bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Colossians 1
Colossians 1
Punjabi Bible 2016 - ਪਵਿੱਤਰ ਬਾਈਬਲ O.V.
Jump to:
Chapter 1
Chapter 2
Chapter 3
Chapter 4
Chapter 2 →
1
ਲਿਖਤੁਮ ਪੌਲੁਸ ਜੋ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ
2
ਅੱਗੇ ਜੋਗ ਉਨ੍ਹਾਂ ਸੰਤਾ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਨਿਹਚਾਵਾਨ ਭਾਈ ਹਨ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।
3
ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਹਾਂ ਅਤੇ ਨਿੱਤ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ
4
ਜਦੋਂ ਅਸੀਂ ਤੁਹਾਡੀ ਨਿਹਚਾ ਦੀ ਜਿਹੜੀ ਮਸੀਹ ਯਿਸੂ ਉੱਤੇ ਹੈ ਅਤੇ ਉਸ ਪ੍ਰੇਮ ਦੀ ਜੋ ਤੁਸੀਂ ਸਭਨਾਂ ਸੰਤਾਂ ਨਾਲ ਕਰਦੇ ਹੋ ਖਬਰ ਸੁਣੀ
5
ਏਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸੁਰਗਾਂ ਵਿੱਚ ਰੱਖੀ ਹੋਈ ਹੈ ਜਿਹ ਦੀ ਖਬਰ ਤੁਸਾਂ ਖੁਸ਼ ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋ ਸੁਣੀ
6
ਅਤੇ ਉਹ ਤੁਹਾਡੇ ਕੋਲ ਆ ਪੁੱਜੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਭੀ ਫਲਦੀ ਅਰ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਾਂ ਤੁਸਾਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਭੀ ਫਲਦੀ ਅਤੇ ਵਧਦੀ ਹੈ
7
ਜਿਵੇਂ ਤੁਸਾਂ ਸਾਡੇ ਪਿਆਰੇ ਨਾਲ ਦੇ ਕੰਮ ਕਰਨ ਵਾਲੇ ਇਪਫ੍ਰਾਸ ਤੋਂ ਸਿੱਖਿਆ ਜਿਹੜਾ ਸਾਡੇ ਨਾਲ ਮਸੀਹ ਦਾ ਮਾਤਬਰ ਸੇਵਕ ਹੈ
8
ਜਿਹ ਨੇ ਤੁਹਾਡਾ ਉਹ ਪ੍ਰੇਮ ਵੀ ਜੋ ਆਤਮਾ ਤੋਂ ਹੈ ਸਾਨੂੰ ਦੱਸਿਆ।।
9
ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਤੁਹਾਡੇ ਲਈ ਇਹ ਪ੍ਰਾਰਥਨਾ ਅਤੇ ਅਰਦਾਸ ਕਰਨ ਤੋਂ ਨਹੀਂ ਹਟਦੇ ਭਈ ਤੁਸੀਂ ਹਰ ਪਰਕਾਰ ਦੇ ਆਤਮਕ ਗਿਆਨ ਅਤੇ ਸਮਝ ਨਾਲ ਉਹ ਦੀ ਇੱਛਿਆ ਦੀ ਪਛਾਣ ਤੋਂ ਭਰਪੂਰ ਹੋ ਜਾਓ
10
ਤਾਂ ਜੋ ਤੁਸੀਂ ਅਜਿਹੀ ਜੋਗ ਚਾਲ ਚੱਲੇ ਜਿਹੜੀ ਪ੍ਰਭੁ ਨੂੰ ਹਰ ਤਰਾਂ ਨਾਲ ਭਾਵੇ ਅਤੇ ਹਰੇਕ ਸ਼ੁਭ ਕਰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵੱਧਦੇ ਰਹੋ
11
ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰਥ ਹੋ ਜਾਵੋ ਤਾਂ ਜੋ ਤੁਸੀਂ ਅਨੰਦ ਨਾਲ ਪੂਰਾ ਸਹਾਰਾ ਅਤੇ ਧੀਰਜ ਕਰੋ
12
ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਨ ਸਾਨੂੰ ਇਸ ਜੋਗ ਬਣਾਇਆ ਭਈ ਚਾਨਣ ਵਿੱਚ ਸੰਤਾਂ ਦੇ ਵਿਰਸੇ ਦੇ ਪੱਤੀਦਾਰ ਹੋਈਏ
13
ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਛੁਡਾ ਕੇ ਆਪਣੇ ਪਿਆਰੇ ਪੁੱਤ੍ਰ ਦੇ ਰਾਜ ਵਿੱਚ ਪੁਚਾ ਦਿੱਤਾ
14
ਉਸ ਦੇ ਵਿੱਚ ਸਾਨੂੰ ਨਿਸਤਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ
15
ਉਹ ਅਲੱਖ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਜੇਠਾ ਹੈ
16
ਕਿਉਂ ਜੋ ਅਕਾਸ਼ ਅਤੇ ਧਰਤੀ ਉਤਲੀਆਂ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਹਕੂਮਤਾਂ, ਕੀ ਇਖਤਿਆਰ, ਸੱਭੋ ਕੁਝ ਉਸ ਦੇ ਰਾਹੀਂ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ
17
ਅਤੇ ਉਹ ਸਭ ਤੋਂ ਪਹਿਲਾਂ ਹੈ ਅਰ ਸੱਭੇ ਕੁਝ ਉਸੇ ਵਿੱਚ ਕਾਇਮ ਰਹਿੰਦਾ ਹੈ
18
ਅਤੇ ਉਹ ਦੇਹੀ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹੋ ਆਦ ਹੈ ਅਤੇ ਮੁਰਦਿਆਂ ਵਿੱਚੋ ਜੇਠਾ ਹੈ ਭਈ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ
19
ਕਿਉਂ ਜੋ ਪਿਤਾ ਨੂੰ ਇਹ ਭਾਇਆ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ
20
ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉਤਲੀਆਂ ਅਤੇ ਅਕਾਸ਼ ਉਤਲੀਆਂ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ ਉਸੇ ਦੇ ਰਾਹੀਂ ਆਪਣੇ ਨਾਲ ਮਿਲਾਵੇ
21
ਅਤੇ ਤੁਹਾਨੂੰ ਜਿਹੜੇ ਅੱਗੇ ਅੱਡ ਹੋਏ ਹੋਏ ਅਤੇ ਆਪਣੇ ਕੁਕਰਮਾਂ ਦੇ ਕਾਰਨ ਮਨੋਂ ਵੈਰੀ ਸਾਓ
22
ਉਸ ਨੇ ਹੁਣ ਉਹ ਦੀ ਮਾਸ ਦੀ ਕਾਇਆਂ ਨਾਲ ਮੌਤ ਦੇ ਵਸੀਲੇ ਮਿਲਾ ਲਿਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜਾ ਕਰੇ
23
ਪਰ ਤਦ ਜੇ ਤੁਸੀਂ ਨਿਹਚਾ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ ਖਬਰੀ ਦੀ ਆਸ ਤੋਂ ਨਾ ਹਟਾਏ ਜਾਓ ਜਿਹੜੀ ਤੁਸਾਂ ਸੁਣੀ ਸੀ ਜਿਹ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸਰਿਸ਼ਟ ਵਿੱਚ ਕੀਤਾ ਗਿਆ ਜਿਹ ਦਾ ਸੇਵਕ ਮੈਂ ਪੌਲੁਸ ਹਾਂ।।
24
ਹੁਣ ਮੈਂ ਆਪਣਿਆਂ ਉਨ੍ਹਾਂ ਦੁਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਅਨੰਦ ਹਾਂ ਅਤੇ ਮਸੀਹ ਦੀਆਂ ਬਿਪਤਾਂ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
25
ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਸ ਮੁਖ਼ਤਿਆਰੀ ਮੂਜਬ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਭਈ ਮੈਂ ਪਰਮੇਸ਼ੁਰ ਦੇ ਬਚਨ ਦੀ ਪੂਰੀ ਕਥਾ ਕਰਾਂ
26
ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ
27
ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮਹਿਰਮ ਕਰਨਾ ਚਾਹਿਆ ਭਈ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਧਨ ਦਾ ਪਰਤਾਪ ਕੀ ਹੈ, ਸੋ ਏਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ
28
ਜਿਹ ਦੀ ਅਸੀਂ ਖਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਚਿਤਾਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਭਈ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ
29
ਅਤੇ ਇਸੇ ਗੱਲੇ ਮੈਂ ਉਹ ਦੀ ਕਹਨੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪੋਹੰਦਾ ਹੈ ਵੱਡੇ ਜਤਨ ਨਾਲ ਮਿਹਨਤ ਕਰਦਾ ਹਾਂ।।
Jump to:
Chapter 1
Chapter 2
Chapter 3
Chapter 4
Chapter 2 →
All chapters:
1
2
3
4