bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
1 John 3
1 John 3
Punjabi Bible 2016 - ਪਵਿੱਤਰ ਬਾਈਬਲ O.V.
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 4 →
1
ਵੇਖੋ, ਪਿਤਾ ਨੇ ਸਾਡੇ ਨਾਲ ਕਿਹੋ ਜਿਹਾ ਪ੍ਰੇਮ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸਦਾਈਏ! ਅਤੇ ਏਹੋ ਅਸੀਂ ਹਾਂ ਵੀ । ਇਸ ਕਰਕੇ ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂ ਜੋ ਉਸ ਨੇ ਉਹ ਨੂੰ ਨਹੀਂ ਜਾਣਿਆ
2
ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਅਜੇ ਇਹ ਪਰਗਟ ਨਹੀਂ ਹੋਇਆ ਭਈ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਭਈ ਜਦ ਉਹ ਪਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂ ਜੋ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ
3
ਅਤੇ ਹਰ ਕੋਈ ਜਿਹੜਾ ਓਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ ਜਿਵੇਂ ਉਹ ਪਵਿੱਤਰ ਹੈ
4
ਹਰ ਕੋਈ ਜਿਹੜਾ ਪਾਪ ਕਰਦਾ ਹੈ ਸ਼ਰਾ ਦਾ ਉਲਟ ਕਰਦਾ ਹੈ ਅਤੇ ਪਾਪ ਤਾਂ ਸ਼ਰਾ ਦਾ ਉਲਟ ਹੀ ਹੈ
5
ਤੁਸੀਂ ਜਾਣਦੇ ਹੋ ਜੋ ਉਹ ਇਸ ਲਈ ਪਰਗਟ ਹੋਇਆ ਭਈ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ
6
ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ । ਹਰ ਕੋਈ ਜਿਹੜਾ ਪਾਪ ਕਰਦਾ ਹੈ ਓਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ
7
ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ । ਜਿਹੜਾ ਧਰਮ ਕਰਦਾ ਹੈ ਸੋ ਧਰਮੀ ਹੈ ਜਿਵੇਂ ਉਹ ਧਰਮੀ ਹੈ
8
ਜਿਹੜਾ ਪਾਪ ਕਰਦਾ ਹੈ ਉਹ ਸ਼ਤਾਨ ਤੋਂ ਹੈ ਕਿਉਂ ਜੋ ਸ਼ਤਾਨ ਮੁੱਢੋਂ ਹੀ ਪਾਪ ਕਰਦਾ ਆਇਆ ਹੈ । ਪਰਮੇਸ਼ੁਰ ਦਾ ਪੁੱਤ੍ਰ ਇਸੇ ਲਈ ਪਰਗਟ ਹੋਇਆ ਭਈ ਸ਼ਤਾਨ ਦੇ ਕੰਮਾਂ ਨੂੰ ਨਸ਼ਟ ਕਰੇ
9
ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਪਾਪ ਨਹੀਂ ਕਰਦਾ ਕਿਉਂ ਜੋ ਉਹ ਦਾ ਬੀ ਓਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸੱਕਦਾ ਇਸ ਲਈ ਜੋ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ
10
ਇਸ ਤੋਂ ਪਰਮੇਸ਼ੁਰ ਦੇ ਬਾਲਕ ਅਤੇ ਸ਼ਤਾਨ ਦੇ ਬਾਲਕ ਪਰਗਟ ਹੁੰਦੇ ਹਨ । ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਪਰਮੇਸ਼ੁਰ ਤੋਂ ਨਹੀਂ ਅਤੇ ਨਾ ਉਹ ਜਿਹੜਾ ਆਪਣੇ ਭਰਾ ਨਾਲ ਪ੍ਰੇਮ ਨਹੀਂ ਰੱਖਦਾ ਹੈ
11
ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸਾਂ ਮੁੱਢੋ ਸੁਣਿਆ ਸੋ ਇਹ ਹੈ ਭਈ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ
12
ਤਿਵੇਂ ਨਹੀਂ ਜਿਵੇਂ ਕਇਨ ਓਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, - ਅਤੇ ਕਿਉਂ ਉਹ ਨੂੰ ਮਾਰਿਆॽ ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।।
13
ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਇਹ ਦਾ ਅਚਰਜ ਨਾ ਮੰਨੋ
14
ਅਸੀਂ ਜਾਣਦੇ ਹਾਂ ਭਈ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ । ਇਸ ਲਈ ਜੋ ਅਸੀਂ ਭਰਾਵਾਂ ਨਾਲ ਪ੍ਰੇਮ ਰੱਖਦੇ ਹਾਂ । ਜਿਹੜਾ ਪ੍ਰੇਮ ਨਹੀਂ ਕਰਦਾ ਉਹ ਮੌਤ ਵਿੱਚ ਰਹਿੰਦਾ ਹੈ
15
ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੋ ਹੋ ਭਈ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ
16
ਇਸ ਤੋਂ ਅਸਾਂ ਪ੍ਰੇਮ ਨੂੰ ਜਾਤਾ ਭਈ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ
17
ਪਰ ਜਿਸ ਕਿਸੇ ਕੋਲ ਸੰਸਾਰ ਦੇ ਪਦਾਰਥ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਓਸ ਉੱਤੇ ਤਰਸ ਨਾ ਖਾਵੇ ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪ੍ਰੇਮ ਕਿਵੇਂ ਰਹਿੰਦਾ ਹੈॽ
18
ਹੇ ਬੱਚਿਓ, ਅਸੀਂ ਗੱਲੀਂ ਅਤੇ ਜਬਾਨੀ ਨਹੀਂ ਸਗੋਂ ਕਰਨੀ ਅਤੇ ਸਚਿਆਈ ਤੋਂ ਪ੍ਰੇਮ ਕਰੀਏ
19
ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸਤ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ ਲਾਉਂਦਾ ਹੈ ਓਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ
20
ਇਸ ਲਈ ਜੋ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਜਾਣੀਜਾਣ ਹੈ
21
ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ ਨਾ ਲਾਵੇ ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਿਲੇਰੀ ਹੈ
22
ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਓਸ ਤੋਂ ਸਾਨੂੰ ਮਿਲਦਾ ਹੈ ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਹਾਂ ਅਤੇ ਉਹ ਕੰਮ ਕਰਦੇ ਹਾਂ ਜਿਹੜੇ ਉਹ ਨੂੰ ਭਾਉਂਦੇ ਹਨ
23
ਅਤੇ ਉਹ ਦਾ ਹੁਕਮ ਇਹ ਹੈ ਭਈ ਅਸੀਂ ਉਹਦੇ ਪੁੱਤ੍ਰ ਯਿਸੂ ਮਸੀਹ ਦੇ ਨਾਮ ਉੱਤੇ ਨਿਹਚਾ ਕਰੀਏ ਅਤੇ ਇੱਕ ਦੂਏ ਨਾਲ ਪ੍ਰੇਮ ਰੱਖੀਏ ਜਿਵੇਂ ਉਹ ਨੇ ਸਾਨੂੰ ਹੁਕਮ ਕੀਤਾ ਸੀ
24
ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ ਇਹ ਉਹ ਦੇ ਵਿੱਚ ਅਤੇ ਉਹ ਇਹ ਦੇ ਵਿੱਚ ਰਹਿੰਦਾ ਹੈ । ਉਹ ਨੇ ਆਤਮਾ ਸਾਨੂੰ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਭਈ ਉਹ ਸਾਡੇ ਵਿੱਚ ਰਹਿੰਦਾ ਹੈ।।
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 4 →
All chapters:
1
2
3
4
5