bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Jeremiah 26
Jeremiah 26
Punjabi Bible 2016 - ਪਵਿੱਤਰ ਬਾਈਬਲ O.V.
← Chapter 25
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 27 →
1
ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯੋਸ਼ੀਯਾਹ ਦੇ ਰਾਜ ਦੇ ਅਰੰਭ ਵਿੱਚ ਏਹ ਬਚਨ ਯਹੋਵਾਹ ਵੱਲੋਂ ਆਇਆ ਕਿ
2
ਯਹੋਵਾਹ ਐਉਂ ਆਖਦਾ ਹੈ, - ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਓਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦਿਆਂ ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ
3
ਖਬਰੇ ਓਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਓਹਨਾਂ ਦੇ ਬੁਰੇ ਕਰਤੱਬਾਂ ਦੇ ਕਾਰਨ ਓਹਨਾਂ ਨਾਲ ਕਰਨ ਲਈ ਸੋਚੀ ਹੈ
4
ਤੂੰ ਓਹਨਾਂ ਨੂੰ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁੱਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ
5
ਅਤੇ ਮੇਰੇ ਦਾਸਾਂ, ਮੇਰੇ ਨਬੀਆਂ ਦੀਆਂ ਗੱਲਾਂ ਸੁਣੋ ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਘੱਲਿਆ, ਹਾਂ ਸਗੋਂ ਜਤਨ ਨਾਲ ਘੱਲਿਆ, ਪਰ ਤੁਸਾਂ ਨਾ ਸੁਣਿਆ
6
ਤਦ ਮੈਂ ਏਸ ਭਵਨ ਨੂੰ ਸ਼ੀਲੋਹ ਵਾਂਙੁ ਕਰ ਦਿਆਂਗਾ ਅਤੇ ਏਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
7
ਜਦ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਭਵਨ ਵਿੱਚ ਏਹ ਗੱਲਾਂ ਕਰਦੇ ਸੁਣਿਆ
8
ਤਾਂ ਐਉਂ ਹੋਇਆ ਕਿ ਜਦ ਯਿਰਮਿਯਾਹ ਏਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਨ੍ਹਾਂ ਦਾ ਯਹੋਵਾਹ ਨੇ ਉਹ ਨੂੰ ਸਾਰੇ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜ਼ਰੂਰ ਮਰੇਂਗਾ!
9
ਤੂੰ ਯਹੋਵਾਹ ਦੇ ਨਾਮ ਉੱਤੇ ਕਿਉਂ ਅਗੰਮ ਵਾਚਿਆ ਕਿ ਏਹ ਭਵਨ ਸ਼ੀਲੋਹ ਵਾਂਙੁ ਹੋ ਜਾਵੇਗਾ ਅਤੇ ਏਹ ਸ਼ਹਿਰ ਬਰਬਾਦ ਅਤੇ ਬੇਅਬਾਦ ਹੋ ਜਾਵੇਗਾ? ਤਾਂ ਸਾਰੇ ਲੋਕ ਯਿਰਮਿਯਾਹ ਕੋਲ ਯਹੋਵਾਹ ਦੇ ਭਵਨ ਵਿੱਚ ਇਕੱਠੇ ਹੋਏ।।
10
ਜਦ ਯਹੂਦਾਹ ਦੇ ਸਰਦਾਰਾਂ ਨੇ ਏਹ ਗੱਲਾਂ ਸੁਣੀਆਂ ਤਾਂ ਓਹ ਪਾਤਸ਼ਾਹ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕ ਦੇ ਨਵੇਂ ਬੂਹੇ ਵਿੱਚ ਬੈਠ ਗਏ
11
ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਏਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਏਸ ਨੇ ਏਸ ਸ਼ਹਿਰ ਦੇ ਵਿਖੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ
12
ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਘੱਲਿਆ ਕਿ ਏਸ ਘਰ ਦੇ ਵਿਰੁੱਧ ਅਤੇ ਏਸ ਸ਼ਹਿਰ ਦੇ ਵਿਰੁੱਧ ਏਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸਾਂ ਸੁਣੀਆਂ ਹਨ ਅਗੰਮ ਵਾਚਾਂ
13
ਹੁਣ ਤੁਸੀਂ ਆਪਣੀਆਂ ਰਾਹਾਂ ਨੂੰ ਅਤੇ ਆਪਣੇ ਕਰਤੱਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਓਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ
14
ਪਰ ਮੇਰੇ ਵਿਖੇ ਵੇਖੋ, ਮੈਂ ਤੁਹਾਡੇ ਹੱਥ ਵਿੱਚ ਹਾਂ। ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਮੇਰੇ ਨਾਲ ਕਰੋ
15
ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖ਼ੂਨ ਆਪਣੇ ਉੱਤੇ ਅਤੇ ਏਸ ਸ਼ਹਿਰ ਉੱਤੇ ਅਤੇ ਏਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਏਹ ਸਚਿਆਈ ਹੈ ਭਈ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ ਕਿ ਏਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ
16
ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਏਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਏਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ
17
ਤਾਂ ਦੇਸ ਦੇ ਬਜ਼ੁਰਗਾਂ ਵਿੱਚੋਂ ਕਈ ਮਨੁੱਖ ਉੱਠੇ ਅਤੇ ਪਰਜਾ ਦੀ ਸਾਰੀ ਸਭਾ ਨੂੰ ਆਖਿਆ,
18
ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਙੁ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਬਣ ਜਾਵੇਗਾ, ਅਤੇ ਏਸ ਭਵਨ ਦਾ ਪਹਾੜ ਬਣ ਦੀ ਉੱਚਿਆਈ ਹੋਵੇਗਾ।।
19
ਤਾਂ ਕੀ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅਤੇ ਸਾਰੇ ਯਹੂਦਾਹ ਨੇ ਉਹ ਨੂੰ ਮਾਰ ਦਿੱਤਾ? ਕੀ ਉਹ ਯਹੋਵਾਹ ਕੋਲੋਂ ਨਾ ਡਰਿਆ ਅਤੇ ਯਹੋਵਾਹ ਅੱਗੇ ਮਿੰਨਤ ਨਾ ਕੀਤੀ? ਅਤੇ ਕੀ ਯਹੋਵਾਹ ਉਸ ਬੁਰਿਆਈ ਤੋਂ ਜਿਹੜੀ ਉਹ ਓਹਨਾਂ ਦੇ ਵਿਰੁੱਧ ਬੋਲਿਆ ਸੀ ਨਾ ਪਛਤਾਇਆ? ਐਉਂ ਅਸੀਂ ਆਪਣੀਆਂ ਜਾਨਾਂ ਉੱਤੇ ਵੱਡੀ ਬੁਰਿਆਈ ਲਿਆਉਣ ਵਾਲੇ ਹੋਵਾਂਗੇ
20
ਇੱਕ ਹੋਰ ਮਨੁੱਖ ਵੀ ਸੀ ਜਿਹ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤ੍ਰ ਊਰੀਯਾਹ ਕਿਰਯਥਯਆਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਙੁ ਏਸ ਸ਼ਹਿਰ ਦੇ ਵਿਰੁੱਧ ਅਤੇ ਏਸ ਦੇਸ ਦੇ ਵਿਰੁੱਧ ਅਗੰਮ ਵਾਚਿਆ
21
ਜਦ ਯਹੋਯਾਕੀਮ ਪਾਤਸ਼ਾਹ ਨੇ ਅਤੇ ਉਸ ਦੇ ਸਾਰੇ ਸੂਰ ਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਪਾਤਸ਼ਾਹ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰੀਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ
22
ਤਾਂ ਯਹੋਯਾਕੀਮ ਪਾਤਸ਼ਾਹ ਨੇ ਮਨੁੱਖਾਂ ਨੂੰ ਮਿਸਰ ਵਿੱਚ ਘੱਲਿਆ ਅਰਥਾਤ ਅਲਨਾਥਾਨ ਨੂੰ ਜਿਹੜਾ ਅਕਬੋਰ ਦਾ ਪੁੱਤ੍ਰ ਸੀ ਅਤੇ ਉਹ ਦੇ ਨਾਲ ਹੋਰ ਮਨੁੱਖ ਵੀ ਮਿਸਰ ਨੂੰ
23
ਓਹ ਊਰੀਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਪਾਤਸ਼ਾਹ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁਟਵਾ ਦਿੱਤੀ
24
ਪਰ ਸ਼ਾਫ਼ਾਨ ਦੇ ਪੁੱਤ੍ਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਓਹ ਉਹ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ।।
← Chapter 25
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 27 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52