bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
2 Samuel 10
2 Samuel 10
Punjabi Bible 2016 - ਪਵਿੱਤਰ ਬਾਈਬਲ O.V.
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 11 →
1
ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦੇ ਪੁੱਤ੍ਰ ਹਾਨੂਨ ਨੇ ਉਸ ਦੇ ਥਾਂ ਰਾਜ ਕੀਤਾ
2
ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤ੍ਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਉ ਨੇ ਮੇਰੇਂ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਉ ਦੇ ਵਿਖੇ ਉਹ ਦੇ ਕੋਲ ਮੁਕਾਣ ਦੇਣ ਲਈ ਆਪਣੇ ਟਹਿਲੂਏ ਘੱਲੇ ਅਤੇ ਦਾਊਦ ਦੇ ਟਹਿਲੂਏ ਅੰਮੋਨੀਆਂ ਦੇ ਦੇਸ ਵਿੱਚ ਗਏ
3
ਪਰ ਅੰਮੋਨੀਆਂ ਦੇ ਸਰਦਾਰਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੈਨੂੰ ਏਹ ਧਿਆਨ ਹੈ ਜੋ ਦਾਊਦ ਤੇਰੇ ਪਿਉ ਦਾ ਆਦਰ ਕਰਦਾ ਹੈ ਜੋ ਉਸ ਮੁਕਾਣ ਦੇਣ ਲਈ ਤੇਰੇ ਕੋਲ ਲੋਕ ਘੱਲੇ ਹਨ? ਭਲਾ, ਦਾਊਦ ਨੇ ਆਪਣੇ ਟਹਿਲੂਏ ਤੇਰੇ ਕੋਲ ਇਸ ਲਈ ਨਹੀਂ ਘੱਲੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?
4
ਤਦ ਹਾਨੂਨ ਨੇ ਦਾਊਦ ਦੇ ਟਹਿਲੂਏ ਨੂੰ ਫੜ ਲਿਆ ਅਤੇ ਸਭਨਾਂ ਦੀ ਅੱਧੀ ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਲੀੜੇ ਅੱਧ ਵਿੱਚਕਾਰੋਂ ਲੱਕ ਤੋੜੀ ਕਤਰ ਸੁੱਟੇ ਅਤੇ ਉਨ੍ਹਾਂ ਨੂੰ ਤੋਰ ਦਿੱਤਾ
5
ਤਦ ਦਾਊਦ ਨੂੰ ਖਬਰ ਆਈ ਤਾਂ ਉਸ ਨੇ ਉਨ੍ਹਾਂ ਦੇ ਮਿਲਣ ਲਈ ਲੋਕ ਘੱਲੇ ਕਿਉਂ ਜੋ ਓਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਪਾਤਸ਼ਾਹ ਨੇ ਆਖਿਆ, ਜਦ ਤੋੜੀ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਦੇ ਵਿੱਚ ਰਹੋ, ਇਹ ਦੇ ਪਿੱਛੋਂ ਆ ਜਾਓ।।
6
ਅੰਮੋਨੀਆਂ ਨੇ ਜਾਂ ਡਿੱਠਾ ਭਈ ਅਸੀਂ ਦਾਊਦ ਅੱਗੇ ਭੈੜੇ ਠਹਿਰੇ ਹਾਂ ਤਾਂ ਅੰਮੋਨੀਆਂ ਨੇ ਲੋਕ ਘੱਲੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਤੋਂ ਵੀਹ ਹਜ਼ਾਰ ਪਿਆਦੇ ਲਏ ਅਤੇ ਮਆਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖ ਅਤੇ ਟੋਬ ਦੇ ਮਨੁੱਖਾਂ ਤੋਂ ਬਾਰਾਂ ਹਜ਼ਾਰ ਮਜੂਰ ਰੱਖੇ
7
ਇਹ ਸੁਣ ਕੇ ਦਾਊਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾ ਨੂੰ ਭੇਜਿਆ
8
ਤਦ ਅੰਮੋਨੀ ਨਿੱਕਲੇ ਅਤੇ ਸ਼ਹਿਰ ਦੀ ਡਿਉੜ੍ਹੀ ਦੇ ਲਾਂਘੇ ਕੋਲ ਲੜਾਈ ਦੇ ਲਈ ਪਾਲ ਬੰਨ੍ਹੀ। ਅਤੇ ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਟੋਬ ਅਤੇ ਮਆਕਾਹ ਦੇ ਮਨੁੱਖ ਰੜੇ ਵਿੱਚ ਵੱਖਰੇ ਰਹੇ
9
ਯੋਆਬ ਨੇ ਜਾਂ ਡਿੱਠਾ ਭਈ ਲੜਾਈ ਦਾ ਸਾਹਮਣਾ ਦੋਹੀਂ ਪਾਸੀਂ ਅੱਗੋਂ ਤੇ ਪਿੱਛੋਂ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ ਚੰਗੇ ਮਨੁੱਖ ਚੁਣ ਲਏ ਅਤੇ ਅਰਾਮੀਆਂ ਦੇ ਸਾਹਮਣੇ ਪਾਲ ਬੰਨ੍ਹੀ
10
ਅਤੇ ਰਹਿੰਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਪਾਲ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹੱਥ ਸੌਂਪ ਦਿੱਤਾ
11
ਅਤੇ ਆਖਿਆ, ਜੇ ਕਰ ਕਦੀ ਅਰਾਮੀ ਮੇਰੇ ਉੱਤੇ ਜ਼ੋਰ ਪਾਉਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਜ਼ੋਰ ਪਾਉਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ
12
ਸੋ ਤਕੜੇ ਰਹੀਏ ਅਤੇ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਦੇ ਲਈ ਵਰਿਆਮਗੀ ਕਰੀਏ ਅਤੇ ਜੋ ਯਹੋਵਾਹ ਨੂੰ ਭਾਵੇ ਸੋ ਕਰੇ
13
ਫੇਰ ਯੋਆਬ ਅਤੇ ਓਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹੱਲਾ ਕਰਨ ਨੂੰ ਅੱਗੇ ਵਧੇ ਅਰ ਓਹ ਉਨ੍ਹਾਂ ਦੇ ਅੱਗੋਂ ਨੱਠ ਗਏ
14
ਅਤੇ ਅੰਮੋਨੀ ਵੀ ਇਹ ਵੇਖ ਕੇ ਜੋ ਅਰਾਮੀ ਨੱਠ ਗਏ ਹਨ ਤਾਂ ਓਹ ਵੀ ਅਬੀਸ਼ਈ ਦੇ ਅੱਗੋਂ ਨੱਠ ਗਏ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ।।
15
ਜਾ ਅਰਾਮੀਆਂ ਨੇ ਡਿੱਠਾ ਜੋ ਅਸੀਂ ਇਸਰਾਏਲ ਦੇ ਅੱਗੋਂ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਾ ਕੀਤਾ
16
ਅਤੇ ਹਦਦਅਜ਼ਰ ਨੇ ਲੋਕ ਘੱਲੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਫੌਜ ਦਾ ਸਰਦਾਰ ਸੀ ਉਨ੍ਹਾਂ ਦੇ ਮੋਹਰੇ ਤੁਰਿਆ
17
ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਇੱਕਠਿਆਂ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੋੜੀ ਆਇਆ। ਤਾਂ ਅਰਾਮੀਆਂ ਨੇ ਦਾਊਦ ਦੇ ਸਾਹਮਣੇ ਪਾਲ ਬੰਨ੍ਹੀ ਅਰ ਉਸ ਨਾਲ ਲੜੇ
18
ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਅਤੇ ਚਾਲੀ ਹਜ਼ਾਰ ਘੋੜ ਚੜ੍ਹੇ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਮਾਰ ਲਿਆ ਸੋ ਉਹ ਉੱਥੇ ਹੀ ਮਰ ਗਿਆ
19
ਜਾਂ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਡਿੱਠਾ ਭਈ ਓਹ ਇਸਰਾਏਲ ਅੱਗੇ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਮੇਲ ਕੀਤਾ ਅਤੇ ਉਨ੍ਹਾਂ ਦੀ ਟਹਿਲ ਕੀਤੀ। ਗੱਲ ਕਾਹਦੀ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ।।
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 11 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24