Zechariah 9:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਆਖਦਾ ਹੈ, “ਮੈਂ ਅਫ਼ਰਾਈਮ ਤੋਂ ਰਬ ਨੂੰ ਅਤੇ ਯਰੂਸ਼ਲਮ ਦੀ ਘੁੜ ਸੈਨਾ ਨੂੰ ਨਸ਼ਟ ਕੀਤਾ ਮੈਂ ਜੰਗੀ ਧਨੁੱਥਾਂ ਨੂੰ ਤੋੜਿਆ।” ਉਹ ਪਾਤਸ਼ਾਹ ਕੌਮਾਂ ਵਿੱਚ ਸ਼ਾਂਤੀ ਦਾ ਸਮਾਚਾਰ ਲੈ ਕੇ ਆਵੇਗਾ। ਉਸ ਦਾ ਰਾਜ ਸਮੁੰਦਰ ਦੇ ਇੱਕ ਪਾਰ ਤੋਂ ਦੂਜੇ ਕਿਨਾਰੇ ਤੀਕ ਹੋਵੇਗਾ ਭਾਵ (ਇਫ਼ਰਾਤ) ਦਰਿਆ ਤੋਂ ਲੈ ਕੇ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੀਕ ਉਸਦੀ ਹਕੂਮਤ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅਫਰਾਈਮ ਤੋਂ ਰਥ ਨੂੰ, ਅਤੇ ਯਰੂਸ਼ਲਮ ਤੋਂ ਘੋੜੇ ਨੂੰ ਕੱਟ ਸੁੱਟਾਂਗਾ, ਲੜਾਈ ਦਾ ਧਣੁਖ ਤੋੜਿਆ ਜਾਵੇਗਾ। ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੀਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੀਕ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਫ਼ਰਾਈਮ ਤੋਂ ਰਥ ਨੂੰ ਅਤੇ ਯਰੂਸ਼ਲਮ ਤੋਂ ਘੋੜੇ ਨੂੰ ਵੱਢ ਸੁੱਟਾਂਗਾ, ਲੜਾਈ ਦਾ ਧਣੁੱਖ ਤੋੜਿਆ ਜਾਵੇਗਾ। ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੱਕ ਹੋਵੇਗੀ।