bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
1 Samuel 14
1 Samuel 14
Punjabi Bible 2016 - ਪਵਿੱਤਰ ਬਾਈਬਲ O.V.
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 15 →
1
ਇੱਕ ਦਿਨ ਅਜਿਹਾ ਹੋਇਆ ਜੋ ਸ਼ਾਊਲ ਦੇ ਪੁੱਤ੍ਰ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸ਼ਤ੍ਰ ਚੁੱਕਦਾ ਸੀ ਆਖਿਆ, ਆਓ, ਅਸੀਂ ਫਲਿਸਤੀਆਂ ਦੀ ਚੌਂਕੀ ਵੱਲ ਪਾਰ ਲੰਘੀਏ ਪਰ ਉਸ ਨੇ ਆਪਣੇ ਪਿਉ ਨੂੰ ਨਾ ਦੱਸਿਆ
2
ਅਤੇ ਸ਼ਾਊਲ ਗਿਬਆਹ ਦੇ ਲਾਂਘੇ ਵਿੱਚ ਇੱਕ ਅਨਾਰ ਦੇ ਬਿਰਛ ਹੇਠ ਠਹਿਰਿਆ ਜੋ ਮਿਗਰੋਨ ਵਿੱਚ ਸੀ ਅਤੇ ਛੇਕੁ ਸੌ ਮਨੁੱਖ ਉਸ ਦੇ ਨਾਲ ਸਨ
3
ਅਤੇ ਆਹੀਯਾਹ ਅਹਿਟੂਬ ਦਾ ਪੁੱਤ੍ਰ ਜੋ ਈਕਾਬੋਦ ਦਾ ਭਰਾ ਸੀ ਫ਼ੀਨਹਾਸ ਦਾ ਪੋਤ੍ਰਾ ਅਤੇ ਏਲੀ ਦਾ ਪੜ ਪੋਤ੍ਰਾ ਸੀ ਸ਼ੀਲੋਹ ਵਿੱਚ ਏਫ਼ੋਦ ਪਹਿਨੇ ਹੋਏ ਯਹੋਵਾਹ ਦਾ ਜਾਜਕ ਸੀ ਅਤੇ ਲੋਕਾਂ ਨੂੰ ਖਬਰ ਨਾ ਹੋਈ ਜੋ ਯੋਨਾਥਾਨ ਚਲਿਆ ਗਿਆ ਹੈ।।
4
ਉਸ ਦਰੇ ਵਿੱਚ ਜਿੱਥੇ ਯੋਨਾਥਾਨ ਚਾਹੁੰਦਾ ਸੀ ਭਈ ਫਲਿਸਤੀਆਂ ਦੀ ਚੌਂਕੀ ਉੱਤੇ ਜਾ ਪਈਏ ਇੱਕ ਪਾਸੇ ਵੱਡਾ ਤਿੱਖਾ ਪਹਾੜ ਸੀ ਅਤੇ ਦੂਏ ਪਾਸੇ ਵੀ ਇੱਕ ਵੱਡਾ ਤਿੱਖਾ ਪਹਾੜ ਸੀ। ਇੱਕ ਦਾ ਨਾਉਂ ਬੋਸੇਸ ਅਤੇ ਦੂਜੇ ਦਾ ਨਾਉਂ ਸਨਹ ਸੀ
5
ਇੱਕ ਦਾ ਮੂੰਹ ਮਿਕਮਾਸ਼ ਦੇ ਸਾਹਮਣੇ ਉੱਤਰ ਵੱਲ ਸੀ ਅਤੇ ਦੂਏ ਦਾ ਮੂੰਹ ਦੱਖਣ ਵੱਲ ਗਾਬਾ ਦੇ ਸਾਹਮਣੇ ਸੀ
6
ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤ੍ਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ। ਕੀ ਜਾਣੀਏ ਜੋ ਯਹੋਵਾਹ ਸਾਡੇ ਲਈ ਕੰਮ ਸੁਆਰੇ ਕਿਉਂ ਜੋ ਯਹੋਵਾਹ ਅੱਗੇ ਕੁਛ ਔਖ ਨਹੀਂ ਜੋ ਬਹੁਤਿਆਂ ਨਾਲ ਛੁਟਕਾਰਾ ਕਰੇ ਯਾ ਥੋੜਿਆ ਨਾਲ
7
ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਉਹ ਨੂੰ ਆਖਿਆ, ਜੋ ਤੁਹਾਡੇ ਮਨ ਵਿੱਚ ਹੈ ਸੋ ਕਰੋ। ਤੁਰੋ ਅਤੇ ਵੇਖੋ, ਮੈਂ ਤਾਂ ਤੁਹਾਡੇ ਮਨ ਦੇ ਅਨੁਸਾਰ ਤੁਹਾਡੇ ਨਾਲ ਹੀ ਹਾਂ
8
ਤਦ ਯੋਨਾਥਾਨ ਬੋਲਿਆ, ਵੇਖ, ਅਸੀਂ ਉਨ੍ਹਾਂ ਲੋਕਾਂ ਕੋਲ ਪਾਰ ਲੰਘ ਕੇ ਉਨ੍ਹਾਂ ਕੋਲ ਆਪ ਨੂੰ ਪਰਗਟ ਕਰਾਂਗੇ
9
ਅਤੇ ਜੇ ਓਹ ਸਾਨੂੰ ਇਹ ਆਖਣ, ਜਦ ਤੋੜੀ ਅਸੀਂ ਤੁਹਾਡੇ ਕੋਲ ਨਾ ਆਈਏ ਠਹਿਰ ਜਾਓ ਤਾਂ ਅਸੀਂ ਆਪਣੇ ਥਾਂ ਖਲੋਤੇ ਰਹਾਂਗੇ ਅਰ ਉਨ੍ਹਾਂ ਕੋਲ ਨਾ ਚੜ੍ਹਾਂਗੇ
10
ਪਰ ਜੇ ਓਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ
11
ਤਦ ਓਹਨਾਂ ਦੋਹਾਂ ਨੇ ਫਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਓਹ ਲੁੱਕੇ ਸਨ!
12
ਅਤੇ ਚੌਂਕੀ ਦੇ ਮਨੁੱਖਾਂ ਨੇ ਯੋਨਾਥਨ ਅਤੇ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਤੁਹਾਨੂੰ ਇੱਕ ਗੱਲ ਦੱਸਾਂਗੇ, ਸੋ ਯੋਨਾਥਾਨ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, ਹੁਣ ਮੇਰੇ ਮਗਰ ਚੜ੍ਹ ਆ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲ ਦੇ ਵੱਸ ਪਾ ਦਿੱਤਾ ਹੈ
13
ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ ਅਤੇ ਉਹ ਦਾ ਸ਼ਸਤ੍ਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਓਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤ੍ਰ ਚੁੱਕਣ ਵਾਲਾ ਭੀ ਉਹ ਦੇ ਮਗਰ ਮਗਰ ਵੱਢੀ ਜਾਂਦਾ ਸੀ
14
ਸੋ ਇਹ ਪਹਿਲੀ ਵਾਢ ਜੋ ਯੋਨਾਥਾਨ ਤੇ ਉਹ ਦੇ ਸ਼ਸਤ੍ਰ ਚੁਕਣ ਵਾਲੇ ਨੇ ਕੀਤੀ ਵੀਹਕੁ ਮਨੁੱਖਾਂ ਦੀ ਸੀ ਅਤੇ ਅੱਧੀਕੁ ਬਿਘਾ ਪੈਲੀ ਵਿੱਚ ਹੋਈ
15
ਤਦ ਡੇਰੇ ਅਤੇ ਰੜੇ ਅਤੇ ਸਾਰਿਆਂ ਲੋਕਾਂ ਵਿੱਚ ਕੰਬਣੀ ਛਿੜ ਪਈ ਅਤੇ ਉਹ ਚੌਂਕੀ ਅਤੇ ਲੁਟੇਰੇ ਵੀ ਕੰਬੇ ਅਤੇ ਧਰਤੀ ਵਿੱਚ ਭੁੰਚਾਲ ਆਇਆ ਅਤੇ ਇਹ ਜਾਣੋ ਪਰਮੇਸ਼ੁਰ ਵੱਲੋਂ ਕੰਬਣੀ ਸੀ।।
16
ਸ਼ਾਊਲ ਦੇ ਪਾਹਰੂਆਂ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਡਿੱਠਾ ਤਾਂ ਵੇਖੋ, ਉਸ ਦਲ ਦੇ ਲੋਕ ਢਲੇ ਜਾਂਦੇ ਸਨ ਅਤੇ ਓਹ ਐਧਰ ਉੱਧਰ ਤੁਰੇ ਜਾਂਦੇ ਸਨ
17
ਤਦ ਸ਼ਾਊਲ ਨੇ ਆਪਣੇ ਨਾਲ ਦੇ ਲੋਕਾਂ ਨੂੰ ਆਖਿਆ, ਗਿਣੋਂ ਅਤੇ ਲੱਭੋ ਜੋ ਸਾਡੇ ਵਿੱਚੋਂ ਕੌਣ ਗਿਆ ਹੈ। ਜਦ ਉਨ੍ਹਾਂ ਨੇ ਗਿਣਿਆ ਤਾਂ ਵੇਖੋ, ਯੋਨਾਥਾਨ ਅਰ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੂੰ ਨਾ ਲੱਭਾ
18
ਉਸ ਵੇਲੇ ਸ਼ਾਊਲ ਨੇ ਅਹੀਯਾਹ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਐਥੇ ਲੈ ਆਓ ਕਿਉਂ ਜੋ ਉਸ ਦਿਨ ਪਰਮੇਸ਼ੁਰ ਦਾ ਸੰਦੂਕ ਇਸਰਾਏਲੀਆਂ ਦੇ ਵਿਚਕਾਰ ਹੈ ਸੀ।
19
ਤਾਂ ਅਜਿਹਾ ਹੋਇਆ ਭਈ ਜਿਸ ਵੇਲੇ ਸ਼ਾਊਲ ਜਾਜਕ ਦੇ ਨਾਲ ਗੱਲ ਕਰਦਾ ਸੀ ਤਾਂ ਫਲਿਸਤੀਆਂ ਦੇ ਡੇਰੇ ਵਿੱਚ ਜੋ ਰੌਲਾ ਪਿਆ ਸੋ ਵਧਦਾ ਜਾਂਦਾ ਸੀ ਅਤੇ ਸ਼ਾਊਲ ਨੇ ਜਾਜਕ ਨੂੰ ਆਖਿਆ, ਆਪਣਾ ਹੱਥ ਹਟਾ ਲੈ
20
ਅਤੇ ਸ਼ਾਊਲ ਅਰ ਸਾਰੇ ਲੋਕ ਜੋ ਉਹ ਦੇ ਨਾਲ ਸਨ ਇਕੱਠੇ ਹੋਏ ਅਤੇ ਲੜਾਈ ਨੂੰ ਆਏ ਅਤੇ ਵੇਖੋ, ਸਭ ਕਿਸੇ ਦੀ ਤਲਵਾਰ ਆਪਣੇ ਨਾਲ ਦੇ ਉੱਤੇ ਚੱਲੀ ਅਤੇ ਵੱਡੀ ਹਲ ਚਲੀ ਪੈ ਗਈ
21
ਓਹ ਇਬਰਾਨੀ ਜੋ ਪਹਿਲਾਂ ਫਲਿਸਤੀਆਂ ਦੇ ਨਾਲ ਸਨ ਅਤੇ ਜੋ ਚੁਫੇਰਿਓਂ ਇਕੱਠੇ ਹੋਕੇ ਉਹ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜ ਕੇ ਉਨ੍ਹਾਂ ਹੀ ਇਸਰਾਏਲੀਆਂ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਸੰਗ ਸਨ ਰਲ ਗਏ
22
ਅਤੇ ਉਨ੍ਹਾਂ ਸਭਨਾਂ ਇਸਰਾਏਲੀ ਮਨੁੱਖਾਂ ਨੇ ਵੀ ਜੋ ਅਫ਼ਰਾਈਮ ਦੇ ਪਹਾੜ ਵਿੱਚ ਲੁਕ ਰਹੇ ਸਨ ਜਦ ਇਹ ਸੁਣਿਆ ਭਈ ਫਲਿਸਤੀ ਭੱਜ ਗਏ ਉਸੇ ਵੇਲੇ ਨਿੱਕਲ ਕੇ ਓਹਨਾਂ ਨੇ ਵੀ ਲੜਾਈ ਵਿੱਚ ਉਨ੍ਹਾਂ ਦਾ ਪਿੱਛਾ ਕੀਤਾ
23
ਸੋ ਯਹੋਵਾਹ ਨੇ ਉਸ ਦਿਨ ਇਸਰਾਏਲ ਨੂੰ ਛੁਟਕਾਰਾ ਦਿੱਤਾ ਅਤੇ ਲੜਾਈ ਬੈਤਆਵਨ ਦੇ ਪਰਲੇ ਪਾਸੇ ਤੋੜੀ ਅਪੱੜ ਪਈ।।
24
ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਤਕਾਲਾਂ ਤੋੜੀ ਭੋਜਨ ਚੱਖੇ ਉਹ ਦੇ ਉੱਤੇ ਸਰਾਪ ਹੋਊ ਏਸ ਕਰਕੇ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਓਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਹੀਂ ਚੱਖਿਆ ਸੀ
25
ਸਭ ਲੋਕ ਇੱਕ ਬਣ ਵਿੱਚ ਜਾ ਪੁੱਜੇ ਅਤੇ ਉੱਥੇ ਭੋਏਂ ਉੱਤੇ ਸ਼ਹਿਤ ਹੈ ਸੀ
26
ਅਤੇ ਜਿਸ ਵੇਲੇ ਏਹ ਲੋਕ ਉਸ ਬਣ ਵਿੱਚ ਅੱਪੜੇ ਤਾਂ ਵੇਖੋ, ਉੱਥੇ ਸ਼ਹਿਤ ਚੋਂਦਾ ਹੈ ਪਰ ਕਿਸੇ ਨੇ ਆਪਣੇ ਮੂੰਹ ਵੱਲ ਹੱਥ ਨਾ ਚੁੱਕਿਆ ਕਿਉਂ ਜੋ ਲੋਕ ਉਸ ਸੌਂਹ ਤੋਂ ਡਰੇ
27
ਪਰ ਜਿਸ ਵੇਲੇ ਉਹ ਦੇ ਪਿਉ ਨੇ ਲੋਕਾਂ ਕੋਲੋਂ ਸੌਂਹ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਹੱਥਲੀ ਸੋਟੀ ਦੇ ਸਿਰੇ ਨੂੰ ਸ਼ਹਿਤ ਦੇ ਛੱਤੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖੀਆਂ ਉੱਘੜ ਆਈਆਂ
28
ਤਦ ਓਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਉ ਨੇ ਲੋਕਾਂ ਕੋਲੋਂ ਸੌਂਹ ਚੁਕਾ ਕੇ ਆਖਿਆ ਸੀ ਭਈ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ
29
ਤਾਂ ਯੋਨਾਥਾਨ ਬੋਲਿਆ, ਮੇਰੇ ਪਿਉ ਨੇ ਦੇਸ ਨੂੰ ਦੁਖ ਦਿੱਤਾ। ਵੇਖੋ, ਮੈਂ ਰਤਾਕੁ ਸ਼ਹਿਤ ਚੱਖਿਆ ਤਾਂ ਮੇਰੀਆਂ ਅੱਖੀਆਂ ਉੱਘੜ ਆਈਆਂ ਹਨ
30
ਜੇ ਕਦੀ ਸਾਰੇ ਲੋਕ ਵੈਰੀਆਂ ਦੀ ਲੁੱਟ ਵਿੱਚੋਂ ਜੋ ਓਹਨਾਂ ਨੇ ਪਾਈ ਸੀ ਰੱਜ ਕੇ ਖਾਂਦੇ ਤਾਂ ਕਿਹੋ ਜਿਹਾ ਵਧੀਕ ਚੰਗਾ ਹੁੰਦਾ। ਭਲਾ, ਅਜਿਹਾ ਨਹੀਂ ਹੁੰਦਾ ਜੋ ਇਸ ਵੇਲੇ ਫਲਿਸਤੀਆਂ ਦੀ ਇਸ ਨਾਲੋਂ ਵੀ ਹੋਰ ਵਧੀਕ ਵਾਢ ਹੁੰਦੀ?
31
ਸੋ ਓਹਨਾਂ ਨੇ ਉਸ ਦਿਨ ਮਿਕਮਾਸ਼ ਤੋਂ ਲੈਕੇ ਅਯਾਲੋਨ ਤੋੜੀ ਫਲਿਸਤੀਆਂ ਨੂੰ ਮਾਰਿਆ ਸੋ ਲੋਕ ਬਹੁਤ ਥੱਕ ਪਏ ਸਨ
32
ਅਤੇ ਲੋਕ ਲੁੱਟ ਉੱਤੇ ਆਣ ਪਏ ਅਤੇ ਭੇਡਾਂ ਅਤੇ ਬਲਦਾਂ ਨੂੰ ਫੜ ਕੇ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਵੱਢ ਕੇ ਲਹੂ ਸਣੇ ਖਾ ਗਏ।।
33
ਤਦ ਸ਼ਾਊਲ ਨੂੰ ਖਬਰ ਹੋਈ ਜੋ ਵੇਖੋ, ਲੋਕ ਯਹੋਵਾਹ ਦਾ ਪਾਪ ਕਰਦੇ ਹਨ ਜੋ ਲਹੂ ਸਣੇ ਖਾਂਦੇ ਜਾਂਦੇ ਹਨ। ਉਹ ਬੋਲਿਆ, ਤੁਸੀਂ ਦੋਸ਼ ਕੀਤਾ ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਓ
34
ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਖਿੰਡ ਜਾਓ ਅਤੇ ਓਹਨਾਂ ਨੂੰ ਆਖੋ ਭਈ ਸਭ ਕੋਈ ਮਨੁੱਖ ਆਪੋ ਆਪਣੇ ਬਲਦ ਅਤੇ ਆਪੋ ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਣੇ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ। ਗੱਲ ਕਾਹਦੀ, ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣਾ ਬਲਦ ਉੱਥੇ ਹੀ ਲੈ ਆਇਆ ਅਤੇ ਉੱਥੇ ਹੀ ਵੱਢਿਆ
35
ਅਤੇ ਸ਼ਾਊਲ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ। ਇਹ ਪਹਿਲੀ ਜਗਵੇਦੀ ਹੈ ਜੋ ਉਹ ਨੇ ਯਹੋਵਾਹ ਦੇ ਲਈ ਬਣਾਈ।।
36
ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫਲਿਸਤੀਆਂ ਦਾ ਪਿੱਛਾ ਕਰੀਏ ਅਤੇ ਪਰਭਾਤ ਹੁੰਦਿਆਂ ਤੋੜੀ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਓਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਐਥੇ ਪਰਮੇਸ਼ੁਰ ਦੇ ਨੇੜੇ ਹੋਈਏ
37
ਉਪਰੰਤ ਸ਼ਾਊਲ ਨੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਜੋ ਮੈਂ ਫਲਿਸਤੀਆਂ ਦਾ ਪਿੱਛਾ ਕਰਨ ਨੂੰ ਲਹਾਂ ਤਾਂ ਤੂੰ ਉਨ੍ਹਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪੇਂਗਾ? ਪਰ ਉਸ ਨੇ ਉਸ ਦਿਨ ਉਹ ਨੂੰ ਕੁਝ ਉੱਤਰ ਨਾ ਦਿੱਤਾ
38
ਤਦ ਸ਼ਾਊਲ ਨੇ ਆਖਿਆ, ਲੋਕਾਂ ਦੇ ਸਾਰੇ ਸਰਦਾਰ ਐਥੇ ਨੇੜੇ ਆਉਣ ਅਤੇ ਲੱਭਣ ਅਰ ਵੇਖਣ ਜੋ ਅੱਜ ਦੇ ਦਿਨ ਕਿਕੁੱਰ ਪਾਪ ਹੋਇਆ ਹੈ
39
ਕਿਉਂ ਜੋ ਜੀਉਂਦੇ ਯਹੋਵਾਹ ਦੀ ਸੌਂਹ, ਜੋ ਇਸਰਾਏਲ ਦਾ ਛੁਟਕਾਰਾ ਕਰਦਾ ਹੈ ਜੇ ਮੇਰੇ ਪੁੱਤ੍ਰ ਯੋਨਾਥਾਨ ਤੋਂ ਵੀ ਹੋਵੇ ਤਾਂ ਉਹ ਜ਼ਰੂਰ ਮਰ ਜਾਵੇ ਅਤੇ ਸਾਰਿਆਂ ਲੋਕਾਂ ਵਿੱਚੋਂ ਕਿਸੇ ਮਨੁੱਖ ਨੇ ਉਸ ਦਾ ਉੱਤਰ ਨਾ ਦਿੱਤਾ
40
ਤਦ ਉਸ ਨੇ ਸਾਰੇ ਇਸਰਾਏਲ ਨੂੰ ਆਖਿਆ, ਤੁਸੀਂ ਸਾਰੇ ਇੱਕ ਪਾਸੇ ਹੋਵੇ ਅਤੇ ਮੈਂ ਅਰ ਮੇਰਾ ਪੁੱਤ੍ਰ ਯੋਨਾਥਾਨ ਦੂਜੇ ਪਾਸੇ ਹੋਈਏ। ਤਦ ਲੋਕ ਸ਼ਾਊਲ ਨੂੰ ਬੋਲੇ, ਜੋ ਤੁਹਾਨੂੰ ਚੰਗਾ ਦਿਸੇ ਸੋ ਕਰੋ
41
ਸ਼ਾਊਲ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਖਿਆ, ਸੱਚਾ ਗੁਣਾ ਪਾ। ਤਦ ਸ਼ਾਊਲ ਅਤੇ ਯੋਨਾਥਾਨ ਫੜੇ ਗਏ ਪਰ ਲੋਕ ਬਚ ਗਏ
42
ਤਦ ਸ਼ਾਊਲ ਨੇ ਆਖਿਆ, ਮੇਰੇ ਅਤੇ ਮੇਰੇ ਪੁੱਤ੍ਰ ਯੋਨਾਥਾਨ ਦੇ ਨਾਉਂ ਉੱਤੇ ਵੀ ਗੁਣਾ ਪਾ। ਤਦ ਯੋਨਾਥਾਨ ਫੜਿਆ ਗਿਆ
43
ਤਾਂ ਸ਼ਾਊਲ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਦੱਸ, ਤਾਂ ਕੀ ਕੀਤਾ ਹੈ? ਯੋਨਾਥਾਨ ਨੇ ਉਸ ਨੂੰ ਦੱਸਿਆ ਅਤੇ ਆਖਿਆ, ਮੈਂ ਤਾਂ ਨਿਰੀ ਆਪਣੀ ਸੋਟੀ ਦੀ ਚੁੰਭੜ ਨਾਲ ਰਤਾਕੁ ਸ਼ਹਿਤ ਚੱਖਿਆ ਸੀ ਅਤੇ ਵੇਖੋ, ਮੈਨੂੰ ਹੁਣ ਮਰਨਾ ਪਿਆ
44
ਸ਼ਾਊਲ ਨੇ ਆਖਿਆ, ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਤੋਂ ਵੀ ਵਧੀਕ ਪਰ ਹੇ ਯੋਨਾਥਾਨ, ਤੈਨੂੰ ਅਵੱਸ਼ ਮਰਨਾ ਪਵੇਗਾ
45
ਤਦ ਲੋਕਾਂ ਨੇ ਸ਼ਾਊਲ ਨੂੰ ਆਖਿਆ, ਭਲਾ, ਯੋਨਾਥਾਨ ਮਰ ਜਾਊ ਜਿਸ ਨੇ ਇਸਰਾਏਲ ਦੇ ਲਈ ਅਜਿਹਾ ਵੱਡਾ ਛੁਟਕਾਰਾ ਕੀਤਾ ਹੈ? ਪਰਮੇਸ਼ੁਰ ਨਾ ਕਰੇ! ਜੀਉਂਦੇ ਪਰਮੇਸ਼ੁਰ ਦੀ ਸੌਂਹ, ਉਹ ਦਾ ਇੱਕ ਵਾਲ ਵੀ ਧਰਤੀ ਉੱਤੇ ਨਾ ਡਿੱਗੇਗਾ ਕਿਉਂ ਜੋ ਉਹ ਨੇ ਅੱਜ ਪਰਮੇਸ਼ੁਰ ਦੇ ਨਾਲ ਕੰਮ ਕੀਤਾ ਹੈ। ਸੋ ਲੋਕਾਂ ਨੇ ਯੋਨਾਥਾਨ ਨੂੰ ਬਚਾਇਆ ਜੋ ਉਹ ਮਾਰਿਆ ਨਾ ਗਿਆ
46
ਫੇਰ ਸ਼ਾਊਲ ਫਲਿਸਤੀਆਂ ਦਾ ਪਿੱਛਾ ਕਰਨ ਤੋਂ ਹਟ ਕੇ ਉਤਾਹਾਂ ਮੁੜ ਗਿਆ ਅਤੇ ਫਲਿਸਤੀ ਆਪਣੇ ਥਾਂ ਨੂੰ ਗਏ।।
47
ਸੋ ਸ਼ਾਊਲ ਨੇ ਇਸਰਾਏਲ ਦੇ ਉੱਤੇ ਰਾਜ ਕੀਤਾ ਅਤੇ ਆਪਣੇ ਵੈਰੀਆਂ ਨਾਲ ਚੁਫੇਰਿਓਂ ਮੋਆਬ ਦੇ ਅਤੇ ਅੰਮੋਨੀਆਂ ਦੇ ਨਾਲ ਅਤੇ ਅਦੋਮ ਦੇ ਅਤੇ ਸੋਬਾਹ ਦੇ ਰਾਜਿਆਂ ਨਾਲ ਅਤੇ ਫਲਿਸਤੀਆਂ ਨਾਲ ਲੜਾਈ ਕੀਤੀ ਅਤੇ ਜਿਸ ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਉਨ੍ਹਾਂ ਨੂੰ ਦੁੱਖ ਦਿੰਦਾ ਸੀ
48
ਫੇਰ ਉਸ ਨੇ ਬਹਾਦਰੀ ਕਰ ਕੇ ਅਮਾਲੇਕੀਆਂ ਨੂੰ ਮਾਰਿਆ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਦੇ ਲੁਟੇਰਿਆਂ ਦੇ ਹੱਥੋਂ ਛੁਡਾਇਆ
49
ਸ਼ਾਊਲ ਦੇ ਪੁੱਤ੍ਰਾਂ ਦੇ ਨਾਉਂ ਏਹ ਸਨ, ਯੋਨਾਥਾਨ ਅਤੇ ਯਿਸ਼ਵੀ ਅਤੇ ਮਾਲਕਿਸ਼ੂਆ ਅਤੇ ਉਹ ਦੀਆਂ ਦੋਹਾਂ ਧੀਆਂ ਦੇ ਨਾਉਂ ਏਹ ਸਨ, ਵੱਡੀ ਦਾ ਨਾਉਂ ਮੇਰਬ ਅਤੇ ਨਿੱਕੀ ਦਾ ਨਾਉਂ ਮੀਕਲ
50
ਅਤੇ ਸ਼ਾਊਲ ਦੀ ਪਤਨੀ ਦਾ ਨਾਉਂ ਆਹੀਨੋਆਮ ਸੀ ਜੋ ਅਹੀਮਆਸ ਦੀ ਧੀ ਸੀ ਅਤੇ ਉਹ ਦੇ ਸੈਨਾਪਤੀ ਦਾ ਨਾਉਂ ਅਬੀਨੇਰ ਸੀ ਜੋ ਸ਼ਾਊਲ ਦੇ ਚਾਚੇ ਨੇਰ ਦਾ ਪੁੱਤ੍ਰ ਸੀ
51
ਸ਼ਾਊਲ ਦੇ ਪਿਤਾ ਦਾ ਨਾਉਂ ਕੀਸ਼ ਸੀ ਅਤੇ ਅਬੀਨੇਰ ਦਾ ਪਿਤਾ ਨੇਰ ਅਬੀਏਲ ਦਾ ਪੁੱਤ੍ਰ ਸੀ
52
ਸ਼ਾਊਲ ਦੀ ਸਾਰੀ ਉਮਰ ਵਿੱਚ ਫਲਿਸਤੀਆਂ ਨਾਲ ਡਾਢੀ ਲੜਾਈ ਹੁੰਦੀ ਰਹੀ ਅਤੇ ਜਦ ਸ਼ਾਊਲ ਕਿਸੇ ਤਕੜੇ ਮਨੁੱਖ ਯਾ ਸੂਰਬੀਰ ਮਨੁੱਖ ਨੂੰ ਵੇਖਦਾ ਸੀ ਤਾਂ ਉਹ ਨੂੰ ਆਪਣੇ ਕੋਲ ਰੱਖ ਲੈਂਦਾ ਸੀ।।
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 15 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31