bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Exodus 36
Exodus 36
Punjabi Bible 2016 - ਪਵਿੱਤਰ ਬਾਈਬਲ O.V.
← Chapter 35
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 37 →
1
ਬਸਲਏਲ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖ ਕੰਮ ਕਰਨ। ਯਹੋਵਾਹ ਨੇ ਉਨ੍ਹਾਂ ਨੂੰ ਬੁੱਧ ਅਤੇ ਸਮਝ ਦਿੱਤੀ ਕਿ ਓਹ ਜਾਣਨ ਭਈ ਪਵਿੱਤ੍ਰ ਅਸਥਾਨ ਦੀ ਉਪਾਸਨਾ ਦਾ ਸਾਰਾ ਕੰਮ ਯਹੋਵਾਹ ਦੇ ਸਾਰੇ ਹੁਕਮਾਂ ਅਨੁਸਾਰ ਕਿਵੇਂ ਕਰਨਾ ਹੈ
2
ਫੇਰ ਮੂਸਾ ਨੇ ਬਸਲਏਲ ਅਰ ਆਹਾਲੀਆਬ ਅਰ ਸਾਰੇ ਬੁੱਧਵਾਨ ਮਨੁੱਖਾਂ ਨੂੰ ਜਿੰਨ੍ਹਾਂ ਦੇ ਮਨਾਂ ਵਿੱਚ ਯਹੋਵਾਹ ਨੇ ਬੁੱਧ ਦਿੱਤੀ ਸੀ ਸੱਦਿਆ ਅਰਥਾਤ ਸਾਰੇ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਭਈ ਓਹ ਨੇੜੇ ਆਕੇ ਏਹ ਕੰਮ ਕਰਨ
3
ਉਨ੍ਹਾਂ ਨੇ ਮੂਸਾ ਦੇ ਅੱਗੋਂ ਸਾਰੀਆਂ ਭੇਟਾਂ ਨੂੰ ਜਿਨਾਂ ਨੂੰ ਇਸਰਾਏਲੀਆਂ ਨੇ ਪਵਿੱਤ੍ਰ ਅਸਥਾਨ ਦੀ ਉਪਾਸਨਾ ਦੇ ਕੰਮ ਨੂੰ ਪੂਰਾ ਕਰਨ ਲਈ ਲਿਆਂਦਾ ਸੀ ਲੈ ਲਿਆ ਪਰ ਓਹ ਉਹ ਦੇ ਕੋਲ ਹਰ ਸਵੇਰ ਨੰ ਖ਼ੁਸ਼ੀ ਦੀਆਂ ਭੇਟਾਂ ਵਾਫਰ ਲਿਆਉਂਦੇ ਰਹੇ
4
ਤਾਂ ਸਾਰੇ ਬੁੱਧਵਾਨ ਜਿਹੜੇ ਪਵਿੱਤ੍ਰ ਅਸਥਾਨ ਦਾ ਸਾਰਾ ਕੰਮ ਕਰਦੇ ਸਨ ਆਪੋ ਆਪਣੇ ਕੰਮ ਤੋਂ ਜਿਹੜਾ ਓਹ ਕਰਦੇ ਸਨ ਆਏ
5
ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕਿ ਲੋਕ ਉਪਾਸਨਾ ਦੇ ਕੰਮ ਦੀ ਲੋੜ ਤੋਂ ਜਿਹ ਦਾ ਯਹੋਵਾਹ ਨੇ ਬਣਾਉਣ ਦਾ ਹੁਕਮ ਦਿੱਤਾ ਹੈ ਵਾਫਰ ਲਿਆਉਂਦੇ ਹਨ
6
ਤਾਂ ਮੂਸਾ ਨੇ ਹੁਕਮ ਦਿੱਤਾ ਅਰ ਉਨ੍ਹਾਂ ਨੇ ਏਹ ਆਖ ਕੇ ਸਾਰੇ ਡੇਰੇ ਵਿੱਚ ਹੋਕਾ ਫਿਰਾਇਆ ਭਈ ਮਨੁੱਖ ਅਤੇ ਇਸਤਰੀਆਂ ਪਵਿੱਤ੍ਰ ਅਸਥਾਨ ਦੀ ਭੇਟਾਂ ਲਈ ਹੋਰ ਪਰਬੰਧ ਨਾ ਕਰਨ। ਸੋ ਲੋਕ ਲਿਆਉਣ ਤੋਂ ਹਟ ਗਏ
7
ਕਿਉਂ ਜੋ ਉਸ ਸਾਰੇ ਕੰਮ ਦੇ ਬਣਾਉਣ ਲਈ ਮਸਾਲਾ ਬਹੁਤ ਸੀ, ਸਗੋਂ ਵਾਫਰ ਸੀ
8
ਤਾਂ ਉਨ੍ਹਾਂ ਸਾਰਿਆਂ ਬੁੱਧਵਾਨਾਂ ਨੇ ਜੇਹੜੇ ਏਹ ਕੰਮ ਕਰਦੇ ਸਨ ਡੇਹਰੇ ਦੇ ਦਸ ਪੜਦੇ ਉਣੀ ਹੋਈ ਮਹੀਨ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਏ। ਉਸ ਨੇ ਉਨ੍ਹਾਂ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ
9
ਹਰ ਇੱਕ ਪੜਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪੜਦੇ ਦੀ ਚੁੜਾਈ ਚਾਰ ਹੱਥ ਸੀ ਅਤੇ ਇੱਕੋ ਹੀ ਨਾਪ ਸਾਰਿਆਂ ਪੜਦਿਆਂ ਦਾ ਸੀ
10
ਉਸ ਨੇ ਪੰਜ ਪੜਦੇ ਇੱਕ ਦੂਜੇ ਨਾਲ ਜੋੜੇ ਅਤੇ ਦੂਜੇ ਪੰਜ ਪੜਦੇ ਭੀ ਇੱਕ ਦੂਜੇ ਨਾਲ ਜੋੜੇ
11
ਅਤੇ ਉਸ ਨੇ ਨੀਲੇ ਰੰਗ ਦੇ ਬੀੜੇ ਹਰ ਇੱਕ ਪੜਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਏ ਅਤੇ ਐਉਂ ਹੀ ਉਸ ਪੜਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਏ
12
ਪੰਜਾਹ ਬੀੜੇ ਉਸ ਨੇ ਇੱਕ ਪੜਦੇ ਵਿੱਚ ਅਤੇ ਪੰਜਾਹ ਬੀੜੇ ਉਸ ਨੇ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਸੀ ਬਣਾਏ। ਓਹ ਬੀੜੇ ਇੱਕ ਦੂਜੇ ਦੇ ਆਹਮੋ ਸਾਹਮਣੇ ਸਨ
13
ਅਤੇ ਉਸ ਨੇ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਆਂ ਅਰ ਪੜਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜਿਆ। ਐਉਂ ਡੇਹਰਾ ਇੱਕੋ ਹੀ ਸੀ
14
ਅਤੇ ਉਸ ਨੇ ਪਸ਼ਮ ਦੇ ਪੜਦੇ ਡੇਹਰੇ ਦੇ ਉਪਰਲੇ ਤੰਬੂ ਲਈ ਬਣਾਏ ਅਰ ਉਸ ਨੇ ਓਹ ਗਿਆਰਾਂ ਪੜਦੇ ਬਣਾਏ
15
ਹਰ ਇੱਕ ਪੜਦੇ ਦੀ ਲੰਬਾਈ ਤੀਹ ਹੱਥ ਅਰ ਹਰ ਇੱਕ ਪੜਦੇ ਦੀ ਚੁੜਾਈ ਚਾਰ ਹੱਥ ਅਰ ਏਹ ਗਿਆਰਾਂ ਪੜਦੇ ਇੱਕੋ ਨਾਪ ਦੇ ਸਨ
16
ਉਸ ਨੇ ਪੰਜ ਪੜਦੇ ਵੱਖਰੇ ਜੋੜੇ ਅਰ ਛੇ ਪੜਦੇ ਵੱਖਰੇ
17
ਉਸ ਨੇ ਪੰਜਾਹ ਬੀੜੇ ਉਸ ਪੜਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਸੀ, ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪੜਦੇ ਦੀ ਸੰਜਾਫ਼ ਵਿੱਚ ਬਣਾਏ
18
ਅਤੇ ਉਸ ਨੇ ਪੰਜਾਹ ਕੁੰਡੀਆਂ ਪਿੱਤਲ ਦੀਆਂ ਤੰਬੂ ਦੇ ਜੋੜਨ ਲਈ ਬਣਾਈਆਂ ਤਾਂ ਜੋ ਉਹ ਇੱਕੋ ਹੀ ਹੋ ਜਾਵੇ
19
ਅਰ ਉਸ ਨੇ ਤੰਬੂ ਦਾ ਢੱਕਣ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਅਤੇ ਉਤਲਾ ਢੱਕਣ ਬੱਕਰਿਆਂ ਦੀਆਂ ਖੱਲਾਂ ਦਾ ਬਣਾਇਆ।।
20
ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਹਰੇ ਲਈ ਬਣਾਏ
21
ਹਰ ਫੱਟੇ ਦੀ ਲੰਬਾਈ ਦਸ ਹੱਥ ਅਰ ਹਰ ਫੱਟੇ ਦੀ ਚੁੜਾਈ ਡੂਢ ਹੱਥ ਸੀ
22
ਅਰ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਸਨ। ਐਉਂ ਉਸ ਨੇ ਡੇਹਰੇ ਦੇ ਸਾਰੇ ਫੱਟੇ ਬਣਾਏ
23
ਉਸ ਨੇ ਡੇਹਰੇ ਦੇ ਫੱਟੇ ਐਉਂ ਬਣਾਏ —— ਬੀਹ ਫੱਟੇ ਦੱਖਣ ਦੇ ਪਾਸੇ ਵੱਲ ਲਈ
24
ਅਤੇ ਉਸ ਨੇ ਚਾਂਦੀ ਦੀਆਂ ਚਾਲੀ ਚੀਥੀਆਂ ਉਨ੍ਹਾਂ ਬੀਹਾਂ ਫੱਟੀਆਂ ਦੇ ਹੇਠ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਉਨ੍ਹਾਂ ਦੀਆਂ ਦੋਹਾਂ ਚੂਲਾਂ ਲਈ ਬਣਾਈਆਂ ਅਤੇ ਦੂਜੇ ਫੱਟੇ ਲਈ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ
25
ਅਤੇ ਡੇਹਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਬੀਹ ਫੱਟੇ ਬਣਾਏ
26
ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲੀ ਚੀਥੀਆਂ ਅਰਥਾਤ ਹਰ ਫੱਟੇ ਹੇਠ ਦੋ ਚੀਥੀਆਂ
27
ਅਤੇ ਡੇਹਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਵੱਲ ਉਸ ਨੇ ਛੇ ਫੱਟੇ ਬਣਾਏ
28
ਉਸ ਨੇ ਦੋ ਫੱਟੇ ਡੇਹਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਏ
29
ਓਹ ਹੇਠੋਂ ਦੋਹਰੇ ਸਨ ਅਤੇ ਓਹ ਏਸ ਪਰਕਾਰ ਆਪਣਿਆਂ ਸਿਰਿਆਂ ਤੀਕ ਇੱਕ ਕੜੇ ਨਾਲ ਸਾਬਤ ਰਹਿੰਦੇ ਸਨ। ਐਉਂ ਉਸ ਨੇ ਉਨ੍ਹਾਂ ਦੋਹਾਂ ਨੂੰ ਦੋਹਾਂ ਖੂੰਜਿਆਂ ਵਿੱਚ ਬਣਾਇਆ
30
ਅਰ ਓਹ ਅੱਠ ਫੱਟੇ ਸਨ ਅਤੇ ਉਨ੍ਹਾਂ ਦੋਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਸਨ ਅਰਥਾਤ ਹਰ ਫੱਟੇ ਹੇਠ ਦੋ ਚੀਥੀਆਂ
31
ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਏ ਡੇਹਰੇ ਦੇ ਇੱਕ ਪਾਸੇ ਦਿਆਂ ਫੱਟਿਆਂ ਲਈ ਪੰਜ ਹੋੜੇ ਅਤੇ ਡੇਹਰੇ ਦੇ ਦੂਜੇ ਪਾਸੇ ਦਿਆਂ ਫੱਟਿਆ ਲਈ ਪੰਜ ਹੋੜੇ
32
ਅਤੇ ਡੇਹਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਦਿਆਂ ਫੱਟਿਆਂ ਲਈ ਪੰਜ ਹੋੜੇ
33
ਅਤੇ ਵਿਚੱਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਦੁਸਾਰ ਪਾਰ ਲੰਘਾਇਆ
34
ਅਰ ਉਸ ਨੇ ਫੱਟਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਏ ਅਤੇ ਉਸ ਨੇ ਹੋੜਿਆਂ ਨੂੰ ਸੋਨੇ ਨਾਲ ਮੜ੍ਹਿਆ
35
ਉਸ ਨੇ ਨੀਲੇ, ਬੈਂਗਣੀ ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪੜਦਾ ਬਣਾਇਆ। ਉਸ ਨੇ ਉਹ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ
36
ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚਾਰ ਥੰਮ੍ਹੀਆਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਸਨ ਅਰ ਉਸ ਨੇ ਚਾਂਦੀ ਦੀਆਂ ਚਾਰ ਚੀਥੀਆਂ ਉਨ੍ਹਾਂ ਲਈ ਢਾਲੀਆਂ
37
ਅਰ ਉਸ ਨੇ ਤੰਬੂ ਦੇ ਦਰਵੱਜੇ ਲਈ ਇੱਕ ਓਟ ਨੀਲੇ ਬੈਂਗਣੀ ਕਿਰਮਚੀ ਰੰਗ ਦੀ ਮਹੀਨ ਉਣੇ ਹੋਏ ਕਤਾਨ ਦੀ ਬਣਾਈ। ਏਹ ਕਸੀਦੇਕਾਰ ਦਾ ਕੰਮ ਸੀ
38
ਉਸ ਨੇ ਪੰਜ ਥੰਮ੍ਹੀਆਂ ਉਸ ਦੇ ਲਈ ਕੁੰਡਿਆਂ ਸਣੇ ਬਣਾਈਆਂ ਅਤੇ ਉਨ੍ਹਾਂ ਦੇ ਸਿਰਿਆਂ ਅਤੇ ਕੜਿਆਂ ਨੂੰ ਸੋਨੇ ਨਾਲ ਮੜ੍ਹਿਆ ਅਰ ਉਨ੍ਹਾਂ ਦੀਆਂ ਪੰਜ ਚੀਥੀਆਂ ਪਿੱਤਲ ਦੀਆਂ ਸਨ।।
← Chapter 35
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 37 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40