bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Jeremiah 51
Jeremiah 51
Punjabi Bible 2016 - ਪਵਿੱਤਰ ਬਾਈਬਲ O.V.
← Chapter 50
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 52 →
1
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਕੀ ਮੈਂ ਇੱਕ ਨਾਸ ਕਰਨ ਵਾਲੀ ਹਵਾ ਚਲਾਵਾਂਗਾ, ਬਾਬਲ ਦੇ ਵਿਰੁੱਧ, ਲੇਬ-ਕਾਮਾਈ ਦੇ ਵਿਰੁੱਧ।
2
ਮੈਂ ਬਾਬਲ ਲਈ ਉਡਾਵੇ ਘੱਲਾਗਾਂ, ਓਹ ਉਸ ਨੂੰ ਉਡਾਉਣਗੇ, ਓਹ ਦੇਸ ਨੂੰ ਸੱਖਣਾ ਕਰਨਗੇ, ਜਦ ਓਹ ਆਲਿਓਂ ਦੁਆਲਿਓਂ ਉਸ ਦੇ ਵਿਰੁੱਧ, ਉਸ ਦੀ ਬਿਪਤਾ ਦੇ ਦਿਨ ਹੋਣਗੇ।
3
ਤੀਰੰਦਾਜ਼ ਆਪਣਾ ਧਣੁਖ ਤੀਰੰਦਾਜ਼ ਦੇ ਵਿਰੁੱਧ ਚੜ੍ਹਾਵੇ, ਅਤੇ ਉਸ ਦੇ ਵਿਰੁੱਧ ਜੋ ਆਪਣੇ ਆਪ ਨੂੰ ਸੰਜੋ ਵਿੱਚ ਚੁੱਕਦਾ ਹੈ, ਤੁਸੀਂ ਉਸ ਦੇ ਜੁਆਨਾਂ ਦਾ ਸਰਫ਼ਾ ਨਾ ਕਰੋ, ਉਸ ਦੀ ਸਾਰੀ ਸੈਨਾਂ ਦਾ ਸੱਤਿਆ ਨਾਸ ਕਰ ਦਿਓ!
4
ਓਹ ਮਾਰੇ ਜਾ ਕੇ ਕਸਦੀਆਂ ਦੇ ਦੇਸ ਵਿੱਚ ਡਿੱਗਣਗੇ, ਵਿੰਨ੍ਹੇ ਹੋਏ ਉਸ ਦੀਆਂ ਗਲੀਆਂ ਵਿੱਚ।
5
ਕਿਉਂ ਜੋ ਇਸਰਾਏਲ ਅਰ ਯਹੂਦਾਹ, ਸੈਨਾਂ ਦੇ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਤਿਆਗੇ ਨਾ ਗਏ, ਭਾਵੇਂ ਓਹਨਾਂ ਦਾ ਦੇਸ ਇਸਰਾਏਲ ਦੇ ਪਵਿੱਤਰ ਪੁਰਖ ਦੇ ਅੱਗੇ ਦੋਸ਼ ਨਾਲ ਭਰਿਆ ਹੋਇਆ ਹੈ।
6
ਬਾਬਲ ਦੇ ਵਿਚਕਾਰੋਂ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਏਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ।
7
ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੋਨੇ ਦਾ ਕਟੋਰਾ ਸੀ, ਜਿਸ ਸਾਰੀ ਧਰਤੀ ਨੂੰ ਨਸ਼ਈ ਕੀਤਾ, ਕੌਮਾਂ ਨੇ ਉਸ ਦੀ ਮਧ ਪੀਤੀ, ਏਸ ਲਈ ਕੌਮਾਂ ਖੀਵੀਆਂ ਹੋ ਗਈਆਂ।
8
ਬਾਬਲ ਮਲਕੜੇ ਡਿੱਗ ਪਿਆ ਅਤੇ ਭੰਨਿਆ ਤੋਂੜਿਆ ਗਿਆ, ਉਸ ਦੇ ਉੱਤੇ ਰੋਵੋ! ਉਸ ਦੇ ਦੁਖ ਲਈ ਬਲਸਾਨ ਲਓ, ਸ਼ਾਇਦ ਉਹ ਚੰਗਾ ਹੋ ਜਾਵੇ।
9
ਅਸੀਂ ਤਾਂ ਬਾਬਲ ਨੂੰ ਚੰਗਾ ਕਰਨਾ ਚਾਹੁੰਦੇ ਸਾਂ, ਪਰ ਉਹ ਚੰਗਾ ਨਾ ਹੋਇਆ। ਤੁਸੀਂ ਉਸ ਨੂੰ ਛੱਡੋ, ਆਓ, ਅਸੀਂ ਹਰੇਕ ਆਪਣੇ ਦੇਸ ਨੂੰ ਤੁਰ ਚੱਲੀਏ, ਕਿਉਂ ਜੋ ਉਸ ਦਾ ਨਿਆਉਂ ਅਕਾਸ਼ ਦੇ ਨੇੜੇ ਅੱਪੜਿਆ, ਅਤੇ ਬੱਦਲਾਂ ਤੀਕ ਉੱਠ ਗਿਆ ਹੈ।
10
ਯਹੋਵਾਹ ਨੇ ਸਾਡੇ ਧਰਮ ਨੂੰ ਪਰਗਟ ਕੀਤਾ ਹੈ, ਆਓ, ਸੀਯੋਨ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੰਮ ਦਾ ਵਰਨਣ ਕਰੀਏ।।
11
ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ! ਯਹੋਵਾਹ ਨੇ ਮਾਦੀ ਪਾਤਸ਼ਾਹਾਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਏਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ!
12
ਬਾਬਲ ਦੀ ਸਫ਼ੀਲ ਦੇ ਵਿਰੁੱਧ ਝੰਡਾ ਖੜਾ ਕਰੋ, ਪਹਿਰੇ ਨੂੰ ਤਕੜਾ ਕਰੋ, ਪਹਿਰਦਾਰ ਨੂੰ ਕਾਇਮ ਕਰੋ, ਘਾਤ ਦੇ ਥਾਂ ਤਿਆਰ ਕਰੋ, ਕਿਉਂ ਜੋ ਯਹੋਵਾਹ ਨੇ ਜੋ ਮਤਾ ਪਕਾਇਆ ਸੋ ਕੀਤਾ ਵੀ, ਜਿਹੜਾ ਉਹ ਬਾਬਲ ਦੇ ਵਾਸੀਆਂ ਦੇ ਵਿਖੇ ਬੋਲਿਆ ਸੀ।
13
ਬਹੁਤਿਆਂ ਖ਼ਜ਼ਾਨਿਆਂ ਵਾਲੀਏ, ਤੂੰ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਵੱਸਦੀ ਹੈਂ, ਤੇਰਾ ਅੰਤ ਆ ਗਿਆ, ਤੇਰੀ ਮਾਰ ਧਾੜ ਦਾ ਹਾੜਾ ਭਰ ਗਿਆ ਹੈ!
14
ਸੈਨਾਂ ਦੇ ਯਹੋਵਾਹ ਨੇ ਆਪਣੀ ਜਾਨ ਦੀ ਸੌਂਹ ਖਾਧੀ ਹੈ, ਮੈਂ ਜਰੂਰ ਤੈਨੂੰ ਆਦਮੀਆਂ ਨਾਲ ਸਲਾ ਵਾਂਙੁ ਭਰ ਦਿਆਂਗਾ, ਓਹ ਤੇਰੇ ਉੱਤੇ ਫਤਹ ਦਾ ਨਾਰਾ ਮਾਰਨਗੇ!
15
ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ ਨੂੰ ਤਾਣਿਆ।
16
ਜਦ ਉਹ ਆਪਣੀ ਅਵਾਜ਼ ਚੁੱਕਦਾ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਰੌਲਾ ਹੁੰਦਾ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਮੀਂਹ ਲਈ ਬਿਜਲੀ ਬਣਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।
17
ਹਰੇਕ ਆਦਮੀ ਵਹਿਸ਼ੀ ਅਤੇ ਅਣਜਾਣ ਹੋ ਗਿਆ ਹੈ, ਹਰੇਕ ਸਰਾਫ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਓਹਨਾਂ ਵਿੱਚ ਸਾਹ ਨਹੀਂ।
18
ਓਹ ਫੋਕੇ ਹਨ ਅਤੇ ਧੋਖੇ ਦਾ ਕੰਮ ਹੈ, ਓਹ ਆਪਣੀ ਸਜ਼ਾ ਦੇ ਵੇਲੇ ਨਾਸ ਹੋ ਜਾਣਗੇ।
19
ਯਾਕੂਬ ਦਾ ਹਿੱਸਾ ਓਹਨਾਂ ਵਰਗਾ ਨਹੀਂ, ਕਿਉਂ ਜੋ ਉਹ ਓਹਨਾਂ ਸਭਨਾਂ ਦਾ ਸਿਰਜਨਹਾਰ ਹੈ, ਉਹ ਉਸ ਦੀ ਮਿਲਖ ਦਾ ਗੋਤ ਹੈ, - ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।।
20
ਤੂੰ ਮੇਰੇ ਲਈ ਹਥੌੜਾ ਅਤੇ ਲੜਾਈ ਦਾ ਹਥਿਆਰ ਹੈਂ, ਤੇਰੇ ਨਾਲ ਮੈਂ ਕੌਮਾਂ ਨੂੰ ਭੰਨਾਂਗਾ, ਤੇਰੇ ਨਾਲ ਪਾਤਸ਼ਾਹੀਆਂ ਦਾ ਨਾਸ ਕਰਾਂਗਾ।
21
ਮੈਂ ਤੇਰੇ ਨਾਲ ਘੋੜੇ ਅਤੇ ਉਸ ਦੇ ਅਸਵਾਰ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਰਥ ਅਤੇ ਸਾਰਥੀ ਨੂੰ ਬੰਨ ਸੁੱਟਾਂਗਾ,
22
ਮੈਂ ਤੇਰੇ ਨਾਲ ਮਨੁੱਖ ਅਤੇ ਤੀਵੀਂ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਬੁੱਢੇ ਅਤੇ ਜੁਆਨ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਗਭਰੂ ਅਤੇ ਕੁਆਰੀ ਨੂੰ ਭੰਨ ਸੁੱਟਾਂਗਾ।
23
ਮੈਂ ਤੇਰੇ ਨਾਲ ਅਯਾਲੀ ਅਤੇ ਉਸ ਦੇ ਇੱਜੜ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਹਾਲੀ ਅਤੇ ਉਹ ਜੋਗ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਸੂਬੇਦਾਰਾਂ ਅਤੇ ਰਈਸਾਂ ਨੂੰ ਭੰਨ ਸੁੱਟਾਂਗਾ।
24
ਮੈਂ ਬਾਬਲ ਨੂੰ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਓਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ।।
25
ਵੇਖ, ਹੇ ਨਾਸ ਕਰਨ ਵਾਲੇ ਪਹਾੜ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਹਾੜ ਬਣਾ ਦਿਆਂਗਾ।
26
ਓਹ ਤੇਰੇ ਵਿੱਚੋਂ ਨਾ ਕੋਈ ਪੱਥਰ ਖੂੰਜੇ ਲਈ, ਨਾ ਕੋਈ ਪੱਥਰ ਨੀਹਾਂ ਲਈ ਲੈਣਗੇ, ਪਰ ਤੂੰ ਸਦਾ ਲਈ ਵਿਰਾਨ ਰਹੇਂਗਾ, ਯਹੋਵਾਹ ਦਾ ਵਾਕ ਹੈ।।
27
ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ਼ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾਂ ਵਾਂਙੁ ਘੋੜਿਆਂ ਨੂੰ ਚੜ੍ਹਾ ਲਿਆਓ!
28
ਉਸ ਦੇ ਵਿਰੁੱਧ ਕੌਮਾਂ ਨੂੰ ਤਿਆਰ ਕਰੋ, ਮਾਦੀ ਪਾਤਸ਼ਾਹਾਂ ਨੂੰ, ਉਹ ਦੇ ਸੂਬੇਦਾਰਾਂ ਨੂੰ, ਅਤੇ ਉਹ ਦੇ ਸਾਰੇ ਰਈਸਾਂ ਨੂੰ, ਓਹਨਾਂ ਦੀ ਹਕੂਮਤ ਦੇ ਹਰੇਕ ਦੇਸ ਨੂੰ!
29
ਉਹ ਦੇਸ ਕੰਬਦਾ ਹੈ ਅਤੇ ਪੀੜਾਂ ਲੱਗੀਆਂ ਹੋਈਆਂ ਹਨ, ਕਿਉਂ ਜੋ ਯਹੋਵਾਹ ਦੇ ਪਰੋਜਨ ਬਾਬਲ ਦੇ ਵਿਰੁੱਧ ਕਾਇਮ ਹਨ, ਭਈ ਬਾਬਲ ਦੇ ਦੇਸ ਨੂੰ ਵਿਰਾਨ ਕਰੇ, ਜਿਸ ਦੇ ਵਿੱਚ ਕੋਈ ਨਾ ਵੱਸੇ।
30
ਬਾਬਲ ਦਿਆਂ ਸੂਰਮਿਆਂ ਨੇ ਲੜਨਾ ਛੱਡ ਦਿੱਤਾ ਹੈ, ਓਹ ਆਪਣੇ ਗੜ੍ਹਾਂ ਵਿੱਚ ਰਹਿੰਦੇ ਹਨ, ਓਹਨਾਂ ਦੀ ਸੂਰਮਤਾਈ ਘਟ ਗਈ ਹੈ, ਓਹ ਤੀਵੀਆਂ ਵਾਂਙੁ ਹੋ ਗਏ, ਉਸ ਦੇ ਵਾਸ ਸੜ ਗਏ, ਉਸ ਦੇ ਅਰਲ ਤੋੜੇ ਗਏ।
31
ਇੱਕ ਨੱਠਣ ਵਾਲਾ ਦੂਜੇ ਨੱਠਣ ਵਾਲੇ ਨੂੰ ਮਿਲਣ ਲਈ, ਅਤੇ ਇੱਕ ਦੱਸਣ ਵਾਲਾ ਦੂਜੇ ਦੱਸਣ ਵਾਲੇ ਨੂੰ ਮਿਲਣ ਲਈ ਨੱਠੇਗਾ, ਬਾਬਲ ਦੇ ਪਾਤਸ਼ਾਹ ਨੂੰ ਦੱਸਣ ਲਈ ਭਈ ਉਹ ਦਾ ਸ਼ਹਿਰ ਹਰ ਪਾਸਿਓਂ ਲੈ ਲਿਆ ਗਿਆ।
32
ਪੱਤਣ ਵੀ ਖੋਹ ਲਏ ਗਏ, ਕਾਨੇ ਅੱਗ ਨਾਲ ਸਾੜੇ ਗਏ, ਅਤੇ ਜੋਧੇ ਘਾਬਰ ਗਏ!
33
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਕਹਿੰਦਾ ਹੈ, ਕਿ ਬਾਬਲ ਦੀ ਧੀ ਪਿੜ ਵਾਂਙੁ ਹੈ, ਉਸ ਵੇਲੇ ਜਦ ਗਾਹੁੰਦੇ ਹਨ, ਥੋੜਾ ਚਿਰ ਬਾਕੀ ਹੈ, ਕਿ ਉਸ ਦੀ ਫ਼ਸਲ ਦਾ ਵੇਲਾ ਆ ਜਾਵੇਗਾ।।
34
ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਙੁ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ!
35
ਸੀਯੋਨ ਦੇ ਵੱਸਣ ਵਾਲੀ ਆਖੇਗੀ, ਮੇਰਾ ਅਤੇ ਮੇਰੇ ਸਾਕਾਂ ਦਾ ਜ਼ੁਲਮ ਬਾਬਲ ਉੱਤੇ ਹੋਵੇ! ਯਰੂਸ਼ਲਮ ਆਖੇਗੀ, ਮੇਰਾ ਲਹੂ ਕਸਦੀਆਂ ਵਾਲਿਆਂ ਵਾਸੀਆਂ ਉੱਤੇ ਹੋਵੇ!
36
ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੇਰਾ ਮਕੁੱਦਮਾ ਆਪ ਲੜਾਂਗਾ, ਤੇਰਾ ਬਦਲਾ ਮੈਂ ਲਵਾਂਗਾ, ਮੈਂ ਉਸ ਦੇ ਸਮੁੰਦਰ ਨੂੰ ਮੁਕਾ ਦਿਆਂਗਾ, ਉਸ ਦੇ ਸੋਤੇ ਨੂੰ ਮੈਂ ਸੁਕਾ ਦਿਆਂਗਾ।
37
ਬਾਬਲ ਥੇਹ ਹੋ ਜਾਵੇਗਾ, ਉਹ ਗਿੱਦੜਾਂ ਦੀ ਖੋਹ ਹੋਵੇਗਾ, ਉਹ ਹੈਰਾਨੀ ਅਤੇ ਸੂੰ ਸੂੰ ਦਾ ਕਾਰਨ ਹੋਵੇਗਾ, ਉੱਥੇ ਕੋਈ ਨਾ ਵੱਸੇਗਾ।
38
ਓਹ ਇੱਕਠੇ ਜਵਾਨ ਬਬਰ ਸ਼ੇਰਾਂ ਵਾਂਙੁ ਬੁੱਕਣਗੇ, ਓਹ ਸ਼ੀਹਣੀ ਦੇ ਬੱਚਿਆਂ ਵਾਂਙੁ ਗੁਰ ਗੁਰ ਕਰਨਗੇ।
39
ਓਹਨਾਂ ਦੀ ਮਸਤੀ ਵਿੱਚ ਮੈਂ ਓਹਨਾਂ ਦੀ ਦਾਉਤ ਕਰਾਂਗਾ, ਭਈ ਓਹ ਖੀਵੇ ਹੋ ਜਾਣ ਅਤੇ ਖੁਸ਼ ਹੋਣ, ਸਦਾ ਦੀ ਨੀਂਦ ਸੌਂ ਜਾਣ, ਅਤੇ ਨਾ ਜਾਗਣ, ਯਹੋਵਾਹ ਦਾ ਵਾਕ ਹੈ।
40
ਮੈਂ ਓਹਨਾਂ ਨੂੰ ਲੇਲੀਆਂ ਵਾਂਙੁ, ਮੀਢਿਆਂ ਅਰ ਬੱਕਰੀਆਂ ਵਾਂਙੁ ਘਾਤ ਹੋਣ ਲਈ ਹੇਠਾਂ ਲਾਹ ਲਿਆਵਾਂਗਾ।।
41
ਸ਼ੇਸ਼ਕ ਕਿਵੇਂ ਲੈ ਲਿਆ ਗਿਆ, ਸਾਰੀ ਧਰਤੀ ਦੀ ਵਡਿਆਈ ਫੜੀ ਗਈ! ਬਾਬਲ ਕਿਵੇਂ ਕੌਮਾਂ ਵਿੱਚ ਵਿਰਾਨ ਹੋ ਗਿਆ!
42
ਬਾਬਲ ਉੱਤੇ ਸਮੁੰਦਰ ਚੜ੍ਹ ਗਿਆ, ਉਹ ਉਸ ਦਿਆਂ ਠਾਠਾਂ ਦੀ ਵਾਫ਼ਰੀ ਨਾਲ ਕੱਜਿਆ ਗਿਆ।
43
ਉਸ ਦੇ ਸ਼ਹਿਰ ਵਿਰਾਨ ਹੋ ਗਏ, ਉਹ ਧਰਤੀ ਸੁੱਕੀ ਅਤੇ ਥਲ ਹੋ ਗਈ, ਉਹ ਧਰਤੀ ਜਿਸ ਵਿੱਚ ਕੋਈ ਨਹੀਂ ਵੱਸਦਾ, ਜਿਹ ਦੇ ਵਿੱਚੋਂ ਦੀ ਆਦਮ ਵੰਸ ਨਹੀਂ ਲੰਘਦਾ।
44
ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫੇਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ!
45
ਹੇ ਮੇਰੀ ਪਰਜਾ, ਉਸ ਦੇ ਵਿਚਕਾਰੋਂ ਨਿੱਕਲ ਜਾਹ, ਹਰ ਮਨੁੱਖ ਯਹੋਵਾਹ ਦੇ ਤੇਜ਼ ਕ੍ਰੋਧ ਤੋਂ ਆਪਣੀ ਜਾਨ ਬਚਾਵੇ!
46
ਨਾ ਤਾਂ ਤੁਹਾਡਾ ਦਿਲ ਘਾਬਰੇ ਅਤੇ ਨਾ ਤੁਸੀਂ ਡਰੋ, ਦੇਸ ਦੇ ਅਵਾਈਆਂ ਦੇ ਸੁਣਨ ਕਰਕੇ, - ਇੱਕ ਸਾਲ ਇੱਕ ਅਵਾਈ ਆਉਂਦੀ ਹੈ, ਉਹ ਦੇ ਪਿੱਛੋਂ ਦੂਜੇ ਸਾਲ ਹੋਰ ਅਵਾਈ, ਦੇਸ ਵਿੱਚ ਧੱਕਾ ਧੋੜਾ, ਅਤੇ ਹਾਕਮ ਹਾਕਮ ਦੇ ਵਿਰੁੱਧ ਹੋਵੇਗਾ।।
47
ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਜਦ ਮੈਂ ਬਾਬਲ ਦੀਆਂ ਘੜੀਆਂ ਹੋਈਆਂ ਮੂਰਤਾਂ ਉੱਤੇ ਸਜ਼ਾ ਲਿਆਵਾਂਗਾ, ਉਸ ਦਾ ਸਾਰਾ ਦੇਸ਼ ਸ਼ਰਮਿੰਦਾ ਹੋ ਜਾਵੇਗਾ, ਉਸ ਦੇ ਸਾਰੇ ਵੱਢੇ ਹੋਏ ਉਸ ਦੇ ਵਿਚਕਾਰ ਡਿੱਗ ਪੈਣਗੇ।
48
ਤਦ ਅਕਾਸ਼ ਅਤੇ ਧਰਤੀ, ਅਤੇ ਸਭ ਜੋ ਉਹ ਦੇ ਵਿੱਚ ਹੈ, ਬਾਬਲ ਉੱਤੇ ਜੈਕਾਰਾ ਗਜਾਉਣਗੇ, ਕਿਉਂ ਜੋ ਲੁੱਟਣ ਵਾਲਾ ਉੱਤਰ ਵੱਲੋਂ ਉਸ ਦੇ ਵਿਰੁੱਧ ਆਵੇਗਾ ਯਹੋਵਾਹ ਦਾ ਵਾਕ ਹੈ।
49
ਜਿਵੇਂ ਬਾਬਲ ਨੇ ਇਸਰਾਏਲ ਦੇ ਵੱਢੇ ਹੋਏ ਡੇਗੇ, ਤਿਵੇਂ ਸਾਰੇ ਦੇਸ ਦੇ ਵੱਢੇ ਹੋਏ ਬਾਬਲ ਲਈ ਡਿੱਗਣਗੇ!
50
ਤੁਸੀਂ ਜਿਹੜੇ ਤਲਵਾਰ ਤੋਂ ਬਚ ਗਏ ਹੋ, ਤੁਸੀਂ ਜਾਓ ਅਤੇ ਨਾ ਖਲੋਵੋ! ਯਹੋਵਾਹ ਨੂੰ ਦੂਰੋਂ ਯਾਦ ਕਰੋ, ਯਰੂਸ਼ਲਮ ਤੁਹਾਡੇ ਦਿਲਾਂ ਉੱਤੇ ਆਵੇ।
51
ਅਸੀਂ ਸ਼ਰਮਿੰਦੇ ਹਾਂ ਕਿਉਂ ਜੋ ਅਸਾਂ ਤਾਹਨੇ ਸੁਣੇ ਹਨ, ਨਮੋਸ਼ੀ ਨੇ ਸਾਡੇ ਮੂੰਹਾਂ ਨੂੰ ਕੱਜ ਦਿੱਤਾ ਹੈ, ਕਿਉਂ ਜੋ ਯਹੋਵਾਹ ਦੇ ਭਵਨ ਦੇ ਪਵਿੱਤ੍ਰ ਅਸਥਾਨਾਂ ਉੱਤੇ ਪਰਾਏ ਆ ਗਏ ਹਨ!
52
ਏਸ ਲਈ ਵੋਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਮੈਂ ਉਸ ਦੀਆਂ ਘੜੀਆਂ ਹੋਈਆਂ ਮੂਰਤਾਂ ਦੀ ਖ਼ਬਰ ਲਵਾਂਗਾ, ਉਸ ਦੇ ਸਾਰੇ ਦੇਸ ਵਿੱਚ ਵੱਢੇ ਹੋਏ ਹੂੰਗਣਗੇ!
53
ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੀ ਬਲਵੰਤ ਉੱਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ।।
54
ਬਾਬਲ ਵਿੱਚ ਚਿੱਲਾਉਣ ਦੀ, ਕਸਦੀਆਂ ਦੇ ਦੇਸ ਵਿੱਚੋਂ ਵੱਡੇ ਭੰਨ ਜੋੜ ਦੀ ਅਵਾਜ਼ ਆਉਂਦੀ ਹੈ!
55
ਯਹੋਵਾਹ ਤਾਂ ਬਾਬਲ ਨੂੰ ਵਿਰਾਨ ਕਰ ਰਿਹਾ ਹੈ, ਉਸ ਦੇ ਵਿੱਚੋਂ ਵੱਡੀ ਅਵਾਜ਼ ਨੂੰ ਮਿਟਾਉਂਦਾ ਹੈ, ਉਸ ਦੀਆਂ ਠਿੱਲਾਂ ਬਹੁਤਿਆਂ ਪਾਣੀਆਂ ਵਾਂਙੁ ਗੱਜਦੀਆਂ ਹਨ, ਓਹਨਾਂ ਦੀ ਅਵਾਜ਼ ਦਾ ਸ਼ੋਰ ਉਠਾਇਆ ਗਿਆ ਹੈ।
56
ਬਰਬਾਦ ਕਰਨ ਵਾਲਾ ਉਸ ਦੇ ਉੱਤੇ, ਬਾਬਲ ਦੇ ਉੱਤੇ, ਆ ਗਿਆ ਹੈ, ਉਸ ਦੇ ਸੂਰਮੇ ਫੜੇ ਗਏ, ਓਹਨਾਂ ਦੇ ਧਣੁਖ ਤੋੜੇ ਜਾਂਦੇ ਹਨ, ਯਹੋਵਾਹ ਤਾਂ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਉਹ ਜ਼ਰੂਰ ਬਦਲਾ ਲਵੇਗਾ!
57
ਮੈਂ ਉਸ ਦੇ ਸਰਦਾਰਾਂ ਅਰ ਬੁੱਧੀਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇ ਕਰਾਂਗਾ, ਓਸ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ! ਪਾਤਸ਼ਾਹ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।
58
ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਬਾਬਲ ਦੀ ਚੌੜੀ ਸਫੀਲ ਮੁੱਢੋਂ ਢਾਹੀ ਜਾਵੇਗੀ, ਉਸ ਦੇ ਉੱਚੇ ਫਾਟਕ ਅੱਗ ਨਾਲ ਸਾੜੇ ਜਾਣਗੇ, ਲੋਕ ਫੋਕੀਆਂ ਗੱਲਾਂ ਲਈ ਮਿਹਨਤ ਕਰਨਗੇ, ਅਤੇ ਉੱਮਤਾਂ ਕੇਵਲ ਅੱਗ ਲਈ ਥੱਕ ਜਾਣਗੀਆਂ।।
59
ਏਹ ਉਹ ਬਚਨ ਹੈ ਜਿਹ ਦਾ ਯਿਰਮਿਯਾਹ ਨਬੀ ਨੇ ਮਹਸੇਯਾਹ ਦੇ ਪੋਤੇ ਨੇਰੀਯਾਹ ਦੇ ਪੁੱਤ੍ਰ ਸਰਾਯਾਹ ਨੂੰ ਹੁਕਮ ਦਿੱਤਾ ਜਦ ਉਹ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨਾਲ ਉਹ ਦੀ ਪਾਤਸ਼ਾਹੀ ਦੇ ਚੌਥੇ ਵਰ੍ਹੇ ਬਾਬਲ ਨੂੰ ਗਿਆ। ਸਰਾਯਾਹ ਵੱਡਾ ਮੋਦੀ ਸੀ
60
ਯਿਰਮਿਯਾਹ ਨੇ ਉਹ ਸਾਰੀ ਬੁਰਿਆਈ ਜਿਹੜੀ ਬਾਬਲ ਉੱਤੇ ਆਉਣ ਵਾਲੀ ਸੀ ਲਿਖੀ ਅਰਥਾਤ ਏਹ ਸਾਰੀਆਂ ਗੱਲਾਂ ਜਿਹੜੀਆਂ ਬਾਬਲ ਦੇ ਵਿੱਖੇ ਲਿਖੀਆਂ ਗਈਆਂ ਸਨ
61
ਯਿਰਮਿਯਾਹ ਨੇ ਸਰਾਯਾਹ ਨੂੰ ਆਖਿਆ, ਜਦ ਤੂੰ ਬਾਬਲ ਵਿੱਚ ਆਵੇਂਗਾ ਤਾਂ ਵੇਖੀਂ ਕਿ ਤੂੰ ਏਹਨਾਂ ਸਾਰੀਆਂ ਗੱਲਾਂ ਨੂੰ ਪੜ੍ਹੇਂ
62
ਤਾਂ ਤੂੰ ਆਖੀਂ, ਹੇ ਯਹੋਵਾਹ, ਤੂੰ ਏਸ ਅਸਥਾਨ ਦੀ ਬਰਬਾਦੀ ਲਈ ਗੱਲ ਕੀਤੀ ਸੀ ਭਈ ਏਹ ਦੇ ਵਿੱਚ ਕੋਈ ਨਾ ਵੱਸੇਗਾ ਆਦਮੀ ਤੋਂ ਡੰਗਰ ਤੀਕ, ਕਿਉਂ ਜੋ ਏਹ ਸਦਾ ਲਈ ਵਿਰਾਨ ਹੋਵੇਗਾ
63
ਜਦ ਤੂੰ ਏਸ ਪੋਥੀ ਨੂੰ ਪੜ੍ਹ ਲਵੇ ਤਾਂ ਤੂੰ ਇਹ ਦੇ ਨਾਲ ਇੱਕ ਪੱਥਰ ਬੰਨ੍ਹੀਂ ਅਤੇ ਫਰਾਤ ਵਿੱਚ ਸੁੱਟ ਦੇਵੀਂ
64
ਤਾਂ ਤੂੰ ਆਖੀਂ, ਬਾਬਲ ਉਸ ਬੁਰਿਆਈ ਦੇ ਕਾਰਨ ਜਿਹੜੀ ਮੈਂ ਉਸ ਦੇ ਉੱਤੇ ਲਿਆਵਾਂਗਾ ਏਸੇ ਤਰਾਂ ਡੁੱਬ ਜਾਵੇਗਾ ਅਤੇ ਫੇਰ ਨਾ ਉੱਠੇਗਾ ਅਤੇ ਓਹ ਥੱਕ ਜਾਣਗੇ। ਯਿਰਮਿਯਾਹ ਦੀਆਂ ਗੱਲਾਂ ਏਥੋਂ ਤੀਕ ਹਨ।।
← Chapter 50
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 52 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52