bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
1 Samuel 28
1 Samuel 28
Punjabi Bible 2016 - ਪਵਿੱਤਰ ਬਾਈਬਲ O.V.
← Chapter 27
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 29 →
1
ਉਨ੍ਹੀਂ ਦਿਨੀਂ ਅਜਿਹਾ ਹੋਇਆ ਜੋ ਫਲਿਸਤੀਆਂ ਨੇ ਇਸਰਾਏਲ ਨਾਲ ਲੜਨ ਲਈ ਆਪਣੇ ਦਲਾਂ ਨੂੰ ਇਕੱਠਿਆ ਕੀਤਾ। ਤਦ ਆਕੀਸ਼ ਨੇ ਦਾਊਦ ਨੂੰ ਆਖਿਆ, ਤੂੰ ਸੱਚ ਜਾਣ ਜੋ ਤੈਨੂੰ ਅਤੇ ਤੇਰਿਆਂ ਲੋਕਾਂ ਨੂੰ ਮੇਰੇ ਨਾਲ ਲੜਾਈ ਵਿੱਚ ਜਾਣਾ ਪਵੇਗਾ
2
ਸੋ ਦਾਊਦ ਨੇ ਆਕੀਸ਼ ਨੂੰ ਆਖਿਆ, ਤੈਨੂੰ ਜ਼ਰੂਰ ਮਲੂਮ ਹੋ ਜਾਵੇਗਾ ਜੋ ਤੇਰੇ ਟਹਿਲੂਏ ਕੋਲੋਂ ਕਿੰਨਾਕੁ ਕੰਮ ਹੋਵੇਗਾ ਅਤੇ ਆਕੀਸ਼ ਨੇ ਦਾਊਦ ਨੂੰ ਆਖਿਆ, ਤਾਂ ਸਦਾ ਦੇ ਲਈ ਮੈਂ ਤੈਨੂੰ ਆਪਣੇ ਸਿਰ ਦਾ ਰਾਖਾ ਬਣਾਵਾਂਗਾ।।
3
ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਸੋਗ ਕੀਤਾ ਸੀ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤ੍ਰ ਸਨ ਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ
4
ਸੋ ਫਲਿਸਤੀ ਇਕੱਠੇ ਹੋ ਕੇ ਆਏ ਅਤੇ ਸ਼ੂਨੇਮ ਵਿੱਚ ਆ ਡੇਰੇ ਲਾਏ ਅਤੇ ਸ਼ਾਊਲ ਨੇ ਵੀ ਸਾਰੇ ਇਸਰਾਏਲ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੇ ਗਿਲਬੋਆ ਵਿੱਚ ਡੇਰੇ ਲਾਏ
5
ਜਾਂ ਸ਼ਾਊਲ ਨੇ ਫਲਿਸਤੀਆਂ ਦਾ ਦਲ ਡਿੱਠਾ ਤਾਂ ਡਰ ਗਿਆ ਅਤੇ ਉਹ ਦਾ ਮਨ ਡਾਢਾ ਕੰਬਿਆ
6
ਅਤੇ ਜਿਸ ਵੇਲੇ ਸ਼ਾਊਲ ਨੇ ਯਹੋਵਾਹ ਕੋਲੋਂ ਸਲਾਹ ਪੁੱਛੀ ਤਾਂ ਯਹੋਵਾਹ ਨੇ ਉਹ ਨੂੰ ਨਾ ਸੁਫ਼ਨਿਆਂ ਦੇ ਨਾ ਊਰੀਮ ਦੇ ਅਤੇ ਨਾ ਨਬੀਆਂ ਦੇ ਰਾਹੀਂ ਕੁਝ ਉੱਤਰ ਦਿੱਤਾ।।
7
ਤਦ ਸ਼ਾਊਲ ਨੇ ਆਪਣੇ ਟਹਿਲੂਆਂ ਨੂੰ ਆਖਿਆ, ਮੇਰੇ ਲਈ ਕੋਈ ਅਜਿਹੀ ਤੀਵੀਂ ਭਾਲੋ ਜਿਸ ਦੇ ਭੂਤ ਮਿੱਤ੍ਰ ਹੋਣ ਜੋ ਮੈਂ ਉਹ ਦੇ ਕੋਲ ਜਾਵਾਂ ਅਤੇ ਉਸ ਕੋਲੋਂ ਪੁੱਛਾਂ। ਸੋ ਉਹ ਦੇ ਟਹਿਲੂਆਂ ਨੇ ਉਹ ਨੂੰ ਆਖਿਆ, ਵੇਖੋ, ਏਨਦੋਰ ਵਿੱਚ ਇੱਕ ਤੀਵੀਂ ਹੈ ਜਿਸ ਦਾ ਭੂਤ ਮਿੱਤ੍ਰ ਹੈ
8
ਸੋ ਸ਼ਾਊਲ ਨੇ ਆਪਣਾ ਭੇਸ ਵਟਾ ਕੇ ਹੋਰ ਲੀੜੇ ਪਾ ਲਏ ਅਤੇ ਗਿਆ ਅਰ ਦੋ ਜਣੇ ਉਹ ਦੇ ਨਾਲ ਸਨ ਅਤੇ ਰਾਤ ਨੂੰ ਉਸ ਤੀਵੀਂ ਕੋਲ ਅੱਪੜਿਆ ਅਤੇ ਉਸ ਨੂੰ ਆਖਿਆ, ਦਯਾ ਕਰ ਕੇ ਆਪਣੇ ਭੂਤ ਮਿੱਤ੍ਰ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਹ ਦਾ ਨਾਉਂ ਮੈਂ ਤੈਨੂੰ ਦੱਸਾਂ ਉਹ ਨੂੰ ਮੇਰੇ ਲਈ ਉਤਾਹਾਂ ਲਿਆ
9
ਤਦ ਉਸ ਤੀਵੀਂ ਨੇ ਉਹ ਨੂੰ ਆਖਿਆ, ਵੇਖ, ਤੂੰ ਜਾਣਦਾ ਹੈਂ ਭਈ ਸ਼ਾਊਲ ਨੇ ਕੀ ਕੀਤਾ, ਕਿੱਕੁਰ ਉਹ ਨੇ ਉਨ੍ਹਾਂ ਨੂੰ ਜਿਨ੍ਹਾਂ ਦੇ ਭੂਤ ਮਿੱਤ੍ਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਮੁਕਾ ਸੁੱਟਿਆ। ਫੇਰ ਤੂੰ ਮੇਰੀ ਜਿੰਦ ਕਾਹਨੂੰ ਫਸਾਉਂਦਾ ਹੈਂ ਜੋ ਮੈਨੂੰ ਮਰਵਾ ਸੁੱਟੇਂ?
10
ਤਦ ਸ਼ਾਊਲ ਨੇ ਯਹੋਵਾਹ ਦੀ ਸੌਂਹ ਚੁਕ ਕੇ ਆਖਿਆ ਭਈ ਜੀਉਂਦੇ ਯਹੋਵਾਹ ਦੀ ਸੌਂਹ, ਇਸ ਗੱਲ ਦਾ ਤੈਨੂੰ ਕੁਝ ਡੰਡ ਨਾ ਮਿਲੇਗਾ
11
ਤਦ ਉਹ ਤੀਵੀਂ ਬੋਲੀ, ਮੈਂ ਤੇਰੇ ਲਈ ਕਿਸ ਨੂੰ ਮੰਗਾਵਾਂ? ਉਹ ਬੋਲਿਆ, ਮੇਰੇ ਲਈ ਸਮੂਏਲ ਨੂੰ ਮੰਗਵਾ
12
ਜਿਸ ਵੇਲੇ ਉਸ ਤੀਵੀਂ ਨੇ ਸਮੂਏਲ ਨੂੰ ਡਿੱਠਾ ਤਾਂ ਉੱਚੀ ਅਵਾਜ਼ ਨਾਲ ਚਿਚਲਾਈ ਅਤੇ ਉਸ ਤੀਵੀਂ ਨੇ ਸ਼ਾਊਲ ਨੂੰ ਆਖਿਆ, ਤੁਸਾਂ ਮੇਰੇ ਨਾਲ ਛੱਲ ਕਾਹਨੂੰ ਕੀਤਾ ਕਿਉਂ ਜੋ ਸ਼ਾਊਲ ਤਾਂ ਤੁਸੀਂ ਹੀ ਹੋ!
13
ਤਦ ਪਾਤਸ਼ਾਹ ਨੇ ਉਸ ਨੂੰ ਆਖਿਆ, ਘਾਬਰ ਨਾ। ਤੈਂ ਕੀ ਡਿੱਠਾ ਹੈ? ਉਸ ਤੀਵੀਂ ਨੇ ਸ਼ਾਊਲ ਨੂੰ ਆਖਿਆ, ਮੈਂ ਇੱਕ ਦਿਓਤੇ ਨੂੰ ਧਰਤੀ ਵਿੱਚ ਚੜ੍ਹਦਾ ਵੇਖਦੀ ਹਾਂ
14
ਤਦ ਉਹ ਨੇ ਉਸ ਨੂੰ ਆਖਿਆ, ਉਹ ਦੀ ਡੌਲ ਦਸ! ਉਹ ਬੋਲੀ, ਇੱਕ ਬੁੱਢਾ ਮਨੁੱਖ ਉਤਾਹਾਂ ਆਉਂਦਾ ਹੈ ਅਤੇ ਚੱਦਰ ਨਾਲ ਢੱਕਿਆ ਹੋਇਆ ਹੈ। ਤਦ ਸ਼ਾਊਲ ਨੇ ਜਾਤਾ ਜੋ ਉਹੋ ਸਮੂਏਲ ਹੈ ਅਤੇ ਉਹ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।।
15
ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੇਰੇ ਸੁਖ ਵਿੱਚ ਕਾਹਨੂੰ ਭੰਗ ਪਾਇਆ ਜੋ ਮੈਨੂੰ ਸੱਦਿਆ? ਸ਼ਾਊਲ ਬੋਲਿਆ, ਮੈਂ ਬਹੁਤ ਦੁਖ ਵਿੱਚ ਪਿਆ ਹੋਇਆ ਹਾਂ ਕਿਉਂ ਜੋ ਫਲਿਸਤੀ ਮੇਰੇ ਨਾਲ ਲੜਦੇ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਕੁਝ ਉੱਤਰ ਨਹੀਂ ਦਿੰਦਾ ਨਾ ਨਬੀਆਂ ਦੇ ਰਾਹੀਂ ਨਾ ਹੀ ਸੁਫ਼ਨੀਆਂ ਦੇ। ਏਸ ਲਈ ਮੈਂ ਤੈਨੂੰ ਸੱਦਿਆ ਹੈ ਜੋ ਤੂੰ ਮੈਨੂੰ ਦੱਸੇ ਭਈ ਮੈਂ ਕੀ ਕਰਾਂ
16
ਤਦ ਸਮੂਏਲ ਨੇ ਆਖਿਆ, ਜਦ ਯਹੋਵਾਹ ਨੇ ਤੈਨੂੰ ਛੱਡ ਦਿੱਤਾ ਅਤੇ ਤੇਰਾ ਵੈਰੀ ਬਣਿਆ ਹੈ ਤਾਂ ਫੇਰ ਮੈਨੂੰ ਕਾਹਨੂੰ ਪੁੱਛਦਾ ਹੈਂ?
17
ਯਹੋਵਾਹ ਨੇ ਤਾਂ ਆਪਣੀ ਵੱਲੋਂ ਉਹੋ ਹੀ ਕੀਤਾ ਜੋ ਉਸ ਨੇ ਮੇਰੇ ਰਾਹੀਂ ਆਖਿਆ ਸੀ ਭਈ ਯਹੋਵਾਹ ਨੇ ਤੇਰੇ ਹੱਥੋਂ ਰਾਜ ਖੋਹ ਲਿਆ ਅਤੇ ਤੇਰੇ ਗੁਆਂਢੀ ਦਾਊਦ ਨੂੰ ਦੇ ਦਿੱਤਾ
18
ਏਸ ਲਈ ਜੇ ਤੂੰ ਯਹੋਵਾਹ ਦਾ ਬਚਨ ਨਾ ਮੰਨਿਆ ਅਤੇ ਤੂੰ ਅਮਾਲੇਕ ਦੇ ਨਾਲ ਉਹ ਦੇ ਕ੍ਰੋਧ ਦੀ ਅੱਗ ਅਨੁਸਾਰ ਕੰਮ ਨਾ ਕੀਤਾ ਇਸੇ ਕਰਕੇ ਅੱਜੇ ਯਹੋਵਾਹ ਨੇ ਤੇਰੇ ਨਾਲ ਇਹ ਕੀਤਾ
19
ਨਾਲੇ ਯਹੋਵਾਹ ਤੇਰੇ ਸਣੇ ਇਸਰਾਏਲ ਨੂੰ ਫਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ ਅਤੇ ਭਲਕੇ ਤੂੰ ਅਤੇ ਤੇਰੇ ਪੁੱਤ੍ਰ ਮੇਰੇ ਕੋਲ ਹੋਵੋਗੇ ਅਤੇ ਇਸਰਾਏਲੀ ਦਲ ਨੂੰ ਵੀ ਯਹੋਵਾਹ ਫਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ
20
ਤਦ ਸ਼ਾਊਲ ਉਸੇ ਵੇਲੇ ਧਰਤੀ ਉੱਤੇ ਲੰਮਾ ਹੋ ਕੇ ਡਿੱਗ ਪਿਆ ਅਤੇ ਸਮੂਏਲ ਦੀਆਂ ਗੱਲਾਂ ਨਾਲ ਡਾਢਾ ਡਰ ਗਿਆ ਅਤੇ ਉਹ ਦੇ ਵਿੱਚ ਕੁਝ ਸਾਹ ਸਤ ਨਾ ਰਿਹਾ ਕਿਉਂ ਜੋ ਉਹ ਨੇ ਸਾਰਾ ਦਿਨ ਅਤੇ ਸਾਰੀ ਰਾਤ ਰੋਟੀ ਨਹੀਂ ਖਾਧੀ ਸੀ।।
21
ਤਦ ਉਹ ਤੀਵੀਂ ਸ਼ਾਊਲ ਕੋਲ ਆਈ ਅਤੇ ਜਾਂ ਡਿੱਠਾ ਜੋ ਉਹ ਅੱਤ ਘਾਬਰ ਗਿਆ ਹੈ ਤਾਂ ਉਸ ਨੇ ਉਹ ਨੂੰ ਆਖਿਆ, ਵੇਖੋ, ਤੁਹਾਡੀ ਟਹਿਲਣ ਨੇ ਤੁਹਾਡੀ ਅਵਾਜ਼ ਸੁਣੀ ਅਤੇ ਮੈਂ ਆਪਣੀ ਜਿੰਦ ਆਪਣੇ ਹੱਥ ਦੀ ਤਲੀ ਉੱਤੇ ਧਰੀ ਅਤੇ ਜੋ ਗੱਲਾਂ ਤੁਸਾਂ ਮੈਨੂੰ ਆਖੀਆਂ ਸਨ ਸੋ ਮੰਨ ਲਈਆਂ
22
ਸੋ ਹੁਣ ਮੈਂ ਤੁਹਾਡੇ ਅੱਗੇ ਬੇਨਤੀ ਕਰਦੀ ਹਾਂ ਜੋ ਤੁਸੀਂ ਵੀ ਆਪਣੀ ਟਹਿਲਣ ਦੀ ਗੱਲ ਸੁਣੋ ਅਤੇ ਪਰਵਾਨਗੀ ਦਿਓ ਜੋ ਮੈਂ ਇੱਕ ਚੱਪਾ ਰੋਟੀ ਤੁਹਾਡੇ ਕੋਲ ਲੈ ਆਵਾਂ। ਤੁਸੀਂ ਉਹ ਨੂੰ ਖਾਓ ਭਈ ਜਿਸ ਵੇਲੇ ਤੁਸੀਂ ਆਪਣੇ ਰਾਹ ਵਿੱਚ ਤੁਰੋ ਤਾਂ ਜ਼ੋਰ ਹੋਵੇ
23
ਪਰ ਉਹ ਨੇ ਨਾ ਮੰਨਿਆ ਅਤੇ ਆਖਿਆ, ਮੈਂ ਨਹੀਂ ਖਾਂਦਾ ਪਰ ਉਹ ਦੇ ਟਹਿਲੂਆਂ ਨੇ ਉਸ ਤੀਵੀਂ ਨਾਲ ਰਲ ਕੇ ਉਹ ਨੂੰ ਵੱਡੀ ਖਿੱਚ ਕੀਤੀ ਤਾਂ ਉਹ ਨੇ ਉਨ੍ਹਾਂ ਦਾ ਆਖਿਆ ਮੰਨਿਆ ਅਤੇ ਧਰਤੀ ਉੱਤੋਂ ਉੱਠ ਕੇ ਮੰਜੇ ਉੱਤੇ ਹੋ ਬੈਠਾ
24
ਅਤੇ ਉਸ ਤੀਵੀਂ ਦੇ ਘਰ ਵਿੱਚ ਇੱਕ ਮੋਟਾ ਵੱਛਾ ਸੀ ਸੋ ਉਸ ਨੇ ਉਹ ਨੂੰ ਛੇਤੀ ਨਾਲ ਕੱਟਿਆ ਅਤੇ ਆਟਾ ਲੈ ਕੇ ਗੁੰਨ੍ਹਿਆ ਅਤੇ ਪਤੀਰੀਆਂ ਰੋਟੀਆਂ ਪਕਾਈਆਂ
25
ਅਤੇ ਸ਼ਾਊਲ ਅਰ ਉਹ ਦੇ ਟਹਿਲੂਆਂ ਦੇ ਅੱਗੇ ਲਿਆ ਧਰੀਆਂ ਅਤੇ ਉਨ੍ਹਾਂ ਨੇ ਖਾਧਾ ਤਦ ਓਹ ਉੱਠੇ ਅਤੇ ਉਸੇ ਰਾਤ ਉੱਥੋਂ ਤੁਰ ਪਏ।।
← Chapter 27
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 29 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31