bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
John 21
John 21
Punjabi Bible 2016 - ਪਵਿੱਤਰ ਬਾਈਬਲ O.V.
← Chapter 20
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
1
ਇਹ ਦੇ ਪਿੱਛੋਂ ਯਿਸੂ ਨੇ ਫੇਰ ਆਪਣੇ ਤਾਈਂ ਤਿਬਿਰਯਾਸ ਦੀ ਝੀਲ ਉੱਤੇ ਚੇਲਿਆਂ ਨੂੰ ਵਿਖਾਲਿਆ ਅਤੇ ਉਹ ਨੇ ਇਉਂ ਵਿਖਾਲਿਆ
2
ਸ਼ਮਊਨ ਪਤਰਸ ਅਰ ਥੋਮਾ ਜਿਹੜਾ ਦੀਦੁਮੁਸ ਕਹਾਉਂਦਾ ਹੈ ਅਰ ਨਥਾਨਿਏਲ ਜੋ ਗਲੀਲ ਦੇ ਕਾਨਾ ਦਾ ਸੀ ਅਰ ਜ਼ਬਦੀ ਦੇ ਪੁੱਤ੍ਰ ਅਤੇ ਉਹ ਦੇ ਚੇਲਿਆਂ ਵਿੱਚੋਂ ਹੋਰ ਦੋ ਇਕੱਠੇ ਸਨ
3
ਸ਼ਮਊਨ ਪਤਰਸ ਨੇ ਉਨ੍ਹਾਂ ਨੂੰ ਆਖਿਆ, ਮੈਂ ਮੱਛੀਆਂ ਫੜਨ ਨੂੰ ਜਾਂਦਾ ਹਾਂ। ਉਨ੍ਹਾਂ ਉਸ ਨੂੰ ਕਿਹਾ, ਅਸੀਂ ਭੀ ਤੇਰੇ ਨਾਲ ਚੱਲਦੇ ਹਾਂ। ਓਹ ਨਿੱਕਲ ਕੇ ਬੇੜੀ ਉੱਤੇ ਚੜ੍ਹੇ ਅਤੇ ਉਸ ਰਾਤ ਕੁਝ ਨਾ ਫੜਿਆ
4
ਜਾਂ ਦਿਨ ਚੜ੍ਹਨ ਲੱਗਾ ਤਾਂ ਯਿਸੂ ਕੰਢੇ ਉੱਤੇ ਆ ਖਲੋਤਾ ਪਰ ਚੇਲਿਆਂ ਨੇ ਨਾ ਸਿਆਤਾ ਜੋ ਉਹ ਯਿਸੂ ਹੈ
5
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਹੇ ਜੁਆਨੋ, ਤੁਸਾਂ ਖਾਣ ਨੂੰ ਕੁਝ ਫੜਿਆॽ ਉਨ੍ਹਾਂ ਨੇ ਉੱਤਰ ਦਿੱਤਾ, ਨਹੀਂ
6
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਬੇੜੀ ਦੇ ਸੱਜੇ ਪਾਸੇ ਜਾਲ ਪਾਓ ਤਾਂ ਤੁਹਾਨੂੰ ਲੱਭੇਗਾॽ ਸੋ ਉਨ੍ਹਾਂ ਪਾਇਆ ਅਤੇ ਮੱਛੀਆਂ ਦੇ ਬਹੁਤ ਹੋਣ ਕਰਕੇ ਉਹ ਨੂੰ ਫੇਰ ਖਿੱਚ ਨਾ ਸੱਕੇ
7
ਇਸ ਲਈ ਉਸ ਚੇਲੇ ਨੇ ਜਿਹ ਦੇ ਨਾਲ ਯਿਸੂ ਪਿਆਰ ਕਰਦਾ ਸੀ ਪਤਰਸ ਨੂੰ ਆਖਿਆ, ਇਹ ਤਾਂ ਪ੍ਰਭੁ ਹੈ! ਸੋ ਜਾਂ ਸ਼ਮਊਨ ਪਤਰਸ ਨੇ ਇਹ ਸੁਣਿਆ ਜੋ ਉਹ ਪ੍ਰਭੁ ਹੈ ਤਾਂ ਇਸ ਲਈ ਜੋ ਉਹ ਨੰਗਾ ਸੀ ਉਹ ਨੇ ਉੱਤੇ ਦਾ ਲੀੜਾ ਲੱਕ ਨਾਲ ਬੰਨ੍ਹ ਕੇ ਝੀਲ ਵਿੱਚ ਛਾਲ ਮਾਰੀ
8
ਪਰ ਹੋਰ ਚੇਲੇ ਮੱਛੀਆਂ ਦਾ ਜਾਲ ਖਿੱਚਦੇ ਹੋਏ ਬੇੜੀ ਵਿੱਚੇ ਆਏ ਕਿਉਂਕਿ ਓਹ ਜਮੀਨ ਤੋਂ ਦੂਰ ਨਹੀਂ ਪਰ ਦੋਕੁ ਸੌ ਹੱਥ ਦੀ ਵਿੱਥ ਤੇ ਸੀ
9
ਉਪਰੰਤ ਜਾਂ ਓਹ ਜਮੀਨ ਉੱਤੇ ਉੱਤਰੇ ਤਾਂ ਉਨ੍ਹਾਂ ਨੇ ਕੋਲਿਆਂ ਦੀ ਅੱਗ ਧਰੀ ਹੋਈ ਅਰ ਉਹ ਦੇ ਉੱਤੇ ਮੱਛੀ ਰੱਖੀ ਹੋਈ ਅਤੇ ਰੋਟੀ ਵੇਖੀ
10
ਯਿਸੂ ਨੇ ਓਹਨਾਂ ਨੂੰ ਆਖਿਆ, ਉਨ੍ਹਾਂ ਮੱਛੀਆਂ ਵਿੱਚੋਂ ਲਿਆਓ ਜਿਹੜੀਆਂ ਤੁਸਾਂ ਹੁਣ ਫੜੀਆਂ ਹਨ
11
ਸੋ ਸ਼ਮਊਨ ਪਤਰਸ ਨੇ ਚੜ੍ਹ ਕੇ ਉਸ ਜਾਲ ਨੂੰ ਜਮੀਨ ਤੇ ਖਿੱਚਿਆ ਜਿਹ ਦੇ ਵਿੱਚ ਇੱਕ ਸੌ ਤ੍ਰਿਵੰਜਾ ਵੱਡੀਆਂ ਵੱਡੀਆਂ ਮੱਛੀਆਂ ਭਰੀਆਂ ਹੋਈਆਂ ਸਨ ਅਤੇ ਐੱਨੀਆਂ ਮੱਛੀਆਂ ਹੁੰਦਿਆ ਵੀ ਉਹ ਜਾਲ ਨਾ ਟੁੱਟਿਆ
12
ਯਿਸੂ ਨੇ ਓਹਨਾਂ ਨੂੰ ਆਖਿਆ, ਆਓ ਭੋਜਨ ਛਕੋ, ਅਤੇ ਚੇਲਿਆਂ ਵਿੱਚੋਂ ਕਿਸੇ ਦਾ ਹਿਆਉਂ ਨਾ ਪਿਆ ਜੋ ਉਹ ਉਨੂੰ ਪੁੱਛੇ, ਤੂੰ ਕੌਣ ਹੈਂॽ ਕਿਉਂਕਿ ਓਹ ਜਾਣਦੇ ਸਨ ਭਈ ਇਹ ਪ੍ਰਭੁ ਹੈ
13
ਯਿਸੂ ਆਇਆ ਅਤੇ ਰੋਟੀ ਲੈ ਕੇ ਉਨ੍ਹਾਂ ਨੂੰ ਦਿੱਤੀ ਅਤੇ ਮੱਛੀ ਵੀ
14
ਇਹ ਤੀਜੀ ਵਾਰ ਸੀ ਜੋ ਯਿਸੂ ਨੇ ਮੁਰਦਿਆਂ ਵਿੱਚੋਂ ਜੀ ਉੱਠ ਕੇ ਚੇਲਿਆਂ ਨੂੰ ਆਪਣਾ ਦਰਸ਼ਣ ਦਿੱਤਾ।।
15
ਸੋ ਜਾਂ ਓਹ ਖਾ ਹਟੇ ਤਾਂ ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੈਨੂੰ ਇਨ੍ਹਾਂ ਨਾਲੋਂ ਵੱਧ ਪਿਆਰ ਕਰਦਾ ਹੈਂ? ਉਨ ਉਸ ਨੂੰ ਆਖਿਆ, ਹਾਂ ਪ੍ਰਭੁ ਜੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਓਨ ਉਹ ਨੂੰ ਕਿਹਾ, ਮੇਰੇ ਲੇਲਿਆਂ ਨੂੰ ਚਾਰ
16
ਉਸ ਨੇ ਫੇਰ ਦੂਜੀ ਵਾਰ ਉਹ ਨੂੰ ਕਿਹਾ, ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂॽ ਓਨ ਉਸ ਨੂੰ ਆਖਿਆ, ਹਾਂ ਪ੍ਰਭੁ ਜੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਉਸ ਨੇ ਉਹ ਨੂੰ ਕਿਹਾ, ਮੇਰੀਆਂ ਭੇਡਾਂ ਦੀ ਰੱਛਿਆ ਕਰ
17
ਉਸ ਨੇ ਤੀਜੀ ਵਾਰ ਉਹ ਨੂੰ ਕਿਹਾ, ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੇਰੇ ਨਾਲ ਹਿਤ ਕਰਦਾ ਹੈਂॽ ਪਤਰਸ ਉਦਾਸ ਹੋਇਆ ਇਸ ਲਈ ਜੋ ਉਸ ਨੇ ਤੀਜੀ ਵਾਰ ਉਹ ਨੂੰ ਕਿਹਾ, ਕੀ ਤੂੰ ਮੇਰੇ ਨਾਲ ਹਿਤ ਕਰਦਾ ਹੈਂॽ ਅਤੇ ਉਸ ਨੂੰ ਆਖਿਆ, ਪ੍ਰਭੁ ਜੀ ਤੂੰ ਤਾਂ ਸਭ ਜਾਈ ਜਾਣ ਹੈਂ। ਤੈਨੂੰ ਮਲੂਮ ਹੈ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਯਿਸੂ ਨੇ ਉਹ ਨੂੰ ਆਖਿਆ, ਮੇਰੀਆਂ ਭੇਡਾਂ ਨੂੰ ਚਾਰ
18
ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਜੇ ਤੂੰ ਜੁਆਨ ਸੈਂ ਤਾਂ ਆਪਣਾ ਲੱਕ ਬੰਨ੍ਹ ਕੇ ਜਿੱਥੇ ਤੇਰਾ ਜੀ ਕਰਦਾ ਸੀ ਤੂੰ ਉੱਥੇ ਜਾਂਦਾ ਸੈਂ । ਪਰ ਜਾਂ ਤੂੰ ਬੁੱਢਾ ਹੋਵੇਂਗਾ ਤਾਂ ਆਪੇ ਆਪਣੇ ਹੱਥ ਲੰਮੇ ਕਰੇਂਗਾ ਅਤੇ ਕੋਈ ਹੋਰ ਤੇਰਾ ਲੱਕ ਬੰਨ੍ਹੇਗਾ ਅਰ ਜਿੱਥੇ ਤੇਰਾ ਜੀ ਨਾ ਕਰੇ ਉੱਥੇ ਤੈਨੂੰ ਲੈ ਜਾਵੇਗਾ
19
ਉਸ ਨੇ ਇਹ ਗੱਲ ਇਸ ਲਈ ਆਖੀ ਭਈ ਪਤਾ ਦੇਵੇ ਜੋ ਉਹ ਕਿਹੜੀ ਮੌਤ ਨਾਲ ਪਰਮੇਸ਼ੁਰ ਦੀ ਵਡਿਆਈ ਕਰੇਗਾ ਅਰ ਇਹ ਕਹਿ ਕੇ ਉਹ ਨੂੰ ਆਖਿਆ, ਮੇਰੇ ਮਗਰ ਹੋ ਤੁਰ
20
ਪਤਰਸ ਨੇ ਫਿਰ ਕੇ ਉਸ ਚੇਲੇ ਨੂੰ ਮਗਰ ਆਉਂਦਾ ਵੇਖਿਆ ਜਿਹ ਨੂੰ ਯਿਸੂ ਪਿਆਰ ਕਰਦਾ ਸੀ ਅਤੇ ਜਿਹ ਨੇ ਰਾਤ ਦੇ ਖਾਣੇ ਦੇ ਵੇਲੇ ਉਸ ਦੀ ਛਾਤੀ ਉੱਤੇ ਢਾਸਣਾ ਲਾਇਆ ਹੋਇਆ ਆਖਿਆ ਸੀ ਕਿ ਪ੍ਰਭੁ ਜੀ ਉਹ ਕੌਣ ਹੈ ਜੋ ਤੈਨੂੰ ਫੜਵਾਉਂਦਾ ਹੈॽ
21
ਸੋ ਉਹ ਨੂੰ ਵੇਖ ਕੇ ਪਤਰਸ ਨੇ ਯਿਸੂ ਨੂੰ ਕਿਹਾ, ਪ੍ਰਭੁ ਜੀ ਐਸ ਦੇ ਨਾਲ ਕੀ ਬੀਤੇਗੀॽ
22
ਯਿਸੂ ਨੇ ਉਹ ਨੂੰ ਕਿਹਾ, ਜੇ ਮੈਂ ਚਾਹਾਂ ਜੋ ਉਹ ਮੇਰੇ ਆਉਣ ਤੀਕ ਠਹਿਰੇ ਤਾਂ ਤੈਨੂੰ ਕੀॽ ਤੂੰ ਮੇਰੇ ਮਗਰ ਹੋ ਤੁਰ
23
ਤਾਂ ਭਾਈਆਂ ਵਿੱਚ ਇਹ ਗੱਲ ਖਿੰਡ ਗਈ ਭਈ ਉਹ ਚੇਲੇ ਨਾ ਮਰੂ। ਪਰ ਯਿਸੂ ਨੇ ਉਹ ਨੂੰ ਇਹ ਨਹੀਂ ਆਖਿਆ ਸੀ ਭਈ ਉਹ ਨਾ ਮਰੇਗਾ ਪਰ ਇਹ ਕਿ ਜੇ ਮੈਂ ਚਾਹਾਂ ਜੋ ਉਹ ਮੇਰੇ ਆਉਣ ਤੀਕ ਠਹਿਰੇ ਤਾਂ ਤੈਨੂੰ ਕੀॽ।।
24
ਇਹ ਉਹੋ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਸਾਖੀ ਦਿੰਦਾ ਹੈ ਅਰ ਜਿਹ ਨੇ ਏਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਜੋ ਉਹ ਦੀ ਸਾਖੀ ਸੱਚੀ ਹੈ।।
25
ਅਤੇ ਹੋਰ ਵੀ ਢੇਰ ਸਾਰੇ ਕੰਮ ਹਨ ਜਿਹੜੇ ਯਿਸੂ ਨੇ ਕੀਤੇ। ਜੇ ਉਹ ਸੱਭੇ ਇੱਕ ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਭਈ ਜਿਹੜੀਆਂ ਪੁਸਤਕਾਂ ਲਿਖੀਆਂ ਜਾਂਦੀਆਂ ਓਹ ਜਗਤ ਵਿੱਚ ਭੀ ਨਾ ਸਮਾਉਂਦੀਆਂ!।।
← Chapter 20
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
All chapters:
1
2
3
4
5
6
7
8
9
10
11
12
13
14
15
16
17
18
19
20
21