bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
1 Samuel 9
1 Samuel 9
Punjabi Bible 2016 - ਪਵਿੱਤਰ ਬਾਈਬਲ O.V.
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 10 →
1
ਬਿਨਯਾਮੀਨ ਦੇ ਗੋਤ ਦਾ ਇੱਕ ਮਨੁੱਖ ਸੀ ਜਿਹ ਦਾ ਨਾਉਂ ਕੀਸ਼ ਜੋ ਅਬੀਏਲ ਦਾ ਪੁੱਤ੍ਰ ਜੋ ਸਰੂਰ ਦਾ ਪੁੱਤ੍ਰ ਜੋ ਬਕੋਰਥ ਦਾ ਪੁੱਤ੍ਰ ਜੋ ਅਫਿਆਹ ਦਾ ਪੁੱਤ੍ਰ ਸੀ ਅਤੇ ਇਹ ਬਿਨਯਾਮੀਨੀ ਵੱਡਾ ਤਕੜਾ ਸੂਰਮਾ ਸੀ
2
ਉਹ ਦਾ ਇੱਕ ਸ਼ਾਊਲ ਨਾਮੇ ਪੁੱਤ੍ਰ ਸੋਹਣਾ ਅਤੇ ਡਾਢਾ ਚੰਗਾ ਜੁਆਨ ਸੀ ਅਤੇ ਇਸਰਾਏਲੀਆਂ ਵਿੱਚ ਉਸ ਨਾਲੋਂ ਵਧੀਕ ਸੋਹਣਾ ਹੋਰ ਕੋਈ ਮਨੁੱਖ ਨਹੀਂ ਸੀ। ਉਹ ਸਾਰਿਆਂ ਮਨੁੱਖਾਂ ਵਿੱਚ ਮੋਢਿਓਂ ਲੈ ਕੇ ਉਤਾਹਾਂ ਸਭਨਾਂ ਨਾਲੋਂ ਉੱਚਾ ਸੀ
3
ਉਸ ਸ਼ਾਊਲ ਦੇ ਪਿਉ ਕੀਸ਼ ਦੀਆਂ ਖੋਤੀਆਂ ਗੁਆਚ ਗਈਆਂ ਸੋ ਕੀਸ਼ ਨੇ ਆਪਣੇ ਪੁੱਤ੍ਰ ਸ਼ਾਊਲ ਨੂੰ ਆਖਿਆ, ਟਹਿਲੂਆਂ ਵਿੱਚੋਂ ਇੱਕ ਨੂੰ ਆਪਣੇ ਨਾਲ ਲੈ ਕੇ ਖੋਤੀਆਂ ਨੂੰ ਜਾ ਭਾਲ
4
ਸੋ ਉਹ ਅਫ਼ਰਾਈਮ ਦੇ ਪਹਾੜ ਵੱਲ ਦੀ ਲੰਘਿਆ ਅਤੇ ਸ਼ਲੀਸ਼ਾਹ ਦੇ ਦੇਸ ਵਿੱਚੋਂ ਹੋ ਕੇ ਨਿੱਕਲ ਗਿਆ ਪਰ ਓਹ ਨਾ ਲੱਭੀਆਂ ਤਦ ਓਹ ਸ਼ਾਲੀਮ ਦੇ ਦੇਸ ਵਿੱਚ ਗਏ ਅਤੇ ਓਹ ਉੱਥੇ ਵੀ ਨਾ ਸਨ। ਫੇਰ ਓਹ ਬਿਨਯਾਮੀਨੀਆਂ ਦੇ ਦੇਸ ਵਿੱਚ ਦੀ ਆਏ ਤਾਂ ਉੱਥੇ ਵੀ ਓਹਨਾਂ ਨੂੰ ਨਾ ਟੱਕਰੀਆਂ
5
ਜਦ ਉਹ ਸੂਫ਼ ਦੇ ਦੇਸ ਵਿੱਚ ਆਏ ਤਦ ਸ਼ਾਊਲ ਨੇ ਆਪਣੇ ਨਾਲ ਦੇ ਟਹਿਲੂਏ ਨੂੰ ਆਖਿਆ, ਅਸੀਂ ਮੁੜ ਜਾਈਏ ਅਜਿਹਾ ਨਾ ਹੋਵੇ ਜੋ ਮੇਰਾ ਪਿਉ ਖੋਤਿਆ ਦੀ ਚਿੰਤਾ ਛੱਡ ਕੇ ਸਾਡੇ ਲਈ ਚਿੰਤਾ ਕਰੇ
6
ਟਹਿਲੂਏ ਨੇ ਉਹ ਨੂੰ ਆਖਿਆ, ਵੇਖ, ਇਸ ਸ਼ਹਿਰ ਦੇ ਵਿੱਚ ਇੱਕ ਪਰਮੇਸ਼ੁਰ ਦਾ ਮਰਦ ਹੈ ਅਤੇ ਉਹ ਪਤ ਵਾਲਾ ਮਰਦ ਹੈ ਅਤੇ ਜੇਹਾ ਉਹ ਆਖੇ ਸਭ ਕੁਝ ਤੇਹਾ ਹੀ ਹੁੰਦਾ ਹੈ। ਚੱਲੋ ਉਸ ਕੋਲ ਚੱਲੀਏ। ਕੀ ਜਾਣੀਏ ਜੋ ਉਹ ਜਿਸ ਦੇ ਵਿੱਚ ਜਾਣਾ ਚੰਗਾ ਹੈ ਉਹ ਰਾਹ ਸਾਨੂੰ ਦੱਸੇ?
7
ਸ਼ਾਊਲ ਨੇ ਆਪਣੇ ਟਹਿਲੂਏ ਨੂੰ ਆਖਿਆ, ਜੇ ਅਸੀਂ ਉੱਥੇ ਜਾਈਏ ਤਾਂ ਅਸੀਂ ਉਸ ਮਰਦ ਲਈ ਕੀ ਲੈ ਜਾਈਏ? ਰੋਟੀਆਂ ਤਾਂ ਸਾਡੇ ਭਾਂਡਿਆਂ ਵਿੱਚੋਂ ਮੁਕ ਗਈਆਂ ਹਨ ਅਤੇ ਉਸ ਪਰਮੇਸ਼ੁਰ ਦੇ ਮਰਦ ਲਈ ਸਾਡੇ ਕੋਲ ਕੋਈ ਸੁਗਾਤ ਨਹੀਂ ਹੈ। ਸਾਡੇ ਕੋਲ ਹੈ ਕੀ?
8
ਟਹਿਲੂਏ ਨੇ ਸ਼ਾਊਲ ਨੂੰ ਫੇਰ ਉੱਤਰ ਦਿੱਤਾ ਅਤੇ ਆਖਿਆ, ਵੇਖ, ਇੱਕ ਚੁਆਨੀ ਮੇਰੇ ਕੋਲ ਹੈਗੀ ਸੋ ਮੈਂ ਉਸ ਪਰਮੇਸ਼ੁਰ ਦੇ ਮਰਦ ਨੂੰ ਦਿਆਂਗਾ ਭਈ ਉਹ ਸਾਨੂੰ ਸਾਡਾ ਰਾਹ ਦੱਸੇ
9
ਪਿੱਛਲੇ ਸਮੇਂ ਇਸਰਾਏਲ ਵਿੱਚ ਜਦ ਕੋਈ ਮਨੁੱਖ ਪਰਮੇਸ਼ੁਰ ਕੋਲ ਮਤਾ ਕਰਨ ਜਾਂਦਾ ਸੀ ਤਾਂ ਇਉਂ ਆਖਦਾ ਸੀ ਕਿ ਆਓ ਅਸੀਂ ਦਰਸ਼ੀ ਕੋਲ ਜਾਈਏ ਕਿਉਂ ਜੋ ਉਹ ਜਿਹੜਾ ਹੁਣ ਨਬੀ ਸਦਾਉਂਦਾ ਹੈ ਪਿੱਛੇ ਉਹ ਨੂੰ ਦਰਸ਼ੀ ਆਖਦੇ ਸਨ
10
ਤਦ ਸ਼ਾਊਲ ਨੇ ਆਪਣੇ ਟਹਿਲੂਏ ਨੂੰ ਆਖਿਆ, ਚੰਗੀ ਗੱਲ ਹੈ। ਚੱਲ ਚੱਲੀਏ। ਸੋ ਓਹ ਸ਼ਹਿਰ ਨੂੰ ਆਏ ਜਿੱਥੇ ਉਹ ਪਰਮੇਸ਼ੁਰ ਦਾ ਮਰਦ ਸੀ।।
11
ਸ਼ਹਿਰ ਵੱਲ ਟਿੱਲੇ ਉੱਤੇ ਚੜ੍ਹਦਿਆਂ ਓਹਨਾਂ ਨੂੰ ਕਈ ਛੋਕਰੀਆਂ ਮਿਲ ਪਈਆਂ ਜੋ ਪਾਣੀ ਭਰਨ ਚੱਲੀਆਂ ਸਨ ਅਤੇ ਓਹਨਾਂ ਨੇ ਉਨ੍ਹਾਂ ਨੂੰ ਪੁੱਛਿਆ, ਏਥੇ ਦਰਸ਼ੀ ਹੈ?
12
ਉਨ੍ਹਾਂ ਨੇ ਓਹਨਾਂ ਨੂੰ ਉੱਤਰ ਦੇ ਕੇ ਆਖਿਆ, ਆਹੋ, ਹੈ, ਵੇਖੋ, ਉਹ ਤੁਹਾਡੇ ਸਾਹਮਣੇ ਹੈ। ਛੇਤੀ ਜਾਓ ਕਿਉਂ ਜੋ ਉਹ ਅੱਜੇ ਸ਼ਹਿਰ ਵਿੱਚ ਆਇਆ ਹੈ ਏਸ ਲਈ ਜੋ ਅੱਜ ਦੇ ਦਿਨ ਲੋਕ ਉੱਚੇ ਥਾਂ ਵਿੱਚ ਬਲੀ ਚੜ੍ਹਾਉਂਦੇ ਹਨ
13
ਜਦ ਤੁਸੀਂ ਸ਼ਹਿਰ ਵਿੱਚ ਵੜੋਗੇ ਤਾਂ ਤੁਸੀਂ ਉਹ ਨੂੰ ਉੱਚੇ ਥਾਂ ਵਿੱਚ ਰੋਟੀ ਖਾਣ ਲਈ ਜਾਣ ਤੋਂ ਅੱਗੋਂ ਤੁਰਤ ਮਿਲ ਪਓ ਕਿਉਂ ਜੋ ਜਦ ਤੋੜੀ ਉਹ ਨਾ ਜਾਵੇ ਲੋਕ ਖਾਂਦੇ ਨਹੀਂ ਏਸ ਲਈ ਜੋ ਉਹ ਬਲੀ ਨੂੰ ਅਸੀਸ ਦਿੰਦਾ ਹੈ ਤਾਂ ਉਹ ਦੇ ਪਿੱਛੋਂ ਪਰਾਹੁਣੇ ਖਾਂਦੇ ਹਨ। ਸੋ ਹੁਣ ਤੁਸੀਂ ਚੜ੍ਹੋ ਕਿਉਂ ਜੋ ਅੱਜ ਹੀ ਤੁਸੀਂ ਉਹ ਨੂੰ ਮਿਲੋਗੇ
14
ਸੋ ਓਹ ਸ਼ਹਿਰ ਨੂੰ ਚੜ੍ਹ ਗਏ ਅਤੇ ਜਦ ਸ਼ਹਿਰ ਵਿੱਚ ਵੜੇ ਤਾਂ ਵੇਖੋ, ਸਮੂਏਲ ਉੱਚੇ ਥਾਂ ਨੂੰ ਜਾਣ ਲਈ ਓਹਨਾਂ ਦੇ ਸਾਹਮਣੇ ਬਾਹਰ ਨਿੱਕਲਿਆ।।
15
ਯਹੋਵਾਹ ਨੇ ਸ਼ਾਊਲ ਦੇ ਆਉਣ ਤੋਂ ਇੱਕ ਦਿਨ ਪਹਿਲਾਂ ਹੀ ਸਮੂਏਲ ਦੇ ਕੰਨ ਖੋਲ੍ਹ ਕੇ ਆਖ ਦਿੱਤਾ ਸੀ
16
ਜੋ ਭਲਕੇ ਐਸੇ ਵੇਲੇ ਇੱਕ ਮਨੁੱਖ ਨੂੰ ਬਿਨਯਾਮੀਨ ਦੇ ਦੇਸੋਂ ਮੈਂ ਤੇਰੇ ਕੋਲ ਘੱਲਾਂਗਾ, ਸੋ ਤੂੰ ਉਹ ਨੂੰ ਮਸਹ ਕਰੀਂ ਜੋ ਉਹ ਮੇਰੀ ਪਰਜਾ ਇਸਰਾਏਲ ਦਾ ਪਰਧਾਨ ਬਣੇ ਅਤੇ ਮੇਰੀ ਪਰਜਾ ਨੂੰ ਫਲਿਸਤੀਆਂ ਦੇ ਹੱਥੋਂ ਛੁਡਾਵੇ ਕਿਉਂ ਜੋ ਮੈਂ ਆਪਣੀ ਪਰਜਾ ਵੱਲ ਧਿਆਨ ਕੀਤਾ ਹੈ ਏਸ ਲਈ ਜੋ ਉਨ੍ਹਾਂ ਦੀ ਦੁਹਾਈ ਮੇਰੇ ਤੋੜੀ ਪੁੱਜ ਪਈ ਹੈ
17
ਸੋ ਜਦ ਸਮੂਏਲ ਨੇ ਸ਼ਾਊਲ ਨੂੰ ਡਿੱਠਾ ਉਸੇ ਵੇਲੇ ਯਹੋਵਾਹ ਨੇ ਉਹ ਨੂੰ ਆਖਿਆ, ਵੇਖ ਇਹੋ ਉਹ ਮਨੁੱਖ ਹੈ ਜਿਹ ਦੇ ਲਈ ਮੈਂ ਤੈਨੂੰ ਕਿਹਾ ਹੈ। ਇਹੋ ਮੇਰੀ ਪਰਜਾ ਉੱਤੇ ਰਾਜ ਕਰੇਗਾ।
18
ਸੋ ਸ਼ਾਊਲ ਡਿਉੜ੍ਹੀ ਵਿੱਚ ਸਮੂਏਲ ਕੋਲ ਅੱਪੜਿਆ ਅਤੇ ਉਹ ਨੂੰ ਆਖਿਆ, ਜੀ ਮੈਨੂੰ ਦੱਸੋ ਜੋ ਦਰਸ਼ੀ ਦਾ ਘਰ ਕਿੱਥੇ ਹੈ?
19
ਸਮੂਏਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਦਰਸ਼ੀ ਤਾਂ ਮੈਂ ਹੀ ਹਾਂ। ਮੇਰੇ ਅੱਗੇ ਅੱਗੇ ਉੱਚੇ ਥਾਂ ਵੱਲ ਚੜ੍ਹ ਕਿਉਂ ਜੋ ਤੁਸੀਂ ਅੱਜ ਮੇਰੇ ਨਾਲ ਖਾਓ ਅਤੇ ਸਵੇਰੇ ਮੈਂ ਤੈਨੂੰ ਵਿਦਿਆ ਕਰਾਂਗਾ ਅਤੇ ਜੋ ਕੁਝ ਤੇਰੇ ਮਨ ਵਿੱਚ ਹੈ ਸੋ ਸਭ ਕੁੱਝ ਤੈਨੂੰ ਦੱਸਾਂਗਾ
20
ਅਤੇ ਤੇਰੀਆਂ ਖੋਤੀਆਂ ਜਿਨ੍ਹਾਂ ਨੂੰ ਗਵਾਚਿਆਂ ਤਿੰਨ ਦਿਨ ਹੋ ਪਏ ਸਨ ਉਨ੍ਹਾਂ ਦੀ ਚਿੰਤਾ ਨਾ ਕਰ ਕਿਉਂ ਜੋ ਓਹ ਲੱਭ ਪਈਆਂ ਹਨ ਅਤੇ ਇਸਰਾਏਲ ਕਿਸ ਦੇ ਮੂਹ ਵੱਲ ਵੇਖਦਾ ਹੈ? ਭਲਾ, ਤੇਰੇ ਅਤੇ ਤੇਰੇ ਪਿਉ ਦੇ ਸਾਰੇ ਟੱਬਰ ਵੱਲ ਨਹੀਂ?
21
ਸੋ ਸ਼ਾਊਲ ਨੇ ਉੱਤਰ ਦਿੱਤਾ ਭਲਾ, ਮੈਂ ਬਿਨਯਾਮੀਨੀ ਨਹੀਂ ਜੋ ਇਸਰਾਏਲ ਦੇ ਸਭਨਾਂ ਗੋਤਾਂ ਵਿੱਚੋਂ ਛੋਟੇ ਗੋਤ ਦਾ ਹਾਂ ਅਤੇ ਮੇਰਾ ਟੱਬਰ ਬਿਨਯਾਮੀਨ ਦੇ ਗੋਤ ਦੇ ਸਾਰਿਆਂ ਟੱਬਰਾਂ ਵਿੱਚ ਸਭਨਾਂ ਨਾਲੋਂ ਬਹੁਤ ਛੋਟਾ ਨਹੀਂ? ਫੇਰ ਕੀ ਕਾਰਨ ਜੋ ਤੁਸੀਂ ਮੈਨੂੰ ਇਉਂ ਆਖਦੇ ਹੋ?
22
ਤਦ ਸਮੂਏਲ ਨੇ ਸ਼ਾਊਲ ਨੂੰ ਅਤੇ ਉਹ ਦੇ ਟਹਿਲੂਏ ਨੂੰ ਲੈ ਕੇ ਚੁਬਾਰੇ ਵਿੱਚ ਲੈ ਆਂਦਾ ਅਤੇ ਓਹਨਾਂ ਨੂੰ ਪਰਾਹੁਣਿਆਂ ਦੇ ਵਿੱਚ ਜੋ ਤੀਹਕੁ ਜਣੇ ਸਨ ਉੱਚੇ ਥਾਂ ਬਿਠਾਇਆ
23
ਸਮੂਏਲ ਨੇ ਲਾਂਗਰੀ ਨੂੰ ਆਖਿਆ, ਉਹ ਟੁਕੜਾ ਜੋ ਮੈਂ ਤੈਨੂੰ ਆਖਿਆ ਸੀ, ਰੱਖ ਛੱਡੀਂ, ਸੋ ਲੈ ਆ
24
ਲਾਂਗਰੀ ਨੇ ਇੱਕ ਮੋਢਾ ਉਸ ਸਭ ਦੇ ਸਣੇ ਜੋ ਉਹ ਦੇ ਉੱਤੇ ਸੀ ਚੁੱਕ ਕੇ ਸ਼ਾਊਲ ਦੇ ਅੱਗੇ ਲਿਆ ਧਰਿਆ ਅਤੇ ਸਮੂਏਲ ਨੇ ਆਖਿਆ, ਵੇਖ, ਏਹ ਜੋ ਰੱਖਿਆ ਹੋਇਆ ਹੈ ਸੋ ਆਪਣੇ ਅੱਗੇ ਧਰ ਕੇ ਖਾਹ ਏਸ ਲਈ ਕਿ ਉਹ ਠਹਿਰਾਏ ਹੋਏ ਸਮੇਂ ਦਾ ਤੇਰੇ ਲਈ ਰੱਖਿਆ ਪਿਆ ਹੈ ਕਿਉਂ ਜੋ ਮੈਂ ਆਖਿਆ, ਮੈਂ ਲੋਕਾਂ ਦਾ ਨਿਉਂਦਾ ਕੀਤਾ ਹੈ। ਸੋ ਸ਼ਾਊਲ ਨੇ ਉਸ ਦਿਨ ਸਮੂਏਲ ਦੇ ਨਾਲ ਭੋਜਨ ਖਾਧਾ।।
25
ਜਦ ਓਹ ਉੱਚੇ ਥਾਂਓਂ ਸ਼ਹਿਰ ਨੂੰ ਲੱਥੇ ਤਾਂ ਉਸਨੇ ਘਰ ਦੀ ਛੱਤ ਉੱਤੇ ਸ਼ਾਊਲ ਨਾਲ ਗੱਲਾਂ ਕੀਤੀਆਂ
26
ਅਤੇ ਓਹ ਸਵੇਰੇ ਹੀ ਉੱਠੇ ਅਰ ਅਜਿਹਾ ਹੋਇਆ ਜਾਂ ਦਿਨ ਚੜ੍ਹਨ ਲੱਗਾ ਤਾਂ ਸਮੂਏਲ ਨੇ ਸ਼ਾਊਲ ਨੂੰ ਘਰ ਦੀ ਛੱਤ ਉੱਤੇ ਫੇਰ ਸੱਦਿਆ ਅਤੇ ਆਖਿਆ, ਉੱਠ ਜੋ ਮੈਂ ਤੈਨੂੰ ਤੋਰਾਂ। ਸੋ ਸ਼ਾਊਲ ਉੱਠਿਆ ਅਤੇ ਓਹ ਦੋਵੇਂ ਉਹ ਅਰ ਸਮੂਏਲ ਬਾਹਰ ਚੱਲੇ ਗਏ
27
ਅਤੇ ਜਦ ਓਹ ਸ਼ਹਿਰ ਦੇ ਲਾਂਘੇ ਵੱਲ ਲਹਿੰਦੇ ਪਏ ਸਨ ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਆਪਣੇ ਟਹਿਲੂਏ ਨੂੰ ਆਗਿਆ ਦੇਹ ਜੋ ਸਾਥੋਂ ਅੱਗੇ ਅੱਗੇ ਹੋ ਤੁਰੇ, ਸੋ ਉਹ ਅੱਗੇ ਹੋ ਗਿਆ, ਪਰ ਤੂੰ ਹੁਣ ਖਲੋ ਜਾਹ ਭਈ ਮੈਂ ਪਰਮੇਸ਼ੁਰ ਦਾ ਬਚਨ ਤੈਨੂੰ ਸੁਣਾਵਾਂ।।
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 10 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31