Zephaniah 2:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਹ ਧਰਤੀ ਯਹੂਦਾਹ ਦੇ ਬਚੇ ਹੋਏ ਘਰਾਣੇ ਦੀ ਹੋ ਜਾਵੇਗੀ। ਯਹੋਵਾਹ ਯਹੂਦਾਹ ਦੇ ਲੋਕਾਂ ਨੂੰ ਯਾਦ ਰੱਖੇਗਾ। ਉਹ ਲੋਕ ਪਰਾਈ ਧਰਤੀ ਤੇ ਆਸੀਰ ਹਨ ਪਰ ਯਹੋਵਾਹ ਉਨ੍ਹਾਂ ਨੂੰ ਵਾਪਸ ਲਿਆਵੇਗਾ। ਫਿਰ ਯਹੂਦਾਹ ਦੇ ਲੋਕ ਆਪਣੇ ਇੱਜੜਾਂ ਨੂੰ ਉਨ੍ਹਾਂ ਚਰਾਂਦਾ ਉੱਪਰ ਚਾਰਨਗੇ ਅਤੇ ਅਸ਼ਕਲੋਕ ਦੇ ਘਰਾਂ ਵਿੱਚ ਉਹ ਸ਼ਾਮਾਂ ਨੂੰ ਆਰਾਮ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਕੰਢਾ ਯਹੂਦਾਹ ਦੇ ਘਰਾਣੇ ਦੇ ਬਕੀਏ ਲਈ ਹੋਵੇਗਾ, ਓਹ ਆਪਣੇ ਇੱਜੜਾਂ ਨੂੰ ਉਨ੍ਹਾਂ ਉੱਤੇ ਚਾਰਨਗੇ, ਅਸ਼ਕਲੋਨ ਦੇ ਘਰਾਂ ਵਿੱਚ ਓਹ ਸ਼ਾਮ ਨੂੰ ਲੇਟਣਗੇ, ਕਿਉਂ ਜੋ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਓਹਨਾਂ ਦੀ ਖਬਰ ਲਵੇਗਾ, ਅਤੇ ਓਹਨਾਂ ਨੂੰ ਅਸੀਰੀ ਤੋਂ ਮੋੜ ਲਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹੋ ਕੰਢਾ ਯਹੂਦਾਹ ਦੇ ਘਰਾਣੇ ਦੇ ਬਚੇ ਹੋਏ ਲੋਕਾਂ ਲਈ ਹੋਵੇਗਾ, ਉਹ ਆਪਣੇ ਇੱਜੜਾਂ ਨੂੰ ਉੱਥੇ ਚਾਰਨਗੇ, ਉਹ ਅਸ਼ਕਲੋਨ ਦੇ ਘਰਾਂ ਵਿੱਚ ਸ਼ਾਮ ਨੂੰ ਲੇਟਣਗੇ, ਕਿਉਂ ਜੋ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੀ ਸੁੱਧ ਲਵੇਗਾ ਅਤੇ ਉਹਨਾਂ ਨੂੰ ਗੁਲਾਮੀ ਤੋਂ ਮੋੜ ਲਿਆਵੇਗਾ।