Zechariah 8:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਉਨ੍ਹਾਂ ਦਿਨਾਂ ਵਿੱਚ ਵੱਖੋ-ਵੱਖ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਬਹੁਤ ਸਾਰੇ ਮਨੁੱਖ ਇੱਕ ਯਹੂਦੀ ਮਨੁੱਖ ਦਾ ਪੱਲਾ ਫ਼ੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚਲਾਂਗੇ ਕਿਉਂ ਕਿ ਅਸੀਂ ਸੁਣਿਆ ਹੈ ਕਿ ‘ਪਰਮੇਸ਼ੁਰ ਤੁਹਾਡੇ ਨਾਲ ਹੈ। ਕੀ ਅਸੀਂ ਤੁਹਾਡੇ ਨਾਲ ਉਸਦੀ ਉਪਾਸਨਾ ਲਈ ਚੱਲ ਸੱਕਦੇ ਹਾਂ?’”
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਓਹਨਾਂ ਦਿਨਾਂ ਵਿੱਚ ਵੱਖੋ ਵੱਖ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ ਕਿਉਂ ਜੋ ਅਸਾਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਸੰਗ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜ੍ਹਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ।