Zephaniah 3:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਮੈਂ ਤੁਹਾਨੂੰ ਅੰਦਰ ਲਿਆਵਾਂਗਾ ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ। ਮੈਂ ਤੁਹਾਨੂੰ ਪ੍ਰਸਿੱਧੀ ਦੇਵਾਂਗਾ। ਹਰ ਜਗ੍ਹਾ ਲੋਕ ਤੁਹਾਡੀ ਉਸਤਤ ਕਰਣਗੇ। ਇਹ ਉਸ ਵਕਤ ਵਾਪਰੇਗਾ, ਜਦੋਂ ਤੁਹਾਡੀਆਂ ਅੱਖਾਂ ਸਾਹਵੇਂ ਮੈਂ ਉਨ੍ਹਾਂ ਬੰਦੀਆਂ ਨੂੰ ਵਾਪਸ ਲਿਆਵਾਂਗਾ।” ਯਹੋਵਾਹ ਨੇ ਇਉਂ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਸਮੇਂ ਮੈਂ ਤੁਹਾਨੂੰ ਅੰਦਰ ਲਿਆਵਾਂਗਾ, ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਾ ਕਰਾਂਗਾ, ਕਿਉਂ ਜੋ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਉੱਮਤਾ ਵਿੱਚ ਇੱਕ ਨਾਮ ਅਤੇ ਇੱਕ ਉਸਤਤ ਠਹਿਰਾਵਾਂਗਾ, ਜਦ ਮੈਂ ਤੁਹਾਡੇ ਅਸੀਰਾਂ ਨੂੰ ਤੁਹਾਡੀਆਂ ਅੱਖੀਆਂ ਸਾਹਮਣੇ ਮੋੜ ਲਿਆਵਾਂਗਾ, ਯਹੋਵਾਹ ਕਹਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ ਮੈਂ ਤੁਹਾਨੂੰ ਅੰਦਰ ਲਿਆਵਾਂਗਾ ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਾ ਕਰਾਂਗਾ, ਜਦ ਮੈਂ ਤੁਹਾਡੇ ਗੁਲਾਮਾਂ ਨੂੰ ਤੁਹਾਡੀਆਂ ਅੱਖਾਂ ਦੇ ਸਾਹਮਣੇ ਮੋੜ ਲਿਆਵਾਂਗਾ, ਤਦ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਵਡਿਆਈ ਅਤੇ ਆਦਰ ਮਾਣ ਦੇਵਾਂਗਾ, ਯਹੋਵਾਹ ਦਾ ਵਾਕ ਹੈ।