bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
1 Kings 21
1 Kings 21
Punjabi Bible 2016 - ਪਵਿੱਤਰ ਬਾਈਬਲ O.V.
← Chapter 20
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 22 →
1
ਤਾਂ ਐਉਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨਾਬੋਥ ਯਿਜ਼ਰਏਲ ਦੇ ਕੋਲ ਅਗੂੰਰਾਂ ਦਾ ਬਾਗ ਸੀ ਜਿਹੜਾ ਯਿਜ਼ਰਏਲੀ ਵਿੱਚ ਅਤੇ ਸਾਮਰਿਯਾ ਦੇ ਪਾਤਸ਼ਾਹ ਅਹਾਬ ਦੇ ਮਹਿਲ ਦੇ ਨਾਲ ਲਗਵਾਂ ਸੀ
2
ਅਹਾਬ ਨਾਬੋਥ ਨੂੰ ਬੋਲਿਆ ਕਿ ਆਪਣਾ ਅੰਗੂਰੀ ਬਾਗ ਮੈਨੂੰ ਦੇ ਦੇਹ ਭਈ ਏਹ ਮੇਰੇ ਲਈ ਇੱਕ ਸਬਜ਼ੀ ਦਾ ਬਾਗ ਹੋਵੇ ਕਿਉਂ ਜੋ ਉਹ ਮੇਰੇ ਘਰ ਦੇ ਨਾਲ ਲਗਵਾਂ ਹੈ ਅਤੇ ਮੈਂ ਤੈਨੂੰ ਉਹ ਦੇ ਥਾਂ ਇੱਕ ਚੰਗਾ ਅੰਗੂਰੀ ਬਾਗ ਦੇ ਦਿਆਂਗਾ ਅਤੇ ਜੇ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤਾਂ ਮੈਂ ਤੈਨੂੰ ਉਹ ਦੇ ਲਈ ਚਾਂਦੀ ਦਿਆਂਗਾ
3
ਤਾਂ ਨਾਬੋਥ ਨੇ ਅਹਾਬ ਨੂੰ ਆਖਿਆ ਕਿ ਯਹੋਵਾਹ ਏਹ ਮੈਥੋਂ ਦੂਰ ਰੱਖੇ ਕਿ ਮੈਂ ਆਪਣੇ ਪਿਉ ਦਾਦਿਆਂ ਦੀ ਮੀਰਾਸ ਤੁਹਾਨੂੰ ਦੇਵਾਂ
4
ਤਾਂ ਅਹਾਬ ਆਪਣੇ ਘਰ ਨੂੰ ਗਿਆ। ਉਹ ਉਸ ਗੱਲ ਤੋਂ ਗੁੱਸੇ ਵਿੱਚ ਵੱਟਿਆ ਘੁੱਟਿਆ ਹੋਇਆ ਸੀ ਜੋ ਯਿਜ਼ਰਏਲੀ ਨਾਬੋਥ ਨੇ ਉਹ ਨੂੰ ਆਖੀ ਸੀ ਭਈ ਮੈਂ ਤੁਹਾਨੂੰ ਆਪਣੇ ਪਿਉ ਦਾਦਿਆਂ ਦੀ ਮੀਰਾਸ ਨਹੀਂ ਦਿਆਂਗਾ। ਉਹ ਆਪਣੇ ਪਲੰਘ ਉੱਤੇ ਆ ਪਿਆ ਅਤੇ ਮੂੰਹ ਵੱਟ ਛੱਡਿਆ ਅਰ ਰੋਟੀ ਨਾ ਖਾਧੀ
5
ਤਾਂ ਉਹ ਦੀ ਰਾਣੀ ਈਜ਼ਬੇਲ ਉਹਦੇ ਕੋਲ ਆਈ ਅਤੇ ਉਹ ਨੂੰ ਬੋਲੀ, ਤੇਰੀ ਰੂਹ ਕਿਉਂ ਉਦਾਸੀ ਵਿੱਚ ਹੈ ਸੋ ਤੈਂ ਰੋਟੀ ਨਹੀਂ ਖਾਧੀ?
6
ਉਹ ਉਸ ਨੂੰ ਬੋਲਿਆ ਕਿ ਮੈਂ ਯਿਜ਼ਰਏਲੀ ਨਾਬੋਥ ਨਾਲ ਗੱਲ ਕੀਤੀ ਸੀ ਅਤੇ ਮੈਂ ਉਸ ਨੂੰ ਆਖਿਆ ਸੀ ਭਈ ਤੂੰ ਆਪਣਾ ਅੰਗੂਰੀ ਬਾਗ ਮੈਨੂੰ ਚਾਂਦੀ ਲੈ ਕੇ ਦੇ ਦੇਹ ਅਤੇ ਯਾ ਜੇ ਤੈਨੂੰ ਪਸੰਦ ਹੋਵੇ ਤਾਂ ਮੈਂ ਤੈਨੂੰ ਉਹ ਦੇ ਥਾਂ ਇੱਕ ਹੋਰ ਅੰਗੂਰੀ ਬਾਗ ਦੇ ਦਿੰਦਾ ਹਾਂ ਪਰ ਉਸ ਨੇ ਆਖਿਆ, ਮੈਂ ਤੁਹਾਨੂੰ ਆਪਣਾ ਅੰਗੂਰੀ ਬਾਗ ਨਹੀਂ ਦਿਆਂਗਾ
7
ਤਾਂ ਉਹ ਦੀ ਰਾਣੀ ਈਜ਼ਬਲ ਨੇ ਉਹ ਨੂੰ ਆਖਿਆ, ਕੀ ਤੂੰ ਏਸ ਵੇਲੇ ਇਸਰਾਏਲ ਉਤੇ ਰਾਜ ਕਰਦਾ ਹੈਂ? । ਉੱਠ ਰੋਟੀ ਖਾਹ ਅਤੇ ਆਪਣਾ ਮਨ ਭਾਉਂਦਾ ਭੋਗ ਬਿਲਾਸ ਕਰ। ਮੈਂ ਤੈਨੂੰ ਯਿਜ਼ਰਏਲੀ ਨਾਬੋਥ ਦਾ ਅੰਗੂਰੀ ਬਾਗ ਲੈ ਦਿੰਦੀ ਹਾਂ
8
ਸੋ ਉਸ ਨੇ ਅਹਾਬ ਦੇ ਨਾਉਂ ਉੱਤੇ ਪਰਵਾਨੇ ਲਿਖੇ ਅਤੇ ਉਨ੍ਹਾਂ ਉੱਤੇ ਉਹ ਦੀ ਮੋਹਰ ਲਾਈ। ਓਹ ਉਨ੍ਹਾਂ ਬਜ਼ੁਰਗਾਂ ਅਤੇ ਭਲੇ ਲੋਕਾਂ ਨੂੰ ਘੱਲੇ ਜਿਹੜੇ ਉਹ ਦੇ ਸ਼ਹਿਰੀ ਸਨ ਅਤੇ ਨਾਬੋਥ ਦੇ ਨੇੜੇ ਵੱਸਦੇ ਸਨ
9
ਤਾਂ ਉਸ ਨੇ ਪਰਵਾਨਿਆਂ ਵਿੱਚ ਲਿਖਿਆ ਕਿ ਵਰਤ ਦੀ ਡੌਂਡੀ ਫਿਰਾਓ ਅਤੇ ਨਾਬੋਥ ਨੂੰ ਲੋਕਾਂ ਦੇ ਸਿਰੇ ਤੇ ਬਿਠਾਓ
10
ਤਾਂ ਸ਼ਤਾਨ ਦੇ ਪੁੱਤ੍ਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਸ ਦੇ ਸਾਹਮਣੇ ਬਿਠਾਓ। ਓਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰ ਬਚਨ ਬੋਲਿਆ ਹੈਂ ਤਾਂ ਓਹ ਉਸ ਨੂੰ ਬਾਹਰ ਲੈ ਜੈ ਕੇ ਪਥਰਾਓ ਕਰਨ ਕਿ ਉਹ ਮਰ ਜਾਵੇ
11
ਸੋ ਉਹ ਦੇ ਸ਼ਹਿਰ ਦੇ ਲੋਕਾਂ ਨੇ ਅਰਥਾਤ ਬਜ਼ੁਰਗਾਂ ਅਤੇ ਭਲੇ ਲੋਕਾਂ ਜੋ ਉਹ ਦੇ ਸ਼ਹਿਰ ਦੇ ਵਾਸੀ ਸਨ, ਜਿਵੇਂ ਈਜ਼ਬਲ ਨੇ ਉਨ੍ਹਾਂ ਨੂੰ ਸੁਨੇਹਾ ਘੱਲਿਆ ਸੀ ਅਤੇ ਜਿਵੇਂ ਉਨ੍ਹਾਂ ਪਰਵਾਨਿਆਂ ਵਿੱਚ ਲਿਖਿਆ ਸੀ ਜੋ ਉਸ ਉਨ੍ਹਾਂ ਨੂੰ ਘੱਲੇ ਤਿਵੇਂ ਹੀ ਕੀਤਾ
12
ਉਨ੍ਹਾਂ ਨੇ ਵਰਤ ਦੀ ਡੌਂਡੀ ਫਿਰਾਈ ਅਤੇ ਨਾਬੋਥ ਨੂੰ ਲੋਕਾਂ ਵਿੱਚ ਉੱਚਾ ਕਰਕੇ ਬਿਠਾਇਆ
13
ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰ ਬਚਨ ਆਖੇ ਹਨ ਤਾਂ ਓਹ ਉਸ ਨੂੰ ਸ਼ਹਿਰੋਂ ਬਾਹਰ ਲੈ ਆਏ ਅਤੇ ਉਸ ਨੂੰ ਪਥਰਾਓ ਕਰਕੇ ਮਾਰ ਸੁੱਟਿਆ
14
ਤਾਂ ਉਨ੍ਹਾਂ ਨੇ ਈਜ਼ਬਲ ਨੂੰ ਕਹਾ ਘੱਲਿਆ ਕਿ ਨਾਬੋਥ ਨੂੰ ਪਥਰਾਓ ਕੀਤਾ ਗਿਆ ਅਰ ਉਹ ਮਰ ਗਿਆ ਹੈ
15
ਤਾਂ ਐਉਂ ਹੋਇਆ ਕਿ ਜਦ ਈਜ਼ਬਲ ਨੇ ਸੁਣਿਆ ਕਿ ਨਾਬੋਥ ਉੱਤੇ ਪਥਰਾਓ ਕੀਤਾ ਗਿਆ ਅਤੇ ਉਹ ਮਰ ਗਿਆ ਹੈ ਤਾਂ ਈਜ਼ਬਲ ਨੇ ਅਹਾਬ ਨੂੰ ਆਖਿਆ, ਉੱਠ ਅਤੇ ਯਿਜ਼ਰਏਲੀ ਨਾਬੋਥ ਦੇ ਅੰਗੂਰੀ ਬਾਗ ਨੂੰ ਕਬਜ਼ੇ ਵਿੱਚ ਲੈ ਜਿਹੜਾ ਉਹ ਤੈਨੂੰ ਚਾਂਦੀ ਲੈ ਕੇ ਦੇਣਾ ਨਹੀਂ ਚਾਹੁੰਦਾ ਸੀ ਕਿਉਂ ਜੋ ਨਾਬੋਥ ਜੀਉੰਦਾ ਨਹੀਂ ਸਗੋਂ ਉਹ ਤਾਂ ਮਰ ਗਿਆ ਹੈ
16
ਅਤੇ ਐਉਂ ਹੋਇਆ ਕਿ ਜਦ ਅਹਾਬ ਨੇ ਸੁਣਿਆ ਕਿ ਨਾਬੋਥ ਮਰ ਗਿਆ ਤਾਂ ਅਹਾਬ ਉੱਠਿਆ ਕਿ ਨਾਬੋਥ ਯਿਜ਼ਰਏਲੀ ਦੇ ਅੰਗੂਰੀ ਬਾਗ ਉੱਤੇ ਕਬਜ਼ਾ ਕਰਨ ਲਈ ਹੇਠਾ ਜਾਵੇ।।
17
ਤਾਂ ਯਹੋਵਾਹ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕਿ
18
ਉੱਠ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਜੋ ਸਾਮਰਿਯਾ ਵਿੱਚ ਵੱਸਦਾ ਹੈ ਜਾ ਮਿਲ। ਵੇਖ, ਉਹ ਨਾਬੋਥ ਦੇ ਅੰਗੂਰੀ ਬਾਗ ਵਿੱਚ ਹੈ ਅਤੇ ਉਸਦਾ ਕਬਜ਼ਾ ਲੈਣ ਨੂੰ ਉੱਥੇ ਗਿਆ ਹੈ
19
ਤੂੰ ਉਹ ਨੂੰ ਬੋਲ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ ਕੀ ਤੂੰ ਖ਼ੂਨੀ ਬਣਿਆ ਅਤੇ ਕੀ ਕਬਜ਼ਾ ਵੀ ਲਿਆ? ਤੂੰ ਉਹ ਨੂੰ ਬੋਲ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, ਕਿ ਜਿੱਥੇ ਕੁੱਤਿਆਂ ਨੇ ਨਾਬੋਥ ਦਾ ਲਹੂ ਚੱਟਿਆ ਓਥੇ ਤੇਰਾ ਲਹੂ ਚੱਟਣਗੇ, ਹਾਂ ਤੇਰਾ ਵੀ
20
ਅੱਗੋਂ ਅਹਾਬ ਨੇ ਏਲੀਯਾਹ ਨੂੰ ਆਖਿਆ, ਹੇ ਮੇਰਿਆ ਦੁਸ਼ਮਣਾ, ਤੈਂ ਮੈਨੂੰ ਲੱਭ ਲਿਆ? ਉਸ ਉੱਤਰ ਦਿੱਤਾ, ਹਾਂ, ਲੱਭ ਲਿਆ ਕਿਉਂ ਜੋ ਤੈਂ ਯਹੋਵਾਹ ਦੇ ਵੇਖਦਿਆਂ ਤੇ ਬੁਰਿਆਈ ਕਰਨ ਲਈ ਆਪ ਨੂੰ ਵੇਚ ਦਿੱਤਾ
21
ਤੂੰ ਵੇਖੇਂਗਾ ਕਿ ਮੈਂ ਤੇਰੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਮੈਂ ਤੈਨੂੰ ਝਾੜ ਸੁੱਟਾਂਗਾ ਅਤੇ ਮੈਂ ਅਹਾਬ ਨਾਲੋਂ ਨਰ ਅਤੇ ਇਸਰਾਏਲ ਦੇ ਬੰਧੂਏ ਅਤੇ ਅਜ਼ਾਦ ਵੱਢ ਸੁੱਟਾਂਗਾ
22
ਅਤੇ ਮੈਂ ਤੇਰੇ ਘਰਾਣੇ ਨੂੰ ਨਾਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਘਰਾਣੇ ਵਾਂਙੁ ਤੇ ਅਹੀਯਾਹ ਦੇ ਪੁੱਤ੍ਰ ਬਆਸ਼ਾ ਦੇ ਘਰਾਣੇ ਵਾਂਙੁ ਕਰ ਦਿਆਂਗਾ ਉਸ ਖਿਝ ਦੇ ਕਾਰਨ ਜਿਹ ਦੇ ਨਾਲ ਤੈਂ ਮੈਨੂੰ ਖਿਝਾਇਆ ਅਤੇ ਏਸ ਤੋਂ ਵੀ ਕਿ ਤੈਂ ਇਸਰਾਏਲ ਤੋਂ ਪਾਪ ਕਰਾਇਆ
23
ਈਜ਼ਬਲ ਲਈ ਵੀ ਯਹੋਵਾਹ ਦਾ ਬਚਨ ਹੈ ਕਿ ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ
24
ਅਤੇ ਅਹਾਬ ਦਾ ਜਿਹੜਾ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜਿਹੜਾ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ
25
ਪਰ ਅਹਾਬ ਵਰਗਾ ਕੋਈ ਨਹੀਂ ਹੋਇਆ ਜਿਸ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਅਤੇ ਜਿਸ ਨੂੰ ਉਹ ਦੀ ਰਾਣੀ ਈਜ਼ਬਲ ਨੇ ਪਰੇਰਿਆ
26
ਉਹ ਨੇ ਅੱਤ ਘਿਣਾਉਣਾ ਕੰਮ ਏਹ ਕੀਤਾ ਕਿ ਅੰਮੋਰੀਆਂ ਵਾਂਙੁ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋ ਕੱਢ ਦਿੱਤਾ ਸੀ ਉਹ ਬੁੱਤਾਂ ਦੇ ਮਗਰ ਲੱਗ ਗਿਆ।।
27
ਤਾਂ ਐਉਂ ਹੋਇਆ ਕਿ ਜਦ ਅਹਾਬ ਨੇ ਏਹ ਗੱਲਾਂ ਸੁਣੀਆਂ ਤਾ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ ਹੌਲੀ ਚੱਲਣ ਲੱਗਾ
28
ਤਾਂ ਯਹੋਵਾਹ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕੀ
29
ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ? ਏਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਏਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤ੍ਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਏਹ ਬੁਰਿਆਈ ਲਿਆਵਾਂਗਾ।।
← Chapter 20
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 22 →
All chapters:
1
2
3
4
5
6
7
8
9
10
11
12
13
14
15
16
17
18
19
20
21
22