bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
1 Kings 2
1 Kings 2
Punjabi Bible 2016 - ਪਵਿੱਤਰ ਬਾਈਬਲ O.V.
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 3 →
1
ਜਦ ਦਾਊਦ ਦੇ ਮਰਨ ਦੇ ਦਿਨ ਨੇੜੇ ਆਏ ਤਾਂ ਉਸ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਏਹ ਆਗਿਆ ਦਿੱਤੀ
2
ਕਿ ਮੈਂ ਸਾਰੀ ਸਰਿਸ਼ਟੀ ਦੇ ਰਾਹ ਜਾਂਦਾ ਹਾਂ। ਤੂੰ ਤਕੜਾ ਹੋ ਤੇ ਮਰਦ ਬਣ
3
ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਪਾਲ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਆਵਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ ਜਿਸ ਕਰਕੇ ਤੂੰ ਉਸ ਸਾਰੇ ਕੰਮ ਵਿੱਚ ਤਕੜਾ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ ਸਫਲ ਹੋਵੇਂ
4
ਅਤੇ ਜਿਸ ਕਰਕੇ ਯਹੋਵਾਹ ਆਪਣੇ ਉਸ ਬਚਨ ਉੱਤੇ ਟਿਕਿਆ ਰਹੇ ਜੋ ਉਸ ਨੇ ਮੇਰੇ ਵਿਖੇ ਬੋਲਿਆ ਸੀ ਭਈ ਜੇ ਕਰ ਤੇਰੀ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਰ ਆਪਣੀ ਸਾਰੀ ਜਿੰਦ ਨਾਲ ਮੇਰੇ ਅੱਗੇ ਸਚਿਆਈ ਨਾਲ ਤੁਰੇ ਤਾਂ ਮਨੁੱਖ ਦੀ ਇਸਰਾਏਲ ਦੀ ਰਾਜ ਗੱਦੀ ਤੋਂ ਕਦੀ ਕਮੀ ਨਾ ਹੋਵੇਗੀ
5
ਨਾਲੇ ਤੂੰ ਜਾਣਦਾ ਵੀ ਹੈਂ ਜੋ ਕੁਝ ਸਰੂਯਾਹ ਦੇ ਪੁੱਤ੍ਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਅਰਥਾਤ ਨੇਰ ਦੇ ਪੁੱਤ੍ਰ ਅਬਨੇਰ ਅਤੇ ਯਥਰ ਦੇ ਪੁੱਤ੍ਰ ਅਮਾਸਾ ਨਾਲ ਕੀਤਾ ਜਿਨ੍ਹਾਂ ਨੂੰ ਉਸ ਨੇ ਵੱਢ ਸੁੱਟਿਆ ਅਤੇ ਸੁਲਾਹ ਦੇ ਵਿੱਚ ਜੁੱਧ ਦਾ ਲਹੂ ਵਹਾਇਆ ਅਤੇ ਜੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਹ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਹ ਨੇ ਪੈਰਾਂ ਵਿੱਚ ਸੀ ਛਿੜਕਿਆ
6
ਸੋ ਤੂੰ ਆਪਣੀ ਬੁੱਧ ਦੇ ਅਨੁਸਾਰ ਕਰੀਂ ਅਤੇ ਉਹ ਦਾ ਧੌਲਾ ਸਿਰ ਸਲਾਮਤੀ ਨਾਲ ਪਤਾਲ ਨਾ ਲਹਿਣ ਦੇਈਂ।।
7
ਪਰ ਬਰਜ਼ਿੱਲਈ ਗਿਲਆਦੀ ਦੇ ਪੁੱਤ੍ਰਾਂ ਉੱਤੇ ਦਯਾ ਕਰੀਂ ਅਤੇ ਉਨ੍ਹਾਂ ਨੂੰ ਓਹਨਾਂ ਦੇ ਵਿੱਚ ਜੋ ਤੇਰੇ ਲੰਗਰ ਵਿੱਚੋਂ ਖਾਂਦੇ ਹਨ ਰਲਾ ਦੇਈਂ ਕਿਉਂ ਜੋ ਜਿਸ ਵੇਲੇ ਮੈਂ ਤੇਰੇ ਭਰਾ ਅਬਸ਼ਾਲੋਮ ਦੇ ਅੱਗੋਂ ਨੱਠਾ ਸਾਂ ਤਾਂ ਓਹ ਉਵੇਂ ਹੀ ਮੇਰੇ ਕੋਲ ਆਏ ਸਨ
8
ਅਤੇ ਵੇਖ ਬਹੁਰੀਮ ਦੇ ਬਿਨਯਾਮੀਨੀ ਗੇਰਾ ਦਾ ਪੁੱਤ੍ਰ ਸ਼ਿਮਈ ਤੇਰੇ ਨਾਲ ਹੈ। ਜਿਸ ਦਿਨ ਮੈਂ ਮਹਨਇਮ ਨੂੰ ਜਾਂਦਾ ਸਾਂ ਤਾਂ ਉਸ ਮੈਨੂੰ ਸੜਿਆ ਹੋਇਆ ਸਰਾਪ ਦਿੱਤਾ ਸੀ ਪਰ ਉਹ ਯਰਦਨ ਉੱਤੇ ਮੈਨੂੰ ਲੈਣ ਲਈ ਆਇਆ ਅਤੇ ਮੈਂ ਉਹ ਨੂੰ ਯਹੋਵਾਹ ਦੀ ਸੌਂਹ ਖਾ ਕੇ ਆਖਿਆ ਸੀ ਭਈ ਮੈਂ ਤੈਨੰ ਤੇਗ ਨਾਲ ਨਾ ਵੱਢਾਂਗਾ
9
ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾ ਨਾ ਛੱਡੀਂ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨਾ ਲੋੜੀਦਾ ਹੈ ਉਹ ਤੂੰ ਜਾਣਦਾ ਹੈਂ ਸੋ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਪਤਾਲ ਵਿੱਚ ਲਾਂਹੀ
10
ਤਾਂ ਦਾਊਦ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ
11
ਜਿੰਨੇ ਦਿਨ ਦਾਊਦ ਨੇ ਇਸਰਾਏਲ ਉੱਤੇ ਰਾਜ ਕੀਤਾ ਓਹ ਚਾਲੀ ਵਰਹੇ ਸਨ। ਸੱਤ ਵਰਹੇ ਉਸ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਵਰਹੇ ਉਸ ਯਰੂਸ਼ਲਮ ਵਿੱਚ ਰਾਜ ਕੀਤਾ
12
ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬੈਠਾ ਅਤੇ ਉਸ ਦਾ ਰਾਜ ਡਾਢਾ ਹੀ ਪੱਕਾ ਹੋ ਗਿਆ।।
13
ਉਪਰੰਤ ਹਗੀਥ ਦਾ ਪੁੱਤ੍ਰ ਅਦੋਨੀਯਾਹ ਸੁਲੇਮਾਨ ਦੀ ਮਾਤਾ ਬਥ-ਸ਼ਬਾ ਕੋਲ ਆਇਆ। ਅੱਗੋਂ ਉਸ ਆਖਿਆ, ਤੂੰ ਸੁਲਾਹ ਨਾਲ ਆਇਆ ਹੈਂ? ਤਾਂ ਉਸ ਆਖਿਆ, ਸੁਲਾਹ ਨਾਲ ਆਇਆ ਹੈਂ? ਤਾਂ ਉਸ ਆਖਿਆ, ਸੁਲਾਹ ਨਾਲ
14
ਫੇਰ ਉਸ ਆਖਿਆ, ਮੈਂ ਤੇਰੇ ਨਾਲ ਇੱਕ ਗੱਲ ਕਰਨੀ ਹੈ। ਉਸ ਆਖਿਆ, ਬੋਲ
15
ਤਾਂ ਉਸ ਆਖਿਆ, ਤੂੰ ਜਾਣਦੀ ਹੈਂ ਕਿ ਰਾਜ ਤਾਂ ਮੇਰਾ ਸੀ ਅਤੇ ਉਸ ਵੇਲੇ ਸਾਰੇ ਇਸਰਾਏਲ ਦਾ ਮੂੰਹ ਮੇਰੇ ਉੱਤੇ ਸੀ ਕਿ ਮੈਂ ਰਾਜ ਕਰਾਂ ਪਰ ਰਾਜ ਉਲਟ ਗਿਆ ਅਤੇ ਮੇਰੇ ਭਰਾ ਦਾ ਹੋ ਗਿਆ ਕਿਉਂ ਜੋ ਉਹ ਯਹੋਵਾਹ ਦੀ ਵੱਲੋਂ ਉਹ ਦਾ ਹੀ ਸੀ
16
ਹੁਣ ਮੈਂ ਤੈਥੋਂ ਇੱਕ ਗੱਲ ਮੰਗਦਾ ਹਾਂ। ਤੂੰ ਮੇਰਾ ਬੋਲ ਨਾ ਮੋੜੀਂ। ਉਸ ਆਖਿਆ, ਬੋਲ
17
ਤਾਂ ਉਸ ਆਖਿਆ, ਦਯਾ ਕਰਕੇ ਸੁਲੇਮਾਨ ਪਾਤਸ਼ਾਹ ਨੂੰ ਆਖ ਕਿਉਂ ਜੋ ਉਹ ਤੇਰੀ ਗੱਲ ਨਾ ਮੋੜੇਗਾ ਕਿ ਉਹ ਅਬੀਸ਼ਗ ਸ਼ੂਨੰਮੀ ਨੂੰ ਮੇਰੀ ਪਤਨੀ ਹੋਣ ਲਈ ਦੇਵੇ
18
ਬਥ-ਸ਼ਬਾ ਆਖਿਆ, ਚੰਗਾ ਮੈਂ ਤੇਰੇ ਲਈ ਪਾਤਸ਼ਾਹ ਨੂੰ ਬੋਲਾਂਗੀ
19
ਤਾਂ ਬਥ-ਸ਼ਬਾ ਸੁਲੇਮਾਨ ਪਾਤਸ਼ਾਹ ਕੋਲ ਅੰਦਰ ਗਈ ਭਈ ਅਦੋਨੀਯਾਹ ਲਈ ਉਹ ਦੇ ਨਾਲ ਗੱਲ ਕਰੇ ਤਾਂ ਪਾਤਸ਼ਾਹ ਉਸ ਦੇ ਮਿਲਣ ਲਈ ਉੱਠ ਖਲੋਤਾ ਅਤੇ ਉਸ ਨੂੰ ਮੱਥਾ ਟੇਕਿਆ ਤਾਂ ਆਪਣੀ ਰਾਜ ਗੱਦੀ ਉੱਤੇ ਬੈਠ ਗਿਆ ਅਤੇ ਆਪਣੀ ਮਾਤਾ ਲਈ ਇੱਕ ਸ਼ਾਹੀ ਕੁਰਸੀ ਡਹਾਈ। ਉਹ ਉਹ ਦੇ ਸੱਜੇ ਪਾਸੇ ਵੱਲ ਬੈਠ ਗਈ
20
ਅੱਗੋ ਉਸ ਆਖਿਆ, ਮੈਂ ਤੈਥੋਂ ਇੱਕ ਛੋਟੀ ਜੇਹੀ ਮੰਗ ਮੰਗਦੀ ਹਾਂ। ਮੈਨੂੰ ਸੱਖਣੀ ਨਾ ਮੋੜੀਂ ਤਾਂ ਪਾਤਸ਼ਾਹ ਨੇ ਆਖਿਆ, ਮਾਤਾ ਜੀ ਮੰਗੋ ਮੈਂ ਤੇਰੇ ਬੋਲ ਨੂੰ ਨਾ ਮੋੜਾਂਗਾ
21
ਉਸ ਆਖਿਆ ਭਈ ਅਬੀਸ਼ਗ ਸ਼ੂਨੰਮੀ ਆਪਣੇ ਭਰਾ ਅਦੋਨੀਆਹ ਨੂੰ ਪਤਨੀ ਹੋਣ ਲਈ ਦੇ ਛੱਡ
22
ਤਾਂ ਸੁਲੇਮਾਨ ਪਾਤਸ਼ਾਹ ਨੇ ਉੱਤਰ ਦੇ ਕੇ ਆਪਣੀ ਮਾਤਾ ਨੂੰ ਆਖਿਆ, ਤੂੰ ਅਦੋਨੀਯਾਹ ਲਈ ਅਬੀਸ਼ਗ ਸ਼ੂਨੰਮੀ ਨੂੰ ਹੀ ਕਿਉਂ ਮੰਗਦੀ ਹੈਂ? ਸਗੋਂ ਉਸ ਦੇ ਲਈ ਰਾਜ ਭੀ ਮੰਗ ਕਿਉਂ ਜੋ ਉਹ ਮੇਰਾ ਵੱਡਾ ਭਰਾ ਹੈ ਸਗਵਾਂ ਉਹ ਦੇ ਲਈ ਅਤੇ ਅਬਯਾਥਾਰ ਜਾਜਕ ਅਰ ਸਰੂਯਾਹ ਦੇ ਪੁੱਤ੍ਰ ਯੋਆਬ ਲਈ ਵੀ।।
23
ਤਾਂ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੀ ਸੌਂਹ ਖਾ ਕੇ ਆਖਿਆ, ਜੇ ਕਦੀ ਅਦੋਨੀਯਾਹ ਨੇ ਏਹ ਗੱਲ ਆਪਣੇ ਪ੍ਰਾਣਾਂ ਦੇ ਵਿਰੋਧ ਨਹੀਂ ਬੋਲੀ ਤਾਂ ਪਰਮੇਸ਼ੁਰ ਮੇਰੇ ਨਾਲ ਭੀ ਅਜੇਹਾ ਹੀ ਕਰੇ ਸਗੋਂ ਏਸ ਤੋਂ ਵੀ ਵਧੀਕ
24
ਸੋ ਹੁਣ ਜੀਉਂਦੇ ਪਰਮੇਸ਼ੁਰ ਦੀ ਸੌਂਹ ਜਿਸ ਮੈਨੂੰ ਕਾਇਮ ਕੀਤਾ ਹੈ ਅਤੇ ਮੈਨੂੰ ਮੇਰੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਅਤੇ ਮੇਰੇ ਲਈ ਆਪਣੇ ਬਚਨ ਅਨੁਸਾਰ ਇੱਕ ਘਰ ਬਣਾਇਆ ਹੈ ਅਦੋਨੀਯਾਹ ਅੱਜ ਦੇ ਦਿਨ ਹੀ ਵੱਢਿਆ ਜਾਵੇਗਾ
25
ਤਾਂ ਸੁਲੇਮਾਨ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਘੱਲਿਆ ਅਤੇ ਉਹ ਉਸ ਉੱਤੇ ਅਜੇਹਾ ਆਣ ਪਿਆ ਕਿ ਉਹ ਮਰ ਗਿਆ।।
26
ਫੇਰ ਪਾਤਸ਼ਾਹ ਨੇ ਅਬਯਾਥਾਰ ਜਾਜਕ ਨੂੰ ਆਖਿਆ ਭਈ ਤੂੰ ਅਨਾਥੋਥ ਨੂੰ ਆਪਣੀਆਂ ਪੈਲੀਆਂ ਵੱਲ ਚੱਲਾ ਜਾਹ ਕਿਉਂ ਜੋ ਤੂੰ ਮਰਨ ਜੋਗ ਮਨੁੱਖ ਹੈਂ ਪਰ ਮੈਂ ਤੈਨੂੰ ਅੱਜ ਦੇ ਦਿਨ ਨਹੀਂ ਮਾਰਦਾ ਕਿਉਂ ਜੋ ਤੂੰ ਮੇਰੇ ਪਿਤਾ ਦਾਊਦ ਦੇ ਸਨਮੁਖ ਯਹੋਵਾਹ ਪ੍ਰਭੁ ਦਾ ਸੰਦੂਕ ਚੁੱਕਦਾ ਹੁੰਦਾ ਸੈਂ ਅਤੇ ਤੂੰ ਉਨ੍ਹਾਂ ਸਭਨਾਂ ਦੁਖਾਂ ਵਿੱਚ ਜੋ ਮੇਰੇ ਪਿਤਾ ਉੱਤੇ ਆਏ ਸਨ ਸਾਂਝੀ ਰਿਹਾ
27
ਸੋ ਸੁਲੇਮਾਨ ਨੇ ਅਬਯਾਥਾਰ ਨੂੰ ਕੱਢ ਦਿੱਤਾ ਭਈ ਉਹ ਯਹੋਵਾਹ ਦਾ ਜਾਜਕ ਨਾ ਰਹੇ ਏਸ ਲਈ ਭਈ ਉਹ ਯਹੋਵਾਹ ਦਾ ਉਹ ਬਚਨ ਪੂਰਾ ਕਰੇ ਜਿਹੜਾ ਉਸ ਨੂੰ ਸ਼ੀਲੋਹ ਵਿੱਚ ਏਲੀ ਦੇ ਘਰਾਣੇ ਦੇ ਦੁਆਰਾ ਬੋਲਿਆ ਸੀ।।
28
ਤਾਂ ਏਹ ਖਬਰ ਯੋਆਬ ਤੀਕ ਅੱਪੜੀ ਕਿਉਂ ਜੋ ਯੋਆਬ ਅਦੋਨੀਯਾਹ ਦੇ ਮਗਰ ਤਾਂ ਲੱਗਾ ਹੀ ਸੀ ਭਾਵੇਂ ਹੀ ਉਹ ਅਬਸ਼ਾਲੋਮ ਦੇ ਮਗਰ ਨਹੀਂ ਸੀ ਲੱਗਾ ਸੋ ਯੋਆਬ ਯਹੋਵਾਹ ਦੇ ਤੰਬੂ ਨੂੰ ਨੱਠਾ ਅਤੇ ਜਗਵੇਦੀ ਦੇ ਸਿੰਙਾਂ ਨੂੰ ਘੁੱਟ ਕੇ ਜਾ ਫੜਿਆ
29
ਤਾਂ ਸੁਲੇਮਾਨ ਪਾਤਸ਼ਾਹ ਨੂੰ ਦੱਸਿਆ ਗਿਆ ਕਿ ਯੋਆਬ ਯਹੋਵਾਹ ਦੇ ਤੰਬੂ ਨੂੰ ਨੱਠ ਗਿਆ ਹੈ ਅਰ ਵੇਖੋ ਉਹ ਜਗਵੇਦੀ ਦੇ ਕੋਲ ਹੈ ਤਾਂ ਸੁਲੇਮਾਨ ਨੇ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਘੱਲਿਆ ਕਿ ਉਸ ਉੱਤੇ ਜਾ ਪਓ
30
ਸੋ ਬਨਾਯਾਹ ਯਹੋਵਾਹ ਦੇ ਤੰਬੂ ਵਿੱਚ ਗਿਆ ਅਤੇ ਉਸ ਨੂੰ ਆਖਿਆ ਭਈ ਪਾਤਸ਼ਾਹ ਐਉਂ ਆਖਦਾ ਹੈ ਕਿ ਨਿੱਕਲ ਆ। ਅੱਗੋਂ ਉਸ ਆਖਿਆ, ਨਹੀਂ, ਮੈਂ ਤਾਂ ਏਥੇ ਹੀ ਮਰਾਂਗਾ। ਫੇਰ ਇਸ ਗੱਲ ਲਈ ਬਨਾਯਾਹ ਪਾਤਸ਼ਾਹ ਵੱਲ ਮੁੜ ਆਇਆ ਅਤੇ ਆਖਿਆ, ਯੋਆਬ ਐਉਂ ਬੋਲਿਆ ਹੈ ਅਤੇ ਮੈਨੂੰ ਐਉਂ ਉੱਤਰ ਦਿੱਤਾ ਹੈ
31
ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਉਸ ਦੇ ਬੋਲ ਅਨੁਸਾਰ ਕਰ ਅਤੇ ਉਸ ਦੇ ਉੱਤੇ ਜਾ ਪਓ ਪਰ ਉਸ ਨੂੰ ਦੱਬ ਦੇਈਂ ਅਤੇ ਉਨ੍ਹਾਂ ਬੇਦੋਸ਼ਿਆਂ ਦੇ ਖ਼ੂਨ ਨੂੰ ਜੋ ਯੋਆਬ ਨੇ ਵਹਾਇਆ ਮੈਥੋਂ ਅਤੇ ਮੇਰੇ ਪਿਤਾ ਦੇ ਘਰ ਤੋਂ ਮਿਟਾ ਦੇਵੀਂ
32
ਯਹੋਵਾਹ ਉਸ ਦਾ ਖ਼ੂਨ ਉਸ ਦੇ ਸਿਰ ਉੱਤੇ ਰੱਖੇ ਕਿਉਂ ਜੋ ਉਹ ਦੋਂਹ ਮਨੁੱਖਾਂ ਉੱਤੇ ਜਾ ਪਿਆ ਜਿਹੜੇ ਉਸ ਨਾਲੋਂ ਵਧੀਕ ਸੱਚੇ ਅਤੇ ਅੱਛੇ ਸਨ ਅਤੇ ਉਨ੍ਹਾਂ ਨੂੰ ਤੇਗ ਨਾਲ ਵੱਢ ਸੁੱਟਿਆ ਸੀ ਅਤੇ ਮੇਰੇ ਪਿਤਾ ਦਾਊਦ ਨੂੰ ਨਾ ਦੱਸਿਆ ਗਿਆ ਅਰਥਾਤ ਨੇਰ ਦਾ ਪੁੱਤ੍ਰ ਅਬਨੇਰ ਜੋ ਇਸਰਾਏਲ ਦਾ ਸੈਨਾਪਤੀ ਸੀ ਅਤੇ ਯਬਰ ਦਾ ਪੁੱਤ੍ਰ ਅਮਾਸਾ ਜੋ ਯਹੂਦਾਹ ਦਾ ਸੈਨਾਪਤੀ ਸੀ
33
ਸੋ ਉਨ੍ਹਾਂ ਦਾ ਖ਼ੂਨ ਯੋਆਬ ਦੇ ਸਿਰ ਉੱਤੇ ਅਤੇ ਉਸ ਦੀ ਅੰਸ ਦੇ ਸਿਰ ਉੱਤੇ ਸਦਾ ਤੀਕ ਰਹੇ ਪਰ ਦਾਊਦ ਉੱਤੇ ਅਤੇ ਉਹ ਦੀ ਅੰਸ ਉੱਤੇ ਅਰ ਉਹ ਦੇ ਘਰ ਉੱਤੇ ਅਰ ਉਹ ਦੀ ਰਾਜ ਗੱਦੀ ਉੱਤੇ ਸਦਾ ਤੀਕ ਯਹੋਵਾਹ ਵੱਲੋਂ ਸੁਖ ਸਾਂਦ ਰਹੇਗੀ
34
ਤਾਂ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਉਤਾਹਾਂ ਚੜ੍ਹ ਗਿਆ ਅਤੇ ਉਸ ਦੇ ਉੱਤੇ ਜਾ ਪਿਆ ਅਰ ਉਸ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਉੱਸੇ ਦੇ ਘਰ ਉਜਾੜ ਵਿੱਚ ਦੱਬ ਦਿੱਤਾ
35
ਤਾਂ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਪਾਤਸ਼ਾਹ ਨੇ ਉਸ ਦੇ ਥਾਂ ਸੈਨਾਪਤੀ ਬਣਾਇਆ ਅਤੇ ਸਾਦੋਕ ਜਾਜਕ ਨੂੰ ਪਾਤਸ਼ਾਹ ਨੇ ਅਬਯਾਥਾਰ ਦਾ ਥਾਂ ਦਿੱਤਾ।।
36
ਫੇਰ ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਘਲਿਆ ਅਤੇ ਉਹ ਨੂੰ ਆਖਿਆ, ਤੂੰ ਯਰੂਸ਼ਲਮ ਵਿੱਚ ਇੱਕ ਘਰ ਬਣਾ ਕੇ ਓਥੇ ਟਿਕ ਅਤੇ ਓਥੋਂ ਕਿਤੇ ਬਾਹਰ ਨਾ ਜਾਈਂ
37
ਕਿਉਂ ਜੋ ਅਜੇਹਾ ਹੋਵੇਗਾ ਕਿ ਜਿਸ ਦਿਨ ਤੂੰ ਬਾਹਰ ਨਿੱਕਲ ਕੇ ਕਿਦਰੋਨ ਦੀ ਵਾਦੀ ਤੋਂ ਲੰਘੇਗਾ ਤਾਂ ਤੂੰ ਸੱਚ ਮੁੱਚ ਚੇਤੇ ਰੱਖੀਂ ਕਿ ਤੂੰ ਮਾਰਿਆ ਜਾਵੇਂਗਾ ਅਤੇ ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇਗਾ
38
ਤਾਂ ਸ਼ਿਮਈ ਨੇ ਪਾਤਸ਼ਾਹ ਨੂੰ ਆਖਿਆ, ਸਤ ਬਚਨ। ਜਿਵੇਂ ਮੇਰੇ ਮਾਲਕ ਪਾਤਸ਼ਾਹ ਨੇ ਆਖਿਆ, ਤਿਵੇਂ ਹੀ ਤੁਹਾਡਾ ਸੇਵਕ ਕਰੇਗਾ ਸੋ ਸ਼ਿਮਈ ਬਹੁਤ ਦਿਨਾਂ ਤੀਕ ਯਰੂਸ਼ਲਮ ਵਿੱਚ ਟਿਕਿਆ ਰਿਹਾ।।
39
ਤਾਂ ਤੀਜੇ ਵਰਹੇ ਦੇ ਅੰਤ ਵਿੱਚ ਐਉਂ ਹੋਇਆ ਕਿ ਸ਼ਿਮਈ ਦੇ ਟਹਿਲੂਆਂ ਵਿੱਚੋਂ ਦੋ ਗਥ ਦੇ ਰਾਜਾ ਮਆਕਾਹ ਦੇ ਪੁੱਤ੍ਰ ਅਕੀਸ਼ ਦੇ ਕੋਲ ਨੱਠ ਗਏ ਤਾਂ ਸ਼ਿਮਈ ਨੂੰ ਦੱਸਿਆ ਗਿਆ ਕਿ ਵੇਖ ਤੇਰੇ ਟਹਿਲੂਏ ਗਥ ਵਿੱਚ ਹਨ
40
ਸੋ ਸ਼ਿਮਈ ਨੇ ਉੱਠ ਕੇ ਆਪਣੇ ਖੋਤੇ ਉੱਤੇ ਕਾਠੀ ਪਾਈ ਅਰ ਆਪਣੇ ਟਹਿਲੂਆਂ ਦੀ ਭਾਲ ਵਿੱਚ ਗਥ ਨੂੰ ਅਕੀਸ਼ ਕੋਲ ਗਿਆ। ਉਪਰੰਤ ਸ਼ਿਮਈ ਗਿਆ ਅਤੇ ਗਥ ਤੋਂ ਆਪਣੇ ਟਹਿਲੂਆਂ ਨੂੰ ਮੋੜ ਲਿਆਇਆ।।
41
ਤਾਂ ਸੁਲੇਮਾਨ ਨੂੰ ਦੱਸਿਆ ਗਿਆ ਕਿ ਸ਼ਿਮਈ ਯਰੂਸ਼ਲਮ ਵਿੱਚੋਂ ਗਥ ਨੂੰ ਗਿਆ ਅਰ ਮੁੜ ਆਇਆ
42
ਤਾਂ ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਘੱਲਿਆ ਅਤੇ ਉਹ ਨੂੰ ਆਖਿਆ, ਕੀ ਮੈਂ ਤੈਨੂੰ ਯਹੋਵਾਹ ਦੀ ਸੌਂਹ ਨਹੀਂ ਖੁਵਾਈ ਸੀ ਅਤੇ ਤੈਨੂੰ ਤਕੀਦ ਨਾਲ ਨਹੀਂ ਸੀ ਆਖਿਆ ਭਈ ਤੂੰ ਪੱਕ ਜਾਣੀ ਕਿ ਜਿਸ ਦਿਨ ਤੂੰ ਬਾਹਰ ਹੋਰ ਕਿਤੇ ਜਾਵੇਂਗਾ ਉਸ ਦਿਨ ਤੂੰ ਸੱਚ ਮੁੱਚ ਮਾਰਿਆ ਜਾਵੇਂਗਾ? ਅਤੇ ਤੈਂ ਮੈਨੂੰ ਆਖਿਆ, ਸਤ ਬਚਨ। ਮੈਂ ਗੱਲ ਸੁਣ ਲਈ ਹੈ
43
ਫੇਰ ਤੈਂ ਕਿਉਂ ਯਹੋਵਾਹ ਦੀ ਸੌਂਹ ਦੀ ਪਾਲਨਾ ਨਾ ਕੀਤੀ ਅਤੇ ਉਸ ਹੁਕਮ ਉੱਤੇ ਜਿਹੜਾ ਮੈਂ ਤੈਨੂੰ ਦਿੱਤਾ ਸੀ ਨਾ ਚੱਲਿਆ?
44
ਤਾਂ ਪਾਤਸ਼ਾਹ ਨੇ ਸ਼ਿਮਈ ਨੂੰ ਆਖਿਆ, ਤੂੰ ਉਸ ਸਾਰੀ ਬੁਰਿਆਈ ਨੂੰ ਜਾਣਦਾ ਹੈਂ ਜਿਹੜੀ ਤੇਰੇ ਮਨ ਵਿੱਚ ਹੈ ਅਤੇ ਜਿਹੜੀ ਤੈਂ ਮੇਰੇ ਪਿਤਾ ਦਾਊਦ ਨਾਲ ਕੀਤੀ ਸੋ ਯਹੋਵਾਹ ਉਸ ਬੁਰਿਆਈ ਨੂੰ ਤੇਰੇ ਸਿਰ ਉੱਤੇ ਮੋੜ ਲਿਆਵੇਗਾ
45
ਪਰ ਸੁਲੇਮਾਨ ਪਾਤਸ਼ਾਹ ਮੁਬਾਰਕ ਹੋਵੇਗਾ ਅਤੇ ਦਾਊਦ ਦੀ ਰਾਜ ਗੱਦੀ ਯਹੋਵਾਹ ਅੱਗੇ ਸਦਾ ਤੀਕ ਕਾਇਮ ਰਹੇਗੀ
46
ਤਾਂ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਹੁਕਮ ਦਿੱਤਾ ਤਾਂ ਉਹ ਬਾਹਰ ਗਿਆ ਅਤੇ ਉਸ ਉੱਤੇ ਅਜੇਹਾ ਆਣ ਪਿਆ ਸੋ ਉਹ ਮਰ ਗਿਆ ਸੋ ਰਾਜ ਸੁਲੇਮਾਨ ਦੇ ਹੱਥ ਵਿੱਚ ਪੱਕਾ ਹੋ ਗਿਆ।।
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 3 →
All chapters:
1
2
3
4
5
6
7
8
9
10
11
12
13
14
15
16
17
18
19
20
21
22