Zephaniah 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਇਸ ਲਈ ਰੁਕੋ! ਆਪਣੇ ਨਿਆਂ ਲਈ ਖੜ੍ਹੇ ਹੋਣ ਵਾਸਤੇ ਮੇਰਾ ਇੰਤਜ਼ਾਰ ਕਰੋ। ਮੈਨੂੰ ਹੱਕ ਹੈ ਕਿ ਮੈਂ ਕੌਮਾਂ ਨੂੰ ਇਕੱਠੀਆਂ ਕਰਾਂ ਅਤੇ ਤੁਹਾਡੇ ਦੰਡ ਲਈ ਉਨ੍ਹਾਂ ਨੂੰ ਵਰਤਾਂ। ਮੈਂ ਉਨ੍ਹਾਂ ਲੋਕਾਂ ਦਾ ਇਸਤੇਮਾਲ ਕਰਾਂਗਾ ਤਾਂ ਜੋ ਆਪਣਾ ਤੁਹਾਡੇ ਪ੍ਰਤੀ ਰੋਬ ਵਿਖਾ ਸੱਕਾਂ। ਮੈਂ ਉਨ੍ਹਾਂ ਨੂੰ ਇਸ ਲਈ ਵੀ ਵਰਤਾਂਗਾ ਤਾਂ ਜੋ ਇਹ ਦਰਸਾਵਾਂ ਕਿ ਮੈਂ ਕਿੰਨਾ ਪਰੇਸ਼ਾਨ ਹੋਇਆ। ਅਤੇ ਸਾਰਾ ਦੇਸ ਤਬਾਹ ਕਰ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੇਰੇ ਲਈ ਠਹਿਰੇ ਰਹੋ, ਯਹੋਵਾਹ ਦਾ ਵਾਕ ਹੈ, ਉਸ ਦਿਨ ਤੀਕ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ, ਕਿ ਕੌਮਾਂ ਨੂੰ ਇਕੱਠਿਆਂ ਕਰਾਂ ਅਤੇ ਪਾਤਸ਼ਾਹੀਆਂ ਨੂੰ ਜਮਾ ਕਰਾਂ, ਭਈ ਮੈਂ ਉਨ੍ਹਾਂ ਦੇ ਉੱਤੇ ਆਪਣਾ ਗਜ਼ਬ, ਆਪਣਾ ਸਾਰਾ ਤੱਤਾ ਕ੍ਰੋਧ ਡੋਹਲ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇਕੱਠਿਆਂ ਕਰਾਂ ਅਤੇ ਰਾਜਾਂ ਨੂੰ ਜਮਾਂ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ।”