bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Ezekiel 44
Ezekiel 44
Punjabi Bible 2016 - ਪਵਿੱਤਰ ਬਾਈਬਲ O.V.
← Chapter 43
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 45 →
1
ਤਦ ਉਹ ਮੈਨੂੰ ਪਵਿੱਤ੍ਰ ਅਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ
2
ਅਤੇ ਯਹੋਵਾਹ ਨੇ ਮੈਨੂੰ ਆਖਿਆ ਕਿ ਇਹ ਫਾਟਕ ਬੰਦ ਰਹੇਗਾ ਅਤੇ ਖੋਲ੍ਹਿਆ ਨਹੀਂ ਜਾਵੇਗਾ, ਨਾ ਕੋਈ ਮਨੁੱਖ ਅੰਦਰ ਵੜੇਗਾ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਵਿੱਚੋਂ ਅੰਦਰ ਆਇਆ ਹੈ, ਏਸ ਲਈ ਏਹ ਬੰਦ ਰਹੇਗਾ
3
ਪਰ ਰਾਜਕੁਮਾਰ ਏਸ ਲਈ ਕਿ ਉਹ ਰਾਜਕੁਮਾਰ ਹੈ ਯਹੋਵਾਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਸ ਫਾਟਕ ਦੀ ਡੇਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ।।
4
ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ
5
ਅਤੇ ਯਹੋਵਾਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਆਪਣਾ ਦਿਲ ਲਾ ਅਤੇ ਆਪਣੀਆਂ ਅੱਖਾਂ ਨਾਲ ਵੇਖ ਅਤੇ ਜੋ ਕੁਝ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਬਿਧੀਆਂ ਅਤੇ ਉਸ ਦੀ ਸਾਰੀ ਬਿਵਸਥਾ ਲਈ ਜੋ ਮੈਂ ਤੈਨੂੰ ਬੋਲਦਾ ਹਾਂ ਆਪਣੇ ਕੰਨਾਂ ਨਾਲ ਸੁਣ ਅਤੇ ਭਵਨ ਦੇ ਅੰਦਰ ਆਉਣ ਦੇ ਰਾਹ ਉੱਤੇ ਅਤੇ ਪਵਿੱਤ੍ਰ ਅਸਥਾਨ ਤੋਂ ਬਾਹਰ ਜਾਣ ਦੇ ਰਾਹ ਉੱਤੇ ਆਪਣਾ ਧਿਆਨ ਲਾ
6
ਅਤੇ ਤੂੰ ਇਸਰਾਏਲ ਦੇ ਘਰਾਣੇ ਦੇ ਆਕੀਆਂ ਨੂੰ ਆਖਣਾ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਇਸਰਾਏਲ ਦੇ ਘਰਾਣੇ, ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਆਪਣੇ ਲਈ ਕਾਫ਼ੀ ਸਮਝੀਂ
7
ਸੋ ਜਦ ਤੁਸੀਂ ਮੇਰੀ ਰੋਟੀ ਅਤੇ ਚਰਬੀ ਅਤੇ ਲਹੂ ਚੜ੍ਹਾਉਂਦੇ ਹੋ ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤ੍ਰ ਅਸਥਾਨ ਵਿੱਚ ਲਿਆਏ ਤਾਂ ਜੋ ਓਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਨ੍ਹਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋਂੜਿਆ
8
ਅਤੇ ਤੁਸੀਂ ਮੇਰੀਆਂ ਪਵਿੱਤ੍ਰ ਚੀਜ਼ਾਂ ਦੀ ਰਾਖੀ ਨਾ ਕੀਤੀ ਸਗੋਂ ਤੁਸਾਂ ਓਪਰਿਆਂ ਨੂੰ ਆਪਣੀ ਵੱਲੋਂ ਮੇਰੇ ਪਵਿੱਤ੍ਰ ਅਸਥਾਨ ਦਾ ਰਾਖਾ ਥਾਪ ਦਿੱਤਾ
9
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਾਰੀ ਓਪਰੀ ਸੰਤਾਨ ਵਿੱਚੋਂ ਜਿਹੜੇ ਓਪਰੀ ਸੰਤਾਨ ਦੇ ਇਸਰਾਏਲੀਆਂ ਦੇ ਵਿੱਚ ਹਨ ਕੋਈ ਦਿਲ ਦਾ ਬੇਸੁਨਤਾ ਯਾ ਮਾਸ ਦਾ ਬੇਸੁੰਨਤਾ ਮੇਰੇ ਪਵਿੱਤ੍ਰ ਅਸਥਾਨ ਵਿੱਚ ਨਾ ਵੜੇਗਾ
10
ਪਰੰਤੂ ਲੇਵੀ ਜੋ ਮੈਥੋਂ ਦੂਰ ਹੋ ਗਏ ਜਦੋਂ ਇਸਰਾਏਲੀ ਕੁਰਾਹੇ ਪੈ ਗਏ ਕਿਉਂ ਜੋ ਓਹ ਆਪਣੀ ਮੂਰਤੀਆਂ ਦੇ ਪਿੱਛੇ ਲੱਗ ਕੇ ਮੈਥੋਂ ਪਰੇ ਹੱਟੇ, ਓਹ ਆਪਣੀ ਬਦੀ ਨੂੰ ਚੁੱਕਣਗੇ
11
ਤਾਂ ਵੀ ਓਹ ਮੇਰੇ ਪਵਿੱਤ੍ਰ ਅਸਥਾਨ ਵਿੱਚ ਸੇਵਾਦਾਰ ਹੋਣਗੇ ਅਤੇ ਮੇਰੇ ਭਵਨ ਦੇ ਫਾਟਕਾਂ ਤੇ ਰਾਖੀ ਕਰਨਗੇ ਅਤੇ ਮੇਰੇ ਭਵਨ ਵਿੱਚ ਸੇਵਾ ਕਰਨਗੇ। ਓਹ ਲੋਕਾਂ ਦੇ ਲਈ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣਗੇ ਅਤੇ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਦੀ ਸੇਵਾ ਦੇ ਲਈ ਖਲੋਤੇ ਰਹਿਣਗੇ
12
ਕਿਉਂ ਜੋ ਓਹਨਾਂ ਨੇ ਉਨ੍ਹਾਂ ਦੇ ਲਈ ਮੂਰਤੀਆਂ ਦੀ ਸੇਵਾ ਕੀਤੀ ਅਤੇ ਇਸਰਾਏਲ ਦੇ ਘਰਾਣੇ ਲਈ ਔਗਣਾਂ ਵਿੱਚ ਠੋਕਰ ਦਾ ਕਾਰਨ ਬਣੇ ਏਸ ਲਈ ਮੈਂ ਓਹਨਾਂ ਉੱਤੇ ਆਪਣਾ ਹੱਥ ਚੁੱਕਿਆ ਅਤੇ ਓਹ ਆਪਣੀ ਬਦੀ ਨੂੰ ਚੁੱਕਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ
13
ਓਹ ਮੇਰੇ ਨੇੜੇ ਨਾ ਆ ਸੱਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਓਹ ਮੇਰੀ ਪਵਿੱਤ੍ਰ ਵਸਤੂਆਂ ਦੇ ਕੋਲ ਸਗੋਂ ਓਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਨ੍ਹਾਂ ਕੀਤੇ
14
ਤਾਂ ਵੀ ਮੈਂ ਉਨ੍ਹਾਂ ਨੂੰ ਭਵਨ ਦੀ ਰਾਖੀ ਲਈ ਅਤੇ ਉਸ ਦੀ ਸਾਰੀ ਸੇਵਾ ਲਈ ਅਤੇ ਉਸ ਸਾਰੇ ਕੰਮ ਲਈ ਜੋ ਉਸ ਵਿੱਚ ਕੀਤਾ ਜਾਵੇਗਾ ਰਾਖੇ ਥਾਪਾਂਗਾ।।
15
ਪਰ ਲੇਵੀ ਜਾਜਕ ਅਰਥਾਤ ਸਦੋਕ ਦੀ ਵੰਸ ਜੋ ਮੇਰੇ ਪਵਿੱਤ੍ਰ ਅਸਥਾਨ ਦੀ ਰਾਖੀ ਕਰਦੇ ਸਨ ਜਦੋਂ ਇਸਰਾਏਲੀ ਮੈਥੋਂ ਬੇਮੁੱਖ ਹੋ ਗਏ ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁਖ ਖਲੋਤੇ ਰਹਿਣਗੇ ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੁ ਯਹੋਵਾਹ ਦਾ ਵਾਕ ਹੈ
16
ਓਹ ਮੇਰੇ ਪਵਿੱਤ੍ਰ ਅਸਥਾਨ ਵਿੱਚ ਵੜਨਗੇ ਅਤੇ ਓਹੀ ਸੇਵਾ ਲਈ ਮੇਜ਼ ਦੇ ਨੇੜੇ ਆਉਣਗੇ ਭਈ ਮੇਰੀ ਸੇਵਾ ਕਰਨ ਅਤੇ ਓਹ ਮੇਰੀ ਫਰਜ਼ ਦੀ ਪਾਲਨਾ ਕਰਨਗੇ
17
ਅਤੇ ਐਉਂ ਹੋਵੇਗਾ ਕਿ ਜਿਸ ਵੇਲੇ ਓਹ ਅੰਦਰਲੇ ਵੇਹੜੇ ਦੇ ਫਾਟਕਾਂ ਵਿੱਚੋਂ ਅੰਦਰ ਵੜਨਗੇ ਤਾਂ ਕਤਾਨੀ ਕਪੜੇ ਪਹਿਨੇ ਹੋਣਗੇ ਅਤੇ ਜਿੰਨਾ ਚਿਰ ਤੀਕਰ ਅੰਦਰਲੇ ਵੇਹੜੇ ਅਤੇ ਭਵਨ ਵਿੱਚ ਸੇਵਾ ਕਰਨਗੇ ਕੋਈ ਊਨੀ ਵਸਤੂ ਨਾ ਪਹਿਨਣਗੇ
18
ਓਹ ਆਪਣੇ ਸਿਰਾਂ ਉੱਤੇ ਕਤਾਨੀ ਅਮਾਮੇ ਅਤੇ ਲੱਕ ਤੇ ਕਤਾਨੀ ਪਜਾਮੇ ਪਹਿਨਣਗੇ ਅਤੇ ਜਿਹੜੀ ਵਸਤੂ ਮੁੜ੍ਹਕੇ ਦਾ ਕਾਰਨ ਹੋਵੇ ਆਪਣੇ ਲੱਕ ਤੇ ਨਾ ਬੰਨ੍ਹਣ
19
ਅਤੇ ਜਦੋਂ ਬਾਹਰਲੇ ਵੇਹੜੇ ਅਰਥਾਤ ਲੋਕਾਂ ਦੇ ਬਾਹਰਲੇ ਵੇਹੜੇ ਵਿੱਚ ਨਿੱਕਲ ਆਉਣ ਤਾਂ ਆਪਣੇ ਸੇਵਾ ਸਮੇਂ ਦੇ ਲੀੜੇ ਲਾਹ ਕੇ ਪਵਿੱਤ੍ਰ ਕੋਠੜੀਆਂ ਵਿੱਚ ਰੱਖਣਗੇ ਅਤੇ ਦੂਜੇ ਲੀੜੇ ਪਾ ਲੈਣਗੇ ਤਾਂ ਜੋ ਆਪਣੇ ਬਸਤਰਾਂ ਕਰਕੇ ਆਮ ਲੋਕਾਂ ਨੂੰ ਪਵਿੱਤ੍ਰ ਨਾ ਕਰਨ
20
ਨਾ ਓਹ ਆਪਣਾ ਸਿਰ ਮੁਨਾਉਣਗੇ, ਨਾ ਵਾਲ ਵਧਾਉਣਗੇ। ਓਹ ਕੇਵਲ ਆਪਣੇ ਸਿਰ ਦੇ ਵਾਸ ਕਤਰਾਉਣਗੇ
21
ਅਤੇ ਜਦੋਂ ਅੰਦਰਲੇ ਵੇਹੜੇ ਵਿੱਚ ਆਉਣ ਤਾਂ ਕੋਈ ਜਾਜਕ ਮੈਂ ਨਾ ਪੀਵੇ
22
ਅਤੇ ਓਹ ਵਿੱਧਵਾ ਯਾ ਛੁੱਟੜ ਤੀਵੀਂ ਨਾਲ ਵਿਆਹ ਨਾ ਕਰਨਗੇ ਸਗੋਂ ਇਸਰਾਏਲ ਦੇ ਘਰਾਣੇ ਦੀ ਨਸਲ ਦੀਆਂ ਕੁਆਰੀਆਂ ਕੁੜੀਆਂ ਨਾਲ, ਯਾ ਉਸ ਵਿਧਵਾ ਨਾਲ ਜੋ ਕਿਸੇ ਜਾਜਕ ਦੀ ਵਿੱਧਵਾ ਹੋਵੇ ਵਿਆਹ ਕਰਾਉਣਗੇ
23
ਅਤੇ ਓਹ ਮੇਰੇ ਲੋਕਾਂ ਨੂੰ ਪਵਿੱਤ੍ਰ ਅਤੇ ਅਪਵਿੱਤ੍ਰ ਵਿੱਚ ਫਰਕ ਦੱਸਣਗੇ ਅਤੇ ਉਨ੍ਹਾਂ ਨੂੰ ਸ਼ੁੱਧ ਅਤੇ ਅਸ਼ੁੱਧ ਦੀ ਪਛਾਣ ਕਰਨਾ ਸਿਖਾਉਣਗੇ
24
ਅਤੇ ਓਹ ਝਗੜਿਆਂ ਦੇ ਨਿਆਉਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਵਾਂ ਦੇ ਅਨਕੂਲ ਨਿਆਉਂ ਕਰਨਗੇ ਅਤੇ ਓਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਨਿਯਤ ਕੀਤੇ ਪਰਬਾਂ ਦੀ ਤੇ ਮੇਰੇ ਪਵਿੱਤ੍ਰ ਸਬਤਾਂ ਦੀ ਪਾਲਨਾ ਕਰਨਗੇ
25
ਅਤੇ ਓਹ ਕਿਸੇ ਮੁਰਦੇ ਆਦਮੀ ਦੇ ਨੇੜੇ ਜਾ ਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਗੇ, ਪਰ ਕੇਵਲ ਪਿੱਤਾ, ਮਾਤਾ, ਪੁੱਤ੍ਰ, ਧੀ, ਭਰਾ ਯਾ ਭੈਣ ਜਿਹ ਦਾ ਮਨੁੱਖ ਨਾ ਹੋਵੇ, ਦੇ ਲਈ ਉਹ ਆਪਣੇ ਆਪ ਨੂੰ ਭਰਿਸ਼ਟ ਕਰਨ
26
ਅਤੇ ਓਹ ਉਸ ਦੇ ਪਾਕ ਹੋਣ ਦੇ ਮਗਰੋਂ ਉਹ ਦੇ ਲਈ ਹੋਰ ਸੱਤ ਦਿਹਾੜੇ ਗਿਣਨਗੇ
27
ਅਤੇ ਜਿਸ ਦਿਹਾੜੇ ਉਹ ਪਵਿੱਤ੍ਰ ਅਸਥਾਨ ਦੇ ਅੰਦਰ, ਅੰਦਰਲੇ ਵਿਹੜੇ ਵਿੱਚ ਸੇਵਾ ਕਰਨ ਲਈ ਜਾਵੇ ਤਾਂ ਆਪਣੇ ਲਈ ਪਾਪ ਦੀ ਬਲੀ ਚੜ੍ਹਾਵੇਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
28
ਉਨ੍ਹਾਂ ਦੇ ਲਈ ਇੱਕ ਮਿਰਾਸ ਹੋਵੇਗੀ, - ਮੈਂ ਹੀ ਉਨ੍ਹਾਂ ਦੀ ਮਿਰਾਸ ਹਾਂ, ਅਤੇ ਤੁਸੀਂ ਇਸਰਾਏਲ ਵਿੱਚ ਉਨ੍ਹਾਂ ਨੂੰ ਕੋਈ ਮਿਲਖ ਨਾ ਦੇਣਾ, - ਮੈਂ ਹੀ ਉਨ੍ਹਾਂ ਦੀ ਮਿਲਖ ਹਾਂ
29
ਅਤੇ ਓਹ ਮੈਦੇ ਦੀ ਭੇਟ, ਪਾਪ ਦੀ ਭੇਟ ਅਤੇ ਦੋਸ਼ ਦੀ ਭੇਟ ਖਾਣਗੇ ਅਤੇ ਹਰੇਕ ਵਸਤੂ ਜਿਹੜੀ ਇਸਰਾਏਲ ਵਿੱਚ ਅਰਪਣ ਕੀਤੀ ਜਾਵੇ ਉਨ੍ਹਾਂ ਦੀ ਹੀ ਹੋਵੇਗੀ
30
ਅਤੇ ਸਾਰੀਆਂ ਚੀਜ਼ਾਂ ਦੇ ਪਹਿਲੇ ਫਲਾਂ ਦਾ ਪਹਿਲਾ ਹਿੱਸਾ ਅਤੇ ਤੁਹਾਡੀਆਂ ਸਾਰੀਆਂ ਚੁੱਕਣ ਵਾਲੀਆਂ ਭੇਟਾਂ ਵਿੱਚੋਂ ਹਰ ਚੀਜ਼ ਦੀ ਭੇਟ ਜਾਜਕ ਦੇ ਲਈ ਹੋਵੇਗੀ ਅਤੇ ਤੁਸੀਂ ਆਪਣੇ ਪਹਿਲੇ ਗੁੰਨ੍ਹੇ ਹੋਏ ਆਟੇ ਵਿੱਚੋਂ ਜਾਜਕ ਨੂੰ ਦੇਣਾ ਤਾਂ ਜੋ ਤੇਰੇ ਘਰ ਵਿੱਚ ਬਰਕਤ ਹੋਵੇ
31
ਪਰੰਤੂ ਉਹ ਜਿਹੜਾ ਆਪ ਹੀ ਮਰ ਗਿਆ ਹੋਵੇ ਯਾ ਦਰਿੰਦਿਆਂ ਦਾ ਫਾੜਿਆ ਹੋਵੇ, ਕੀ ਪੰਛੀ, ਕੀ ਪਸੂ, ਜਾਜਕ ਉਹ ਨੂੰ ਨਾ ਖਾਣ।।
← Chapter 43
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 45 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48