bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
1 Kings 15
1 Kings 15
Punjabi Bible 2016 - ਪਵਿੱਤਰ ਬਾਈਬਲ O.V.
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 16 →
1
ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਰਾਜ ਦੇ ਅਠਾਰਵੇਂ ਵਰਹੇ ਅਬੀਯਾਮ ਯਹੂਦਾਹ ਉੱਤੇ ਰਾਜ ਕਰਨ ਲੱਗਾ
2
ਉਹ ਨੇ ਯਰੂਸ਼ਲਮ ਵਿੱਚ ਤਿੰਨ ਵਰਹੇ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਮਆਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ
3
ਉਹ ਆਪਣੇ ਪਿਤਾ ਦੇ ਉਨ੍ਹਾਂ ਸਭਨਾਂ ਪਾਪਾਂ ਦੇ ਪਿੱਛੇ ਲੱਗਾ ਜੋ ਉਹ ਅੱਗੇ ਕਰਦਾ ਸੀ ਅਤੇ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਠੀਕ ਨਹੀਂ ਸੀ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ
4
ਤਾਂ ਭੀ ਦਾਊਦ ਦੇ ਕਾਰਨ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਇੱਕ ਚਰਾਗ ਦਿੱਤਾ ਅਰਥਾਤ ਉਸ ਦੇ ਪੁੱਤ੍ਰ ਨੂੰ ਉਸ ਦੇ ਪਿੱਛੋਂ ਠਹਿਰਾਇਆ ਅਤੇ ਯਰੂਸ਼ਲਮ ਵਿੱਚ ਇੱਕ ਚਰਾਗ ਦਿੱਤਾ, ਅਰਥਾਤ ਉਸ ਦੇ ਪੁੱਤ੍ਰ ਨੂੰ ਉਸ ਦੇ ਪਿਛੋਂ ਠਹਿਰਾਇਆ ਅਤੇ ਯਰੂਸ਼ਲਮ ਨੂੰ ਕਾਇਮ ਰੱਖਿਆ
5
ਕਿਉਂ ਜੋ ਦਾਊਦ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਜੀਵਨ ਦੇ ਸਭ ਦਿਨ ਉਸ ਸਾਰੇ ਤੋਂ ਜਿਹ ਦਾ ਉਸ ਨੂੰ ਹੁਕਮ ਸੀ ਹਿੱਤੀ ਊਰੀਯਾਹ ਦੀ ਗੱਲ ਤੋਂ ਬਿਨਾ ਕਿਸੇ ਪਾਸੇ ਨਾ ਫਿਰਿਆ
6
ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਹ ਦੇ ਸਾਰੇ ਜੀਵਨ ਭਰ ਲੜਾਈ ਰਹੀ
7
ਅਤੇ ਅਬੀਯਾਮ ਦੀਆਂ ਬਾਕੀ ਗੱਲਾਂ ਅਤੇ ਓਹ ਸਭ ਜੋ ਉਸ ਕੀਤਾ ਕਿ ਓਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਸਨ? ਅਬੀਯਾਮ ਤੇ ਯਾਰਾਬੁਆਮ ਵਿੱਚ ਭੀ ਲੜਾਈ ਰਹੀ
8
ਤਾਂ ਅਬੀਯਾਮ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਾਂ ਉਹ ਦੇ ਥਾਂ ਆਸਾ ਉਹ ਦਾ ਪੁੱਤ੍ਰ ਰਾਜ ਕਰਨ ਲੱਗਾ।।
9
ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਰਾਜ ਦੇ ਵੀਹਵੇਂ ਵਰਹੇ ਆਸਾ ਯਹੂਦਾਹ ਉੱਤੇ ਰਾਜ ਕਰਨ ਲੱਗਾ
10
ਅਤੇ ਉਸ ਨੇ ਇੱਕਤਾਲੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਦੀ ਦਾਦੀ ਦਾ ਨਾਉਂ ਮਆਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ
11
ਅਤੇ ਆਸਾ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ
12
ਉਸ ਨੇਦੇਸ ਵਿੱਚੋਂ ਗਾਂਡੂਆਂ ਨੂੰ ਕੱਢ ਦਿੱਤਾ ਅਤੇ ਓਹ ਮੂਰਤਾਂ ਜੋ ਉਸ ਦੇ ਪਿਉ ਦਾਦਿਆਂ ਨੇ ਬਣਾਈਆਂ ਸਨ ਦੂਰ ਦਫਾ ਕਰ ਦਿੱਤੀਆਂ
13
ਉਸ ਨੇ ਆਪਣੀ ਦਾਦੀ ਮਆਕਾਹ ਨੂੰ ਭੀ ਦਾਦੀ ਰਾਣੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਦੀ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਜਿਹ ਨੂੰ ਆਸਾ ਨੇ ਭੰਨ ਕੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ
14
ਪਰ ਉੱਚੇ ਥਾਂ ਢਾਹੇ ਨਾ ਗਏ ਤਾਂ ਵੀ ਆਸਾ ਨੇ ਆਪਣੇ ਸਾਰੇ ਦਿਨ ਮਨ ਨੂੰ ਯਹੋਵਾਹ ਵੱਲ ਠੀਕ ਰੱਖਿਆ
15
ਅਤੇ ਉਹ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਓਨਾਂ ਨੂੰ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ ਯਹੋਵਾਹ ਦੇ ਭਵਨ ਵਿੱਚ ਲਿਆਇਆ ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ
16
ਆਸਾ ਅਤੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਉਨ੍ਹਾਂ ਦੇ ਸਾਰੇ ਦਿਨ ਲੜਾਈ ਹੁੰਦੀ ਰਹੀ
17
ਤਾਂ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਕੋਲ ਨਾ ਕੋਈ ਜਾਵੇ ਅਤੇ ਨਾ ਕੋਈ ਆਵੇ
18
ਤਾਂ ਆਸਾ ਨੇ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਦੀ ਬਾਕੀ ਚਾਂਦੀ ਅਤੇ ਸੋਨਾ ਅਤੇ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਲੈ ਕੇ ਆਪਣੇ ਟਹਿਲੂਆਂ ਦੇ ਹੱਥਾਂ ਵਿੱਚ ਦੇ ਦਿੱਤੇ ਅਤੇ ਆਸਾ ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿੰਮੋਨ ਦਾ ਪੁੱਤ੍ਰ ਸੀ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਐਉਂ ਆਖ ਕੇ ਘੱਲ ਦਿੱਤਾ ਕਿ
19
ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਰ ਤੇਰੇ ਪਿਤਾ ਦੇ ਵਿੱਚ ਸੀ ਵੇਖ ਮੈਂ ਤੇਰੇ ਕੋਲ ਚਾਂਦੀ ਅਤੇ ਸੋਨੇ ਦਾ ਗੱਫਾ ਘੱਲਦਾ ਹਾਂ ਭਈ ਤੂੰ ਜਾਕੇ ਆਪਣਾ ਨੇਮ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਜਾਵੇ
20
ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਸੁਣੀ ਅਤੇ ਆਪਣੀਆਂ ਫੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਘੱਲਿਆ ਅਤੇ ਉਨ੍ਹਾਂ ਨੇ ਈਯੋਨ ਨੂੰ, ਦਾਨ ਨੂੰ, ਆਬੇਲ ਬੈਤ ਮਆਕਾਹ ਨੂੰ ਅਤੇ ਸਾਰੇ ਕਿੰਨਰੋਥ ਨੂੰ ਨਫ਼ਤਾਲੀ ਦੇ ਸਾਰੇ ਦੇਸ ਸਣੇ ਮਾਰ ਸੁੱਟਿਆ
21
ਤਾਂ ਐਉਂ ਹੋਇਆ ਕਿ ਜਦ ਬਆਸ਼ਾ ਨੇ ਏਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਤਿਰਸਾਹ ਵਿੱਚ ਜਾ ਵੱਸਿਆ
22
ਤਾਂ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਸੁਣਾਇਆ ਅਤੇ ਕੋਈ ਬਾਕੀ ਨਾ ਰਹਿਣ ਦਿੱਤਾ ਤਾਂ ਓਹ ਰਾਮਾਹ ਦੇ ਪੱਥਰਾਂ ਅਤੇ ਲੱਕੜੀ ਨੂੰ ਚੁੱਕ ਕੇ ਲੈ ਗਏ ਜਿਨ੍ਹਾਂ ਨਾਲ ਬਆਸ਼ਾ ਨੇ ਰਾਮਾਹ ਨੂੰ ਬਣਾਇਆ ਸੀ। ਉਨ੍ਹਾਂ ਨਾਲ ਆਸ਼ਾ ਪਾਤਸ਼ਾਹ ਨੇ ਬਿਨਯਾਮੀਨ ਦਾ ਗਬਾ ਅਤੇ ਮਿਸਫਾਹ ਬਣਾਏ
23
ਅਤੇ ਆਸਾ ਦੇ ਬਾਕੀ ਕੰਮ ਅਤੇ ਉਹ ਦਾ ਸਾਰਾ ਬਲ ਅਤੇ ਓਹ ਸਭ ਜੋ ਉਸ ਕੀਤਾ ਅਤੇ ਸ਼ਹਿਰ ਜੋ ਉਸ ਨੇ ਬਣਾਏ ਕੀ ਓਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? ਪਰ ਉਸ ਦੇ ਬੁਢੇਪੇ ਵਿੱਚ ਉਸ ਨੂੰ ਉਸ ਦੇ ਪੈਰਾਂ ਦਾ ਰੋਗ ਲੱਗ ਗਿਆ
24
ਤਾਂ ਆਸ਼ਾ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪਿਉ ਦਾਦਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਾਂ ਉਸ ਦੇ ਥਾਂ ਉਸ ਦਾ ਪੁੱਤ੍ਰ ਯਹੋਸ਼ਾਫਾਟ ਰਾਜ ਕਰਨ ਲੱਗਾ।।
25
ਅਤੇ ਯਾਰਾਬੁਆਮ ਦਾ ਪੁੱਤ੍ਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਵਰਹੇ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਵਰਹੇ ਇਸਰਾਏਲ ਉੱਤੇ ਰਾਜਾ ਕੀਤਾ
26
ਪਰ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਚੱਲਿਆ ਅਤੇ ਆਪਣੇ ਪਾਪਾਂ ਨਾਲ ਉਸ ਨੇ ਇਸਰਾਏਲ ਨੂੰ ਪਾਪੀ ਬਣਾਇਆ
27
ਅਤੇ ਯਿੱਸਾਕਾਰ ਦੇ ਘਰਾਣੇ ਦੇ ਅਹੀਯਾਹ ਦੇ ਪੁੱਤ੍ਰ ਬਆਸ਼ਾ ਉਸ ਦੇ ਵਿਰੁੱਧ ਗੋਸ਼ਟ ਕੀਤੀ ਅਤੇ ਬਆਸ਼ਾ ਨੇ ਉਹ ਨੂੰ ਫਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਵੱਢ ਸੁੱਟਿਆ ਜਦ ਨਾਦਾਬ ਅਤੇ ਸਾਰਾ ਇਸਰਾਏਲ ਗਿਬਥੋਨ ਨੂੰ ਘੇਰੀ ਬੈਠਾ ਸੀ
28
ਸੋ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਵਰਹੇ ਬਆਸ਼ਾ ਨੇ ਉਹ ਨੂੰ ਮਾਰ ਲਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ
29
ਤਾਂ ਐਉਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਉਹ ਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁੱਟਿਆ ਅਤੇ ਯਾਰਾਬੁਆਮ ਦਾ ਇੱਕ ਭੀ ਸਾਹ ਲੈਣ ਵਾਲਾ ਬਾਕੀ ਨਾ ਛੱਡਿਆ। ਜਦ ਤੀਕ ਉਹ ਨੇ ਉਨ੍ਹਾਂ ਦਾ ਨਾਸ ਨਾ ਕਰ ਲਿਆ ਅਤੇ ਏਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਆਪਣੇ ਦਾਸ ਅਹੀਯਾਹ ਸ਼ੀਲੋਨੀ ਦੇ ਰਾਹੀਂ ਬੋਲਿਆ ਸੀ
30
ਯਾਰਾਬੁਆਮ ਦੇ ਪਾਪਾਂ ਦੇ ਕਾਰਨ ਏਹ ਹੋਇਆ ਜੋ ਉਸ ਆਪ ਕੀਤੇ ਅਤੇ ਇਸਾਰਏਲ ਤੋਂ ਵੀਂ ਕਰਾਏ ਅਤੇ ਉਸ ਭੜਕਾਉਣ ਦੇ ਨਾਲ ਜਿਸ ਤੋਂ ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਗੁੱਸੇ ਕੀਤਾ
31
ਨਾਦਾਬ ਦੇ ਬਾਕੀ ਕੰਮ ਅਤੇ ਓਹ ਸਭ ਜੋ ਉਸ ਕੀਤਾ ਕੀ ਓਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?
32
ਆਸਾ ਅਰ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਉਨ੍ਹਾਂ ਦੇ ਸਾਰੇ ਦਿਨ ਲੜਾਈ ਹੁੰਦੀ ਰਹੀ।।
33
ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਵਰਹੇ ਅਹੀਯਾਹ ਦਾ ਪੁੱਤ੍ਰ ਬਆਸ਼ਾ ਤਿਰਸਾਹ ਵਿੱਚ ਸਾਰੇ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇਉਸ ਨੇ ਚੌਵੀ ਵਰਹੇ ਰਾਜ ਕੀਤਾ
34
ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਿਆ ਅਤੇ ਉਹ ਦੇ ਪਾਪ ਵਿੱਚ ਜਿਸ ਨਾਲ ਉਹ ਨੇ ਇਸਰਾਏਲ ਨੂੰ ਪਾਪੀ ਬਣਾਇਆ ਲੱਗਾ ਰਿਹਾ।।
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 16 →
All chapters:
1
2
3
4
5
6
7
8
9
10
11
12
13
14
15
16
17
18
19
20
21
22