bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Deuteronomy 11
Deuteronomy 11
Punjabi Bible 2016 - ਪਵਿੱਤਰ ਬਾਈਬਲ O.V.
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 12 →
1
ਤੁਸੀਂ ਯਹੋਵਾਹ ਆਪਣੇ ਪਰਮੇਸ਼ਰ ਨਾਲ ਪ੍ਰੇਮ ਰੱਖੋ ਅਤੇ ਉਸ ਦੀ ਆਗਿਆ, ਬਿਧੀਆਂ ਕਾਨੂਨਾਂ ਅਤੇ ਹੁਕਮਾਂ ਦੀ ਸਦਾ ਲਈ ਪਾਲਣਾ ਕਰੋ
2
ਅੱਜ ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਪੁੱਤ੍ਰਾਂ ਨਾਲ ਨਹੀਂ ਬੋਲਦਾ ਜਿਨ੍ਹਾਂ ਨੇ ਨਹੀਂ ਸਿਆਣਿਆ ਅਤੇ ਨਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਤਾੜ, ਉਸ ਦੀ ਮਹਾਨਤਾ, ਉਸ ਦਾ ਸ਼ਕਤੀ ਵਾਲਾ ਹੱਥ ਅਤੇ ਉਸ ਦੀ ਲੰਮ੍ਹੀ ਬਾਂਹ ਨੂੰ ਵੇਖਿਆ
3
ਨਾਲੇ ਉਸ ਦੇ ਨਿਸ਼ਾਨ, ਉਸ ਦੇ ਕੰਮ ਜਿਹੜੇ ਉਸ ਨੇ ਮਿਸਰ ਵਿੱਚ ਮਿਸਰ ਦੇ ਰਾਜੇ ਫ਼ਿਰਊਨ ਅਤੇ ਉਹ ਦੇ ਦੇਸ ਨਾਲ ਕੀਤੇ
4
ਨਾਲੇ ਜੋ ਕੁਝ ਉਸ ਨੇ ਮਿਸਰ ਦੀ ਫੌਜ, ਉਨ੍ਹਾਂ ਦੇ ਘੋੜਿਆਂ ਅਤੇ ਉਨ੍ਹਾਂ ਦੇ ਰਥਾਂ ਨਾਲ ਕੀਤਾ ਜਦ ਉਸ ਨੇ ਲਾਲ ਸਮੁੰਦਰ ਦਾ ਪਾਣੀ ਉਨ੍ਹਾਂ ਦੇ ਉੱਤੋਂ ਦੀ ਵਗਾਇਆ ਜਦ ਓਹ ਤੁਹਾਡੇ ਪਿੱਛੇ ਲੱਗੇ ਆਉਂਦੇ ਸਨ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਦਾ ਨਾਸ ਅੱਜ ਤੀਕ ਕੀਤਾ
5
ਨਾਲੇ ਜੋ ਕੁਝ ਉਸ ਤੁਹਾਡੇ ਨਾਲ ਉਜਾੜ ਵਿੱਚ ਕੀਤਾ ਜਦ ਤੱਕ ਤੁਸੀਂ ਏਸ ਥਾਂ ਤੀਕ ਨਹੀਂ ਆਏ
6
ਅਤੇ ਜੋ ਕੁਝ ਉਸ ਨੇ ਦਾਥਾਨ ਅਤੇ ਅਬੀਰਾਮ ਰਊਬੇਨੀ ਅਲੀਆਬ ਦੇ ਪੁੱਤ੍ਰਾਂ ਨਾਲ ਕੀਤਾ ਜਦ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ, ਉਨ੍ਹਾਂ ਦੇ ਤੰਬੂਆਂ ਅਤੇ ਉਨ੍ਹਾਂ ਦੇ ਸਾਰੇ ਜੀਅ ਜੰਨਤਾਂ ਨੂੰ ਜਿਹੜੇ ਉਨ੍ਹਾਂ ਦੀ ਪੈਰਵਈ ਕਰਦੇ ਸਨ ਸਾਰੇ ਇਸਰਾਏਲੀਆਂ ਦੇ ਵਿੱਚੋਂ ਭੱਖ ਲਿਆ
7
ਪਰੰਤੂ ਤੁਹਾਡੀਆਂ ਹੀ ਅੱਖਾਂ ਨੇ ਯਹੋਵਾਹ ਦਾ ਸਾਰਾ ਵੱਡਾ ਕੰਮ ਜੋ ਉਸ ਕੀਤਾ ਵੇਖਿਆ ਹੈ
8
ਏਸ ਲਈ ਤੁਸੀਂ ਉਹ ਸਾਰਾ ਹੁਕਮਨਾਮਾ ਜਿਹੜਾ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਮੰਨੋ ਤਾਂ ਜੋ ਤੁਸੀਂ ਤੱਕੜੇ ਰਹੋ ਅਤੇ ਜਾਕੇ ਉਸ ਧਰਤੀ ਉੱਤੇ ਕਬਜ਼ਾ ਕਰ ਲਓ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਪਾਰ ਲੰਘਣ ਵਾਲੇ ਹੋ
9
ਤਾਂ ਜੋ ਤੁਸੀਂ ਉਸ ਭੂਮੀ ਉੱਤੇ ਆਪਣੇ ਦਿਨ ਲੰਮੇ ਕਰੋ ਜਿਹਦੀ ਯਹੋਵਾਹ ਤੁਹਾਡੇ ਪਿਉ ਦਾਦਿਆਂ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਅੰਸ ਨੂੰ ਦੇਣ ਦੀ ਸੌਂਹ ਖਾਧੀ ਸੀ ਜਿਹੜੀ ਧਰਤੀ ਵਿੱਚ ਦੁੱਧ ਅਤੇ ਸ਼ਹਿਤ ਵੱਗਦਾ ਹੈ
10
ਕਿਉਂ ਜੋ ਉਹ ਧਰਤੀ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਮਿਸਰ ਦੇਸ ਵਰਗੀ ਨਹੀਂ ਜਿੱਥੋਂ ਤੁਸੀਂ ਨਿਕਲੇ ਹੋ ਜਿੱਥੇ ਤੁਸੀਂ ਆਪਣੀ ਬੀ ਬੀਜਦੇ ਸਾਓ ਅਤੇ ਤੁਸੀਂ ਆਪਣੇ ਪੈਰ ਨਾਲ ਪਾਣੀ ਦਿੰਦੇ ਸਾਓ ਜਿਵੇਂ ਸਾਗ ਪੱਤ ਦੀ ਕਿਆਰੀ ਨੂੰ
11
ਜਿਹੜੀ ਧਰਤੀ ਉੱਤੇ ਕਬਜ਼ਾ ਕਰਨ ਨੂੰ ਤੁਸੀਂ ਪਾਰ ਲੰਘਦੇ ਹੋ ਪਹਾੜਾਂ ਅਤੇ ਦੂਣਾ ਦਾ ਦੇਸ ਹੈ ਅਤੇ ਉਹ ਅਕਾਸ਼ ਦੀ ਵਰਖਾ ਦਾ ਪਾਣੀ ਪੀਂਦੀ ਹੈ
12
ਉਹ ਇੱਕ ਧਰਤੀ ਹੈ ਜਿਹਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਉਸ ਉੱਤੇ ਵਰਹੇ ਦੇ ਅਰੰਭ ਤੋਂ ਵਰਹੇ ਦੇ ਅੰਤ ਤੀਕ ਲੱਗੀ ਰਹਿੰਦੀ ਹੈ।।
13
ਐਉਂ ਹੋਵੇਗਾ ਕੇ ਜੇ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖਣਾ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰਨੀ
14
ਤਾਂ ਮੈਂ ਤੁਹਾਡੀ ਧਰਤੀ ਉੱਤੇ ਵੇਲੇ ਸਿਰ ਵਰਖਾ ਵਰ੍ਹਾਵਾਗਾਂ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਤੁਸੀਂ ਆਪਣਾ ਅੰਨ, ਨਵੀਂ ਮੈ ਅਤੇ ਤੇਲ ਇਕੱਠਾ ਕਰੋਗੇ
15
ਅਤੇ ਮੈਂ ਤੁਹਾਡੇ ਖੇਤਾਂ ਵਿੱਚ ਤੁਹਾਡੇ ਡੰਗਰਾਂ ਲਈ ਘਾਹ ਦੇਵਾਂਗਾਂ ਅਤੇ ਤੁਸੀਂ ਰੱਜ ਕੇ ਖਾਓਗੇ
16
ਚੌਕਸ ਰਹੋ ਮਤੇ ਤੁਹਾਡੇ ਮੰਨ ਵਿੱਚ ਭੁਲੇਖਾ ਲੱਗ ਜਾਵੇ ਅਤੇ ਤੁਸੀਂ ਕੁਰਾਹੇ ਪੈਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਓਹਨਾਂ ਦੇ ਅੱਗੇ ਮੱਥਾ ਟੇਕੋ
17
ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕੇ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਹਾਸਲ ਨਾ ਦੇਵੇ, ਸੋ ਤੁਸੀਂ ਛੇਤੀ ਨਾਲ ਉਸ ਚੰਗੀ ਧਰਤੀ ਉੱਤੋਂ ਜਿਹੜੀ ਯਹੋਵਾਹ ਤੁਹਾਨੂੰ ਦਿੰਦਾ ਹੈ ਨਾਸ ਹੋ ਜਾਓਗੇ
18
ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣਿਆਂ ਦਿਲਾਂ ਅਤੇ ਜਾਨਾਂ ਵਿੱਚ ਰੱਖਣਾ ਅਤੇ ਓਹਨਾਂ ਨੂੰ ਤੁਸਾਂ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਓਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਤਵੀਤ ਵਾਂਙੁ ਹੋਣ
19
ਤੁਸੀਂ ਆਪਣੇ ਘਰ ਬੈਠੇ, ਰਾਹ ਚੱਲਦੇ, ਲੰਮੇ ਪਏ ਅਤੇ ਉੱਠਦੇ ਹੋਏ ਇਨ੍ਹਾਂ ਗੱਲਾਂ ਦਾ ਆਪਣੇ ਬੱਚਿਆਂ ਨਾਲ ਚਰਚਾ ਕਰਕੇ ਸਿਖਾਓ
20
ਤੁਸੀਂ ਇਹਨਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ
21
ਤਾਂ ਜੋ ਜਿਵੇਂ ਧਰਤੀ ਉੱਤੇ ਅਕਾਸ਼ ਦੇ ਦਿਨ ਹਨ ਤੁਹਾਡੇ ਦਿਨ ਅਤੇ ਤੁਹਾਡੇ ਬੱਚਿਆਂ ਦੇ ਦਿਨ ਉਸ ਭੂਮੀ ਉੱਤੇ ਵੱਧ ਜਾਣ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨੂੰ ਦੇਣ ਦੀ ਸੌਂਹ ਖਾਧੀ ਸੀ।।
22
ਜੇ ਤੁਸੀਂ ਉਸ ਸਾਰੇ ਹੁਕਮਨਾਮੇ ਦੀ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ ਮਨ ਲਾ ਕੇ ਪਾਲਨਾ ਕਰੋਗੇ ਅਤੇ ਉਸ ਨੂੰ ਪੂਰਾ ਕਰੋਗੇ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖਣਾ ਅਤੇ ਉਸ ਦਿਆਂ ਸਾਰਿਆਂ ਰਾਹਾਂ ਉੱਤੇ ਚੱਲਣਾ ਅਤੇ ਉਸ ਦੇ ਨਾਲ ਲੱਗੇ ਰਹਿਣਾ
23
ਤਾਂ ਯਹੋਵਾਹ ਇਨ੍ਹਾਂ ਸਾਰੀਆਂ ਕੌਮਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਅਤੇ ਤੁਸੀਂ ਕੌਮਾਂ ਉੱਤੇ ਜਿਹੜੀਆਂ ਤੁਹਾਥੋਂ ਵੱਡੀਆਂ ਅਤੇ ਬਲਵੰਤ ਹਨ ਕਾਬੂ ਪਾ ਲਓਗੇ
24
ਹਰ ਥਾਂ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ ਤੁਹਾਡਾ ਹੋਵੇਗਾ ਅਰਥਾਤ ਉਜਾੜ, ਲਬਾਨੋਨ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੀਕ ਤੁਹਾਡੀਆਂ ਹੱਦਾਂ ਹੋਣਗੀਆਂ
25
ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ। ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ ਪਾ ਦੇਵੇਗਾ।।
26
ਵੇਖੋ, ਮੈਂ ਅੱਜ ਤੁਹਾਡੇ ਅੱਗੇ ਬਰਕਤ ਅਤੇ ਸਰਾਪ ਰੱਖਦਾ ਹਾਂ
27
ਬਰਕਤ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ
28
ਸਰਾਪ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ ਜਿਹ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗੋ ਜਿਨ੍ਹਾਂ ਨੂੰ ਤੁਸਾਂ ਨਹੀਂ ਜਾਣਿਆ।।
29
ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਲੈ ਆਵੇਗਾ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ ਤਾਂ ਤੁਸੀਂ ਬਰਕਤ ਗਰਿੱਜ਼ੀਮ ਪਹਾੜ ਉੱਤੋਂ ਅਤੇ ਸਰਾਪ ਏਬਾਲ ਪਹਾੜ ਉੱਤੋਂ ਦੇਇਓ
30
ਕੀ ਏਹ ਯਰਦਨ ਪਾਰ ਉਸ ਰਾਹ ਦੇ ਪਛਾੜੀ ਨਹੀਂ ਹਨ ਜਿੱਥੇ ਸੂਰਜ ਡੁੱਬਦਾ ਹੈ ਅਤੇ ਕਨਾਨੀਆਂ ਦੇ ਦੇਸ ਵਿੱਚ ਜਿਹੜੇ ਅਰਾਬਾਹ ਵਿੱਚ ਗਿਲਗਾਲ ਦੇ ਅੱਗੇ ਮੋਰਹ ਦੇ ਬਲੂਤਾਂ ਕੋਲ ਵੱਸਦੇ ਹਨ?
31
ਕਿਉਂ ਜੋ ਤੁਸੀਂ ਯਰਦਨ ਪਾਰ ਲੰਘਣ ਵਾਲੋ ਹੋ ਤਾਂ ਜੋ ਤੁਸੀਂ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਸੀਂ ਉਸ ਉੱਤੇ ਕਬਜ਼ਾ ਕਰੋਗੇ ਅਤੇ ਉਸ ਵਿੱਚ ਵੱਸੋਗੇ
32
ਤੁਸੀਂ ਸਾਰੀਆਂ ਬਿਧੀਆਂ ਅਤੇ ਕਨੂਨਾਂ ਨੂੰ ਪੂਰਾ ਕਰਨ ਲਈ ਮੰਨੋ ਜਿਹੜੇ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ।।
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 12 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34