bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Haggai 2
Haggai 2
Punjabi Bible 2016 - ਪਵਿੱਤਰ ਬਾਈਬਲ O.V.
← Chapter 1
Jump to:
Chapter 1
Chapter 2
1
ਸੱਤਵੇਂ ਮਹੀਨੇ ਦੀ ਇੱਕੀ ਤਰੀਕ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਦੇ ਰਾਹੀਂ ਆਇਆ ਕਿ
2
ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤ੍ਰ ਜ਼ਰੁੱਬਾਬਲ ਨੂੰ ਅਤੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਨੂੰ ਅਤੇ ਬਾਕੀ ਲੋਕਾਂ ਨੂੰ ਇਉਂ ਆਖ
3
ਤੁਹਾਡੇ ਵਿੱਚੋਂ ਕੌਣ ਬਾਕੀ ਹੈ ਜਿਹ ਨੇ ਏਸ ਭਵਨ ਦੀ ਪਹਿਲੀ ਰੌਣਕ ਨੂੰ ਵੇਖਿਆ ਹੈॽ ਅਤੇ ਹੁਣ ਤੁਸੀਂ ਕੀ ਵੇਖਦੇ ਹੋॽ ਕੀ ਉਹ ਤੁਹਾਡੀਆਂ ਅੱਖਾਂ ਵਿੱਚ ਕੁਝ ਵੀ ਨਹੀਂ ਹੈॽ
4
ਪਰ ਹੇ ਜ਼ਰੁੱਬਾਬਲ, ਤਕੜਾ ਹੋ! ਯਹੋਵਾਹ ਦਾ ਵਾਕ ਹੈ, ਅਤੇ ਹੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ, ਤਕੜਾ ਹੋ! ਅਤੇ ਹੇ ਦੇਸ ਦੇ ਸਾਰੇ ਲੋਕੋ, ਤਕੜੇ ਹੋਵੋ! ਯਹੋਵਾਹ ਦਾ ਵਾਕ ਹੈ, ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ,
5
ਉਸ ਬਚਨ ਅਨੁਸਾਰ ਜੋ ਮੈਂ ਤੁਹਾਡੇ ਨਾਲ ਬੰਨ੍ਹਿਆ ਜਦ ਤੁਸੀਂ ਮਿਸਰੋਂ ਨਿੱਕਲੇ, ਸੋ ਮੇਰਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ, ਡਰੋ ਨਾॽ
6
ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਥੋੜੇ ਜਿਹੇ ਚਿਰ ਵਿੱਚ ਮੈਂ ਫੇਰ ਅਕਾਸ਼ ਅਤੇ ਧਰਤੀ ਅਤੇ ਜਲ ਥਲ ਨੂੰ ਹਿਲਾ ਦਿਆਂਗਾ
7
ਨਾਲੇ ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰੀਆਂ ਕੌਮਾਂ ਦੇ ਪਦਾਰਥ ਆਉਣਗੇ ਸੋ ਮੈਂ ਏਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦਾ ਯਹੋਵਾਹ ਕਹਿੰਦਾ ਹੈ
8
ਚਾਂਦੀ ਮੇਰੀ ਹੈ ਅਤੇ ਸੋਨਾ ਵੀ ਮੇਰਾ ਹੈ, ਯਹੋਵਾਹ ਦਾ ਵਾਕ ਹੈ
9
ਏਸ ਭਵਨ ਦੀ ਆਖਰੀ ਰੌਣਕ ਪਹਿਲੀ ਤੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ, - ਮੈਂ ਏਸ ਅਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।
10
ਦਾਰਾ ਪਾਤਸ਼ਾਹ ਦੇ ਦੂਜੇ ਵਰ੍ਹੇ ਦੇ ਨੌਵੇਂ ਮਹੀਨੇ ਦੀ ਚੱਵੀ ਤਰੀਕ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ ਕਿ
11
ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਬਿਵਸਥਾ ਦੇ ਵਿਖੇ ਜਾਜਕਾਂ ਤੋਂ ਪੁੱਛ
12
ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈ, ਤੇਲ ਯਾ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੋਹ ਜਾਵੇ ਤਾਂ ਭਲਾ, ਉਹ ਚੀਜ਼ ਪਵਿੱਤਰ ਹੋ ਜਾਵੇਗੀॽ ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ
13
ਫੇਰ ਹੱਜਈ ਨੇ ਪੁੱਛਿਆ, ਜੇ ਕੋਈ ਮਨੁੱਖ ਜੋ ਲੋਥ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ ਇਨ੍ਹਾਂ ਵਿੱਚੋਂ ਕਿਸੇ ਚੀਜ਼ ਨੂੰ ਛੋਹ ਦੇਵੇ ਤਾਂ ਭਲਾ, ਉਹ ਚੀਜ਼ ਅਸ਼ੁੱਧ ਹੋ ਜਾਵੇਗੀॽ ਤਾਂ ਜਾਜਕਾਂ ਨੇ ਉੱਤਰ ਦਿੱਤਾ, ਉਹ ਅਸ਼ੁੱਧ ਹੋਵੇਗੀ
14
ਫੇਰ ਹੱਜਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਏਸ ਪਰਜਾ ਅਰ ਏਸ ਕੌਮ ਦਾ ਇਹੋ ਹਾਲ ਹੈ, ਯਹੋਵਾਹ ਦਾ ਵਾਕ ਹੈ ਅਤੇ ਏਸੇ ਤਰਾਂ ਓਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਓਹ ਉੱਥੇ ਚੜ੍ਹਾਉਂਦੇ ਹਨ ਉਹ ਵੀ ਅਸ਼ੁੱਧ ਹੈ
15
ਹੁਣ ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ। ਏਸ ਤੋਂ ਪਹਿਲਾਂ ਕਿ ਪੱਥਰ ਉੱਤੇ ਪੱਥਰ ਯਹੋਵਾਹ ਦੀ ਹੈਕਲ ਵਿੱਚ ਰੱਖਿਆ ਗਿਆ ਤਾਂ ਤੁਹਾਡਾ ਕੀ ਹਾਲ ਰਿਹਾॽ
16
ਜਦ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ ਤਾਂ ਦਸ ਹੀ ਹੁੰਦੇ ਸਨ। ਜਦ ਕੋਈ ਮੈ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਤਾਂ ਵੀਹ ਹੀ ਹੁੰਦੇ ਸਨ
17
ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਹੋਵਾਹ ਦਾ ਵਾਕ ਹੈ
18
ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ, ਨੌਵੇਂ ਮਹੀਨੇ ਦੀ ਚੱਵੀ ਤਰੀਕ ਤੋਂ ਜਿਸ ਦਿਨ ਤੋਂ ਯਹੋਵਾਹ ਦੀ ਹੈਕਲ ਦੀ ਨੀਂਹ ਰੱਖੀ ਗਈ, ਸੋਚ ਵਿਚਾਰ ਕਰੋ
19
ਕੀ ਬੀਜ ਅਜੇ ਖੱਤੇ ਵਿੱਚ ਹੈॽ ਕੀ ਅੰਗੂਰੀ ਬਾਗ, ਹਜੀਰ ਅਨਾਰ ਅਤੇ ਜ਼ੈਤੂਨ ਦੇ ਬਿਰਛ ਅਜੇ ਫਲ ਨਹੀਂ ਦਿੰਦੇॽ ਅੱਜ ਤੋਂ ਤੁਹਾਨੂੰ ਬਕਰਤ ਦਿਆਂਗਾ।।
20
ਮਹੀਨੇ ਦੀ ਚੱਵੀ ਤਰੀਕ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਕੋਲ ਦੂਜੀ ਵਾਰ ਆਇਆ ਕਿ
21
ਯਹੂਦਾਹ ਦੇ ਹਾਕਮ ਜ਼ਰੁੱਬਾਬਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾਵਾਂਗਾ
22
ਅਤੇ ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ ਅਤੇ ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ ਅਤੇ ਰਥਾਂ ਨੂੰ ਸਵਾਰਾਂ ਸਣੇ ਉੱਲਦ ਦਿਆਂਗਾ ਅਤੇ ਘੋੜੇ ਅਰ ਉਨ੍ਹਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ
23
ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੁੱਬਾਬਲ ਸ਼ਅਲਤੀਏਲ ਦੇ ਪੁੱਤ੍ਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੈਨੂੰ ਆਪਣੀ ਮੋਹਰ ਛਾਪ ਵਾਂਙੁ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।
← Chapter 1
Jump to:
Chapter 1
Chapter 2
All chapters:
1
2