bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Isaiah 30
Isaiah 30
Punjabi Bible 2016 - ਪਵਿੱਤਰ ਬਾਈਬਲ O.V.
← Chapter 29
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 53
Chapter 54
Chapter 55
Chapter 56
Chapter 57
Chapter 58
Chapter 59
Chapter 60
Chapter 61
Chapter 62
Chapter 63
Chapter 64
Chapter 65
Chapter 66
Chapter 31 →
1
ਹਾਇ ਆਕੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਸਲਾਹ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਸੰਬੰਧ ਜੋੜਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਭਈ ਓਹ ਪਾਪ ਉੱਤੇ ਪਾਪ ਵਧਾਉਣ,
2
ਜਿਹੜੇ ਹੇਠਾਂ ਮਿਸਰ ਨੂੰ ਜਾਣ ਲਈ ਚੱਲਦੇ ਹਨ, ਪਰ ਮੈਥੋਂ ਨਹੀਂ ਪੁੱਛਦੇ, ਭਈ ਓਹ ਫ਼ਿਰਊਨ ਦੀ ਓਟ ਵਿੱਚ ਸ਼ਕਤੀ ਪਾਉਣ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣ ।
3
ਸੋ ਫ਼ਿਰਊਨ ਦੀ ਓਟ ਤੁਹਾਡੇ ਲਈ ਸ਼ਰਮਿੰਦਗੀ ਹੋਵੇਗੀ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣੀ ਭੰਡੀ ਹੋਵੇਗੀ
4
ਭਾਵੇਂ ਓਹਨਾਂ ਦੇ ਸਰਦਾਰ ਸੋਆਨ ਵਿੱਚ ਹੋਣ, ਅਤੇ ਓਹਨਾਂ ਦੇ ਰਾਜ ਦੂਤ ਹਾਨੇਸ ਵਿੱਚ ਪਹੁੰਚਣ,
5
ਓਹ ਸਾਰੇ ਉਸ ਕੌਮ ਦੇ ਕਾਰਨ, ਜੋ ਉਨ੍ਹਾਂ ਲਈ ਲਾਭਦਾਇਕ ਨਹੀਂ, ਲਾਜ ਖਾਣਗੇ, ਉਹ ਨਾ ਸਹਾਇਤਾ ਲਈ, ਨਾ ਲਾਭ ਲਈ, ਪਰ ਲਾਜ ਲਈ ਸਗੋਂ ਨਿੰਦਿਆ ਲਈ ਹੋਵੇਗੀ!।।
6
ਦੱਖਣੀ ਡੰਗਰਾਂ ਲਈ ਅਗੰਮ ਵਾਕ, - ਦੁਖ ਅਤੇ ਕਸ਼ਟ ਦੇ ਦੇਸ ਥਾਣੀ, ਜਿੱਥੋਂ ਬਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਓਹ ਜੁਆਨ ਖੋਤਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਉੱਠਾਂ ਦੇ ਕੁਹਾਨਾਂ ਉੱਤੇ ਆਪਣੇ ਖ਼ਜ਼ਾਨੇ, ਓਸ ਕੌਮ ਵੱਲ ਜਿਹੜੀ ਲਾਭਦਾਇਕ ਨਹੀਂ ਚੁੱਕੀ ਲਈ ਜਾਂਦੇ ਹਨ!
7
ਮਿਸਰੀ ਵਿਅਰਥ ਅਤੇ ਫੋਕੀ ਸਹਾਇਤਾ ਕਰਦੇ ਹਨ, ਏਸ ਲਈ ਮੈਂ ਉਹ ਨੂੰ ਸੱਦਿਆ, \ਰਹਬ ਜਿਹੜੀ ਬੈਠੀ ਰਹਿੰਦੀ ਹੈ\!।।
8
ਹੁਣ ਜਾਹ, ਉਨ੍ਹਾਂ ਦੇ ਅੱਗੇ ਪੱਟੀ ਉੱਤੇ ਲਿਖ, ਅਤੇ ਪੋਥੀ ਵਿੱਚ ਚਾੜ੍ਹ ਲੈ, ਭਈ ਉਹ ਆਖਰੀ ਸਮਿਆਂ ਲਈ ਸਦਾ ਦੀ ਸਾਖੀ ਹੋਵੇ।
9
ਏਹ ਤਾਂ ਆਕੀ ਪਰਜਾ, ਝੂਠੇ ਬਾਲਕ ਹਨ, ਬਾਲਕ ਜਿਹੜੇ ਯਹੋਵਾਹ ਦੀ ਬਿਵਸਥਾ ਨੂੰ ਸੁਣਨਾ ਨਹੀਂ ਚਾਹੁੰਦੇ,
10
ਜਿਹੜੇ ਵੇਖਣ ਵਾਲਿਆਂ ਨੂੰ ਆਖਦੇ ਹਨ, ਵੇਖੋ ਨਾ! ਅਤੇ ਦਰਸ਼ੀਆਂ ਨੂੰ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਬੋਲੋ, ਛਲ ਫਰੇਬ ਦੱਸੋ!
11
ਰਸਤੇ ਤੋਂ ਹਟੋ, ਮਾਰਗ ਤੋਂ ਫਿਰ ਜਾਓ, ਇਸਰਾਏਲ ਦੇ ਪਵਿੱਤਰ ਪੁਰਖ ਨੂੰ ਸਾਡੇ ਅੱਗਿਓਂ ਹਟਾ ਦਿਓ!
12
ਏਸ ਕਰਕੇ ਇਸਰਾਏਲ ਦਾ ਪਵਿੱਤਰ ਪੁਰਖ ਇਉਂ ਆਖਦਾ ਹੈ, ਏਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਡਾਸਣਾ ਲਾਉਂਦੇ ਹੋ,
13
ਉਪਰੰਤ ਏਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੋੜ ਵਾਂਙੁ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉਭਰੀ ਹੋਈ ਹੈ, ਜਿਹ ਦਾ ਟੁੱਟੜਾ ਅਚਾਣਕ ਇੱਕ ਦਮ ਹੋਵੇਗਾ।
14
ਉਹ ਦਾ ਟੁੱਟਣਾ ਘੁਮਿਆਰ ਦੇ ਭਾਂਡੇ ਦੇ ਟੁੱਟਣ ਵਾਂਙੁ ਹੋਵੇਗਾ, ਜਿਹ ਨੂੰ ਉਹ ਚੂਰ ਚੂਰ ਕਰਨ ਤੋਂ ਸਰਫਾ ਨਹੀਂ ਕਰਦਾ, ਅਤੇ ਜਿਹ ਦੇ ਟੁਕੜਿਆ ਵਿੱਚੋਂ ਇੱਕ ਠੀਕਰਾ ਵੀ ਨਾ ਲੱਭੇਗਾ, ਜਿਹ ਦੇ ਨਾਲ ਚੁੱਲ੍ਹੇ ਵਿੱਚੋਂ ਅੱਗ ਚੁੱਕੀ ਜਾਵੇ, ਨਾ ਹੌਦ ਤੋਂ ਪਾਣੀ ਭਰਿਆ ਜਾਵੇ।।
15
ਪ੍ਰਭੁ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਐਉਂ ਆਖਦਾ ਹੈ, ਮੁੜ ਆਉਣ ਵਿੱਚ ਤੇ ਚੈਨ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸਾਂ ਨਾ ਚਾਹਿਆ,
16
ਪਰ ਤੁਸਾਂ ਆਖਿਆ, ਨਹੀਂ ਅਸੀਂ ਘੋੜਿਆਂ ਤੇ ਨੱਠਾਂਗੇ, - ਤਦੇ ਤੁਸੀਂ ਨੱਠੋਗੇ! ਅਸੀਂ ਤੇਜ ਚੱਲਣ ਵਾਲਿਆਂ ਉੱਤੇ ਚੜ੍ਹਾਂਗੇ, - ਤਦੇ ਤੁਹਾਡੇ ਪਿੱਛਾ ਕਰਨ ਵਾਲੇ ਤਾਂ ਤੇਜ ਹੋਣਗੇ!
17
ਇੱਕ ਦੀ ਘੁਰਕੀ ਨਾਲ ਇੱਕ ਹਜ਼ਾਰ ਨੱਠੇਗਾ, ਅਤੇ ਪੰਜਾਂ ਦੀ ਘੁਰਕੀ ਤੇ ਅੱਗੋਂ ਤੁਸੀਂ ਨੱਠੋਗੇ, ਜਦ ਤੀਕ ਤੁਸੀਂ ਪਹਾੜ ਦੀ ਟੀਸੀ ਉੱਤੇ ਬਾਂਸ ਵਾਂਙੁ, ਯਾ ਟਿੱਬੇ ਉੱਤੇ ਇੱਕ ਝੰਡੇ ਵਾਂਙੁ ਨਾ ਛੱਡੇ ਜਾਓਗੇ।।
18
ਏਸ ਲਈ ਯਹੋਵਾਹ ਉਡੀਕਦਾ ਹੈ, ਭਈ ਉਹ ਤੁਹਾਡੇ ਉਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਭਈ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਓਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!।।
19
ਹਾਂ, ਹੇ ਲੋਕੋ, ਜਿਹੜੇ ਯਰੂਸ਼ਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੋਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜਰੂਰ ਤੁਹਾਡੇ ਉਤੇ ਕਿਰਪਾ ਕਰੇਗਾ, ਜਦ ਉਹ ਉਸ ਨੂੰ ਸੁਣੇਗਾ, ਉਹ ਤੁਹਾਨੂੰ ਉੱਤਰ ਦੇਵੇਗਾ।
20
ਭਾਵੇਂ ਪ੍ਰਭੁ ਤੁਹਾਨੂੰ ਦੁਖ ਦੀ ਰੋਟੀ ਅਤੇ ਕਸ਼ਟ ਦਾ ਪਾਣੀ ਦੇਵੇ, ਤਾਂ ਵੀ ਤੁਹਾਡਾ ਗੁਰੂ ਆਪ ਨੂੰ ਨਾ ਲੁਕਾਵੇਗਾ, ਸਗੋਂ ਤੁਹਾਡੀਆਂ ਅੱਖਾਂ ਆਪਣੇ ਗੁਰੂ ਨੂੰ ਵੇਖਣਗੀਆਂ।
21
ਅਤੇ ਤੁਹਾਡੇ ਕੰਨ ਤੁਹਾਡੇ ਪਿੱਛੋਂ ਏਹ ਗੱਲ ਸੁਣਨਗੇ ਕਿ ਤੁਹਾਡਾ ਰਾਹ ਏਹੋ ਈ ਹੈ, ਏਸ ਵਿੱਚ ਚੱਲੋ, ਜਦ ਤੁਸੀਂ ਸੱਜੇ ਨੂੰ ਮੁੜੋ ਜਦ ਤੁਸੀਂ ਖੱਬੇ ਨੂੰ ਮੁੜੋ।
22
ਤਾਂ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਭਰਿਸ਼ਟ ਕਰੋਗੇ, ਤੂੰ ਓਹਨਾਂ ਨੂੰ ਗੰਦੀਆਂ ਚੀਜ਼ਾਂ ਵਾਂਙੁ ਖਿਲਾਰ ਦੇਵੇਂਗਾ, ਤੂੰ ਓਹਨਾਂ ਨੂੰ ਆਖੇਂਗਾ, ਨਿੱਕਲ ਜਾਓ!
23
ਉਹ ਉਸ ਬੀ ਲਈ ਜਿਹੜਾ ਤੂੰ ਜਮੀਨ ਵਿੱਚ ਬੀਜੇਂਗਾ ਮੀਂਹ ਘੱਲੇਗਾ, ਨਾਲੇ ਜਮੀਨ ਦੀ ਪੈਦਾਵਾਰ ਤੋਂ ਰੋਟੀ ਵੀ, ਜਿਹੜੀ ਮੋਟੀ ਅਤੇ ਵਾਫ਼ਰ ਹੋਵੇਗੀ। ਓਸ ਦਿਨ ਤੇਰਾ ਵੱਗ ਮੋਕਲੀ ਜੂਹ ਵਿੱਚ ਚੁਗੇਗਾ।
24
ਬਲਦ ਅਤੇ ਜੁਆਨ ਗਧੇ, ਜਮੀਨ ਦੇ ਵਾਹੁਣ ਵਾਲੇ, ਸਲੂਣੇ ਪੱਠੇ ਖਾਣਗੇ, ਜਿਹੜੇ ਛੱਜ ਤੇ ਤੰਗੁਲੀ ਨਾਲ ਉਡਾਏ ਹੋਏ ਹੋਣਗੇ।
25
ਹਰੇਕ ਬੁਲੰਦ ਪਹਾੜ ਉੱਤੇ ਅਰ ਹਰੇਕ ਉੱਚੇ ਟਿੱਬੇ ਉੱਤੇ ਨਾਲੀਆਂ ਅਤੇ ਵਗਦੇ ਪਾਣੀ ਹੋਣਗੇ, ਵੱਡੇ ਵਢਾਂਗੇ ਦੇ ਦਿਨ ਜਦ ਬੁਰਜ ਡਿੱਗ ਪੈਣਗੇ।
26
ਚੰਦ ਦਾ ਚਾਨਣ ਸੂਰਜ ਦੇ ਚਾਨਣ ਵਰਗਾ ਹੋਵੇਗਾ, ਅਤੇ ਸੂਰਜ ਦਾ ਚਾਨਣ ਸੱਤ ਗੁਣਾ, ਸੱਤਾਂ ਦਿਨਾਂ ਦੇ ਚਾਨਣ ਦੇ ਬਰੱਬਰ ਹੋਵੇਗਾ, ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ, ਅਤੇ ਆਪਣੀ ਲਾਈ ਹੋਈ ਸੱਟ ਦਾ ਘਾਉ ਚੰਗਾ ਕਰੇਗਾ।।
27
ਵੇਖੋ, ਯਹੋਵਾਹ ਦਾ ਨਾਮ ਦੂਰੋਂ ਲਗਾ ਆਉਂਦਾ ਹੈ, ਕ੍ਰੋਧ ਨਾਲ ਭਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ। ਉਹ ਦੇ ਬੁੱਲ੍ਹ ਗਜ਼ਬ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਙੁ ਹੈ।
28
ਉਹ ਦਾ ਸਾਹ ਨਦੀ ਦੇ ਹੜ੍ਹ ਵਾਂਙੁ ਹੈ, ਜਿਹੜਾ ਗਲ ਤੀਕ ਪਹੁੰਚਦਾ ਹੈ, ਤਾਂ ਜੋ ਉਹ ਕੌਮਾਂ ਨੂੰ ਨੇਸਤੀ ਦੇ ਛੱਜ ਨਾਲ ਛੱਟੇ, ਅਤੇ ਕੁਰਾਹੇ ਪਾਉਣ ਵਾਲੀ ਲਗਾਮ ਕੌਮਾਂ ਦਿਆਂ ਜਬਾੜਿਆਂ ਵਿੱਚ ਹੋਵੇਗੀ।
29
ਤੁਹਾਡਾ ਗੀਤ ਹੋਵੇਗਾ, ਜਿਵੇਂ ਪਵਿੱਤ੍ਰ ਪਰਬ ਦੀ ਰਾਤ ਵਿੱਚ ਹੁੰਦਾ ਹੈ, ਅਤੇ ਦਿਲ ਦੀ ਅਨੰਦਤਾ, ਜਿਵੇਂ ਕੋਈ ਬੰਸਰੀ ਨਾਲ ਇਸਰਾਏਲ ਦੀ ਚਟਾਨ ਵੱਲ ਯਹੋਵਾਹ ਦੇ ਪਹਾੜ ਉੱਤੇ ਚੱਲਿਆ ਆਉਂਦਾ ਹੈ।
30
ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ, ਅਤੇ ਆਪਣੀ ਬਾਂਹ ਦਾ ਉਲਾਰ ਤੱਤੇ ਕ੍ਰੋਧ ਨਾਲ, ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੁਹਲੇ ਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ।
31
ਅੱਸ਼ੂਰੀ ਤਾਂ ਯਹੋਵਾਹ ਦੀ ਅਵਾਜ਼ ਤੋਂ ਡੈਂਬਰ ਜਾਣਗੇ, ਜਦ ਉਹ ਆਪਣੇ ਡੰਡੇ ਨਾਲ ਮਾਰੇਗਾ।
32
ਸਜ਼ਾ ਦੀ ਲਾਠੀ ਦੀ ਹਰ ਸੱਟ ਜਿਹੜੀ ਉਹ ਓਹਨਾਂ ਉੱਤੇ ਲਾਵੇਗਾ, ਡੱਫਾਂ ਨਾਲ ਅਤੇ ਬਰਬਤ ਨਾਲ ਹੋਵੇਗੀ, ਅਤੇ ਲੜਾਈਆਂ ਵਿੱਚ ਚੁੱਕੇ ਹੋਏ ਹੱਥ ਨਾਲ ਉਹ ਓਹਨਾਂ ਨਾਲ ਲੜੇਗਾ।
33
ਪਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਪਾਤਸ਼ਾਹ ਲਈ ਡੂੰਘਾ ਤੇ ਖੁਲ੍ਹਾ ਕਰ ਕੇ ਠਹਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਗੰਧਕ ਦੀ ਧਾਰ ਵਾਂਙੁ ਉਹ ਨੂੰ ਸੁਲਗਾਵੇਗਾ।।
← Chapter 29
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 53
Chapter 54
Chapter 55
Chapter 56
Chapter 57
Chapter 58
Chapter 59
Chapter 60
Chapter 61
Chapter 62
Chapter 63
Chapter 64
Chapter 65
Chapter 66
Chapter 31 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54
55
56
57
58
59
60
61
62
63
64
65
66