bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
1 Kings 22
1 Kings 22
Punjabi Bible 2016 - ਪਵਿੱਤਰ ਬਾਈਬਲ O.V.
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
1
ਤਿੰਨਾਂ ਵਰਿਹਾਂ ਤੀਕ ਓਹ ਅਮਨ ਨਾਲ ਟਿਕੇ ਰਹੇ ਅਤੇ ਅਰਾਮ ਅਤੇ ਇਸਰਾਏਲ ਵਿੱਚ ਕੋਈ ਲੜਾਈ ਨਾ ਹੋਈ
2
ਤਾਂ ਤੀਜੇ ਵਰਹੇ ਐਉਂ ਹੋਇਆ ਕਿ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫਾਟ ਇਸਰਾਏਲ ਦੇ ਪਾਤਸ਼ਾਹ ਕੋਲ ਹਠਾੜ ਨੂੰ ਆਇਆ
3
ਅਤੇ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਤੁਸੀਂ ਜਾਣਦੇ ਹੋ ਭਈ ਰਾਮੋਥ ਗਿਲਆਦ ਸਾਡਾ ਹੈ। ਭਲਾ, ਅਸੀਂ ਚੁੱਪ ਕਰਕੇ ਬੈਠ ਰਹੀਏ ਅਤੇ ਉਸ ਨੂੰ ਅਰਾਮ ਦੇ ਰਾਜਾ ਕੋਲੋਂ ਮੋੜ ਕੇ ਨਾ ਲਈਏ?
4
ਉਹ ਨੇ ਯਹੋਸ਼ਾਫਾਟ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਲੜਾਈ ਲਈ ਚੱਲੇਂਗਾ? ਤਾਂ ਯਹੋਸ਼ਾਫਾਟ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜੇਹੇ ਤੇਹੇ ਲੋਕ ਤੇਰੇ ਮੇਰੇ ਲੋਕ, ਜੇਹੇ ਤੇਰੇ ਘੋੜੇ ਤੇਹੇ ਮੇਰੇ ਘੋੜੇ
5
ਉਪਰੰਤ ਯਹੋਸ਼ਾਫਾਟ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਅੱਜ ਜ਼ਰਾ ਯਹੋਵਾਹ ਦੇ ਬਚਨ ਦੀ ਤਾਂ ਪੁੱਛ ਕਰੀਂ
6
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰਾਂ ਯਾ ਜਾਣ ਦਿਆਂ? ਉਨ੍ਹਾਂ ਆਖਿਆ, ਚੜ੍ਹ ਜਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ
7
ਤਾਂ ਯਹੋਸ਼ਾਫਾਟ ਨੇ ਆਖਿਆ, ਇਨ੍ਹਾਂ ਤੋਂ ਵਾਹਰਾ ਯਹੋਵਾਹ ਦਾ ਕੋਈ ਹੋਰ ਨਬੀ ਭੀ ਹੈ ਤਾਂ ਜੋ ਅਸੀਂ ਉਸ ਦੇ ਕੋਲੋਂ ਵੀ ਪੁੱਛੀਏ?
8
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਟ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤ੍ਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਾਈ ਦਾ ਅਗੰਮ ਵਾਚਦਾ ਹੈ। ਯਹੋਸ਼ਾਫਾਟ ਨੇ ਆਖਿਆ, ਪਾਤਸ਼ਾਹ ਐਉਂ ਨਾ ਆਖੇ
9
ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਸੱਦ ਕੇ ਆਖਿਆ, ਯਿਮਲਾਹ ਦੇ ਪੁੱਤ੍ਰ ਮੀਕਾਯਾਹ ਨੂੰ ਛੇਤੀ ਲੈ ਆ
10
ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫਾਟ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ
11
ਕੇਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਙ ਬਣਾਏ ਅਰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੀਕ ਓਹ ਮੁੱਕ ਨਾ ਜਾਣ ਧਸੀ ਜਾਓਗੇ
12
ਅਤੇ ਸਾਰੇ ਨਬੀ ਐਉਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।।
13
ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀ ਨਾ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਭੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਭਲਿਆਈ ਬੋਲੀਂ
14
ਅੱਗੋ ਮੀਕਾਯਾਹ ਨੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ ਜੋ ਕੁਝ ਯਹੋਵਾਹ ਮੈਨੂੰ ਫ਼ਰਮਾਏਗਾ ਉਹੋ ਹੀ ਬੋਲਾਂਗਾ
15
ਸੋ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਹੇ ਮੀਕਾਯਾਹ, ਭਲਾ ਅਸੀਂ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਯਾ ਰੁਕੇ ਰਹੀਏ? ਤਾਂ ਉਹ ਨੇ ਉਸ ਨੂੰ ਆਖਿਆ, ਚੜ੍ਹ ਜਾਓ ਅਰ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ
16
ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿਨੀ ਕੁ ਵਾਰ ਸੌਂਹ ਚੁਕਾਵਾਂ ਭਈ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨਾ ਕੁਝ ਹੋਰ ਨਾ ਦੱਸੇਂ?
17
ਤਦ ਉਹ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਹੀ ਪਹਾੜਾਂ ਉੱਤੇ ਖਿੰਡ ਜਾਣਾ ਡਿੱਠਾ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ
18
ਉਪਰੰਤ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਟ ਨੂੰ ਆਖਿਆ, ਭਲਾ, ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ?
19
ਉਹ ਨੇ ਫੇਰ ਆਖਿਆ, ਏਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਡਿੱਠਾ ਅਤੇ ਸੁਰਗ ਦੀ ਸਾਰੀ ਸੈਨਾ ਉਹ ਦੇ ਅੱਗੇ ਸੱਜੇ ਅਤੇ ਖੱਬੇ ਖਲੋਤੀ ਸੀ
20
ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰਾਂ ਬੋਲਿਆ ਅਰ ਇੱਕ ਉਸ ਤਰਾਂ ਬੋਲਿਆ
21
ਤਾਂ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖਲੋਤਾ ਅਰ ਆਖਿਆ, ਮੈਂ ਉਸ ਨੂੰ ਭਰਮਾਵਾਂਗਾ ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰਾਂ?
22
ਉਸ ਆਖਿਆ, ਮੈਂ ਜਾਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਗਾਂ। ਜਾਹ ਅਰ ਐਉਂ ਕਰ
23
ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ
24
ਤਾਂ ਕਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਨੇੜੇ ਆ ਕੇ ਮੀਕਾਯਾਹ ਨੂੰ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?
25
ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ
26
ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤ੍ਰ ਯੋਆਸ਼ ਕੋਲ ਮੋੜ ਲੈ ਜਾਹ
27
ਅਤੇ ਆਖ ਭਈ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਕਿ ਮੇਰੇ ਸੁਖ ਸਾਂਦ ਨਾਲ ਆਉਣ ਤੋੜੀ ਏਸ ਨੂੰ ਕੈਦ ਵਿੱਚ ਰੱਖੋ ਅਤੇ ਉਸ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ
28
ਪਰ ਮੀਕਾਯਾਹ ਨੇ ਆਖਿਆ, ਜੇ ਕਰ ਤੁਸੀਂ ਕਦੀ ਸੁਖ ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ।
29
ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫਾਟ ਰਾਮੋਥ ਗਿਲਆਦ ਨੂੰ ਚੜ੍ਹੇ
30
ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਟ ਨੂੰ ਆਖਿਆ, ਮੈਂ ਆਪਣਾ ਭੇਸ ਵਟਾ ਕੇ ਲੜਾਈ ਵਿੱਚ ਜਾਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾ ਕੇ ਲੜਾਈ ਵਿੱਚ ਗਿਆ
31
ਪਰ ਅਰਾਮ ਦੇ ਰਾਜੇ ਨੇ ਆਪਣੇ ਰਥਾਂ ਤੇ ਬੱਤੀਆਂ ਸਰਦਾਰਾਂ ਨੂੰ ਹੁਕਮ ਦਿੱਤਾ ਭਈ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੱੜਿਓ
32
ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫਾਟ ਨੂੰ ਡਿੱਠਾ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਪਾਤਸ਼ਾਹ ਜ਼ਰੂਰ ਏਹੋ ਹੀ ਹੋਵੇਗਾ ਅਤੇ ਓਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫਾਟ ਚਿਚਲਾਇਆ
33
ਅਤੇ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਏਹ ਇਸਰਾਏਲ ਦਾ ਪਾਤਸ਼ਾਹ ਨਹੀਂ ਤਾਂ ਓਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ
34
ਅਤੇ ਕਿਸੇ ਮਨੁੱਖ ਨੇ ਅੱਟਕਲ ਪੱਚੂ ਆਪਣਾ ਧਣੁਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਕੇ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ
35
ਅਤੇ ਲੜਾਈ ਉਸ ਦਿਨ ਵੱਧ ਗਈ ਅਰ ਪਾਤਸ਼ਾਹ ਆਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮ੍ਹਿਆ ਰਿਹਾ ਅਤੇ ਸੰਝ ਨੂੰ ਮਰ ਗਿਆ ਅਤੇ ਲਹੂ ਉਹ ਦੇ ਜ਼ਖਮ ਤੋਂ ਰਥ ਦੇ ਵਿੱਚ ਵਗਦਾ ਰਿਹਾ
36
ਅਤੇ ਸੂਰਜ ਦੇ ਆਥਣ ਦੇ ਵੇਲੇ ਦਲ ਦੇ ਵਿੱਚ ਏਹੋ ਹੋਕਾ ਫਿਰਾਇਆ ਗਿਆ ਕਿ ਹਰ ਕੋਈ ਆਪੋ ਆਪਣੇ ਸ਼ਹਿਰ ਅਤੇ ਹਰ ਕੋਈ ਆਪੋ ਆਪਣੇ ਦੇਸ ਨੂੰ ਤੁਰ ਜਾਵੇ
37
ਸੋ ਪਾਤਸ਼ਾਹ ਮਰ ਗਿਆ ਅਰ ਉਹ ਨੂੰ ਸਾਮਰਿਯਾ ਵਿੱਚ ਲੈ ਗਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ
38
ਅਤੇ ਰਥ ਨੂੰ ਸਾਮਰਿਯਾ ਦੇ ਤਲਾਓ ਵਿੱਚ ਧੋਤਾ ਜਿੱਥੇ ਬੇਸਵਾ ਨਹਾਉਂਦੀਆਂ ਹੁੰਦੀਆਂ ਸਨ ਅਤੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਹ ਬੋਲਿਆ ਕੁੱਤਿਆ ਨੇ ਆ ਕੇ ਉਹ ਦਾ ਲਹੂ ਚੱਟਿਆ
39
ਅਹਾਬ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਹ ਹਾਥੀ ਦੰਦ ਦਾ ਘਰ ਜੋ ਉਸ ਨੇ ਬਣਾਇਆ ਅਤੇ ਓਹ ਸਾਰੇ ਸ਼ਹਿਰ ਜੋ ਉਸ ਨੇ ਉਸਾਰੇ ਕੀ ਓਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ?
40
ਸੋ ਅਹਾਬ ਆਪਣੇ ਪਿਉਂ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਸ ਦਾ ਪੁੱਤ੍ਰ ਅਹਜ਼ਯਾਹ ਉਸ ਦੇ ਥਾਂ ਰਾਜ ਕਰਨ ਲੱਗਾ।।
41
ਆਸਾ ਦਾ ਪੁੱਤ੍ਰ ਯਹੋਸ਼ਾਫਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਚੌਥੇ ਵਰਹੇ ਵਿੱਚ ਯਹੂਦਾਹ ਉੱਤੇ ਰਾਜ ਕਰਨ ਲੱਗਾ
42
ਯਹੋਸ਼ਾਫਾਟ ਪੈਂਤੀਆਂ ਵਰਿਹਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਯਰੂਸ਼ਲਮ ਵਿੱਚ ਪੰਝੀ ਵਰਹੇ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਉਂ ਸ਼ਿਲਹੀ ਦੀ ਧੀ ਅਜ਼ੂਬਾਹ ਸੀ
43
ਉਹ ਆਪਣੇ ਪਿਤਾ ਆਸਾ ਦੇ ਸਾਰੇ ਰਾਹ ਵਿੱਚ ਚੱਲਦਾ ਰਿਹਾ। ਉਹ ਉਸ ਤੋਂ ਨਹੀਂ ਮੁੜਿਆ ਪਰ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਉਹੋ ਕਰਦਾ ਰਿਹਾ ਤਾਂ ਭੀ ਉੱਚੇ ਅਸਥਾਨ ਢਾਹੇ ਨਾ ਗਏ ਸਗੋਂ ਅਜੇ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ
44
ਯਹੋਸ਼ਾਫਾਟ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਮੇਲ ਕੀਤਾ
45
ਯਹੋਸ਼ਾਫਾਟ ਦੀਆਂ ਬਾਕੀ ਗੱਲਾਂ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਰ ਉਹ ਕਿਵੇਂ ਲੜਿਆ ਕੀ ਏਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਸਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਸਨ?
46
ਅਤੇ ਉਨ੍ਹਾਂ ਗਾਂਡੂਆਂ ਨੂੰ ਜੋ ਉਹ ਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਉਹ ਨੇ ਦੇਸੋਂ ਕੱਢ ਦਿੱਤਾ
47
ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਇੱਕ ਗੁਮਾਸ਼ਤਾ ਰਾਜ ਕਰਦਾ ਸੀ
48
ਯਹੋਸ਼ਾਫਾਟ ਨੇ ਤਰਸ਼ੀਸ਼ੀ ਜਹਾਜ ਬਣਾਏ ਤਾਂ ਜੋ ਓਹ ਸੋਨੋ ਲਈ ਓਫੀਰ ਨੂੰ ਜਾਣ ਪਰ ਓਹ ਗਏ ਨਾ ਕਿਉਂ ਜੋ ਓਹ ਜਹਾਜ ਅਸਯੋਨ ਗਬਰ ਕੋਲ ਟੁੱਟ ਗਏ
49
ਤਦ ਅਹਾਬ ਦੇ ਪੁੱਤ੍ਰ ਅਹਜ਼ਯਾਹ ਨੇ ਯਹੋਸ਼ਾਫਾਟ ਨੂੰ ਆਖਿਆ ਭਈ ਜਹਾਜ਼ਾਂ ਉੱਤੇ ਆਪਣਿਆਂ ਟਹਿਲੂਆਂ ਨਾਲ ਮੇਰੇ ਟਹਿਲੂਆ ਨੂੰ ਜਾਣ ਦੇਹ ਪਰ ਯਹੋਸ਼ਾਫਾਟ ਨੇ ਨਾਂਹ ਕਰ ਦਿੱਤੀ
50
ਤਾਂ ਯਹੋਸ਼ਾਫਾਟ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਪਿਉਂ ਦਾਦਿਆਂ ਨਾਲ ਦੱਬਿਆ ਗਿਆ ਅਤੇ ਯਹੋਰਾਮ ਉਹ ਦਾ ਪੁੱਤ੍ਰ ਉਹ ਦੇ ਥਾਂ ਰਾਜ ਕਰਨ ਲੱਗਾ।।
51
ਅਹਾਬ ਦਾ ਪੁੱਤ੍ਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ ਸਤਾਰਵੇਂ ਵਰਹੇ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਵਰਹੇ ਰਾਜ ਕੀਤਾ
52
ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਅਤੇ ਆਪਣੀ ਮਾਤਾ ਦੇ ਰਾਹ ਵਿੱਚ ਅਤੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਰਾਹ ਵਿੱਚ ਜਿਸ ਇਸਰਾਏਲ ਤੋਂ ਪਾਪ ਕਰਾਇਆ ਸੀ ਚੱਲਦਾ ਰਿਹਾ
53
ਕਿਉਂ ਜੋ ਉਹ ਨੇ ਬਆਲ ਦੀ ਪੂਜਾ ਕੀਤੀ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਸੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ ਅਤੇ ਤਿਵੇਂ ਹੀ ਸਭ ਕੁਝ ਕੀਤਾ ਜਿਵੇਂ ਉਹ ਦੇ ਪਿਤਾ ਨੇ ਕੀਤਾ ਸੀ।।
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
All chapters:
1
2
3
4
5
6
7
8
9
10
11
12
13
14
15
16
17
18
19
20
21
22