bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Ezekiel 37
Ezekiel 37
Punjabi Bible 2016 - ਪਵਿੱਤਰ ਬਾਈਬਲ O.V.
← Chapter 36
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 38 →
1
ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ ਮੈਨੂੰ ਉਤਾਰ ਦਿੱਤਾ
2
ਅਤੇ ਮੈਨੂੰ ਉਨ੍ਹਾਂ ਦੇ ਆਲੇ ਦੁਆਲੇ ਚੁਫੇਰੇ ਫਿਰਾਇਆ ਅਤੇ ਵੇਖੋ, ਓਹ ਉਸ ਵਾਦੀ ਦੇ ਮੂੰਹ ਉੱਤੇ ਬਹੁਤ ਸਾਰਿਆਂ ਸਨ ਅਤੇ ਵੋਖੇ ਓਹ ਬਹੁਤ ਸੁੱਕੀਆਂ ਹੋਈਆਂ ਸਨ
3
ਅਤੇ ਉਹ ਨੇ ਮੈਥੋਂ ਪੁੱਛਿਆ, ਹੇ ਆਦਮੀ ਦੇ ਪੁੱਤ੍ਰ, ਕੀ ਇਹ ਹੱਡੀਆਂ ਜੀ ਸੱਕਦੀਆਂ ਹਨ? ਮੈਂ ਆਖਿਆ, ਹੇ ਪ੍ਰਭੁ ਯਹੋਵਾਹ, ਤੂੰ ਹੀ ਜਾਣਦਾ ਹੈਂ
4
ਫੇਰ ਉਸ ਮੈਨੂੰ ਆਖਿਆ, ਤੂੰ ਇਨ੍ਹਾਂ ਹੱਡੀਆਂ ਉੱਤੇ ਅੰਗਮ ਵਾਚ ਅਤੇ ਇਨ੍ਹਾਂ ਨੂੰ ਆਖ, ਹੇ ਸੁੱਕੀ ਹੱਡੀਓ, ਯਹੋਵਾਹ ਦਾ ਬਚਨ ਸੁਣੋ!
5
ਪ੍ਰਭੁ ਯਹੋਵਾਹ ਇਨ੍ਹਾਂ ਹੱਡੀਆਂ ਨੂੰ ਐਉਂ ਫ਼ਰਮਾਉਂਦਾ ਹੈ, - ਵੇਖੋ! ਮੈਂ ਤੁਹਾਡੇ ਅੰਦਰ ਆਤਮਾ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਓਗੀਆਂ
6
ਅਤੇ ਮੈਂ ਤੁਹਾਡੇ ਉੱਤੇ ਨਾੜਾ ਦਿਆਂਗਾ ਅਤੇ ਤੁਹਾਡੇ ਉੱਤੇ ਮਾਸ ਚੜ੍ਹਾਵਾਂਗਾ ਅਤੇ ਤੁਹਾਨੂੰ ਚੰਮ ਨਾਲ ਢੱਕਾਂਗਾ ਅਤੇ ਤੁਹਾਡੇ ਵਿੱਚ ਆਤਮਾ ਪਾਵਾਂਗਾ ਅਤੇ ਤੁਸੀਂ ਜੀ ਪਵੋਗੀਆਂ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!
7
ਸੋ ਮੈਂ ਹੁਕਮ ਅਨੁਸਾਰ ਅਗੰਮ ਵਾਚਿਆ ਅਤੇ ਜਿਸ ਵੇਲੇ ਮੈਂ ਅਗੰਮ ਵਾਚ ਰਿਹਾ ਸਾਂ ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਭੁੰਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ
8
ਅਤੇ ਮੈਂ ਵੇਖਿਆ ਤਾਂ ਕੀ ਵੇਖਦਾ ਹਾਂ, ਕਿ ਓਹਨਾਂ ਉੱਤੇ ਨਾੜਾਂ ਤੇ ਮਾਸ ਚੜ੍ਹ ਆਇਆ ਅਤੇ ਚੰਮ ਨੇ ਉਨ੍ਹਾਂ ਨੂੰ ਢੱਕ ਲਿਆ, ਪਰ ਉਨ੍ਹਾਂ ਵਿੱਚ ਆਤਮਾ ਨਹੀਂ ਸੀ
9
ਤਦ ਉਹ ਨੇ ਮੈਨੂੰ ਆਖਿਆ ਕਿ ਆਤਮਾ ਲਈ ਅਗੰਮ ਵਾਚ, ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਚ! ਤੂੰ ਆਤਮਾ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਆਤਮਾ, ਤੁਸੀਂ ਚੁਫੇਰਿਆਂ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਆਤਮਾ ਪਾਓ ਕਿ ਜੀਉਂਦੀਆਂ ਹੋ ਜਾਣ
10
ਸੋ ਮੈਂ ਉਹ ਦੇ ਹੁਕਮ ਦੇ ਅਨੁਸਾਰ ਅਗੰਮ ਵਾਚਿਆ ਅਤੇ ਉਨ੍ਹਾਂ ਵਿੱਚ ਆਤਮਾ ਪੈ ਗਿਆ ਅਤੇ ਓਹ ਜੀਉਂਦੀਆਂ ਹੋ ਕੇ ਆਪਣੇ ਪੈਰਾਂ ਪਰਨੇ ਖਲੋ ਗਈਆਂ, ਇੱਕ ਬਹੁਤ ਹੀ ਵੱਡੀ ਫੌਜ ਸੀ
11
ਤਦ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ। ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਉੱਕੇ ਕੱਟੇ ਗਏ!
12
ਏਸ ਲਈ ਤੂੰ ਅਗੰਮ ਵਾਚ ਅਤੇ ਇਨ੍ਹਾਂ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਮੇਰੇ ਲੋਕੇ, ਵੇਖੋ! ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਉਨ੍ਹਾਂ ਵਿੱਚੋਂ ਬਾਹਰ ਕੱਢਾਂਗਾ ਅਤੇ ਇਸਰਾਏਲ ਦੀ ਭੂਮੀ ਵਿੱਚ ਲਿਆਵਾਂਗਾ
13
ਅਤੇ ਹੇ ਮੇਰੇ ਲੋਕੋ, ਜਦੋਂ ਮੈਂ ਤੁਹਾਡੀਆਂ ਕਬਰਾਂ ਨੂੰ ਖੋਲਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢਾਂਗਾ, ਤਦ ਤੁਸੀਂ ਆਪਣਾ ਜਾਣੋਗੇ ਕਿ ਮੈਂ ਯਹੋਵਾਹ ਹਾਂ!
14
ਅਤੇ ਮੈਂ ਆਪਣਾ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਉਂਦੇ ਹੋ ਜਾਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਭੂਮੀ ਉੱਤੇ ਵਸਾਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਫ਼ਰਮਾਇਆ, ਅਤੇ ਮੈਂ ਹੀ ਪੂਰਾ ਕੀਤਾ, ਯਹੋਵਾਹ ਦਾ ਵਾਕ ਹੈ।।
15
ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ
16
ਹੇ ਆਦਮੀ ਦੇ ਪੁੱਤ੍ਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, “ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।” ਫੇਰ ਇੱਕ ਹੋਰ ਲਕੜੀ ਲੈ ਅਤੇ ਉਸ ਉੱਤੇ ਲਿਖ, “ਯੂਸੁਫ਼ ਲਈ, ਅਫਰਈਮ ਦੀ ਲਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ”
17
ਅਤੇ ਉਨ੍ਹਾਂ ਨੂੰ ਇੱਕ ਦੂਜੀ ਨਾਲ ਜੋੜ ਦੇਹ ਕਿ ਤੇਰੇ ਲਈ ਇੱਕੋ ਲਕੜੀ ਬਣ ਜਾਵੇ ਅਤੇ ਓਹ ਤੇਰੇ ਹੱਥ ਵਿੱਚ ਇੱਕ ਹੋਣਗੀਆਂ
18
ਅਤੇ ਜਦ ਤੇਰੇ ਲੋਕਾਂ ਦੀ ਸੰਤਾਨ ਤੈਨੂੰ ਆਖੇ ਕਿ ਏਹਨਾਂ ਤੋਂ ਤੇਰਾ ਕੀ ਭਾਵ ਹੈ? ਕੀ ਤੂੰ ਸਾਨੂੰ ਨਹੀਂ ਦੱਸੇਂਗਾ?
19
ਤਾਂ ਤੂੰ ਉਨ੍ਹਾਂ ਨੂੰ ਬੋਲ ਕੇ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਯੂਸੁਫ਼ ਦੀ ਲਕੜੀ ਨੂੰ ਜੋ ਅਫਰਈਮ ਦੇ ਹੱਥ ਵਿੱਚ ਹੈ ਅਤੇ ਇਸਰਾਏਲ ਦੇ ਗੋਤਾਂ ਨੂੰ ਉਹ ਦੇ ਸਾਥੀਆਂ ਨੂੰ ਲਵਾਂਗਾ ਅਤੇ ਮੈਂ ਯਹੂਦਾਹ ਦੀ ਲੱਕੜੀ ਦੇ ਨਾਲ ਉਹ ਨੂੰ ਰੱਖਾਂਗਾ ਅਤੇ ਉਨ੍ਹਾਂ ਨੂੰ ਇੱਕੋ ਹੀ ਲਕੜੀ ਬਣਾਵਾਂਗਾ ਅਤੇ ਓਹ ਮੇਰੇ ਹੱਥ ਵਿੱਚ ਇੱਕ ਹੋਣਗੀਆਂ
20
ਅਤੇ ਓਹ ਲੱਕੜੀਆਂ ਜਿਨ੍ਹਾਂ ਉੱਤੇ ਤੂੰ ਲਿਖਦਾ ਹੈਂ ਉਨ੍ਹਾਂ ਦੀਆਂ ਅੱਖੀਂ ਸਾਹਮਣੇ ਤੇਰੇ ਹੱਥ ਵਿੱਚ ਹੋਣਗੀਆਂ
21
ਅਤੇ ਤੂੰ ਉਨ੍ਹਾਂ ਨੂੰ ਬੋਲ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ ਓਹ ਗਏ ਹਨ ਲਵਾਂਗਾ ਅਤੇ ਹਰ ਪਾਸਿਓਂ ਉਨ੍ਹਾਂ ਨੂੰ ਇੱਕਠੇ ਕਰਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਲਿਆਵਾਂਗਾ
22
ਅਤੇ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਰਬਤਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਨ੍ਹਾਂ ਸਾਰਿਆਂ ਉੱਤੇ ਪਾਤਸ਼ਾਹੀ ਕਰਨ ਲਈ ਇੱਕੋ ਹੀ ਪਾਤਸ਼ਾਹ ਹੋਵੇਗਾ, ਓਹ ਅੱਗੇ ਲਈ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਪਾਤਸ਼ਾਹੀਆਂ ਵਿੱਚ ਵੰਡੇ ਜਾਣਗੇ
23
ਅਤੇ ਨਾ ਹੀ ਅੱਗੇ ਨੂੰ ਓਹ ਆਪਣੀਆਂ ਮੂਰਤੀਆਂ ਨਾਲ ਅਤੇ ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਸਾਰਿਆਂ ਵੱਸੇਬਿਆਂ ਵਿੱਚੋਂ ਜਿੱਥੇ ਉਨ੍ਹਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਨ੍ਹਾਂ ਨੂੰ ਸ਼ੁੱਧ ਕਰਾਂਗਾ, ਸੋ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਉੁਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
24
ਅਤੇ ਮੇਰਾ ਦਾਸ ਦਾਊਦ ਉਨ੍ਹਾਂ ਉੱਤੇ ਪਾਤਸ਼ਾਹ ਹੋਵੇਗਾ ਅਤੇ ਉਨ੍ਹਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ ਅਤੇ ਓਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੀ ਪਾਲਨਾ ਕਰਨਗੇ
25
ਓਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ ਜਿਸ ਵਿੱਚ ਤੁਹਾਡੇ ਪਿਉ ਦਾਦੇ ਵੱਸਦੇ ਸਨ, ਵੱਸਣਗੇ ਅਤੇ ਓਹ ਅਤੇ ਉਨ੍ਹਾਂ ਦੀ ਸੰਤਾਨ ਅਤੇ ਉਨ੍ਹਾਂ ਦੀ ਸੰਤਾਨ ਦੀ ਸੰਤਾਨ ਸਦਾ ਤੀਕਰ ਉਸ ਵਿੱਚ ਸਦਾ ਲਈ ਵੱਸਵਗੇ ਅਤੇ ਮੇਰਾ ਦਾਸ ਦਾਊਦ ਸਦਾ ਲਈ ਉਨ੍ਹਾਂ ਦਾ ਰਾਜਕੁਮਾਰ ਹੋਵੇਗਾ
26
ਅਤੇ ਮੈਂ ਉਨ੍ਹਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਨ੍ਹਾਂ ਨੂੰ ਵਸਾਵਾਂਗਾ ਅਤੇ ਉਨ੍ਹਾਂ ਨੂੰ ਵਧਾਵਾਂਗਾ ਅਤੇ ਉਨ੍ਹਾਂ ਦੇ ਵਿਚਾਰ ਆਪਣੇ ਪਵਿੱਤ੍ਰ ਅਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ
27
ਮੇਰਾ ਡੇਹਰਾ ਵੀ ਉਨ੍ਹਾਂ ਦੇ ਵਿੱਚ ਹੋਵੇਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ
28
ਅਤੇ ਮੇਰਾ ਪਵਿੱਤ੍ਰ ਅਸਥਾਨ ਸਦਾ ਲਈ ਉਨ੍ਹਾਂ ਦੇ ਵਿਚਕਾਰ ਹੋਵੇਗਾ, ਤਾਂ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ ਜਿਹੜਾ ਇਸਰਾਏਲ ਨੂੰ ਪਵਿੱਤ੍ਰ ਕਰਦਾ ਹਾਂ!।।
← Chapter 36
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 38 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48