Zechariah 9:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਦੇ ਮੂੰਹਾਂ ਤੋਂ ਵਰਜਿਆ ਹੋਇਆ ਭੋਜਨ ਅਤੇ ਖੂਨ ਦੇ ਸਮੇਤ ਮਾਸ ਨੂੰ ਵੀ ਹਟਾ ਦੇਵਾਂਗਾ। ਕੋਈ ਵੀ ਫ਼ਲਿਸਤੀਨੀ ਜੋ ਬਚੇ ਹੋਏ ਹਨ ਮੇਰੇ ਹੀ ਲੋਕਾਂ ਦਾ ਹਿੱਸਾ ਹੋਣਗੇ। ਉਹ ਯਹੂਦਾਹ ਵਿੱਚ ਇੱਕ ਹੋਰ ਪਰਿਵਾਰ-ਸਮੂਹ ਵਾਂਗ ਹੋਣਗੇ। ਅਕਰੋਨ ਦੇ ਲੋਕ ਵੀ ਮੇਰੇ ਲੋਕਾਂ ਦਾ ਹਿੱਸਾ ਹੋਣਗੇ, ਜਿਵੇਂ ਕਿ ਯਬੂਸੀਆਂ ਨੇ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਸ ਦਾ ਲਹੂ ਉਸ ਦੇ ਮੂੰਹ ਤੋਂ, ਅਤੇ ਉਸ ਦੀਆਂ ਘਿਣਾਉਣੀਆਂ ਵਸਤਾਂ ਉਸ ਦੇ ਦੰਦਾ ਵਿੱਚੋਂ ਕੱਢ ਲਵਾਂਗਾ, ਇਹ ਵੀ ਸਾਡੇ ਪਰਮੇਸ਼ੁਰ ਲਈ ਇੱਕ ਬਕੀਆ ਹੋਵੇਗਾ, ਅਤੇ ਯਹੂਦਾਹ ਵਿੱਚ ਇੱਕੋ ਸਰਦਾਰ ਵਾਂਙੁ ਹੋਵੇਗਾ, ਅਤੇ ਅਕਰੋਨ ਯਬੂਸੀਆਂ ਵਾਂਙੁ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਦਾ ਲਹੂ ਉਸ ਦੇ ਮੂੰਹ ਤੋਂ ਅਤੇ ਉਸ ਦੀਆਂ ਘਿਣਾਉਣੀਆਂ ਵਸਤਾਂ ਉਸ ਦੇ ਦੰਦਾਂ ਵਿੱਚੋਂ ਕੱਢ ਲਵਾਂਗਾ, ਇਹ ਵੀ ਸਾਡੇ ਪਰਮੇਸ਼ੁਰ ਲਈ ਇੱਕ ਬਕੀਆ ਹੋਵੇਗਾ, ਯਹੂਦਾਹ ਵਿੱਚ ਇੱਕੋ ਹਾਕਮ ਵਾਂਗੂੰ ਹੋਵੇਗਾ ਅਤੇ ਅਕਰੋਨ ਯਬੂਸੀਆਂ ਵਾਂਗੂੰ ਹੋਵੇਗਾ।