bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Genesis 47
Genesis 47
Punjabi Bible 2016 - ਪਵਿੱਤਰ ਬਾਈਬਲ O.V.
← Chapter 46
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 48 →
1
ਯੂਸੁਫ਼ ਗਿਆ ਅਰ ਫ਼ਿਰਊਨ ਨੂੰ ਦੱਸਿਆ ਕਿ ਮੇਰਾ ਪਿਤਾ ਅਰ ਭਰਾ ਅਰ ਉਨ੍ਹਾਂ ਦੇ ਇੱਜੜ ਅਰ ਚੌਣੇ ਅਰ ਸਭ ਕੁਝ ਜੋ ਉਨ੍ਹਾਂ ਦਾ ਹੈ ਕਨਾਨ ਦੇਸ ਤੋਂ ਆ ਗਏ ਹਨ ਅਰ ਵੇਖੋ ਉਹ ਗੋਸ਼ਨ ਦੀ ਧਰਤੀ ਵਿੱਚ ਹਨ
2
ਤਾਂ ਓਸ ਆਪਣੇ ਸਭਨਾਂ ਭਰਾਵਾਂ ਵਿੱਚੋਂ ਪੰਜ ਮਨੁੱਖ ਲੈ ਕੇ ਫ਼ਿਰਊਨ ਦੇ ਸਨਮੁੱਖ ਖੜੇ ਕੀਤੇ
3
ਅਤੇ ਫ਼ਿਰਊਨ ਨੇ ਉਸ ਦੇ ਭਰਾਵਾਂ ਨੂੰ ਆਖਿਆ, ਤੁਹਾਡਾ ਕੀ ਕੰਮ ਹੈ? ਤਾਂ ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਤੁਹਾਡੇ ਦਾਸ ਅਯਾਲੀ ਹਨ ਅਸੀਂ ਵੀ ਅਰ ਸਾਡੇ ਪਿਓ ਦਾਦੇ ਵੀ
4
ਫੇਰ ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ ਅਸਾਂ ਏਸ ਦੇਸ ਵਿੱਚ ਟਿਕਣ ਨੂੰ ਆਏ ਹਾਂ ਕਿਉਂਜੋ ਤੁਹਾਡੇ ਦਾਸਾਂ ਦੇ ਇੱਜੜਾਂ ਲਈ ਕੋਈ ਚਰਾਈ ਨਹੀਂ ਨਾਲੇ ਕਨਾਨ ਦੇਸ ਵਿੱਚ ਡਾਢਾ ਕਾਲ ਪਿਆ ਹੋਇਆ ਹੈ ਸੋ ਹੁਣ ਆਪਣੇ ਦਾਸਾਂ ਨੂੰ ਗੋਸ਼ਨ ਦੀ ਧਰਤੀ ਵਿੱਚ ਰਹਿਣ ਦਿਓ
5
ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਤੇਰਾ ਪਿਤਾ ਅਰ ਤੇਰੇ ਭਰਾ ਤੇਰੇ ਕੋਲ ਆਏ ਹਨ
6
ਮਿਸਰ ਦੇਸ ਤੇਰੇ ਅੱਗੇ ਹੈ। ਆਪਣੇ ਪਿਤਾ ਅਰ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਵਿੱਚ ਵਸਾ ਅਰਥਾਤ ਗੋਸ਼ਨ ਦੇ ਦੇਸ ਵਿੱਚ ਵੱਸਣ ਦੇਹ ਅਤੇ ਜੇਕਰ ਤੂੰ ਜਾਣਦਾ ਹੈ ਭਈ ਉਨ੍ਹਾਂ ਵਿੱਚ ਸਿਆਣੇ ਮਨੁੱਖ ਹਨ ਤਾਂ ਉਨ੍ਹਾਂ ਨੂੰ ਮੇਰੇ ਮਾਲ ਡੰਗਰ ਉੱਤੇ ਮੁਖ਼ਤਿਆਰ ਠਹਿਰਾ ਦੇਹ
7
ਤਾਂ ਯੂਸੁਫ਼ ਨੇ ਆਪਣੇ ਪਿਤਾ ਯਾਕੂਬ ਨੂੰ ਲਿਆਂਦਾ ਅਰ ਫ਼ਿਰਊਨ ਦੇ ਸਨਮੁਖ ਖੜਾ ਕੀਤਾ ਅਤੇ ਯਾਕੂਬ ਨੇ ਫ਼ਿਰਊਨ ਨੂੰ ਬਰਕਤ ਦਿੱਤੀ
8
ਫ਼ਿਰਊਨ ਨੇ ਯਾਕੂਬ ਨੂੰ ਆਖਿਆ ਤੇਰੀ ਉਮਰ ਕਿੱਨਿਆਂ ਵਰਿਹਾਂ ਦੀ ਹੈ?
9
ਯਾਕੂਬ ਨੇ ਫ਼ਿਰਊਨ ਨੂੰ ਆਖਿਆ ਮੇਰੇ ਮੁਸਾਫ਼ਰੀ ਦੇ ਦਿਨ ਇੱਕ ਸੌ ਤੀਹ ਵਰਹੇ ਦੇ ਹਨ। ਮੇਰੇ ਜੀਵਨ ਦੇ ਦਿਨ ਥੋੜੇ ਅਤੇ ਬੁਰੇ ਹੋਏ ਹਨ ਅਤੇ ਮੇਰੇ ਪਿਓ ਦਾਦੇ ਦੇ ਮੁਸਾਫਰੀ ਦੇ ਜੀਵਨ ਦੇ ਵਰਿਹਾਂ ਦੇ ਬਰਾਬਰ ਨਹੀਂ ਹੋਏ ਹਨ
10
ਫੇਰ ਯਾਕੂਬ ਫ਼ਿਰਊਨ ਨੂੰ ਬਰਕਤ ਦੇਕੇ ਫ਼ਿਰਊਨ ਦੇ ਹਜ਼ੂਰੋਂ ਨਿੱਕਲ ਆਇਆ
11
ਯੂਸੁਫ਼ ਨੇ ਆਪਣੇ ਪਿਤਾ ਅਰ ਆਪਣੇ ਭਰਾਵਾਂ ਨੂੰ ਵਸਾਇਆ ਅਰ ਉਨ੍ਹਾਂ ਨੂੰ ਮਿਸਰ ਦੇਸ ਦੀ ਸਭ ਤੋਂ ਚੰਗੀ ਅਰਥਾਤ ਰਾਮਸੇਸ ਦੀ ਧਰਤੀ ਵਿੱਚ ਜਿਵੇਂ ਫ਼ਿਰਊਨ ਨੇ ਹੁਕਮ ਦਿੱਤਾ ਸੀ ਮਿਲਖ ਦਿੱਤੀ
12
ਅਰ ਯੂਸੁਫ਼ ਆਪਣੇ ਪਿਤਾ ਅਰ ਆਪਣੇ ਭਰਾਵਾਂ ਅਰ ਆਪਣੇ ਪਿਤਾ ਦੇ ਸਾਰੇ ਘਰਾਣੇ ਦੀ ਉਨ੍ਹਾਂ ਦੇ ਨਿਆਂਣਿਆਂ ਦੀ ਲੋੜ ਅਨੁਸਾਰ ਰੋਟੀ ਨਾਲ ਪਾਲਣਾ ਕਰਦਾ ਸੀ
13
ਸਾਰੀ ਧਰਤੀ ਉੱਤੇ ਰੋਟੀ ਨਹੀਂ ਸੀ ਕਿਉਂਜੋ ਕਾਲ ਡਾਢਾ ਭਾਰੀ ਸੀ ਅਰ ਮਿਸਰ ਦੇਸ ਅਰ ਕਨਾਨ ਦੇਸ ਕਾਲ ਦੇ ਕਾਰਨ ਹੁੱਸ ਗਏ ਸਨ
14
ਯੂਸੁਫ਼ ਨੇ ਸਾਰੀ ਚਾਂਦੀ ਜਿਹੜੀ ਮਿਸਰ ਦੇ ਦੇਸ ਵਿੱਚੋਂ ਅਰ ਕਨਾਨ ਦੇ ਦੇਸ ਵਿੱਚੋਂ ਅੰਨ ਵਿਹਾਜਣ ਦੇ ਬਦਲੇ ਲੱਭੀ ਇਕੱਠੀ ਕਰ ਲਈ ਅਰ ਯੂਸੁਫ਼ ਨੇ ਉਹ ਚਾਂਦੀ ਫ਼ਿਰਊਨ ਦੇ ਘਰ ਲੈ ਆਂਦੀ
15
ਜਦ ਮਿਸਰ ਦੇਸ ਅਰ ਕਨਾਨ ਦੇਸ ਦੀ ਚਾਂਦੀ ਖਰਚ ਹੋ ਗਈ ਤਾਂ ਸਾਰੇ ਮਿਸਰੀ ਏਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ। ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ
16
ਤਾਂ ਯੂਸੁਫ਼ ਨੇ ਆਖਿਆ, ਆਪਣੇ ਮਾਲ ਡੰਗਰ ਦਿਓ ਅਰ ਜੇ ਚਾਂਦੀ ਮੁੱਕ ਗਈ ਹੈ ਤਾਂ ਮੈਂ ਤੁਹਾਨੂੰ ਡੰਗਰਾਂ ਦੇ ਬਦਲੇ ਅੰਨ ਦਿਆਂਗਾ
17
ਤਾਂ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ ਅਤੇ ਡੰਗਰਾਂ ਅਤੇ ਇੱਜੜਾਂ ਅਤੇ ਖੋਤਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਵਰਹੇ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ
18
ਜਦ ਉਹ ਵਰਹਾ ਬੀਤ ਗਿਆ ਤਾਂ ਦੂਜੇ ਵਰਹੇ ਓਹ ਉਹ ਦੇ ਕੋਲ ਫੇਰ ਆਏ ਅਰ ਉਸ ਨੂੰ ਆਖਿਆ, ਅਸੀਂ ਆਪਣੇ ਸਵਾਮੀ ਤੋਂ ਲੁਕਾ ਨਹੀਂ ਸੱਕਦੇ ਕਿ ਸਾਡੀ ਚਾਂਦੀ ਮੁੱਕ ਗਈ ਹੈ ਅਰ ਮਾਲ ਡੰਗਰ ਵੀ ਸਾਡੇ ਸਵਾਮੀ ਦੇ ਹੋ ਗਏ ਹਨ ਸੋ ਹੁਣ ਸਾਡੇ ਸਵਾਮੀ ਦੇ ਅੱਗੇ ਸਾਡੇ ਸਰੀਰਾਂ ਅਰ ਜ਼ਮੀਨ ਤੋਂ ਬਿਨਾ ਹੋਰ ਕੁਝ ਬਾਕੀ ਨਹੀਂ ਰਿਹਾ
19
ਅਸੀਂ ਤੁਹਾਡੇ ਅੱਗੇ ਕਿਉਂ ਨਾਸ ਹੋਈਏ ਅਸੀਂ ਵੀ ਅਰ ਸਾਡੀ ਜ਼ਮੀਨ ਵੀ। ਸਾਨੂੰ ਅਰ ਸਾਡੀ ਜ਼ਮੀਨ ਨੂੰ ਰੋਟੀ ਦੇ ਬਦਲੇ ਮੁੱਲ ਲੈ ਲਓ। ਅਸੀਂ ਆਪਣੀ ਜ਼ਮੀਨ ਸਣੇ ਫ਼ਿਰਊਨ ਦੇ ਦਾਸ ਹੋਵਾਂਗੇ ਪਰ ਸਾਨੂੰ ਬੀ ਦਿਓ ਜੋ ਅਸੀਂ ਜੀਵੀਏ ਅਰ ਮਰੀਏ ਨਾ ਅਤੇ ਜ਼ਮੀਨ ਉੱਜੜ ਨਾ ਜਾਵੇ
20
ਤਾਂ ਯੂਸੁਫ਼ ਨੇ ਮਿਸਰ ਦੀ ਸਾਰੀ ਜ਼ਮੀਨ ਫ਼ਿਰਊਨ ਲਈ ਮੁੱਲ ਲੈ ਲਈ ਕਿਉਂਜੋ ਮਿਸਰੀਆਂ ਵਿੱਚੋਂ ਸਭਨਾਂ ਨੇ ਆਪੋ ਆਪਣੇ ਖੇਤ ਏਸ ਕਰਕੇ ਵੇਚ ਦਿੱਤੇ ਭਈ ਕਾਲ ਨੇ ਉਨ੍ਹਾਂ ਨੂੰ ਡਾਢਾ ਜਿੱਚ ਕੀਤਾ ਸੀ ਸੋ ਉਹ ਧਰਤੀ ਫ਼ਿਰਊਨ ਦੀ ਹੋ ਗਈ
21
ਤਾਂ ਉਸ ਨੇ ਉਨ੍ਹਾਂ ਲੋਕਾਂ ਨੂੰ ਮਿਸਰ ਦੀ ਇੱਕ ਹੱਦ ਤੋਂ ਦੂਜੀ ਹੱਦ ਤੀਕ ਨਗਰਾਂ ਵਿੱਚ ਇੱਕਠਾ ਕੀਤਾ
22
ਕੇਵਲ ਪੁਜਾਰੀਆਂ ਦੀ ਜ਼ਮੀਨ ਮੁੱਲ ਨਾ ਲਈ ਕਿਉਂਜੋ ਪੁਜਾਰੀਆਂ ਨੂੰ ਫ਼ਿਰਊਨ ਵੱਲੋਂ ਸ਼ਾਹੀ ਰਸਤ ਮਿਲਦੀ ਸੀ ਅਰ ਉਨ੍ਹਾਂ ਨੇ ਆਪਣੀ ਸ਼ਾਹੀ ਰਸਤ ਵਿੱਚੋਂ ਜੋ ਫ਼ਿਰਊਨ ਨੇ ਉਨ੍ਹਾਂ ਨੂੰ ਦਿੱਤੀ ਹੋਈ ਸੀ ਖਾਧਾ ਏਸ ਕਾਰਨ ਉਨ੍ਹਾਂ ਨੇ ਆਪਣੀ ਜ਼ਮੀਨ ਨਾ ਵੇਚੀ
23
ਤਾਂ ਯੂਸੁਫ਼ ਨੇ ਲੋਕਾਂ ਨੂੰ ਆਖਿਆ, ਵੇਖੋ ਮੈਂ ਤੁਹਾਨੂੰ ਅਰ ਤੁਹਾਡੀ ਜ਼ਮੀਨ ਨੂੰ ਅੱਜ ਦੇ ਦਿਨ ਲਈ ਫ਼ਿਰਊਨ ਲਈ ਮੁੱਲ ਲੈ ਲਿਆ ਹੈ
24
ਵੇਖੋ ਬੀ ਤੁਹਾਡੇ ਲਈ ਹੈ। ਜ਼ਮੀਨ ਬੀਜੋ। ਅਰ ਐਉਂ ਹੋਵੇਗਾ ਕਿ ਫਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਤੁਹਾਡੇ ਚਾਰ ਹਿੱਸੇ ਖੇਤ ਦੇ ਬੀ ਲਈ ਅਰ ਤੁਹਾਡੇ ਖਾਣ ਲਈ ਅਰ ਤੁਹਾਡੇ ਘਰਾਣੇ ਅਰ ਤੁਹਾਡੇ ਨਿਆਣਿਆਂ ਦੇ ਖਾਣ ਲਈ ਹੋਣਗੇ
25
ਉਨ੍ਹਾਂ ਆਖਿਆ, ਤੁਸਾਂ ਸਾਡੀਆਂ ਜਾਨਾਂ ਬਚਾਈਆਂ ਹਨ। ਸਾਡੇ ਸਵਾਮੀ ਦੀ ਆਪਣੇ ਦਾਸਾਂ ਉੱਤੇ ਦਯਾ ਦੀ ਨਿਗਾਹ ਹੋਵੇ ਤਾਂ ਅਸੀਂ ਫ਼ਿਰਊਨ ਦੇ ਦਾਸ ਹੋਵਾਂਗੇ
26
ਸੋ ਯੂਸੁਫ਼ ਨੇ ਮਿਸਰ ਦੀ ਜ਼ਮੀਨ ਲਈ ਉਹ ਕਨੂੰਨ ਜਿਹੜਾ ਅੱਜ ਦੇ ਦਿਨ ਤੀਕ ਹੈ ਠਹਿਰਾਇਆ ਭਈ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਵੇ ਪਰ ਕੇਵਲ ਪੁਜਾਰੀਆਂ ਦੀ ਜ਼ਮੀਨ ਉਨ੍ਹਾਂ ਦੀ ਹੀ ਰਹੀ। ਓਹ ਫ਼ਿਰਊਨ ਦੀ ਨਾ ਹੋਈ
27
ਤਾਂ ਇਸਰਾਏਲੀ ਮਿਸਰ ਦੀ ਧਰਤੀ ਅਰਥਾਤ ਗੋਸ਼ਨ ਦੀ ਧਰਤੀ ਵਿੱਚ ਰਹੇ ਅਰ ਉਨ੍ਹਾਂ ਨੇ ਉੱਥੇ ਮਿਲਖ ਪਰਾਪਤ ਕੀਤੀ ਅਤੇ ਉੱਥੇ ਓਹ ਬਹੁਤ ਹੀ ਫਲੇ ਅਰ ਵਧੇ
28
ਅਰ ਯਾਕੂਬ ਮਿਸਰ ਦੇ ਦੇਸ ਵਿੱਚ ਸਤਾਰਾਂ ਵਰਹੇ ਜੀਵਿਆ ਸੋ ਯਾਕੂਬ ਦੀ ਸਾਰੀ ਉਮਰ ਇੱਕ ਸੌ ਸੰਤਾਲੀ ਵਰਿਹਾਂ ਦੀ ਹੋਈ
29
ਤਾਂ ਇਸਰਾਏਲ ਦੇ ਮਰਨ ਦੇ ਦਿਨ ਨੇੜੇ ਆਏ ਸੋ ਉਸ ਆਪਣੇ ਪੁੱਤ੍ਰ ਯੂਸੁਫ਼ ਨੂੰ ਬੁਲਾ ਕੇ ਆਖਿਆ, ਹੁਣ ਜੇ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਤਾਂ ਤੂੰ ਆਪਣਾ ਹੱਥ ਮੇਰੇ ਪੱਟ ਹੇਠ ਰੱਖ ਅਰ ਕਿਰਪਾ ਅਰ ਸਚਿਆਈ ਨਾਲ ਮੇਰੇ ਸੰਗ ਵਰਤੀਂ
30
ਮੈਨੂੰ ਮਿਸਰ ਵਿੱਚ ਨਾ ਦੱਬੀਂ। ਪਰ ਜਦ ਮੈਂ ਆਪਣੇ ਪਿਓ ਦਾਦਿਆਂ ਨਾਲ ਲੇਟ ਜਾਂਵਾ ਤਾਂ ਤੂੰ ਮੈਨੂੰ ਮਿਸਰ ਤੋਂ ਬਾਹਰ ਲੈ ਜਾਂਵੀ ਅਰ ਉਨ੍ਹਾਂ ਦੇ ਕਬਰਿਸਤਾਨ ਵਿੱਚ ਮੈਨੂੰ ਦੱਬੀਂ ਤਾਂ ਉਸ ਆਖਿਆ, ਮੈਂ ਤੇਰੇ ਆਖਣ ਦੇ ਅਨੁਸਾਰ ਕਰਾਂਗਾ
31
ਅਤੇ ਉਸ ਨੇ ਆਖਿਆ, ਮੇਰੇ ਨਾਲ ਸੌਂਹ ਖਾਹ ਤਾਂ ਉਸ ਨੇ ਉਸ ਦੇ ਨਾਲ ਸੌਂਹ ਖਾਧੀ ਅਤੇ ਇਸਰਾਏਲ ਆਪਣੇ ਮੰਜੇ ਦੇ ਸਰਹਾਣੇ ਉੱਤੇ ਨਿਉਂ ਗਿਆ।।
← Chapter 46
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 48 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50