bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Deuteronomy 29
Deuteronomy 29
Punjabi Bible 2016 - ਪਵਿੱਤਰ ਬਾਈਬਲ O.V.
← Chapter 28
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 30 →
1
ਏਹ ਉਸ ਨੇਮ ਦੀਆਂ ਗੱਲਾਂ ਹਨ ਜਿਹੜਾ ਯਹੋਵਾਹ ਨੇ ਮੂਸਾ ਨੂੰ ਇਸਰਾਏਲੀਆਂ ਨਾਲ ਮੋਆਬ ਦੇਸ ਵਿੱਚ ਬੰਨ੍ਹਣ ਦਾ ਹੁਕਮ ਦਿੱਤਾ ਸੀ। ਏਹ ਉਸ ਤੋਂ ਜਿਹੜਾ ਉਹ ਨੇ ਹੋਰੇਬ ਵਿੱਚ ਉਨ੍ਹਾਂ ਨਾਲ ਬੰਨ੍ਹਿਆ ਸੀ ਵੱਖਰਾ ਹੈ।।
2
ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਸੱਦ ਕੇ ਆਖਿਆ, ਜੋ ਕੁਝ ਯਹੋਵਾਹ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੇ ਫ਼ਿਰਊਨ, ਉਸ ਦੇ ਸਾਰੇ ਟਹਿਲੂਆਂ ਅਤੇ ਉਸ ਦੇ ਦੇਸ ਨਾਲ ਕੀਤਾ ਸੀ ਓਹ ਤੁਸਾਂ ਵੇਖਿਆ ਸੀ
3
ਅਰਥਾਤ ਓਹ ਵੱਡੇ ਪਰਤਾਵੇ ਜਿਹੜੇ ਤੁਹਾਡੀਆਂ ਅੱਖਾਂ ਨੇ ਵੇਖੇ, ਨਿਸ਼ਾਨ ਅਤੇ ਓਹ ਵੱਡੇ ਵੱਡੇ ਅਚਰਜ ਕੰਮ
4
ਪਰ ਯਹੋਵਾਹ ਨੇ ਅੱਜ ਤੀਕ ਨਾ ਤਾਂ ਸਮਝਣ ਵਾਲਾ ਦਿਲ, ਨਾ ਵੇਖਣ ਵਾਲੀਆਂ ਅੱਖਾਂ, ਨਾ ਸੁਨਣ ਵਾਲੇ ਕੰਨ ਤੁਹਾਨੂੰ ਦਿੱਤੇ
5
ਮੈਂ ਤੁਹਾਨੂੰ ਚਾਲੀ ਵਰਹੇ ਉਜਾੜ ਵਿੱਚ ਲਈ ਫਿਰਦਾ ਰਿਹਾ, ਨਾ ਤੁਹਾਡੇ ਉੱਤੋਂ ਤੁਹਾਡੇ ਕੱਪੜੇ ਹੰਢੇ, ਨਾ ਤੁਹਾਡੇ ਪੈਰਾਂ ਵਿੱਚ ਤੁਹਾਡੀਆਂ ਜੁੱਤੀਆਂ ਹੀ ਹੰਢੀਆਂ
6
ਰੋਟੀ ਤੁਸਾਂ ਨਾ ਖਾਧੀ, ਨਾ ਮੈਂ, ਨਾਂ ਸ਼ਰਾਬ ਤੁਸਾਂ ਪੀਤੀ ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
7
ਜਦ ਤੁਸੀਂ ਏਸ ਥਾਂ ਉੱਤੇ ਆਏ ਤਦ ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ ਸਾਡੇ ਨਾਲ ਜੁੱਧ ਕਰਨ ਨੂੰ ਨਿੱਕਲੇ ਤਾਂ ਅਸਾਂ ਉਨ੍ਹਾਂ ਨੂੰ ਮਾਰਿਆ
8
ਅਤੇ ਉਨ੍ਹਾਂ ਦਾ ਦੇਸ ਲੈ ਕੇ ਅਸਾਂ ਰਾਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਮਿਲਖ ਵਿੱਚ ਦੇ ਦਿੱਤਾ
9
ਏਸ ਨੇਮ ਦੀਆਂ ਗੱਲਾਂ ਨੂੰ ਪੂਰਾ ਕਰਕੇ ਪਾਲਨਾ ਤਾਂ ਜੋ ਤੁਸੀਂ ਆਪਣੇ ਸਭ ਕੰਮਾਂ ਵਿੱਚ ਸੁਫ਼ਲ ਹੋਵੋ।।
10
ਅੱਜ ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁੱਖ ਖੜੇ ਹੋ, ਤੁਹਾਡੇ ਮੁਖੀਏ, ਤੁਹਾਡੇ ਗੋਤ, ਤੁਹਾਡੇ ਬਜ਼ੁਰਗ, ਤੁਹਾਡੇ ਹੁੱਦੇਦਾਰ, ਸਗੋਂ ਇਸਰਾਏਲ ਦੇ ਸਾਰੇ ਮਨੁੱਖ
11
ਤੁਹਾਡੇ ਨਿਆਣੇ, ਤੁਹਾਡੀਆਂ ਤੀਵੀਆਂ, ਤੁਹਾਡੇ ਪਰਦੇਸੀ ਜਿਹੜੇ ਤੁਹਾਡੇ ਡੇਰਿਆਂ ਵਿੱਚ ਹਨ ਲੱਕੜ ਹਾਰੇ ਤੋਂ ਲੈਕੇ ਪਾਣੀ ਭਰਨ ਵਾਲੇ ਤੀਕ
12
ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸੌਂਹ ਵਾਲੇ ਨੇਮ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਅੱਜ ਦੇ ਦਿਨ ਤੁਹਾਡੇ ਨਾਲ ਬੰਨਦਾ ਹੈ ਮਿਲ ਜਾਓ
13
ਭਈ ਉਹ ਤੁਹਾਨੂੰ ਅੱਜ ਦੇ ਦਿਨ ਆਪਣੀ ਪਰਜਾ ਕਰਕੇ ਕਾਇਮ ਕਰੇ ਅਤੇ ਓਹ ਤੁਹਾਡੇ ਲਈ ਪਰਮੇਸ਼ੁਰ ਹੋਵੇ ਜਿਸ ਉਸ ਤੁਹਾਡੇ ਨਾਲ ਬਚਨ ਕੀਤਾ ਸੀ ਜਿਵੇਂ ਉਸ ਤੁਹਾਡੇ ਪਿਉ ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾਧੀ ਸੀ
14
ਨਾ ਕੇਵਲ ਤੁਹਾਡੇ ਨਾਲ ਮੈਂ ਏਹ ਸੌਂਹ ਅਤੇ ਨੇਮ ਬੰਨ੍ਹ ਰਿਹਾ ਹਾਂ
15
ਸਗੋਂ ਉਸ ਨਾਲ ਵੀ ਜਿਹੜਾ ਅੱਜ ਇੱਥੇ ਸਾਡੇ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਦੇ ਸਨਮੁਖ ਖਲੋਤਾ ਹੈ ਅਤੇ ਉਸ ਨਾਲ ਵੀ ਜਿਹੜਾ ਅੱਜ ਇੱਥੇ ਸਾਡੇ ਨਾਲ ਨਹੀਂ ਹੈ
16
ਕਿਉਂ ਜੋ ਤੁਸੀਂ ਜਾਣਦੇ ਹੋ ਕਿ ਕਿਵੇਂ ਅਸੀਂ ਮਿਸਰ ਦੇਸ ਵਿੱਚ ਵੱਸੇ ਅਤੇ ਕਿਵੇਂ ਅਸੀਂ ਉਨ੍ਹਾਂ ਕੌਮਾਂ ਦੇ ਵਿੱਚ ਦੀ ਹੋ ਕੇ ਆਏ ਜਿਨ੍ਹਾਂ ਦੇ ਵਿੱਚੋਂ ਦੀ ਤੁਸੀਂ ਲੰਘੇ
17
ਤੁਸਾਂ ਓਹਨਾਂ ਦੀਆਂ ਘਿਣਾਉਣੀਆਂ ਚੀਜ਼ਾਂ ਅਤੇ ਓਹਨਾਂ ਦੀਆਂ ਮੂਰਤਾਂ ਵੇਖੀਆਂ ਅਰਥਾਤ ਲੱਕੜੀ, ਪੱਥਰ, ਚਾਂਦੀ ਅਤੇ ਸੋਨੇ ਦੀਆਂ ਚੀਜ਼ਾਂ ਜਿਹੜੀਆਂ ਓਹਨਾਂ ਦੇ ਕੋਲ ਸਨ
18
ਕਿਤੇ ਐਉਂ ਨਾ ਹੋਵੇ ਕਿ ਤੁਹਾਡੇ ਵਿੱਚ ਕੋਈ ਮਨੁੱਖ ਯਾ ਤੀਵੀਂ ਯਾ ਟੱਬਰ ਯਾ ਕੋਈ ਗੋਤ ਜਿਹ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ ਅਤੇ ਕਿਤੇ ਐਉਂ ਵੀ ਨਾ ਹੋਵੇ ਕਿ ਤੁਹਾਡੇ ਵਿੱਚ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
19
ਤਾਂ ਐਉਂ ਹੋਵੇਗਾ ਕਿ ਜਦ ਕੋਈ ਮਨੁੱਖ ਏਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਏਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾ ਤਾਂ ਜੋ ਖੁਸ਼ਕੀ ਤਰੀ ਨਾਲ ਮਿੱਟ ਜਾਵੇ
20
ਯਹੋਵਾਹ ਉਸ ਨੂੰ ਮਾਫ ਕਰਨਾ ਨਾ ਚਾਹੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਉਸ ਮਨੁੱਖ ਉੱਤੇ ਸੁਲਗੇਗੀ ਅਤੇ ਸਾਰਾ ਸਰਾਪ ਜਿਹੜਾ ਏਸ ਪੋਥੀ ਵਿੱਚ ਲਿਖਿਆ ਹੈ ਉਸ ਉੱਤੇ ਆ ਪਵੇਗਾ ਅਤੇ ਯਹੋਵਾਹ ਉਸ ਦਾ ਨਾਉਂ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ
21
ਯਹੋਵਾਹ ਉਹ ਨੂੰ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਏਸ ਨੇਮ ਦੇ ਸਾਰੇ ਸਰਾਪਾਂ ਅਨੁਸਾਰ ਜਿਹੜੇ ਏਸ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਹਨ ਬੁਰਿਆਈ ਲਈ ਵੱਖਰਾ ਕਰੇਗਾ
22
ਜਦ ਓਹ ਉਸ ਦੇਸ ਦੀਆਂ ਬਵਾਂ ਅਤੇ ਓਹ ਬਿਮਾਰੀਆਂ ਜਿਨ੍ਹਾਂ ਨਾਲ ਯਹੋਵਾਹ ਨੇ ਉਸ ਨੂੰ ਬਿਮਾਰ ਕੀਤਾ ਵੇਖਣਗੇ ਤਦ ਆਉਣ ਵਾਲੀ ਪੀੜ੍ਹੀ ਅਰਥਾਤ ਤੁਹਾਡੇ ਬੱਚੇ ਜਿਹੜੇ ਤੁਹਾਡੇ ਪਿੱਛੋਂ ਉੱਠਣਗੇ ਅਤੇ ਓਪਰਾ ਜਿਹੜਾ ਦੂਰ ਦੇਸ ਤੋਂ ਆਵੇਗਾ ਆਖਣਗੇ
23
ਕਿ ਕਿਵੇਂ ਉਹ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ। ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਪਲਟਾਓ ਵਾਂਙੁ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟਾ ਦਿੱਤਾ ਸੀ
24
ਤਾਂ ਸਾਰੀਆਂ ਕੌਮਾਂ ਵੀ ਆਖਣਗੀਆਂ ਕਿ ਯਹੋਵਾਹ ਨੇ ਏਸ ਧਰਤੀ ਨਾਲ ਇਉਂ ਕਿਉਂ ਕੀਤਾ ਐਨਾ ਵੱਡਾ ਕਰੋਧ ਦਾ ਤੱਤ ਕਿਉਂ ਹੈ?
25
ਤਾਂ ਓਹ ਆਖਣਗੇ, ਏਸ ਲਈ ਕੇ ਉਨ੍ਹਾਂ ਨੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਨੇਮ ਨੂੰ ਤਿਆਗ ਦਿੱਤਾ ਜਿਹੜਾ ਉਸ ਉਨ੍ਹਾਂ ਨਾਲ ਬੰਨ੍ਹਿਆ ਸੀ ਜਦ ਉਹ ਉਨ੍ਹਾਂ ਨੂੰ ਮਿਸਰ ਦੇਸ ਤੋਂ ਬਾਹਰ ਲਿਆਇਆ
26
ਉਨ੍ਹਾਂ ਨੇ ਜਾਕੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਓਹਨਾਂ ਦੇ ਅੱਗੇ ਮੱਥਾ ਟੇਕਿਆ, ਓਹ ਦੇਵਤੇ ਜਿਨਾਂ ਨੂੰ ਉਹ ਜਾਣਦੇ ਵੀ ਨਹੀਂ ਸਨ, ਨਾ ਉਸ ਨੇ ਉਨ੍ਹਾਂ ਲਈ ਠਹਿਰਾਏ
27
ਏਸ ਕਾਰਨ ਯਹੋਵਾਹ ਦਾ ਕ੍ਰੋਧ ਏਸ ਦੇਸ ਦੇ ਉੱਤੇ ਭੜਕਿਆ ਕਿ ਉਹ ਸਾਰੇ ਸਰਾਪ ਜਿਹੜੇ ਏਸ ਪੋਥੀ ਵਿੱਚ ਲਿਖੇ ਹੋਏ ਹਨ ਏਸ ਉੱਤੇ ਪਾਵੇ
28
ਯਹੋਵਾਹ ਨੇ ਕ੍ਰੋਧ, ਗੁੱਸੇ ਅਤੇ ਵੱਡੇ ਤੈਸ਼ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚੋਂ ਉਖਾੜ ਕੇ ਦੂਜੇ ਦੇਸ ਵਿੱਚ ਸੁੱਟ ਦਿੱਤਾ ਜਿਵੇਂ ਅੱਜ ਦੇ ਦਿਨ ਹੈ
29
ਗੁਪਤ ਗੱਲਾਂ ਤਾਂ ਯਹੋਵਾਹ ਸਾਡੇ ਪਰਮੇਸ਼ੁਰ ਦੀਆਂ ਹਨ ਪਰ ਜਿਹੜੀਆਂ ਪਰਗਟ ਹਨ ਓਹ ਸਦਾ ਤੀਕ ਸਾਡੇ ਲਈ ਅਤੇ ਸਾਡੇ ਪੁੱਤ੍ਰਾਂ ਲਈ ਹਨ ਤਾਂ ਜੋ ਏਸ ਬਿਵਸਥਾ ਦੀਆਂ ਗੱਲਾਂ ਪੂਰੀਆਂ ਕਰਦੇ ਰਹੀਏ।।
← Chapter 28
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 30 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34