Zechariah 7:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਦੇ ਵਿਰੁੱਧ ਦੂਜੀਆਂ ਕੌਮਾਂ ਨੂੰ ਹਨੇਰੀ ਵਾਂਗ ਲਿਆਵਾਂਗਾ ਉਹ ਉਨ੍ਹਾਂ ਰਾਜਾਂ ਨੂੰ ਨਹੀਂ ਜਾਣਦੇ ਪਰ ਜਦੋਂ ਉਹ ਕੌਮਾਂ ਇਸ ਦੇਸ ਚੋ ਲੰਘਣਗੀਆਂ ਤਾਂ ਦੇਸ ਤਬਾਹ ਹੋ ਜਾਵੇਗਾ। ਇਹ ਖੁਸ਼ਹਾਲ ਦੇਸ ਵੀਰਾਨ ਹੋ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਮੈਂ ਓਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ ਜਿਨ੍ਹਾਂ ਨੂੰ ਓਹਨਾਂ ਨਾ ਜਾਤਾ। ਸੋ ਉਹ ਦੇਸ ਓਹਨਾਂ ਦੇ ਪਿੱਛੋਂ ਵਿਰਾਨ ਹੋ ਗਿਆ ਭਈ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਓਹਨਾਂ ਨੇ ਉਸ ਮਨ ਮੋਹਣੇ ਦੇਸ ਨੂੰ ਵਿਰਾਨ ਕਰ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਉਹਨਾਂ ਨੇ ਉਸ ਮਨਮੋਹਣੇ ਦੇਸ਼ ਨੂੰ ਉਜਾੜ ਕਰ ਦਿੱਤਾ।