bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
2 Samuel 6
2 Samuel 6
Punjabi Bible 2016 - ਪਵਿੱਤਰ ਬਾਈਬਲ O.V.
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 7 →
1
ਫੇਰ ਦਾਊਦ ਨੇ ਇਸਰਾਏਲ ਦੇ ਸਾਰੇ ਚੁਣੇ ਹੋਏ ਤੀਹ ਹਜ਼ਾਰ ਜੁਆਨਾਂ ਨੂੰ ਫਿੱਕਠਿਆਂ ਕੀਤਾ
2
ਤਾਂ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਯਹੂਦਾਹ ਤੋਂ ਤੁਰਿਆ ਇਸ ਕਰਕੇ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉੰਦਾ ਹੈ ਜੋ ਕਰੂਬੀਆਂ ਦੇ ਉੱਤੇ ਬਰਾਜਮਾਨ ਹੈ ਉੱਥੋਂ ਚੜ੍ਹਾ ਕੇ ਲੈ ਆਵੇ
3
ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਗੱਡੀ ਦੇ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤ੍ਰਾਂ ਉਜ਼ਾਹ ਅਤੇ ਅਰਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ
4
ਅਤੇ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ ਨਾਲ ਗਏ ਪਰ ਅਹਯੋ ਸੰਦੂਕ ਦੇ ਅੱਗੇ ਅੱਗੇ ਤੁਰਿਆ
5
ਅਤੇ ਦਾਊਦ ਅਰ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਭਨਾਂ ਤਰਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜਰੀਆਂ, ਚਿਮੱਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਅੱਗੇ ਅੱਗੇ ਵਜਾਉਂਦੇ ਤੁਰੇ।।
6
ਜਾਂ ਓਹ ਨਾਕੋਨ ਦੇ ਪਿੜ ਕੋਲ ਅੱਪੜੇ ਤਾਂ ਊਜ਼ਾਹ ਨੇ ਹੱਥ ਲੰਮਾ ਕਰ ਕੇ ਪਰਮੇਸ਼ੁਰ ਦੇ ਸੰਦੂਕ ਨੂੰ ਫੜ ਕੇ ਸੰਭਾਲਿਆ
7
ਕਿਉਂ ਜੋ ਬਲਦ ਪੌਖੜ ਪਏ ਸਨ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ
8
ਦਾਊਦ ਉਦਾਸ ਹੋ ਗਿਆ ਇਸ ਕਰਕੇ ਜੋ ਯਹੋਵਾਹ ਊਜ਼ਾਹ ਉੱਤੇ ਆਣ ਪਿਆ ਅਤੇ ਉਹ ਨੇ ਉਸ ਥਾਂ ਦਾ ਨਾਉਂ ਪਰਸ-ਊਜ਼ਾਹ ਰੱਖਿਆ ਸੋ ਅੱਜ ਤੋੜੀ ਹੈ
9
ਅਤੇ ਦਾਊਦ ਉਸ ਦਿਹਾੜੇ ਯਹੋਵਾਹ ਕੋਲੋਂ ਡਰਿਆ ਅਤੇ ਆਖਿਆ ਭਈ ਯਹੋਵਾਹ ਦਾ ਸੰਦੂਕ ਮੇਰੇ ਕੋਲ ਕਿੱਕਨ ਆਵੇਗਾ?
10
ਸੋ ਦਾਊਦ ਦਾ ਜੀਅ ਨਾ ਕੀਤਾ ਜੋ ਯਹੋਵਾਹ ਦੇ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈ ਜਾ ਕੇ ਆਪਣੇ ਕੋਲ ਰੱਖੇ ਤਾਂ ਦਾਊਦ ਉਹ ਨੂੰ ਇੱਕ ਪਾਸੇ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਲੈ ਗਿਆ
11
ਅਤੇ ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇਘਰ ਵਿੱਚ ਤਿੰਨ ਮਹੀਨੇ ਪਿਆ ਰਿਹਾ ਅਤੇ ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।।
12
ਦਾਊਦ ਪਾਤਸ਼ਾਹ ਨੂੰ ਲੋਕਾਂ ਨੇ ਏਹ ਖਬਰ ਦਿੱਤੀ ਭਈ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ। ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਨਿਹਾਲ ਹੋ ਕੇ ਚੜ੍ਹਾ ਲਿਆਇਆ
13
ਅਤੇ ਅਜਿਹਾ ਹੋਇਆ ਜਾਂ ਯਹੋਵਾਹ ਦੇ ਸੰਦੂਕ ਦੇ ਚੁੱਕਣ ਵਾਲੇ ਛੇ ਕਰਮਾਂ ਤੁਰੇ ਤਾਂ ਉਹ ਨੇ ਬਲਦ ਅਤੇ ਮੋਟਾ ਪਸੂ ਭੇਟ ਕਰ ਕੇ ਚੜ੍ਹਾਇਆ
14
ਅਤੇ ਦਾਊਦ ਯਹੋਵਾਹ ਦੇ ਅੱਗੇ ਆਪਣੇ ਸਾਰੇ ਜ਼ੋਰ ਨਾਲ ਲੁੱਡੀ ਪਾਉਂਦਾ ਜਾਂਦਾ ਸੀ ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ
15
ਸੋ ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਸੰਦੂਕ ਨੂੰ ਜੈ ਕਾਰਾ ਬੁਲਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਚੁੱਕ ਕੇ ਲੈ ਆਏ
16
ਜਾਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਵੜਿਆ ਤਾਂ ਸਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਪਾਤਸ਼ਾਹ ਨੂੰ ਯਹੋਵਾਹ ਦੇ ਅੱਗੇ ਟਪੂਸੀਆਂ ਮਾਰਦਾਂ ਅਤੇ ਲੁੱਡੀ ਪਾਉਂਦਿਆਂ ਡਿੱਠਾ ਸੋ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਤਾ
17
ਇਸ ਤਰਾਂ ਓਹ ਯਹੋਵਾਹ ਦੇ ਸੰਦੂਕ ਨੂੰ ਅੰਦਰ ਲੈ ਆਏ ਅਤੇ ਉਹ ਨੂੰ ਉਹ ਦੇ ਠੀਕ ਥਾਂ ਵਿੱਚ ਓਸ ਤੰਬੂ ਦੇ ਵਿਚਕਾਰ ਜੋ ਦਾਊਦ ਨੇ ਉਹ ਦੇ ਲਈ ਲਾਇਆ ਸੀ ਧਰ ਦਿੱਤਾ ਅਤੇ ਦਾਊਦ ਨੇ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅਗੇ ਚੜ੍ਹਾਈਆਂ
18
ਅਤੇ ਜਾਂ ਦਾਊਦ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ ਤਾਂ ਉਸ ਨੇ ਸੈਨਾਂ ਦੇ ਯਹੋਵਾਹ ਦਾ ਨਾਉਂ ਲੈ ਕੇ ਲੋਕਾਂ ਨੂੰ ਅਸੀਸ ਦਿੱਤੀ
19
ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੇ ਸਾਰੇ ਮਹੈਣ ਨੂੰ ਭਾਵੇਂ ਪੁਰਸ਼ ਹੋਵੇ ਇਸਤ੍ਰੀ ਸਾਰਿਆਂ ਨੂੰ ਇੱਕ ਇੱਕ ਰੋਟੀ ਤੇ ਇੱਕ ਇੱਕ ਤਰ ਬੋਟੀ ਅਤੇ ਇੱਕ ਇੱਕ ਦਾਖ ਦਾ ਕੁਲਚਾ ਦਿੱਤਾ ਤਾਂ ਸਭ ਲੋਕ ਆਪੋ ਆਪਣੇ ਘਰਾਂ ਤੋਂ ਵਿਦਿਆ ਹੋਏ।।
20
ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਅੱਜ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਪਾਤਸ਼ਾਹ ਕੇਡਾਕੁ ਪਰਤਾਪਵਾਨ ਬਣਿਆ ਜਿਸ ਨੇ ਅੱਜ ਆਪਣੇ ਨੌਕਰਾਂ ਧੀਆਂ ਟਹਿਲਣਾਂ ਦੀਆਂ ਅੱਖੀਆਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ ਜਿੱਕਰ ਕੋਈ ਲੁੱਚਾ ਆਪ ਨੂੰ ਨਿਲੱਜ ਬਣਾ ਕੇ ਨੰਗਾ ਕਰਦਾ ਹੈ!
21
ਅੱਗੋਂ ਦਾਊਦ ਨੇ ਮੀਕਲ ਨੂੰ ਆਖਿਆ, ਏਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਉ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪਰਧਾਨ ਬਣਾ ਦਿੱਤਾ ਸੋ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ
22
ਸਗੋਂ ਮੈਂ ਇਸ ਨਾਲੋਂ ਭੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਜਾਣਾਂਗਾ ਅਤੇ ਜਿਹੜੀਆਂ ਟਹਿਲਣਾਂ ਦੀ ਗੱਲ ਤੈਂ ਕੀਤੀ ਹੈ ਉਨ੍ਹਾਂ ਦੇ ਅੱਗੇ ਮੈਂ ਪਤ ਵਾਲਾ ਬਣਾਂਗਾ
23
ਸੋ ਮੀਕਲ ਸ਼ਾਊਲ ਦੀ ਧੀ ਨੂੰ ਮਰਨ ਤੋੜੀ ਕੋਈ ਬੱਚਾ ਨਾ ਜੰਮਿਆਂ।।
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 7 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24