bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
2 Kings 18
2 Kings 18
Punjabi Bible 2016 - ਪਵਿੱਤਰ ਬਾਈਬਲ O.V.
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 19 →
1
ਫੇਰ ਐਉਂ ਹੋਇਆ ਭਈ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤ੍ਰ ਹੋਸ਼ੇਆ ਦੇ ਤੀਜੇ ਵਰਹੇ ਵਿੱਚ ਆਹਾਜ਼ ਦਾ ਪੁੱਤ੍ਰ ਹਿਜ਼ਕੀਯਾਹ ਯਹੂਦਾਹ ਦਾ ਪਾਤਸ਼ਾਹ ਰਾਜ ਕਰਨ ਲੱਗਾ
2
ਜਦ ਉਹ ਰਾਜ ਕਰਨ ਲੱਗਾ ਤਾਂ ਪੰਝੀਆਂ ਵਰਿਹਾਂ ਦਾ ਸੀ ਅਤੇ ਉਸ ਨੇ ਉੱਨਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਅਬੀ ਸੀ ਜੋ ਜ਼ਕਰਯਾਹ ਦੀ ਧੀ ਸੀ
3
ਅਤੇ ਸੁਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰਾਂ ਓਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ
4
ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ ਅਰ ਥੰਮ੍ਹਾਂ ਦੇ ਟੁੱਕੜੇ ਟੁੱਕੜੇ ਕਰ ਦਿੱਤੇ ਅਰ ਟੁੰਡਾਂ ਨੂੰ ਵੱਢ ਸੁੱਟਿਆ ਅਰ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ ਚੂਰ ਕਰ ਦਿੱਤਾ ਕਿਉਂ ਜੋ ਉਨ੍ਹਾਂ ਦਿਨਾਂ ਤਾਈਂ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਉਂ ਨਹੁਸ਼ਤਾਨ ਰੱਖਿਆ
5
ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਭਰੋਸਾ ਰੱਖਦਾ ਸੀ ਐਥੋਂ ਤਾਈਂ ਭਈ ਉਸ ਦੇ ਪਿੱਛੋਂ ਯਹੂਦਾਹ ਦੇ ਸਾਰੇ ਪਾਤਸ਼ਾਹ ਵਿੱਚੋਂ ਇੱਕ ਭੀ ਉਸ ਦੇ ਵਰਗਾ ਨਾ ਹੋਇਆ ਅਰ ਨਾ ਉਸ ਤੋਂ ਪਹਿਲਾਂ ਕੋਈ ਹੋਇਆ ਸੀ
6
ਉਹ ਯਹੋਵਾਹ ਦੇ ਨਾਲ ਚਿੰਬੜਿਆ ਰਿਹਾ ਅਰ ਉਹ ਦੇ ਪਿੱਛੇ ਤੁਰਨੋਂ ਨਾ ਹਟਿਆ ਪਰ ਉਹ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ
7
ਅਤੇ ਯਹੋਵਾਹ ਉਸ ਦੇ ਅੰਗ ਸੰਗ ਰਿਹਾ ਅਰ ਜਿੱਥੇ ਉਹ ਗਿਆ ਉਸ ਦਾ ਜਾਣਾ ਸਫਲ ਹੋਇਆ ਅਰ ਉਹ ਅੱਸ਼ੂਰ ਦੇ ਪਾਤਸ਼ਾਹ ਤੋਂ ਬੇ ਮੁਖ ਹੋ ਗਿਆ ਅਰ ਉਹ ਦੇ ਅਧੀਨ ਨਾ ਰਿਹਾ
8
ਉੱਸੇ ਨੇ ਹੀ ਫਲਿਸਤੀਆਂ ਨੂੰ ਅੱਜ਼ਾਹ ਅਰ ਉਹ ਦੀਆਂ ਹੱਦਾਂ ਤਾਈਂ ਪਹਿਰੇਦਾਰਾਂ ਦੇ ਬੁਰਜ ਤੋਂ ਗੜ੍ਹ ਵਾਲੇ ਸ਼ਹਿਰ ਤਾਈਂ ਮਾਰਿਆ।।
9
ਹਿਜ਼ਕੀਯਾਹ ਪਾਤਸ਼ਾਹ ਦੇ ਚੌਥੇ ਵਰਹੇ ਜੋ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤ੍ਰ ਹੋਸ਼ੇਆ ਦਾ ਸੱਤਵਾਂ ਵਰਹਾ ਸੀ ਐਉਂ ਹੋਇਆ ਕਿ ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਸਾਮਰਿਯਾ ਉੱਤੇ ਚੜ੍ਹਾਈ ਕੀਤੀ ਅਰ ਉਹ ਦਾ ਘੇਰਾ ਪਾ ਲਿਆ
10
ਅਤੇ ਤਿੰਨਾਂ ਵਰਿਹਾਂ ਦੇ ਅੰਤ ਵਿੱਚ ਉਨ੍ਹਾਂ ਨੇ ਉਹ ਨੂੰ ਲੈ ਲਿਆ। ਹਿਜ਼ਕੀਯਾਹ ਦੇ ਛੇਵੇਂ ਵਰਹੇ ਜੋ ਇਸਰਾਏਲ ਦੇ ਪਾਤਸ਼ਾਹ ਹੋਸ਼ੇਆ ਦਾ ਨੌਵਾਂ ਵਰਹਾ ਸੀ ਸਾਮਰਿਯਾ ਲੈ ਲਿਆ ਗਿਆ
11
ਸੋ ਅੱਸ਼ੂਰ ਦਾ ਪਾਤਸ਼ਾਹ ਇਸਰਾਏਲ ਨੂੰ ਅੱਸ਼ੂਰ ਨੂੰ ਅਸੀਰ ਕਰ ਕੇ ਲੈ ਗਿਆ ਅਰ ਓਹਨਾਂ ਨੂੰ ਹਲਹ ਵਿੱਚ ਅਰ ਗੋਜ਼ਾਨ ਦੀ ਨਦੀ ਦੇ ਕੋਲ ਹਾਬੋਰ ਵਿੱਚ ਅਰ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ
12
ਕਿਉਂ ਜੋ ਓਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਸਗੋਂ ਉਹ ਦੇ ਨੇਮ ਦੀ ਉਲੰਘਣਾ ਕੀਤੀ। ਉਹ ਸਭ ਕੁਝ ਜਿਹ ਦੀ ਆਗਿਆ ਯਹੋਵਾਹ ਦੇ ਦਾਸ ਮੂਸਾ ਨੇ ਦਿੱਤੀ ਓਹਨਾਂ ਨੇ ਨਾ ਤਾਂ ਮੰਨਿਆ ਅਰ ਨਾ ਉਹ ਨੂੰ ਪੂਰਾ ਕੀਤਾ।।
13
ਹਿਜ਼ਕੀਯਾਹ ਪਾਤਸ਼ਾਹ ਦੇ ਚੌਧਵੇਂ ਵਰਹੇ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਰ ਉਨ੍ਹਾਂ ਨੂੰ ਲੈ ਲਿਆ
14
ਤਦ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਾਕੀਸ਼ ਵਿੱਚ ਆਖ ਘੱਲਿਆ ਕਿ ਮੈਥੋਂ ਪਾਪ ਹੋਇਆ। ਮੇਰੇ ਕੋਲੋਂ ਮੁੜ ਜਾਹ। ਜੋ ਕੁਝ ਤੂੰ ਮੇਰੇ ਉੱਤੇ ਧਰੇਂ ਉਹ ਮੈਂ ਚੁੱਕਾਂਗਾ। ਸੋ ਅੱਸ਼ੂਰ ਦੇ ਪਾਤਸ਼ਾਹ ਨੇ ਤਿੰਨ ਸੌ ਤੋੜੇ ਚਾਂਦੀ ਅਰ ਤੀਹ ਤੋੜੇ ਸੋਨਾ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਲਈ ਠਹਿਰਾ ਦਿੱਤਾ
15
ਅਤੇ ਹਿਜ਼ਕੀਯਾਹ ਨੇ ਸਾਰੀ ਚਾਂਦੀ ਜੋ ਯਹੋਵਾਹ ਦੇ ਭਵਨ ਵਿੱਚ ਅਰ ਪਾਤਸ਼ਾਹ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੀ ਉਹ ਨੂੰ ਦੇ ਦਿੱਤੀ
16
ਉਸ ਵੇਲੇ ਹਿਜ਼ਕੀਯਾਹ ਨੇ ਯਹੋਵਾਹ ਦੀ ਹੈਕਲ ਦੇ ਬੂਹਿਆਂ ਦਾ ਅਰ ਥੰਮ੍ਹਾਂ ਦਾ ਸੋਨਾ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਮੜ੍ਹਵਾਇਆ ਸੀ ਲਾਹ ਲਿਆ ਅਰ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ।।
17
ਤਾਂ ਅੱਸ਼ੂਰ ਦੇ ਪਾਤਸ਼ਾਹ ਨੇ ਤਰਤਾਨ ਅਰ ਰਬਸਾਰੀਸ ਅਰ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫੌਜ ਦੇ ਨਾਲ ਹਿਜ਼ਕੀਯਾਹ ਪਾਤਸ਼ਾਹ ਵੱਲ ਯਰੂਸ਼ਲਮ ਨੂੰ ਘੱਲਿਆ। ਸੋ ਓਹ ਚੜ੍ਹੇ ਤੇ ਯਰੂਸ਼ਲਮ ਦੇ ਲਾਗੇ ਅੱਪੜੇ ਅਰ ਉਪਰਲੇ ਤਲਾਓ ਦੀ ਖਾਲੀ ਦੇ ਕੋਲ ਜੋ ਧੋਬੀਆਂ ਦੇ ਮਦਾਨ ਦੇ ਰਾਹ ਉੱਤੇ ਹੈ ਖਲੋ ਗਏ
18
ਤਦ ਉਨ੍ਹਾਂ ਨੇ ਪਾਤਸ਼ਾਹ ਨੂੰ ਅਵਾਜ਼ ਦਿੱਤੀ ਅਰ ਹਿਲਕੀਯਾਹ ਦਾ ਪੁੱਤ੍ਰ ਅਲਯਾਕੀਮ ਜੋ ਮਹਿਲ ਦਾ ਮੁਖਤਿਆਰ ਸੀ ਅਰ ਸ਼ਬਨਾਹ ਮੁਨੀਮ ਅਰ ਆਸਾਫ ਦਾ ਪੁੱਤ੍ਰ ਯੋਆਹ ਲਿਖਾਰੀ ਉਨ੍ਹਾਂ ਕੋਲ ਨਿੱਕਲ ਕੇ ਆਏ।।
19
ਤਾਂ ਰਬਸ਼ਾਕੇਹ ਨੇ ਓਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜ ਐਉਂ ਫ਼ਰਮਾਉਂਦਾ ਹੈ, ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕੀਤਾ ਹੈ?
20
ਤੈਂ ਆਖਿਆ ਤਾਂ ਹੈ, ਪਰ ਇਹ ਮੂੰਹ ਦੀਆਂ ਹੀ ਗੱਲਾਂ ਹਨ, ਭਈ ਜੁੱਧ ਲਈ ਮੇਰੇ ਕੋਲ ਜੁਗਤ ਦੇ ਬਲ ਹੈ। ਹੁਣ ਤੈਨੂੰ ਕਿਹ ਦੇ ਉੱਤੇ ਭਰੋਸਾ ਹੈ ਜੋ ਤੂੰ ਮੈਥੋਂ ਬੇਮੁਖ ਹੋਇਆ ਹੈਂ?
21
ਹੁਣ ਵੇਖ ਤੈਨੂੰ ਏਸ ਦਰੜੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੋ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਸ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਓਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰਖਦੇ ਹਨ ਏਹੋ ਜੇਹਾ ਹੀ ਹੈ
22
ਪਰ ਜੇ ਤੁਸੀਂ ਮੈਨੂੰ ਆਖੋ ਭਈ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਰੱਖਦੇ ਹਾਂ ਤਾਂ ਕੀ ਓਹ ਉਹੀਓ ਨਹੀਂ ਹੈ ਜਿਹ ਦਿਆਂ ਉੱਚਿਆਂ ਥਾਵਾਂ ਅਰ ਜਗਵੇਦੀਆਂ ਥਾਵਾਂ ਅਰ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਰ ਯਰੂਸ਼ਲਮ ਨੂੰ ਆਖਿਆ ਹੈ, ਤੁਸੀਂ ਯਰੂਸ਼ਲਮ ਵਿੱਚ ਏਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?
23
ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਪਾਤਸ਼ਾਹ ਦੇ ਨਾਲ ਸ਼ਰਤ ਲਾ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਓਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸੱਕੇਂ
24
ਫੇਰ ਤੂੰ ਮੇਰੇ ਸੁਆਮੀ ਦੇ ਤੁੱਛ ਤੋਂ ਤੁੱਛ ਚਾਕਰਾਂ ਵਿੱਚੋਂ ਕਿਵੇਂ ਇੱਕ ਕਪਤਾਨ ਦਾ ਭੀ ਮੂੰਹ ਫੇਰ ਸੱਕੇਂਗਾ? ਯਾ ਕੀ ਤੂੰ ਆਪਣੀ ਵੱਲੋਂ ਰੱਥਾਂ ਤੋਂ ਸਵਾਰਾਂ ਲਈ ਮਿਸਰ ਤੇ ਭਰੋਸਾ ਕੀਤਾ ਹੋਇਆ ਹੈ?
25
ਕੀ ਮੈਂ ਯਹੋਵਾਹ ਤੋਂ ਬਾਹਰਾ ਹੋ ਕੇ ਇਸ ਥਾਂ ਨੂੰ ਨਾਸ ਕਰਨ ਲਈ ਇਹ ਦੇ ਉੱਤੇ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪੇ ਮੈਨੂੰ ਆਖਿਆ ਭਈ ਏਸ ਦੇਸ ਤੇ ਚੜ੍ਹਾਈ ਕਰ ਕੇ ਏਸ ਨੂੰ ਨਾਸ ਕਰ ਦੇਹ!
26
ਤਦ ਹਿਲਕੀਯਾਹ ਦੇ ਪੁੱਤ੍ਰ ਅਲਯਾਕੀਮ ਅਰ ਸ਼ਬਨਾ ਅਰ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ ਭਈ ਆਪਣੇ ਦਾਸਾਂ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹਨੂੰ ਸਮਝਦੇ ਹਾਂ ਅਰ ਉਨ੍ਹਾਂ ਲੋਕਾਂ ਦੇ ਸੁਣਦੀਆਂ ਜੋ ਕੰਧ ਉੱਤੇ ਹਨ ਯਹੂਦੀਆਂ ਦੀ ਬੋਲੀ ਵਿੱਚ ਸਾਡੇ ਨਾਲ ਗੱਲ ਨਾ ਕਰੋ
27
ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, ਕੀ ਮੇਰੇ ਸੁਆਮੀ ਨੇ ਤੇਰੇ ਸੁਆਮੀ ਦੇ ਕੋਲ ਅਰ ਤੇਰੇ ਕੋਲ ਏਹ ਗੱਲਾਂ ਆਖਣ ਲਈ ਮੈਨੂੰ ਘੱਲਿਆ ਹੈ ਪਰ ਏਹਨਾਂ ਮਨੁੱਖਾਂ ਦੇ ਕੋਲ ਨਹੀਂ ਜੋ ਕੰਧ ਉੱਤੇ ਬੈਠੇ ਹੋਏ ਹਨ ਭਈ ਓਹ ਤੁਹਾਡੇ ਨਾਲ ਹੀ ਆਪਣਾ ਬਿਸ਼ਟਾ ਖਾਣ ਤੇ ਆਪਣਾ ਮੂਤ ਪੀਣ?
28
ਤਦ ਰਬਸ਼ਾਕੇਹ ਖਲੋ ਗਿਆ ਅਰ ਯਹੂਦੀਆਂ ਦੀ ਬੋਲੀ ਵਿੱਚ ਉੱਚੀ ਦੇ ਕੇ ਬੋਲਿਆ ਅਰ ਏਹ ਆਖਿਆ, ਤੁਸੀਂ ਅੱਸ਼ੂਰ ਦੇ ਮਾਹਰਾਜ ਦਾ ਬਚਨ ਸੁਣ ਲਵੋ!
29
ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਭਈ ਹਿਜ਼ਕੀਯਾਹ ਤੁਹਾਨੂੰ ਧੋਖਾ ਦੇਵੇ ਕਿਉਂ ਜੋ ਉਹ ਤੁਹਾਨੂੰ ਮੇਰੇ ਹੱਥੋਂ ਛੁਡਾ ਨਹੀਂ ਸੱਕੇਗਾ
30
ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਕਿ ਯਹੋਵਾਹ ਨਿਸੰਗ ਸਾਨੂੰ ਛੁਡਾਵੇਗਾ ਇਸ ਲਈ ਇਹ ਸ਼ਹਿਰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੀਂ ਨਹੀ ਦਿੱਤਾ ਜਾਵੇਗਾ
31
ਹਿਜ਼ਕੀਯਾਹ ਦੀ ਨਾ ਸੁਣਿਓ ਕਿਉਂ ਜੋ ਅੱਸ਼ੂਰ ਦਾ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ। ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਰ ਹਰ ਕੋਈ ਆਪਣੇ ਹੀ ਹੰਜੀਰ ਦੇ ਰੁੱਖ ਤੋਂ ਖਾਵੇਗਾ ਅਰ ਹਰ ਕੋਈ ਆਪਣੇ ਹੀ ਚੁਬੱਚੇ ਦਾ ਪਾਣੀ ਪੀਵੇਗਾ
32
ਜਦ ਤਾਈਂ ਮੈਂ ਆ ਕੇ ਤੁਹਾਨੂੰ ਇੱਕ ਅਜੇਹੇ ਦੇਸ ਵਿੱਚ ਨਾ ਲੈ ਜਾਵਾਂ ਜੋ ਤੁਹਾਡੇ ਦੇਸ ਵਾਂਙੁ ਅਨਾਜ ਤੇ ਨਵੀਂ ਮੈਂ ਦਾ ਦੇਸ, ਰੋਟੀ ਤੇ ਅੰਗੂਰੀ ਬਾਗਾਂ ਦਾ ਦੇਸ, ਜ਼ੈਤੂਨ ਦੇ ਤੇਲ ਅਰ ਸ਼ਹਿਤ ਦਾ ਦੇਸ ਹੈ ਤਾਂ ਜੋ ਤੁਸੀਂ ਜੀਉਂਦੇ ਰਹੋ ਅਰ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਭਈ ਯਹੋਵਾਹ ਸਾਨੂੰ ਛੁਡਾਵੇਗਾ
33
ਕੀ ਕੌਮਾਂ ਦੇ ਦਿਓਤਿਆਂ ਵਿੱਚੋਂ ਕਿਸੇ ਨੇ ਭੀ ਆਪਣੇ ਦੇਸ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਕਦੀ ਛੁਡਾਇਆ ਹੈ?
34
ਹਮਾਥ ਅਰ ਅਰਪਾਦ ਦੇ ਦਿਓਤੇ ਕਿੱਥੇ ਹਨ? ਸਫਰਵਇਮ ਅਰ ਹੇਨਾ ਅਰ ਇੱਵਾਹ ਦੇ ਦਿਓਤੇ ਕਿੱਥੇ ਹਨ? ਕੀ ਓਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?
35
ਦੇਸਾਂ ਦਿਆਂ ਸਾਰਿਆਂ ਦਿਓਤਿਆਂ ਵਿੱਚੋਂ ਉਹ ਕਿਹੜੇ ਹਨ ਜਿਨ੍ਹਾਂ ਨੇ ਆਪਣੇ ਦੇਸ ਮੇਰੇ ਹੱਥੋਂ ਛੁਡਾ ਲਿਆ ਭਈ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇ?
36
ਪਰ ਲੋਕਾਂ ਨੇ ਚੁੱਪ ਵੱਟ ਲਈ ਅਰ ਉਹ ਨੂੰ ਇੱਕ ਗੱਲ ਦਾ ਭੀ ਉੱਤਰ ਨਾ ਦਿੱਤਾ ਕਿਉਂ ਜੋ ਪਾਤਸ਼ਾਹ ਦਾ ਹੁਕਮ ਇਹ ਸੀ ਭਈ ਤੁਸੀਂ ਉਹ ਨੂੰ ਉੱਤਰ ਦੇਣਾ ਹੀ ਨਹੀਂ
37
ਤਦ ਹਿਲਕੀਯਾਹ ਦਾ ਪੁੱਤ੍ਰ ਅਲਯਾਕੀਮ ਜੋ ਮਹਿਲ ਦਾ ਮੁਖਤਿਆਰ ਸੀ ਅਰ ਸ਼ਬਨਾ ਮੁਨੀਮ ਅਰ ਆਸਾਫ ਦਾ ਪੁੱਤ੍ਰ ਯੋਆਹ ਲਿਖਾਰੀ ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਰ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।।
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 19 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25