Zechariah 7:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਦੇ ਨਬੀਆਂ ਅਤੇ ਜਾਜਕਾਂ ਕੋਲ ਗਏ। ਉਨ੍ਹਾਂ ਮਨੁੱਖਾਂ ਨੇ ਇਹ ਸਵਾਲ ਪੁੱਛਿਆ, “ਬਹੁਤ ਵਰ੍ਹਿਆਂ ਤੋਂ ਅਸੀਂ ਇਸ ਮੰਦਰ ਦੀ ਤਬਾਹੀ ਤੇ ਵੈਣ ਤੇ ਕੀਰਨੇ ਪਾਉਂਦੇ ਆਏ ਹਾਂ। ਹਰ ਵਰ੍ਹੇ ਦੇ ਪੰਜਵੇਂ ਮਹੀਨੇ ਸਾਡਾ ਖਾਸ ਵੈਣ ਅਤੇ ਵਰਤ ਦਾ ਸਮਾਂ ਹੁੰਦਾ ਸੀ। ਕੀ ਸਾਨੂੰ ਇਉਂ ਹੀ ਕਰਦੇ ਰਹਿਣਾ ਚਾਹੀਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕਾਂ ਨੂੰ ਜਿਹੜੇ ਸੈਨਾ ਦੇ ਯਹੋਵਾਹ ਦੇ ਭਵਨ ਲਈ ਸਨ ਅਤੇ ਨਬੀਆਂ ਨੂੰ ਆਖਣ, ਕੀ ਮੈਂ ਪੰਜਵੇਂ ਮਹੀਨੇ ਵਿੱਚ ਵੱਖਰਾ ਹੋ ਕੇ ਰੋਵਾਂ ਜਿਵੇਂ ਮੈਂ ਕਈਆਂ ਵਰ੍ਹਿਆਂ ਤੋਂ ਕਰਦਾ ਰਿਹਾ ਹਾਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕਾਂ ਨੂੰ ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਲਈ ਸਨ ਅਤੇ ਨਬੀਆਂ ਨੂੰ ਆਖਣ, ਕਿ ਮੈਂ ਪੰਜਵੇਂ ਮਹੀਨੇ ਵਿੱਚ ਵਰਤ ਰੱਖਾਂ ਅਤੇ ਸੋਗ ਕਰਨ, ਜਿਵੇਂ ਮੈਂ ਕਈ ਸਾਲਾਂ ਤੋਂ ਕਰਦਾ ਰਿਹਾ ਹਾਂ?