Zechariah 5:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਪਰੰਤ ਮੈਂ ਉੱਪਰ ਵੱਲ ਤੱਕਿਆ ਅਤੇ ਖੰਭਾਂ ਨਾਲ ਦੋ ਔਰਤਾਂ ਬਾਹਰ ਨਿਕਲਦੀਆਂ ਵੇਖੀਆਂ, ਉਨ੍ਹਾਂ ਦੇ ਖੰਭ ਸਾਰਸ ਵਰਗੇ ਸਨ ਅਤੇ ਉਨ੍ਹਾਂ ਨੂੰ ਹਵਾ ਰਾਹੀਂ ਚੁੱਕਿਆ ਹੋਇਆ ਸੀ। ਉਹ ਆਪਣੇ ਪਰਾਂ ਵਿੱਚ ਹਵਾ ਭਰਕੇ ਉਡੀਆਂ ਅਤੇ ਉਸ ਬਾਲਟੀ ਨੂੰ ਉਤਾਹਾਂ ਹਵਾ ਵਿੱਚ ਚੁੱਕ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਆਪਣੀਆਂ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਦੋ ਜਨਾਨੀਆਂ ਬਾਹਰ ਨਿੱਕਲੀਆਂ ਅਤੇ ਹਵਾ ਓਹਨਾਂ ਦੇ ਪਰਾਂ ਦੇ ਵਿੱਚ ਸੀ ਕਿਉਂ ਜੋ ਓਹਨਾਂ ਦੇ ਪਰ ਲਮਢੀਂਗ ਦੇ ਪਰਾਂ ਵਰਗੇ ਸਨ। ਓਹਨਾਂ ਨੇ ਏਫਾਹ ਨੂੰ ਧਰਤੀ ਅਤੇ ਅਕਾਸ਼ ਦੇ ਵਿੱਚ ਵਿਚਾਲੇ ਤੀਕ ਚੁੱਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਦੋ ਇਸਤਰੀਆਂ ਬਾਹਰ ਨਿੱਕਲੀਆਂ ਅਤੇ ਹਵਾ ਉਹਨਾਂ ਦੇ ਖੰਭਾਂ ਦੇ ਵਿੱਚ ਸੀ, ਕਿਉਂ ਜੋ ਉਹਨਾਂ ਦੇ ਖੰਭ ਲਮਢੀਂਗ ਦੇ ਖੰਭਾਂ ਵਰਗੇ ਸਨ। ਉਹਨਾਂ ਨੇ ਏਫਾਹ ਨੂੰ ਧਰਤੀ ਅਤੇ ਅਕਾਸ਼ ਦੇ ਵਿੱਚ ਵਿਚਾਲੇ ਤੱਕ ਚੁੱਕਿਆ