bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
2 Kings 20
2 Kings 20
Punjabi Bible 2016 - ਪਵਿੱਤਰ ਬਾਈਬਲ O.V.
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 21 →
1
ਉਨ੍ਹੀਂ ਦਿਨੀਂ ਹਿਜ਼ਕੀਯਾਹ ਬੀਮਾਰ ਹੋ ਕੇ ਮਰਨ ਲੱਗਾ ਸੀ ਅਰ ਆਮੋਸ ਦਾ ਪੁੱਤ੍ਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਰ ਉਹ ਨੂੰ ਆਖਿਆ, ਯਹੋਵਾਹ ਐਉਂ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜੁੰਮੇਵਾਰੀ ਪਾ ਕਿਉਂ ਜੋ ਤੂੰ ਮਰਨਾਊ ਹੈਂ ਅਤੇ ਨਹੀਂ ਬਚੇਂਗਾ
2
ਤਦ ਉਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਕੋਲੋਂ ਏਹ ਪ੍ਰਾਰਥਨਾ ਕੀਤੀ
3
ਹੇ ਯਹੋਵਾਹ, ਮੈਂ ਤੇਰੀ ਮਿੰਨਤ ਕਰਦਾ ਹਾਂ ਚੇਤੇ ਕਰ ਭਈ ਮੈਂ ਕਿਵੇਂ ਵਫ਼ਾਦਾਰੀ ਨਾਲ ਤੇ ਪੂਰੇ ਦਿਲ ਨਾਲ ਤੇਰੇ ਹਜ਼ੂਰ ਚੱਲਦਾ ਰਿਹਾ ਹਾਂ ਅਰ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ ਤਾਂ ਹਿਜ਼ਕੀਯਾਹ ਭੁੱਬਾਂ ਮਾਰ ਕੇ ਰੋਇਆ
4
ਤਾਂ ਐਉਂ ਹੋਇਆ ਕਿ ਯਸਾਯਾਹ ਨਬੀ ਨਿੱਕਲ ਕੇ ਹਾਤੇ ਦੇ ਵਿੱਚਕਾਰ ਵੀ ਨਹੀਂ ਗਿਆ ਸੀ ਕਿ ਯਹੋਵਾਹ ਦਾ ਬਚਨ ਉਸ ਨੂੰ ਮਿਲਿਆ
5
ਕਿ ਮੁੜ ਜਾਹ ਅਰ ਤੂੰ ਮੇਰੀ ਪਰਜਾ ਦੇ ਪਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ ਮੈਂ ਤੈਨੂੰ ਅੱਛਾ ਕਰਨ ਵਾਲਾ ਹਾਂ। ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ
6
ਅਰ ਮੈਂ ਤੇਰਿਆਂ ਦਿਨਾਂ ਵਿੱਚ ਪੰਦਰਾ ਵਰਹੇ ਹੋਰ ਵਧਾਵਾਂਗਾ ਅਰ ਮੈਂ ਤੈਨੂੰ ਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਛੁਡਾਵਾਂਗਾ ਅਰ ਆਪਣੇ ਨਮਿੱਤ ਅਰ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਸਾਂਭ ਰੱਖਾਂਗਾ
7
ਤਾਂ ਯਸਾਯਾਹ ਨੇ ਆਖਿਆ, ਤੁਸੀਂ ਹੰਜ਼ੀਰਾਂ ਦੀ ਇੱਕ ਲੁੱਪਰੀ ਲਓ। ਸੋ ਉਨ੍ਹਾਂ ਨੇ ਉਹ ਲੈ ਕੇ ਫੋੜੇ ਉੱਤੇ ਬੱਧੀ ਅਰ ਉਹ ਅੱਛਾ ਹੋ ਗਿਆ
8
ਫੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ, ਕੀ ਨਿਸ਼ਾਨ ਹੈ ਜੋ ਯਹੋਵਾਹ ਮੈਨੂੰ ਅੱਛਾ ਕਰ ਦੇਵੇਗਾ ਅਰ ਮੈਂ ਤੀਜੇ ਦਿਹਾੜੇ ਯਹੋਵਾਹ ਦੇ ਭਵਨ ਨੂੰ ਜਾਵਾਂਗਾ
9
ਤਾਂ ਯਸਾਯਾਹ ਨੇ ਆਖਿਆ, ਇਸ ਗੱਲ ਦਾ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਆਖਿਆ ਹੈ ਉਹ ਨੂੰ ਕਰੇਗਾ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ, ਕੀ ਪੜਛਾਵਾਂ ਦਾ ਦਸ ਦਰਜੇ ਅਗਾਹਾਂ ਨੂੰ ਜਾਏ ਦਸ ਦਰਜੇ ਪਿਛਾਹਾਂ ਨੂੰ ਮੁੜੇ
10
ਤਾਂ ਹਿਜ਼ਕੀਯਾਹ ਬੋਲਿਆ, ਪੜਛਾਵੇਂ ਦਾ ਦਸ ਦਰਜੇ ਅਗਾਹਾਂ ਜਾਣਾ ਤਾਂ ਨਿੱਕੀ ਗੱਲ ਜਿਹੀ ਗੱਲ ਹੈ। ਨਹੀਂ ਸਗੋਂ ਪੜਛਾਵਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ
11
ਫੇਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਸੋ ਉਸ ਨੇ ਪੜਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਦਰਜੇ ਅਰਥਾਤ ਜਿੱਨਾ ਉਹ ਢਲ ਚੁੱਕਿਆ ਸੀ ਓਨਾਂ ਹੀ ਪਿਛਾਹਾਂ ਨੂੰ ਮੋੜ ਦਿੱਤਾ।।
12
ਉਸ ਵੇਲੇ ਬਾਬਲ ਦੇ ਪਾਤਸ਼ਾਹ ਬਲਦਾਨ ਦੇ ਪੁੱਤ੍ਰ ਬਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਸੁਗਾਤ ਅਰ ਚਿੱਠੀਆਂ ਘੱਲੀਆਂ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬੀਮਾਰ ਹੋ ਗਿਆ ਸੀ
13
ਅਤੇ ਹਿਜ਼ਕੀਯਾਹ ਨੇ ਉਨ੍ਹਾਂ ਦੀ ਸੁਣੀ ਅਰ ਆਪਣਾ ਸਾਰਾ ਤੋਸ਼ਾ ਖਾਨਾ ਉਨ੍ਹਾਂ ਨੂੰ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸ਼ਸਤਰ ਖ਼ਾਨਾ ਅਤੇ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ । ਉਹ ਦੇ ਮਹਿਲ ਤੇ ਉਹ ਦੀ ਸਾਰੀ ਪਾਤਸ਼ਾਹੀ ਵਿੱਚ ਕੁਝ ਅਜਿਹਾ ਨਹੀਂ ਸੀ ਜੋ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਾ ਵਿਖਾਇਆ
14
ਤਦ ਯਸਾਯਾਹ ਨਬੀ ਹਿਜ਼ਕੀਯਾਹ ਪਾਤਸ਼ਾਹ ਕੋਲ ਆਇਆ ਅਰ ਉਹ ਨੂੰ ਆਖਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਰ ਓਹ ਕਿੱਥੋਂ ਤੇਰੇ ਕੋਲ ਆਏ? ਹਿਜ਼ਕੀਯਾਹ ਨੇ ਅੱਗੋਂ ਆਖਿਆ, ਓਹ ਇੱਕ ਦੂਰ ਦੇ ਦੇਸ ਤੋਂ ਆਏ, ਬਾਬਲ ਤੋਂ
15
ਤਾਂ ਉਸ ਆਖਿਆ, ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ ਉਹ ਸਭ ਕੁਝ ਉਨ੍ਹਾਂ ਨੇ ਵੇਖਿਆ ਹੈ। ਮੇਰਿਆਂ ਖਜ਼ਾਨਿਆਂ ਵਿੱਚ ਕੋਈ ਵਸਤੂ ਨਹੀਂ ਜੋ ਮੈਂ ਉਨ੍ਹਾਂ ਨੂੰ ਨਹੀਂ ਵਿਖਾਈ
16
ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, ਤੂੰ ਯਹੋਵਾਹ ਦਾ ਬਚਨ ਸੁਣ ਲੈ!
17
ਵੇਖ ਓਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਅਰ ਜੋ ਕੁਝ ਤੇਰੇ ਪਿਉ ਦਾਦਿਆਂ ਨੇ ਅੱਜ ਦੇ ਦਿਨ ਤਾਂਈ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਭੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ
18
ਅਤੇ ਤੇਰਿਆਂ ਪੁੱਤ੍ਰਾਂ ਵਿੱਚੋਂ ਜੋ ਤੈਥੋਂ ਪੈਦਾ ਹੋਣਗੇ ਅਤੇ ਜੋ ਤੈਥੋਂ ਜੰਮਣਗੇ ਕਈਆਂ ਨੂੰ ਓਹ ਲੈ ਜਾਣਗੇ ਅਰ ਓਹ ਬਾਬਲ ਦੇ ਪਾਤਸ਼ਾਹ ਦੇ ਮਹਿਲ ਵਿੱਚ ਖੋਜੇ ਬਣਨਗੇ
19
ਅੱਗੋ ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਹੈ ਉਹ ਭਲਾ ਹੈ ਅਰ ਉਹ ਨੇ ਆਖਿਆ, ਕੀ ਏਹ ਗੱਲ ਨਹੀਂ ਭਈ ਮੇਰੇ ਦਿਨਾਂ ਵਿੱਚ ਸੁਲਾਹ ਤੇ ਸਚਿਆਈ ਰਹੇਗੀ?
20
ਹਿਜ਼ਕੀਯਾਹ ਦੀ ਬਾਕੀ ਵਾਰਤਾ ਅਰ ਉਹ ਦੀ ਸਾਰੀ ਸਾਮਰਥਾ ਅਰ ਕਿਵੇਂ ਉਹ ਨੇ ਇੱਕ ਤਲਾਓ ਤੇ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਹਿਜ਼ਕੀਯਾਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਉਹ ਦਾ ਪੁਤ੍ਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।।
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 21 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25