bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Deuteronomy 13
Deuteronomy 13
Punjabi Bible 2016 - ਪਵਿੱਤਰ ਬਾਈਬਲ O.V.
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 14 →
1
ਜੇ ਤੁਹਾਡੇ ਵਿੱਚੋਂ ਕੋਈ ਨਬੀ ਅਥਵਾ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਅਥਵਾ ਅਚਰਜ ਕੰਮ ਵਿਖਾਵੇ
2
ਅਤੇ ਉਹ ਨਿਸ਼ਾਨ ਅਥਵਾ ਅਚਰਜ ਕੰਮ ਪੂਰਾ ਹੋ ਜਾਵੇ ਜਿਹ ਦੇ ਵਿਖੇ ਉਹ ਤੁਹਾਨੂੰ ਬੋਲਿਆ ਕਿ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਤਾਂ ਸੀ ਅਤੇ ਓਹਨਾਂ ਦੀ ਪੂਜਾ ਕਰੀਏ
3
ਤਾਂ ਤੁਸੀਂ ਉਸ ਨਬੀ ਅਥਵਾ ਸੁਫ਼ਨਾ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖਦਾ ਹੈ ਕਿ ਓਹ ਜਾਣੇ ਭਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ
4
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਿਓ। ਉਸ ਤੋਂ ਡਰਿਓ, ਉਸ ਦੇ ਹੁਕਮਾਂ ਦੀ ਪਾਲਨਾ ਕਰਿਓ, ਉਸ ਦੀ ਅਵਾਜ਼ ਨੂੰ ਸੁਣਿਓ, ਉਸ ਦੀ ਉਪਾਸਨਾ ਕਰਿਓ ਅਤੇ ਉਸ ਦੇ ਨਾਲ ਲੱਗੇ ਰਹਿਓ
5
ਅਤੇ ਉਹ ਨਬੀ ਅਥਵਾ ਸੁਫ਼ਨਿਆਂ ਦੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਬੋਲ ਕੇ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਕੁਰਾਹੇ ਪਾਇਆ ਹੈ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਹ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੱਲਣ ਦਾ ਹੁਕਮ ਦਿੱਤਾ ਸੀ ਕੁਰਾਹੇ ਪਾਇਆ ਚਾਹੁੰਦਾ ਹੈ। ਇਉਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।।
6
ਜੇ ਤੁਹਾਡਾ ਸੱਕਾ ਭਰਾ ਯਾ ਤੁਹਾਡਾ ਪੁੱਤ੍ਰ ਯਾ ਤੁਹਾਡੀ ਧੀ ਯਾ ਤੁਹਾਡੀ ਪਰੀਤਮਾ ਯਾ ਤੁਹਾਡਾ ਜਾਨੀ ਦੋਸਤ ਗੁੱਝੇ ਗੁੱਝੇ ਏਹ ਆਖ ਕੇ ਫੁਸਲਾਵੇ ਭਈ ਅਸੀਂ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਓਹਨਾਂ ਦੀ ਪੂਜਾ ਕਰੀਏ ਜਿਨ੍ਹਾਂ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਾਓ
7
ਅਰਥਾਤ ਪਰਾਈਆਂ ਕੌਮਾਂ ਦੇ ਦੇਵਤਿਆਂ ਤੋਂ ਜਿਹੜੇ ਤੁਹਾਡੇ ਆਲੇ ਦੁਆਲੇ ਅਤੇ ਦੂਰ ਨੇੜੇ ਧਰਤੀ ਦੇ ਇੱਕ ਸਿਰੇ ਤੋਂ ਧਰਤੀ ਦੇ ਦੂਜੇ ਸਿਰੇ ਤੀਕ ਹਨ
8
ਤਾਂ ਤੁਸੀਂ ਹਾਮੀ ਨਾ ਭਰੋ, ਨਾ ਉਸ ਦੀ ਸੁਣੋ, ਨਾ ਤੁਹਾਡੀਆਂ ਅੱਖਾਂ ਵਿੱਚ ਉਸ ਉੱਤੇ ਤਰਸ ਆਵੇ, ਨਾ ਉਸ ਨੂੰ ਮਾਫ਼ ਕਰੋ, ਨਾ ਉਸ ਨੂੰ ਲੁਕਾਓ
9
ਪਰ ਤੁਸੀਂ ਉਸ ਨੂੰ ਜ਼ਰੂਰ ਹੀ ਮਾਰ ਸੁੱਟੋ, ਉਸ ਦੇ ਮਾਰਨ ਉੱਤੇ ਤੇਰਾ ਹੱਥ ਪਹਿਲ ਕਰੇ ਅਤੇ ਉਸ ਦੇ ਮਗਰੋਂ ਸਾਰੀ ਪਰਜਾ ਦੇ ਹੱਥ
10
ਤੁਸੀਂ ਉਸ ਨੂੰ ਪੱਥਰਾਂ ਨਾਲ ਪੱਥਰਾਓ ਕਰਿਓ ਕਿ ਉਹ ਮਰ ਜਾਵੇ ਕਿਉਂ ਜੋ ਉਹ ਤੁਹਾਨੂੰ ਤੁਹਾਡੇ ਯਹੋਵਾਹ ਪਰਮੇਸ਼ੁਰ ਤੋਂ ਕੁਰਾਹੇ ਪਾਉਣਾ ਚਾਹੁੰਦਾ ਹੈ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ
11
ਸਾਰਾ ਇਸਰਾਏਲ ਸੁਣੇ ਅਤੇ ਡਰੇ ਅਤੇ ਫੇਰ ਤੁਹਾਡੇ ਵਿੱਚ ਅਜਿਹੀ ਬੁਰਿਆਈ ਦਾ ਕੰਮ ਨਾ ਹੋਵੇ।।
12
ਜੇ ਤੁਸੀਂ ਆਪਣੇ ਕਿਸੇ ਸ਼ਹਿਰ ਦੇ ਵਿਖੇ ਸੁਣੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵੱਸਣ ਲਈ ਦਿੰਦਾ ਹੈ
13
ਕਿ ਤੁਹਾਡੇ ਵਿੱਚੋਂ ਕਈ ਇੱਕ ਨਖਿੱਧ ਮਨੁੱਖ ਨਿੱਕਲੇ ਹਨ ਅਤੇ ਉਨ੍ਹਾਂ ਨੇ ਸ਼ਹਿਰ ਦੇ ਵਸਨੀਕਾ ਨੂੰ ਏਹ ਆਖ ਕੇ ਕੁਰਾਹੇ ਪਾਇਆ ਹੈ ਕਿ ਆਓ ਚੱਲੀਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕਰੀਏ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਤਾਂ
14
ਤਾਂ ਤੁਸੀਂ ਪੁੱਛੋ ਅਤੇ ਲੱਭੋ ਅਤੇ ਪੱਕਾ ਪਤਾ ਲਓ ਅਤੇ ਵੇਖੋ, ਜੇ ਇਹ ਗੱਲ਼ ਸੱਚੀ ਅਤੇ ਪੱਕੀ ਹੈ ਕਿ ਏਹ ਘਿਣਾਉਣਾ ਕੰਮ ਤੁਹਾਡੇ ਵਿੱਚ ਕੀਤਾ ਗਿਆ ਹੈ
15
ਤਾਂ ਤੁਸੀਂ ਉਸ ਸ਼ਹਿਰ ਦੇ ਵਸਨੀਕਾਂ ਨੂੰ ਜ਼ਰੂਰ ਤੇਗ ਦੀ ਧਾਰ ਨਾਲ ਵੱਢ ਸੁੱਟਣਾ, ਉਸ ਨੂੰ, ਉਸ ਦੇ ਵਿੱਚ ਦੀਆਂ ਸੱਭ ਚੀਜ਼ਾਂ ਨੂੰ ਉਸ ਦੇ ਡੰਗਰਾਂ ਨੂੰ ਤੇਗ ਦੀ ਧਾਰ ਨਾਲ ਅਰਪਣ ਕਰ ਦੇਣਾ
16
ਉਸ ਦਾ ਸਾਰਾ ਹੀ ਲੁੱਟ ਦਾ ਮਾਲ ਉਸ ਦੇ ਚੌਂਕ ਵਿੱਚ ਇਕੱਠਾ ਕਰਕੇ ਉਸ ਸ਼ਹਿਰ ਨੂੰ ਅਤੇ ਉਸ ਦੇ ਸਾਰੇ ਦੇ ਸਾਰੇ ਹੀ ਲੁੱਟ ਦੇ ਮਾਲ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅੱਗ ਵਿੱਚ ਸਾੜ ਸੁੱਟਿਓ ਤਾਂ ਜੋ ਉਹ ਸਦਾ ਲਈ ਇੱਕ ਮਿੱਟੀ ਦਾ ਢੇਰ ਬਣ ਜਾਵੇ ਜਿਹੜਾ ਕਦੀ ਨਾ ਉਸਾਰਿਆ ਜਾਵੇ
17
ਅਤੇ ਉਸ ਹਰਾਮ ਤੋਂ ਕੋਈ ਚੀਜ਼ ਤੁਹਾਡੇ ਹੱਥ ਨਾ ਲੱਗੇ ਤਾਂ ਜੋ ਯਹੋਵਾਹ ਆਪਣੇ ਕ੍ਰੋਧ ਦੀ ਸਖ਼ਤੀ ਤੋਂ ਮੁੜੇ ਅਤੇ ਤੁਹਾਡੇ ਉੱਤੇ ਰਹਮ ਕਰ ਕੇ ਦਯਾਵਾਨ ਹੋਵੇ ਅਤੇ ਤੁਹਾਨੂੰ ਵਧਾਵੇ ਜਿਵੇਂ ਉਸ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ
18
ਏਹ ਹੋਵੇਗਾ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਤੇ ਤੁਸੀਂ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਹੈ ਕਰੋਗੇ।।
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 14 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34