bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
1 Kings 13
1 Kings 13
Punjabi Bible 2016 - ਪਵਿੱਤਰ ਬਾਈਬਲ O.V.
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 14 →
1
ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖਲੋਤਾ ਸੀ
2
ਉਹ ਯਹੋਵਾਹ ਦੇ ਬਚਨ ਨਾਲ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਬੋਲਿਆ ਅਤੇ ਆਖਿਆ, ਹੇ ਜਗਵੇਦੀ, ਹੇ ਜਗਵੇਦੀ! ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਦਾਊਦ ਦੇ ਘਰਾਣੇ ਵਿੱਚੋਂ ਯੋਸੀਯਾਹ ਨਾਮੇ ਇੱਕ ਮੁੰਡਾ ਜੰਮੇਗਾ ਅਤੇ ਉਹ ਉੱਚਿਆਂ ਥਾਵਾਂ ਦੇ ਜਾਜਕਾਂ ਨੂੰ ਜੋ ਤੇਰੇ ਉੱਤੇ ਧੂਪ ਧੁਖਾਉਂਦੇ ਹਨ ਤੇਰੇ ਹੀ ਉੱਤੇ ਚੜ੍ਹਾਵੇਗਾ ਅਤੇ ਆਦਮੀਆਂ ਦੀਆਂ ਹੱਡੀਆਂ ਤੇਰੇ ਉੱਤੇ ਸਾੜੀਆਂ ਜਾਣਗੀਆਂ
3
ਅਤੇ ਉਸ ਨੇ ਉੱਸੇ ਦਿਨ ਇੱਕ ਨਿਸ਼ਾਨੀ ਦਿੱਤੀ ਕਿ ਉਹ ਨਿਸ਼ਾਨੀ ਜਿਹੜੀ ਯਹੋਵਾਹ ਬੋਲਿਆ ਹੈ ਏਹ ਹੈ ਕਿ ਵੇਖੋ, ਜਗਵੇਦੀ ਪਾਟ ਜਾਵੇਗੀ ਅਤੇ ਉਹ ਸੁਆਹ ਜਿਹੜੀ ਉਹ ਦੇ ਉੱਤੇ ਹੋਵੇਗੀ ਢਿਲਕ ਜਾਵੇਗੀ
4
ਤਾਂ ਐਉਂ ਹੋਇਆ ਕਿ ਜਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਦਾ ਬਚਨ ਸੁਣਿਆ ਜੋ ਉਸ ਨੇ ਬੈਤਏਲ ਵਿੱਚ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਆਖਿਆ ਸੀ ਤਾਂ ਯਾਰਾਬੁਆਮ ਨੇ ਜਗਵੇਦੀ ਤੋਂ ਆਪਣੀ ਬਾਂਹ ਲੰਮੀ ਕਰਕੇ ਆਖਿਆ, ਏਸ ਨੂੰ ਫੜ ਲਓ ਤਾਂ ਉਸ ਦੀ ਉਹ ਬਾਂਹ ਜਿਹੜੀ ਉਸ ਲੰਮੀ ਕੀਤੀ ਸੀ ਸੁੱਕ ਗਈ ਸੋ ਉਹ ਉਸ ਨੂੰ ਆਪਣੀ ਵੱਲ ਖਿੱਚ ਨਾ ਸੱਕਿਆ
5
ਤਾਂ ਜਗਵੇਦੀ ਵੀ ਪਾਟ ਗਈ ਅਤੇ ਸੁਆਹ ਉਸ ਜਗਵੇਦੀ ਤੋਂ ਢਿਲਕ ਪਈ ਉਸ ਨਿਸ਼ਾਨੀ ਦੇ ਅਨੁਸਾਰ ਜੋ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਦੇ ਬਚਨ ਨਾਲ ਦਿੱਤੀ ਸੀ
6
ਤਾਂ ਪਾਤਸ਼ਾਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਉੱਤਰ ਵਿੱਚ ਆਖਿਆ ਕਿ ਹੁਣ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਕਰ ਅਤੇ ਮੇਰੇ ਲਈ ਬੇਨਤੀ ਕਰ ਕਿ ਮੇਰਾ ਹੱਥ ਫਿਰ ਮੇਰੇ ਲਈ ਚੰਗਾ ਕੀਤਾ ਜਾਵੇ ਤਾਂ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਅਰਦਾਸ ਕੀਤੀ ਅਤੇ ਪਾਤਸ਼ਾਹ ਦਾ ਹੱਥ ਉਹ ਦੇ ਲਈ ਚੰਗਾ ਕੀਤਾ ਗਿਆ ਅਤੇ ਅੱਗੇ ਵਰਗਾ ਹੋ ਗਿਆ
7
ਤਾਂ ਪਾਤਸ਼ਾਹ ਉਸ ਪਰਮੇਸ਼ੁਰ ਦੇ ਬੰਦੇ ਨੂੰ ਬੋਲਿਆ ਕਿ ਮੇਰੇ ਨਾਲ ਮਹਿਲ ਨੂੰ ਚੱਲ ਅਤੇ ਅਨੂਪਾਨ ਕਰ ਅਤੇ ਮੈਂ ਤੈਨੂੰ ਦਾਨ ਦਿਆਂਗਾ
8
ਪਰ ਉਸ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਆਖਿਆ, ਜੇ ਤੂੰ ਮੈਨੂੰ ਆਪਣਾ ਅੱਧਾ ਮਹਿਲ ਵੀ ਦੇ ਦੇਵੇਂ ਤਾਂ ਵੀ ਮੈਂ ਤੇਰੇ ਨਾਲ ਨਹੀਂ ਜਾਵਾਂਗਾ ਨਾ ਏਥੇ ਰੋਟੀ ਖਾਵਾਂਗਾ ਅਤੇ ਨਾ ਹੀ ਪਾਣੀ ਪੀਵਾਂਗਾ
9
ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਨਾ ਰੋਟੀ ਖਾਵਾਂ ਨਾ ਪਾਣੀ ਪੀਵੀਂ ਨਾ ਏਸੇ ਰਾਹ ਮੁੜੀਂ ਜਿਸ ਵਿੱਚੋਂ ਦੀ ਤੂੰ ਆਇਆ
10
ਸੋ ਉਹ ਦੂਜੇ ਰਾਹ ਥਾਣੀਂ ਮੁੜ ਗਿਆ ਉਸ ਰਾਹੋਂ ਨਹੀਂ ਜਿਸ ਥਾਣੀ ਉਹ ਬੈਤਏਲ ਨੂੰ ਆਇਆ ਸੀ।।
11
ਬੈਤਏਲ ਵਿੱਚ ਇੱਕ ਬੁੱਢਾ ਨਬੀ ਵੱਸਦਾ ਸੀ। ਉਹ ਦੇ ਪੁੱਤ੍ਰਾਂ ਨੇ ਆਣ ਕੇ ਓਹ ਸਾਰੇ ਕੰਮ ਦੱਸੇ ਜਿਹੜੇ ਪਰਮੇਸ਼ੁਰ ਦੇ ਬੰਦੇ ਨੇ ਉਸਦਿਨ ਬੈਤਏਲ ਵਿੱਚ ਕੀਤੇ ਅਤੇ ਓਹ ਗੱਲਾਂ ਜੋ ਉਹ ਪਾਤਸ਼ਾਹ ਨੂੰ ਬੋਲਿਆ ਆਪਣੇ ਪਿਤਾ ਨੂੰ ਦੱਸੀਆਂ
12
ਤਾਂ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਉਹ ਕਿਸ ਰਾਹ ਗਿਆ? ਕਿਉਂ ਜੋ ਉਸ ਦੇ ਪੁੱਤ੍ਰਾਂ ਨੇ ਵੇਖ ਲਿਆ ਸੀ ਭਈ ਉਹ ਪਰਮੇਸ਼ੁਰ ਦਾ ਬੰਦਾ ਜਿਹੜਾ ਯਹੂਦਾਹ ਤੋਂ ਆਇਆ ਸੀ ਕਿਹੜੇ ਰਾਹ ਗਿਆ
13
ਤਾਂ ਉਸ ਆਪਣੇ ਪੁੱਤ੍ਰਾਂ ਨੂੰ ਆਖਿਆ,ਮੇਰੇ ਲਈ ਖੋਤੇ ਉੱਤੇ ਕਾਠੀ ਕੱਸ ਦਿਓ ਸੋ ਉਨ੍ਹਾਂ ਨੇ ਉਸ ਦੇ ਲਈ ਖੋਤੇ ਉੱਤੇ ਕਾਠੀ ਕੱਸ ਦਿੱਤੀ ਤਾਂ ਉਹ ਉਸ ਉੱਤੇ ਚੜ੍ਹ ਗਿਆ
14
ਅਤੇ ਪਰਮੇਸ਼ੁਰ ਦੇ ਬੰਦੇ ਦੇ ਪਿੱਛੇ ਚੱਲ ਪਿਆ ਸੋ ਉਹ ਉਸ ਨੂੰ ਬਲੂਤ ਦੇ ਹੇਠ ਬੈਠਾ ਹੋਇਆ ਲੱਭਾ ਤਾਂ ਉਸ ਨੇ ਉਹ ਨੂੰ ਆਖਿਆ, ਕੀ ਤੂੰ ਉਹੋ ਪਰਮੇਸ਼ੁਰ ਦਾ ਬੰਦਾ ਹੈਂ ਜੋ ਯਹੂਦਾਹ ਤੋਂ ਆਇਆ ਹੈਂ? ਉਸ ਆਖਿਆ, ਮੈਂ ਹੀ ਹਾਂ
15
ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਨਾਲ ਘਰ ਨੂੰ ਚੱਲ ਅਤੇ ਰੋਟੀ ਖਾਹ
16
ਪਰ ਉਸ ਆਖਿਆ, ਮੈਂ ਤੇਰੇ ਨਾਲ ਮੁੜ ਨਹੀਂ ਸੱਕਦਾ ਨਾ ਤੇਰੇ ਘਰ ਦੇ ਅੰਦਰ ਜਾ ਸੱਕਦਾ ਹਾਂ ਨਾ ਮੈਂ ਤੇਰੇ ਨਾਲ ਏਥੇ ਰੋਟੀ ਖਾਵਾਂਗਾ ਨਾ ਪਾਣੀ ਪੀਵਾਂਗਾ
17
ਕਿਉਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਨੂੰ ਹੁਕਮ ਹੋਇਆ ਹੈ ਕਿ ਤੂੰ ਨਾ ਉੱਥੇ ਰੋਟੀ ਖਾਂਵੀ ਨਾ ਪਾਣੀ ਪੀਵੀਂ ਨਾ ਉਸ ਰਾਹ ਥਾਣੀ ਮੁੜੀ ਜਿੱਥੋਂ ਦੀ ਤੂੰ ਗਿਆ
18
ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜੇਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਲਈ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ
19
ਸੋ ਉਹ ਉਸ ਦੇ ਨਾਲ ਮੁੜ ਆਇਆ ਅਤੇ ਉਸ ਦੇ ਘਰ ਰੋਟੀ ਖਾਧੀ ਅਤੇ ਪਾਣੀ ਪੀਤਾ।।
20
ਤਾਂ ਐਉਂ ਹੋਇਆ ਜਦ ਓਹ ਮੇਜ਼ ਕੋਲ ਬੈਠ ਰਹੇ ਸਨ ਕਿ ਯਹੋਵਾਹ ਦਾ ਬਚਨ ਉਸ ਨਬੀ ਨੂੰ ਜਿਹੜਾ ਉਸ ਨੂੰ ਮੋੜ ਲਿਆਇਆ ਸੀ ਆਇਆ
21
ਤਾਂ ਉਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਜਿਹੜਾ ਯਹੂਦਾਹ ਤੋਂ ਆਇਆ ਸੀ ਉੱਚੀ ਦਿੱਤੀ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, ਏਸ ਲਈ ਕਿ ਤੈਂ ਯਹੋਵਾਹ ਦੇ ਵਾਕ ਦੀ ਉਲੰਘਣਾ ਕੀਤੀ ਅਤੇ ਉਸ ਹੁਕਮ ਦੀ ਪਾਲਨਾ ਨਹੀਂ ਕੀਤੀ ਜਿਸ ਦਾ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ
22
ਸਗੋਂ ਤੂੰ ਮੁੜ ਆਇਆ ਅਤੇ ਉਸ ਥਾਂ ਜਿੱਥੇਂ ਯਹੋਵਾਹ ਨੇ ਤੈਨੂੰ ਆਖਿਆ ਸੀ ਕਿ ਨਾ ਰੋਟੀ ਖਾਈਂ ਅਤੇ ਨਾ ਪਾਣੀ ਪੀਵੀਂ ਤੈਂ ਰੋਟੀ ਭੀ ਖਾਧੀ ਅਤੇ ਪਾਣੀ ਵੀ ਪੀਤਾ ਸੋ ਤੇਰੀ ਲੋਥ ਤੇਰੇ ਪਿਉ ਦਾਦਿਆਂ ਦੀ ਕਬਰ ਵਿੱਚ ਨਾ ਜਾਏਗੀ
23
ਤਾਂ ਐਉਂ ਹੋਇਆ ਕਿ ਜਦ ਉਹ ਅੰਨ ਜਲ ਖਾ ਪੀ ਚੁੱਕਾ ਤਾਂ ਉਸ ਨੇ ਆਪਣੇ ਖੋਤੇ ਉੱਤੇ ਉਸ ਨਬੀ ਲਈ ਜਿਹ ਨੂੰ ਉਸ ਮੋੜ ਲਿਆਇਆ ਸੀ ਕਾਠੀ ਪਾਈ
24
ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਖੋਤਾ ਉਸ ਦੇ ਨੇੜੇ ਖਲੋਤਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖਲੋਤਾ ਰਿਹਾ
25
ਤਾਂ ਵੇਖੋ, ਭਈ ਮਨੁੱਖ ਉੱਥੋਂ ਦੀ ਲੰਘਦੇ ਸਨ ਅਤੇ ਉਨ੍ਹਾਂ ਨੇ ਵੇਖਿਆ ਕਿ ਲੋਥ ਰਾਹ ਵਿੱਚ ਡਿੱਗੀ ਪਈ ਹੈ ਅਤੇ ਸ਼ੇਰ ਲੋਥ ਦੇ ਕੋਲ ਖਲੋਤਾ ਹੈ ਸੋ ਉਨ੍ਹਾਂ ਨੇ ਸ਼ਹਿਰ ਵਿੱਚ ਜਿੱਥੇ ਉਹ ਬੁੱਢਾ ਨਬੀ ਰਹਿੰਦਾ ਸੀ ਜਾ ਕੇ ਗੱਲ ਦੱਸੀ
26
ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਏਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਏਸ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ। ਏਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ
27
ਤਾਂ ਉਹ ਆਪਣੇ ਪੁੱਤ੍ਰਾਂ ਨੂੰ ਬੋਲਿਆ ਕਿ ਮੇਰੇ ਲਈ ਖੋਤੇ ਉੱਤੇ ਕਾਠੀ ਪਾ ਦਿਓ ਤਾਂ ਉੁਨ੍ਹਾਂ ਨੇ ਪਾ ਦਿੱਤੀ
28
ਤਾਂ ਉਹ ਗਿਆ ਅਤੇ ਉਸ ਦੀ ਲੋਥ ਰਾਹ ਵਿੱਚ ਡਿੱਗੀ ਪਈ ਲੱਭੀ ਅਤੇ ਖੋਤਾ ਤੇ ਸ਼ੇਰ ਲੋਥ ਦੇ ਕੋਲ ਖਲੋਤੇ ਸਨ। ਸ਼ੇਰ ਨੇ ਨਾ ਲੋਥ ਖਾਧੀ ਨਾ ਖੋਤੇ ਨੂੰ ਪਾੜਿਆ
29
ਤਾਂ ਉਸ ਨਬੀ ਨੇ ਪਰਮੇਸ਼ੁਰ ਦੇ ਬੰਦੇ ਦੀ ਲੋਥ ਨੂੰ ਚੁੱਕ ਲਿਆ ਅਤੇ ਉਸ ਨੂੰ ਖੋਤੇ ਉੱਤੇ ਰੱਖ ਕੇ ਮੋੜ ਲਿਆਇਆ ਅਤੇ ਉਹ ਬੁੱਢਾ ਨਬੀ ਉਸ ਦਾ ਸੋਗ ਕਰਨ ਨੂੰ ਅਤੇ ਦੱਬਣ ਨੂੰ ਸ਼ਹਿਰ ਨੂੰ ਆਇਆ
30
ਉਹ ਨੇ ਉਸ ਦੀ ਲੋਥ ਆਪਣੀ ਕਬਰ ਵਿੱਚ ਰੱਖ ਦਿੱਤੀ ਅਤੇ ਉਨ੍ਹਾਂ ਉਸ ਉੱਤੇ \ਹਾਏ ਉਏ ਮੇਰਿਆ ਭਰਾਵਾ\ ਆਖ ਕੇ ਵਰਲਾਪ ਕੀਤਾ
31
ਤਾਂ ਐਉਂ ਹੋਇਆ ਕਿ ਉਸ ਨੂੰ ਦੱਬ ਚੁੱਕਣ ਦੇ ਪਿੱਛੋਂ ਉਹ ਨੇ ਆਪਣੇ ਪੁੱਤ੍ਰਾਂ ਨੂੰ ਆਖਿਆ ਕਿ ਜਦ ਮੈਂ ਮਰਾਂ ਤਾਂ ਮੈਨੂੰ ਉਸ ਕਬਰ ਵਿੱਚ ਦੱਬਣਾ ਜਿਸ ਵਿੱਚ ਪਰਮੇਸ਼ੁਰ ਦੇ ਬੰਦੇ ਨੂੰ ਦੱਬਿਆ ਹੈ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਦੇ ਨਾਲ ਨਾਲ ਰੱਖਣੀਆਂ
32
ਕਿਉਂ ਜੋ ਯਹੋਵਾਹ ਦਾ ਉਹ ਬਚਨ ਜੋ ਉਸ ਨੇ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਅਤੇ ਉਨ੍ਹਾਂ ਸਭਨਾਂ ਉੱਚਿਆਂ ਥਾਵਾਂ ਦੇ ਭਵਨਾਂ ਦੇ ਵਿਰੁੱਧ ਜੋ ਸਾਮਰਿਆ ਦੇ ਸ਼ਹਿਰਾਂ ਵਿੱਚ ਹਨ ਬੋਲਿਆ ਸੀ ਉਹ ਸੱਚ ਮੁੱਚ ਪੂਰਾ ਹੋਵੇਗਾ।।
33
ਇਸ ਗੱਲ ਦੇ ਪਿੱਛੋਂ ਭੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋਂ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ। ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ
34
ਏਸ ਗੱਲ ਤੋਂ ਏਹ ਯਾਰਾਬੁਆਮ ਦਾ ਪਾਪ ਹੋਇਆ ਜੋ ਉਸ ਦੇ ਮਿਟਾਉਣ ਅਤੇ ਧਰਤੀ ਤੋਂ ਨਾਸ ਹੋਣ ਦਾ ਕਾਰਨ ਬਣਿਆ।
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 14 →
All chapters:
1
2
3
4
5
6
7
8
9
10
11
12
13
14
15
16
17
18
19
20
21
22