Zephaniah 2:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਸ ਉਜੜੇ ਹੋਏ ਸ਼ਹਿਰ ਵਿੱਚ, ਸਿਰਫ ਭੇਡਾਂ ਅਤੇ ਜੰਗਲੀ ਜਾਨਵਰ ਹੀ ਰਹਿਣਗੇ। ਬਚੇ ਹੋਏ ਥੰਮਾਂ ਉੱਪਰ ਉੱਲੂ ਅਤੇ ਕਾਂ ਬੈਠਣਗੇ। ਖਿੜਕੀਆਂ ਵਿੱਚੋਂ ਉਨ੍ਹਾਂ ਦੀਆਂ ਆਵਾਜ਼ਾਂ ਸੁਣੀਆਂ ਜਾ ਸੱਕਦੀਆਂ। ਦਹਿਲੀਜਾਂ ਉੱਪਰ ਕਾਂ ਬੈਠਣਗੇ ਅਤੇ ਘਰਾਂ ਦੀਆਂ ਸ਼ਤੀਰਾਂ ਦਰਸਾਈਆਂ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਵੱਗ ਉਸ ਦੇ ਵਿੱਚ ਲੇਟਣਗੇ, ਕੌਮਾਂ ਦੇ ਸਾਰੇ ਦਰਿੰਦੇ, ਲੰਮਢੀਂਗ ਅਤੇ ਕੰਡੈਲਾ ਉਸ ਦੇ ਥੰਮ੍ਹਾਂ ਦੇ ਗੋਲਿਆਂ ਵਿੱਚ ਟਿਕਣਗੇ, ਉਹ ਦੀਆਂ ਖਿੜਕੀਆਂ ਤੋਂ ਉਨ੍ਹਾਂ ਦੀ ਅਵਾਜ਼ ਗਾਵੇਗੀ, ਤਬਾਹੀ ਸਰਦਲ ਉੱਤੇ ਹੋਵੇਗੀ, ਕਿਉਂਕਿ ਦਿਆਰ ਦੀ ਲੱਕੜੀ ਨੰਗੀ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੱਗ ਉਸ ਦੇ ਵਿੱਚ ਲੇਟਣਗੇ, ਸਾਰੀਆਂ ਪ੍ਰਜਾਤੀਆਂ ਦੇ ਜੰਗਲੀ ਜਾਨਵਰ ਉੱਥੇ ਝੁੰਡ ਬਣਾ ਕੇ ਬੈਠਣਗੇ, ਲੰਮਢੀਂਗ ਅਤੇ ਕੰਡੈਲਾ ਉਸ ਦੇ ਥੰਮ੍ਹਾਂ ਦੀਆਂ ਦਰਾਰਾਂ ਵਿੱਚ ਟਿਕਣਗੇ, ਉਹ ਦੀਆਂ ਖਿੜਕੀਆਂ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜੇਗੀ, ਉਹ ਦੀਆਂ ਚੌਖਟਾਂ ਤਬਾਹ ਹੋ ਜਾਣਗੀਆਂ, ਕਿਉਂਕਿ ਦਿਆਰ ਦੀ ਲੱਕੜੀ ਨੰਗੀ ਹੋ ਜਾਵੇਗੀ।