bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
1 Kings 20
1 Kings 20
Punjabi Bible 2016 - ਪਵਿੱਤਰ ਬਾਈਬਲ O.V.
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 21 →
1
ਬਨ-ਹਦਦ ਅਰਾਮ ਦੇ ਰਾਜੇ ਨੇ ਆਪਣੀ ਫੌਜ ਨੂੰ ਇਕੱਠਾ ਕੀਤਾ ਅਤੇ ਉਹ ਦੇ ਨਾਲ ਬੱਤੀ ਰਾਜੇ ਸਨ ਨਾਲੇ ਘੋੜੇ ਤੇ ਰਥ ਅਤੇ ਉਹ ਨੇ ਉਤਾਹਾਂ ਜਾ ਕੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਦੇ ਨਾਲ ਜੁੱਧ ਕੀਤਾ
2
ਉਹ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਨੂੰ ਹਲਕਾਰੇ ਘੱਲੇ ਅਤੇ ਉਸ ਨੂੰ ਆਖਿਆ ਕਿ ਬਨ-ਹਦਦ ਐਉਂ ਫ਼ਰਮਾਉਂਦਾ ਹੈ
3
ਭਈ ਤੇਰਾ ਚਾਂਦੀ ਸੋਨਾ ਮੇਰਾ ਹੈ। ਤੇਰੀਆਂ ਇਸਤ੍ਰੀਆਂ ਅਰ ਤੇਰੇ ਚੰਗੇ ਤੋਂ ਚੰਗੇ ਬੱਚੇ ਮੇਰੇ ਹਨ
4
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕੇ ਹੇ ਮੇਰੇ ਸੁਆਮੀ, ਹੇ ਮੇਰੇ ਪਾਤਸ਼ਾਹ, ਮੈਂ ਅਤੇ ਜੋ ਕੁਝ ਮੇਰਾ ਹੈ ਓਹ ਸਭ ਤੁਹਾਡਾ ਹੈ
5
ਤਾਂ ਉਨ੍ਹਾਂ ਹਲਕਾਰਿਆਂ ਨੇ ਮੁੜ ਕੇ ਆਖਿਆ, ਬਨ-ਹਦਦ ਐਉਂ ਫ਼ਰਾਮਾਉਂਦਾ ਹੈ ਕਿ ਮੈਂ ਤਾਂ ਤੇਰੇ ਕੋਲ ਆਖ ਘੱਲਿਆ ਸੀ ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤ੍ਰੀਆਂ ਅਰ ਬਾਲ ਬੱਚੇ ਮੈਨੂੰ ਦੇ ਦੇਹ
6
ਪਰ ਹੁਣ ਮੈਂ ਭਲਕੇ ਏਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਘੱਲਾਂਗਾ ਅਤੇ ਓਹ ਤੇਰੇ ਮਹਿਲ ਦੀ ਅਰ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਐਉਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਓਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ
7
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਦੇਸ ਦੇ ਸਾਰੇ ਬਜ਼ੁਰਗਾਂ ਨੂੰ ਸੱਦ ਕੇ ਆਖਿਆ ਕਿ ਧਿਆਨ ਕਰੋ ਅਰ ਵੇਖੋ ਜੋ ਏਹ ਮਨੁੱਖ ਕਿੱਕਰ ਬੁਰਿਆਈ ਕਰਨੀ ਚਾਹੁੰਦਾ ਹੈ ਕਿਉਂ ਜੋ ਉਹ ਨੇ ਮੇਰੇ ਕੋਲੋਂ ਮੇਰੀਆਂ ਇਸਤ੍ਰੀਆਂ, ਮੇਰੇ ਬੱਚੇ ਤੇ ਮੇਰਾ ਚਾਂਦੀ ਸੋਨਾ ਮੰਗ ਘੱਲਿਆ ਹੈ ਅਤੇ ਮੈਂ ਉਹ ਨੂੰ ਮਨਾ ਨਹੀਂ ਕੀਤਾ
8
ਅੱਗੋਂ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਆਖਿਆ, ਉਸ ਦੀ ਨਾ ਸੁਣੋ ਅਤੇ ਨਾ ਮੰਨੋ
9
ਉਪਰੰਤ ਉਹ ਨੇ ਬਨ-ਹਦਦ ਦੇ ਹਲਕਾਰਿਆਂ ਨੂੰ ਆਖਿਆ, ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ ਭਈ ਜੋ ਕੁਝ ਤੁਸਾਂ ਆਪਣੇ ਦਾਸ ਤੋਂ ਪਹਿਲੇ ਮੰਗਿਆ ਉਹ ਮੈਂ ਕਰਾਂਗਾ ਪਰ ਏਹ ਗੱਲ ਮੈਥੋਂ ਨਹੀਂ ਹੋਣੀ। ਤਾਂ ਹਲਕਾਰੇ ਤੁਰ ਗਏ ਅਤੇ ਉੱਤਰ ਜਾ ਦਿੱਤਾ
10
ਤਾਂ ਬਨ-ਹਦਦ ਨੇ ਉਹ ਨੂੰ ਆਖ ਘੱਲਿਆ ਕਿ ਜੇ ਸਾਮਰਿਯਾ ਦੀ ਧੂੜ ਉਨ੍ਹਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦਿਓਤੇ ਮੇਰੇ ਨਾਲ ਅਜੇਹਾ ਹੀ ਕਰਨ ਸਗੋਂ ਏਸ ਨਾਲੋਂ ਵੀ ਵਧੀਕ
11
ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਉਸ ਨੂੰ ਆਖੋ, ਸ਼ਸਤਰ ਬੰਨ੍ਹਣ ਵਾਲਾ ਸ਼ਸਤਰ ਲਾਹੁਣ ਵਾਲੇ ਜਿੰਨਾ ਹੰਕਾਰ ਨਾ ਕਰੇ
12
ਤਾਂ ਐਉਂ ਹੋਇਆ ਕਿ ਜਾਂ ਉਸ ਨੇ ਏਹ ਗੱਲ ਸੁਣੀ ਜਦ ਉਹ ਰਾਜਿਆਂ ਦੇ ਨਾਲ ਸ਼ਾਮਿਆਨੇ ਦੇ ਵਿੱਚ ਪੀ ਰਿਹਾ ਸੀ ਤਾਂ ਉਸਨੇ ਆਪਣੇ ਟਹਿਲੂਆਂ ਨੂੰ ਆਖਿਆ, ਪਾਲਾਂ ਬੰਨ੍ਹ ਲਓ, ਸੋ ਉਨ੍ਹਾਂ ਨੇ ਸ਼ਹਿਰ ਦੇ ਵਿਰੁੱਧ ਪਾਲਾਂ ਬੰਨ੍ਹੀਆਂ
13
ਤਾਂ ਵੇਖੋ ਇੱਕ ਨਬੀ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਭਲਾ, ਤੈਂ ਏਹ ਸਾਰਾ ਵੱਡਾ ਦਲ ਵੇਖਿਆ ਹੈ? ਵੇਖ ਮੈਂ ਏਹ ਨੂੰ ਅੱਜ ਤੇਰੇ ਹੱਥ ਵਿੱਚ ਕਰ ਦਿਆਂਗਾ ਤਾਂ ਜੋ ਤੂੰ ਜਾਣੇਂ ਕਿ ਮੈਂ ਹੀ ਯਹੋਵਾਹ ਹਾਂ
14
ਤਦ ਅਹਾਬ ਨੇ ਪੁੱਛਿਆ, ਕਿਹ ਦੇ ਰਾਹੀਂ? ਉਸ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੇ ਰਾਹੀਂ। ਤਾਂ ਫੇਰ ਉਸ ਪੁੱਛਿਆ, ਲੜਾਈ ਕੌਣ ਸ਼ੁਰੂ ਕਰੇ? ਉਸ ਆਖਿਆ, ਤੂੰ
15
ਸੋ ਉਹਨੇ ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੀ ਗਿਣਤੀ ਕੀਤੀ ਅਤੇ ਓਹ ਦੋ ਸੌ ਬੱਤੀ ਸਨ। ਏਹ ਦੇਮਗਰੋਂ ਉਹ ਨੇ ਸਭਨਾਂ ਲੋਕਾਂ ਨੂੰ ਅਰਥਾਤ ਸਾਰੇ ਇਸਰਾਏਲੀਆਂ ਨੂੰ ਵੀ ਗਿਣਿਆ ਅਰ ਓਹ ਸੱਤ ਹਜ਼ਾਰ ਸਨ
16
ਓਹ ਦੁਪਹਿਰ ਨੂੰ ਨਿੱਕਲੇ ਪਰ ਬਨ-ਹਨਦਦ ਅਰ ਓਹ ਬੱਤੀ ਰਾਜੇ ਜੋ ਉਸ ਦੇ ਸਹਾਇਕ ਸਨ ਸ਼ਾਮਿਆਨੇ ਵਿੱਚ ਪੀ ਕੇ ਮਤਵਾਲੇ ਹੋ ਰਹੇ ਸਨ
17
ਤਦ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਪਹਿਲਾਂ ਨਿੱਕਲੇ ਅਤੇ ਬਨ-ਹਦਦ ਨੇ ਆਦਮੀ ਘੱਲੇ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਮਨੁੱਖ ਸਾਮਰਿਯਾ ਤੋਂ ਨਿੱਕਲੇ ਹਨ
18
ਤਾਂ ਉਸਨੇ ਆਖਿਆ,ਜੇ ਓਹ ਸੁਲਾਹ ਲਈ ਨਿੱਕਲੇ ਹਨ ਤਾਂ ਉਨ੍ਹਾਂ ਨੂੰ ਜੀਉਂਦੇ ਫੜ ਲਓ ਅਤੇ ਜੇ ਓਹ ਲੜਨ ਨੂੰ ਨਿੱਕਲੇ ਹਨ ਤਾਂ ਭੀ ਜੀਉਂਦੇ ਫੜ ਲਓ
19
ਸੋ ਏਹ ਜੋ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਸਨ ਸ਼ਹਿਰ ਤੋਂ ਉਸ ਫੌਜ ਸਣੇ ਜੋ ਉਨ੍ਹਾਂ ਦੇ ਪਿੱਛੇ ਸੀ ਨਿੱਕਲੇ
20
ਅਤੇ ਇੱਕ ਇੱਕ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਤਾਂ ਅਰਾਮੀ ਨੱਠੇ ਅਤੇ ਇਸਰਾਏਲ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਉੱਤੇ ਘੋੜ ਚੜ੍ਹਿਆ ਦੇ ਨਾਲ ਭੱਜ ਗਿਆ
21
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਬਾਹਰ ਨਿੱਕਲ ਕੇ ਘੋੜਿਆਂ ਅਰ ਰਥਾਂ ਨੂੰ ਮਾਰਿਆ ਅਤੇ ਅਰਾਮੀਆਂ ਉੱਤੇ ਵੱਡਾ ਵੱਢਾਂਗਾ ਫੇਰਿਆ
22
ਅਤੇ ਉਹ ਨਬੀ ਇਸਰਾਏਲ ਦੇ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾਹ ਅਤੇ ਆਪਣੇ ਆਪ ਨੂੰ ਤਕੜਾ ਕਰ ਅਰ ਧਿਆਨ ਰੱਖ ਅਰ ਵੇਖ ਲੈ ਕਿ ਤੈਂ ਕੀ ਕਰਨਾ ਹੈ ਕਿਉਂ ਜੋ ਅਰਾਮ ਦਾ ਰਾਜਾ ਆਉਂਦੇ ਵਰਹੇ ਤੇਰੇ ਉੱਤੇ ਚੜ੍ਹਾਈ ਕਰੇਗਾ ।।
23
ਅਰਾਮ ਦੇ ਰਾਜੇ ਦੇ ਟਹਿਲੂਆਂ ਨੇ ਉਸਨੂੰ ਆਖਿਆ, ਉਨ੍ਹਾਂ ਦਾ ਦਿਓਤਾ ਪਹਾੜੀ ਦਿਉਤਾ ਹੈ ਇਸੇ ਲਈ ਓਹ ਸਾਡੇ ਨਾਲੋਂ ਤਕੜੇ ਹਨ ਪਰ ਅਸੀਂ ਉਨ੍ਹਾਂ ਨਾਲ ਮਦਾਨ ਵਿੱਚ ਲੜੀਏ ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ
24
ਪਰ ਇੱਕ ਕੰਮ ਏਹ ਕਰੋ ਕਿ ਰਾਜਿਆਂ ਵਿੱਚੋਂ ਹਰ ਇੱਕ ਨੂੰ ਉਹ ਦੇ ਥਾਂ ਤੋਂ ਕੱਢ ਕੇ ਉਨ੍ਹਾਂ ਦੇ ਬਦਲੇ ਸੂਬੇਦਾਰਾਂ ਨੂੰ ਠਹਿਰਾ ਦਿਓ
25
ਅਤੇ ਆਪਣੇ ਲਈ ਇੱਕ ਫੌਜ ਗਿਣ ਲਓ ਜੋ ਉਸ ਫੌਜ ਦੇ ਤੁੱਲ ਹੋਵੇ ਜਿਹੜੀ ਗੁਆਚ ਗਈ ਹੈ ਘੋੜੇ ਦੇ ਥਾਂ ਘੋੜਾ ਅਰ ਰਥ ਦੇ ਥਾਂ ਰਥ ਤਾਂ ਅਸੀਂ ਉਨ੍ਹਾਂ ਨਾਲ ਮਦਾਨ ਵਿੱਚ ਲੜਾਂਗੇ। ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ। ਸੋ ਉਸ ਨੇ ਉਨ੍ਹਾਂ ਦੀ ਅਵਾਜ਼ ਸੁਣੀ ਅਤੇ ਉਵੇਂ ਹੀ ਕੀਤਾ।।
26
ਤਾਂ ਐਉਂ ਹੋਇਆ ਕਿ ਆਉਂਦੇ ਵਰਹੇ ਬਨ-ਹਦਦ ਨੇ ਅਰਾਮੀਆਂ ਨੂੰ ਗਿਣਿਆ ਅਤੇ ਅਫੇਕ ਉੱਤੇ ਚੜ੍ਹਾਈ ਕੀਤੀ ਕਿ ਇਸਰਾਏਲ ਨਾਲ ਲੜੇ
27
ਤਾਂ ਇਸਰਾਏਲੀ ਗਿਣੇ ਗਏ ਅਤੇ ਉਨ੍ਹਾਂ ਨੂੰ ਰਾਸ਼ਨ ਦੇ ਦਿੱਤਾ ਫੇਰ ਓਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲੇ ਅਤੇ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਹਮਣੇ ਡੇਰੇ ਲਾ ਲਏ ਅਤੇ ਓਹ ਐਉਂ ਜਾਪਦੇ ਸਨ ਜਿੱਕਰ ਪਠੋਰਿਆਂ ਦੇ ਦੋ ਛੋਟੇ ਇੱਜੜ ਹਨ ਪਰ ਅਰਾਮੀਆਂ ਨਾਲ ਦੇਸ ਭਰ ਗਿਆ ਸੀ
28
ਤਾਂ ਪਰਮੇਸ਼ੁਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ ਏਸ ਲਈ ਕਿ ਅਰਾਮੀਆਂ ਨੇ ਆਖਿਆ ਭਈ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਏਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਭਈ ਮੈਂ ਯਹੋਵਾਹ ਹਾਂ
29
ਸੋ ਉਨ੍ਹਾਂ ਨੇ ਇੱਕ ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਐਉਂ ਹੋਇਆ ਕਿ ਸੱਤਵੇਂ ਦਿਨ ਲੜਾਈ ਜੁੱਟ ਪਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਪਿਆਦਾ ਵੱਢ ਸੁੱਟਿਆ
30
ਪਰ ਰਹਿੰਦੇ ਖੂੰਧੇ ਅਫੇਕ ਸ਼ਹਿਰ ਨੂੰ ਨੱਠ ਗਏ ਅਤੇ ਓਥੇ ਸਤਾਈ ਹਜ਼ਾਰ ਉੱਤੇ ਜੋ ਬਚ ਗਏ ਸਨ ਇੱਕ ਕੰਧ ਡਿੱਗ ਪਈ ਅਤੇ ਬਨ-ਹਦਦ ਭੀ ਨੱਠਾ ਅਰ ਸ਼ਹਿਰ ਦੇ ਵਿੱਚ ਇੱਕ ਅੰਦਰਲੀ ਕੋਠੜੀ ਵਿੱਚ ਜਾ ਵੜਿਆ
31
ਤਾਂ ਉਸ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਵੇਖੋ, ਅਸਾਂ ਸੁਣਿਆ ਹੈ ਕਿ ਇਸਰਾਏਲ ਦੇ ਘਰਾਣੇ ਦੇ ਪਾਤਸ਼ਾਹ ਦਿਆਲੂ ਪਾਤਸ਼ਾਹ ਹੁੰਦੇ ਹਨ। ਅਸੀਂ ਆਪਣੇ ਲੋਕਾਂ ਉੱਤੇ ਤੱਪੜ ਅਤੇ ਆਪਣੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਏ ਅਤੇ ਇਸਰਾਏਲ ਦੇ ਪਤਾਸ਼ਾਹ ਕੋਲ ਜਾਈਏ, ਸ਼ਾਇਤ ਉਹ ਤੇਰੀ ਜਾਨ ਬਖਸ਼ੀ ਕਰੇ
32
ਸੋ ਉਨ੍ਹਾਂ ਨੇ ਆਪਣੇ ਲੱਕਾਂ ਉੱਤੇ ਤੱਪੜ ਅਤੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਆਂ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਆਏ ਅਤੇ ਆਖਿਆ ਕਿ ਤੁਹਾਡਾ ਦਾਸ ਬਨ-ਹਦਦ ਆਖਦਾ ਹੈ, ਦਯਾ ਕਰਕੇ ਮੇਰੀ ਜਾਨ ਬਖ਼ਸ਼ ਦਿਓ। ਅੱਗੋ ਉਸ ਆਖਿਆ ਕਿ ਉਹ ਅਜੇ ਜੀਉਂਦਾ ਹੈ? ਉਹ ਤਾਂ ਮੇਰਾ ਭਰਾ ਹੈ
33
ਉਨ੍ਹਾਂ ਮਨੁੱਖਾਂ ਨੇ ਏਹ ਚੰਗਾ ਲੱਛਣ ਜਾਤਾ ਅਰ ਧਿਆਨ ਨਾਲ ਉਹ ਦਾ ਮਨਸ਼ਾ ਜਾਚ ਕੇ ਆਖਿਆ, ਉਹ ਤੁਹਾਡਾ ਭਰਾ ਬਨ-ਹਦਦ ਹੈ। ਤਾਂ ਉਸ ਆਖਿਆ, ਜਾਓ ਉਸ ਨੂੰ ਲੈ ਆਓ। ਤਦ ਬਨ-ਹਦਦ ਉਹ ਦੇ ਕੋਲ ਬਾਹਰ ਆਇਆ ਅਤੇ ਉਹ ਨੇ ਉਸ ਨੂੰ ਆਪਣੇ ਰੱਥ ਉੱਤੇ ਚੜ੍ਹਾ ਲਿਆ
34
ਤਾਂ ਉਹ ਨੇ ਉਸ ਨੂੰ ਆਖਿਆ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹ ਲਏ ਸਨ ਓਹ ਮੈਂ ਮੋੜ ਦਿਆਂਗਾ। ਤੂੰ ਆਪਣੇ ਲਈ ਦੰਮਿਸਕ ਵਿੱਚ ਬਜ਼ਾਰ ਬਣਾ ਲਈਂ ਜਿਵੇਂ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਬਣਾਏ ਸਨ ਤਦ ਅਹਾਬ ਨੇ ਆਖਿਆ, ਮੈਂ ਏਸ ਨੇਮ ਨਾਲ ਤੈਨੂੰ ਵਿਦਿਆ ਕਰਦਾ ਹਾਂ ਸੋ ਉਹ ਨੇ ਉਸ ਦੇ ਨਾਲ ਨੇਮ ਬੰਨ੍ਹਿਆ ਅਰ ਉਸ ਨੂੰ ਛੱਡ ਦਿੱਤਾ।।
35
ਫੇਰ ਨਬੀਆਂ ਦੇ ਪੁੱਤ੍ਰਾਂ ਵਿੱਚੋਂ ਇੱਕ ਜਣੇ ਨੇ ਆਪਣੇ ਗੁਆਂਢੀ ਨੂੰ ਯਹੋਵਾਹ ਦੇ ਬਚਨ ਅਨੁਸਾਰ ਆਖਿਆ, ਮੈਨੂੰ ਮਾਰ ਹੀ ਦੇਹ ਪਰ ਉਸ ਨੇ ਉਹ ਦੇ ਮਾਰਨ ਤੋਂ ਨਾਂਹ ਕੀਤੀ
36
ਉਪਰੰਤ ਉਹ ਨੇ ਉਸ ਨੂੰ ਆਖਿਆ, ਏਸ ਲਈ ਕਿ ਤੈਂ ਯਹੋਵਾਹ ਦੀ ਅਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬਬਰ ਸ਼ੇਰ ਤੈਨੂੰ ਪਾੜ ਸੁੱਟੇਗਾ। ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ
37
ਫੇਰ ਉਹ ਨੂੰ ਇੱਕ ਹੋਰ ਮਨੁੱਖ ਮਿਲਿਆ ਤਾਂ ਉਹ ਨੇ ਉਸ ਨੂੰ ਆਖਿਆ, ਮੈਨੂੰ ਮਾਰ ਹੀ ਦੇਹ। ਉਸ ਮਨੁੱਖ ਨੇ ਉਹ ਨੂੰ ਮਾਰ ਮਾਰ ਕੇ ਘਾਇਲ ਕਰ ਦਿੱਤਾ
38
ਸੋ ਉਹ ਨਬੀ ਪਾਤਸ਼ਾਹ ਦੀ ਉਡੀਕ ਵਿੱਚ ਰਾਹ ਕੋਲ ਜਾ ਖਲੋਤਾ ਅਤੇ ਉਹ ਨੇ ਆਪਣੀ ਪਗੜੀ ਆਪਣੀਆਂ ਅੱਖਾਂ ਉੱਤੇ ਬੰਨ੍ਹ ਕੇ ਭੇਸ ਵਟਾਇਆ
39
ਤਾਂ ਜਦ ਪਾਤਸ਼ਾਹ ਲੰਘ ਰਿਹਾ ਸੀ ਤਦ ਉਹ ਨੇ ਪਾਤਸ਼ਾਹ ਦੀ ਦੁਹਾਈ ਦਿੱਤੀ ਕਿ ਤੁਹਾਡਾ ਦਾਸ ਲੜਾਈ ਵਿੱਚ ਗਿਆ ਅਰ ਵੇਖੋ ਇੱਕ ਮਨੁੱਖ ਮੁੜ ਕੇ ਇੱਕ ਹੋਰ ਮਨੁੱਖ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ ਕਿ ਏਸ ਮਨੁੱਖ ਦਾ ਧਿਆਨ ਰੱਖ। ਜੇ ਕਦੀ ਏਹ ਨਿੱਕਲ ਜਾਵੇ ਤਾਂ ਏਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਯਾ ਤੈਨੂੰ ਇੱਕ ਤੋਂੜਾ ਚਾਂਦੀ ਦੇਣੀ ਪਵੇਗੀ
40
ਜਿਸ ਵੇਲੇ ਤੇਰਾ ਦਾਸ ਐਧਰ ਓਧਰ ਕੰਮ ਵਿੱਚ ਫੱਸਿਆ ਹੋਇਆ ਸੀ ਤਾਂ ਉਹ ਨਿੱਕਲ ਗਿਆ। ਤਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਆਖਿਆ, ਇਵੇਂ ਹੀ ਤੇਰਾ ਨਬੇੜਾ ਹੋਵੇਗਾ ਜਿਵੇਂ ਤੈਂ ਆਪ ਨਬੇੜਿਆ
41
ਫੇਰ ਉਹ ਨੇ ਛੇਤੀ ਨਾਲ ਉਸ ਪਗੜੀ ਨੂੰ ਆਪਣੀਆਂ ਅੱਖਾਂ ਉੱਤੋਂ ਲਾਹ ਦਿੱਤਾ ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਸਿਆਤਾ ਕਿ ਉਹ ਨਬੀਆਂ ਵਿੱਚੋਂ ਹੈ
42
ਉਹ ਨੇ ਉਸ ਨੂੰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਇਸ ਲਈ ਕਿ ਤੈਂ ਉਸ ਮਨੁੱਖ ਨੂੰ ਜਿਹੜਾ ਮੈਂ ਵੱਢਣ ਜੋਗ ਠਹਿਰਾਇਆ ਸੀ ਆਪਣੇ ਹੱਥੀਂ ਖਿਸਕਾ ਦਿੱਤਾ ਤਾਂ ਉਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਅਤੇ ਉਸ ਦੇ ਲੋਕਾਂ ਦੇ ਵੱਟੇ ਤੇਰੇ ਲੋਕ
43
ਤਾਂ ਇਸਰਾਏਲ ਦਾ ਪਾਤਸ਼ਾਹ ਆਪਣੇ ਮਹਿਲ ਨੂੰ ਉਦਾਸ ਅਤੇ ਗਰੰਜ ਹੋ ਕੇ ਚੱਲਿਆ ਗਿਆ ਅਤੇ ਸਾਮਰਿਯਾ ਵਿੱਚ ਆਇਆ।।
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 21 →
All chapters:
1
2
3
4
5
6
7
8
9
10
11
12
13
14
15
16
17
18
19
20
21
22