Zephaniah 1:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਆਪਣੀਆਂ ਛੱਤਾਂ ਤੇ ਚਢ਼ਕੇ ਤਾਰਿਆਂ ਅਤੇ ਗ੍ਰਿਹਾਂ ਦੀ ਉਪਾਸਨਾ ਕਰਦੇ ਹਨ। ਲੋਕ ਉਨ੍ਹਾਂ ਝੂਠੇ ਜਾਜਕਾਂ ਨੂੰ ਭੁੱਲ ਜਾਣਗੇ। ਕੁਝ ਲੋਕ ਆਖਦੇ ਹਨ ਕਿ ਉਹ ਮੇਰੀ ਉਪਾਸਨਾ ਕਰਦੇ ਹਨ। ਉਹ ਲੋਕੀਂ ਯਹੋਵਾਹ ਦੇ ਨਾਮ ਉੱਤੇ ਸੌਹਾਂ ਖਾਂਦੇ ਹਨ, ਪਰ ਦੇਵਤੇ ਮਿਲਕੋਮ ਦੇ ਨਾਮ ਤੇ ਵੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਇਸ ਥਾਂ ਤੋਂ ਲੈ ਲਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੂੰ ਵੀ ਜੋ ਛੱਤਾ ਉੱਤੇ ਅਕਾਸ਼ ਦੀ ਸੈਨਾ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸੌਂਹ ਖਾਂਦੇ ਹਨ, ਨਾਲੇ ਮਲਕਾਮ ਦੀ ਸੌਂਹ ਵੀ ਖਾਂਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੂੰ ਵੀ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਅਕਾਸ਼ ਦੀ ਸੈਨਾਂ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸਹੁੰ ਖਾਂਦੇ ਹਨ, ਨਾਲੇ ਮਲਕਾਮ ਦੀ ਵੀ ਸਹੁੰ ਖਾਂਦੇ ਹਨ,