bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
John 9
John 9
Punjabi Bible 2016 - ਪਵਿੱਤਰ ਬਾਈਬਲ O.V.
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 10 →
1
ਜਾਂ ਉਹ ਚੱਲਿਆ ਜਾਂਦਾ ਸੀ ਤਾਂ ਉਸ ਨੇ ਇੱਕ ਮਨੁੱਖ ਵੇਖਿਆ ਜਿਹੜਾ ਜਮਾਂਦਰੂ ਅੰਨ੍ਹਾ ਸੀ
2
ਅਰ ਉਸ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਸੁਆਮੀ ਜੀ, ਕਿਹ ਨੇ ਪਾਪ ਕੀਤਾ ਇਸ ਨੇ ਯਾ ਇਹ ਦੇ ਮਾਪਿਆਂ ਨੇ ਜੋ ਇਹ ਅੰਨ੍ਹਾ ਜੰਮਿਆ ਹੈॽ
3
ਯਿਸੂ ਨੇ ਉੱਤਰ ਦਿੱਤਾ, ਨਾ ਤਾਂ ਇਸ ਨੇ ਪਾਪ ਕੀਤਾ ਨਾ ਇਹ ਦੇ ਮਾਪਿਆਂ ਨੇ ਪਰ ਇਹ ਇਸ ਲਈ ਹੋਇਆ ਜੋ ਪਰਮੇਸ਼ੁਰ ਦੇ ਕੰਮ ਉਸ ਵਿੱਚ ਪਰਗਟ ਕੀਤੇ ਜਾਣ
4
ਸਾਨੂੰ ਚਾਹੀਦਾ ਹੈ ਕਿ ਦਿਨ ਹੁੰਦੇ ਹੁੰਦੇ ਉਹ ਦੇ ਕੰਮ ਕਰੀਏ ਜਿਨ੍ਹ ਮੈਨੂੰ ਘੱਲਿਆ । ਰਾਤ ਚੱਲੀ ਆਉਂਦੀ ਹੈ ਜਦੋਂ ਕੋਈ ਨਹੀਂ ਕੰਮ ਕਰ ਸੱਕਦਾ
5
ਜਦ ਤੀਕੁ ਮੈਂ ਜਗਤ ਵਿੱਚ ਹਾਂ ਮੈਂ ਜਗਤ ਦਾ ਚਾਨਣ ਹਾਂ
6
ਉਸ ਨੇ ਏਹ ਗੱਲਾਂ ਕਹਿ ਕੇ ਧਰਤੀ ਉੱਤੇ ਥੁੱਕਿਆ ਅਤੇ ਥੁੱਕ ਨਾਲ ਮਿੱਟੀ ਗੋਈ ਅਰ ਉਹ ਮਿੱਟੀ ਉਹ ਦੀਆਂ ਅੱਖੀਆਂ ਉੱਤੇ ਮਲੀ
7
ਅਤੇ ਉਸ ਨੂੰ ਆਖਿਆ, ਜਾਹ ਸਿਲੋਆਮ ਦੇ ਕੁੰਡ ਵਿੱਚ ਜਿਹ ਦਾ ਅਰਥ ਹੈ \ਭੇਜਿਆ ਹੋਇਆ\ ਧੋ ਸੁੱਟ। ਸੋ ਉਹ ਨੇ ਜਾ ਕੇ ਧੋਤੀਆਂ ਅਤੇ ਸੁਜਾਖਾ ਹੋ ਕੇ ਚੱਲਾ ਆਇਆ
8
ਇਸ ਲਈ ਗੁਆਂਢੀਆਂ ਨੇ ਅਤੇ ਜਿਨ੍ਹਾਂ ਅੱਗੇ ਉਹ ਨੂੰ ਵੇਖਿਆ ਸੀ ਜੋ ਉਹ ਮੰਗਤਾ ਹੈ ਕਿਹਾ, ਕੀ ਇਹ ਉਹੋ ਨਹੀਂ ਜਿਹੜਾ ਬੈਠਾ ਭੀਖ ਮੰਗਦਾ ਹੁੰਦਾ ਸੀॽ
9
ਇੱਕਨਾਂ ਆਖਿਆ, ਇਹ ਉਹੋ ਹੈ। ਇੱਕਨਾਂ ਆਖਿਆ, ਨਹੀਂ ਪਰ ਉਸ ਵਰਗਾ ਹੈ। ਓਸ ਆਖਿਆ, ਮੈਂ ਉਹੋ ਹਾਂ
10
ਇਸ ਲਈ ਉਨ੍ਹਾਂ ਨੇ ਉਹ ਨੂੰ ਕਿਹਾ, ਫੇਰ ਤੇਰੀਆਂ ਅੱਖਾਂ ਕਿਸ ਤਰਾਂ ਖੁਲ੍ਹ ਗਈਆਂॽ
11
ਉਹ ਨੇ ਉੱਤਰ ਦਿੱਤਾ ਕਿ ਉਸ ਮਨੁੱਖ ਨੇ ਜਿਹ ਦਾ ਨਾਮ ਯਿਸੂ ਹੈ ਮਿੱਟੀ ਗੋ ਕੇ ਮੇਰੀਆਂ ਅੱਖਾਂ ਉੱਤੇ ਮਲੀ ਅਰ ਮੈਨੂੰ ਆਖਿਆ, ਸਿਲੋਆਮ ਵਿੱਚ ਜਾ ਕੇ ਧੋ ਸੁੱਟ ਸੋ ਮੈਂ ਜਾ ਕੇ ਧੋ ਸੁੱਟੀਆਂ ਅਤੇ ਸੁਜਾਖਾ ਹੋ ਗਿਆ!
12
ਤਾਂ ਉਨ੍ਹਾਂ ਉਹ ਨੂੰ ਆਖਿਆ ਕਿ ਉਹ ਕਿੱਥੇ ਹੈॽ ਉਹ ਬੋਲਿਆ, ਮੈਂ ਨਹੀਂ ਜਾਣਦਾ।।
13
ਓਹ ਉਸ ਨੂੰ ਜਿਹੜਾ ਅੱਗੇ ਅੰਨ੍ਹਾ ਸੀ ਫ਼ਰੀਸੀਆਂ ਕੋਲ ਲਿਆਏ
14
ਅਰ ਜਿਸ ਦਿਨ ਯਿਸੂ ਨੇ ਮਿੱਟੀ ਗੋ ਕੇ ਉਹ ਦੀਆਂ ਅੱਖੀਆਂ ਖੋਲ੍ਹ ਦਿੱਤੀਆਂ ਉਹ ਦਿਨ ਸਬਤ ਦਾ ਸੀ
15
ਤਾਂ ਫ਼ਰੀਸੀਆਂ ਨੇ ਫੇਰ ਉਸ ਤੋਂ ਪੁੱਛਿਆ, ਤੂੰ ਕਿੱਕੁਰ ਸੁਜਾਖਾ ਹੋ ਗਿਆॽ ਉਹ ਨੇ ਉਨ੍ਹਾਂ ਨੂੰ ਕਿਹਾ ਕਿ ਓਨ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਾਈ ਅਤੇ ਮੈਂ ਧੋਤੀਆਂ ਅਰ ਹੁਣ ਵੇਖਦਾ ਹਾਂ
16
ਉਪਰੰਤ ਫ਼ਰੀਸੀਆਂ ਵਿੱਚੋਂ ਕਿੰਨਿਆਂ ਨੇ ਕਿਹਾ, ਇਹ ਮਨੁੱਖ ਪਰਮੇਸ਼ੁਰ ਦੀ ਵੱਲੋਂ ਨਹੀਂ ਜੋ ਸਬਤ ਦੇ ਦਿਨ ਨੂੰ ਨਹੀਂ ਮੰਨਦਾ । ਪਰ ਹੋਰਨਾਂ ਆਖਿਆ, ਪਾਪੀ ਮਨੁੱਖ ਇਹੋ ਜੇਹੇ ਨਿਸ਼ਾਨ ਕਿੱਕੁਰ ਵਿਖਾਲ ਸੱਕਦਾ ਹੈॽ ਸੋ ਉਨ੍ਹਾਂ ਵਿੱਚ ਫੁੱਟ ਪੈ ਗਈ
17
ਉਨ੍ਹਾਂ ਉਸ ਅੰਨ੍ਹੇ ਨੂੰ ਫੇਰ ਆਖਿਆ ਕਿ ਉਹ ਨੇ ਜੋ ਤੇਰੀਆਂ ਅੱਖਾਂ ਖੋਲ੍ਹੀਆਂ ਤੂੰ ਉਹ ਦੇ ਵਿਖੇ ਕੀ ਕਹਿੰਦਾ ਹੈਂ? ਉਹ ਬੋਲਿਆ, ਉਹ ਨਬੀ ਹੈ
18
ਪਰ ਯਹੂਦੀਆਂ ਨੇ ਇਹ ਗੱਲ ਸਤ ਨਾ ਮੰਨੀ ਜੋ ਉਹ ਅੰਨ੍ਹਾ ਸੀ ਅਤੇ ਸੁਜਾਖਾ ਹੋ ਗਿਆ ਜਿੰਨਾ ਚਿਰ ਉਸ ਸੁਜਾਖੇ ਹੋਏ ਹੋਏ ਦੇ ਮਾਪਿਆਂ ਨੂੰ ਨਾ ਸੱਦਿਆ
19
ਅਤੇ ਇਹ ਕਹਿ ਕੇ ਉਨ੍ਹਾਂ ਤੋਂ ਨਾ ਪੁੱਛਿਆ, ਕੀ ਇਹ ਤੁਹਾਡਾ ਪੁੱਤ੍ਰ ਹੈ ਜਿਹ ਨੂੰ ਤੁਸੀਂ ਆਖਦੇ ਹੋ ਭਈ ਉਹ ਅੰਨ੍ਹਾ ਜੰਮਿਆ ਸੀॽ ਫੇਰ ਹੁਣ ਉਹ ਕਿੱਕੁਰ ਵੇਖਦਾ ਹੈॽ
20
ਉਹ ਦੇ ਮਾਪਿਆਂ ਨੇ ਉੱਤਰ ਦਿੱਤਾ, ਅਸੀਂ ਜਾਣਦੇ ਹਾਂ ਜੋ ਇਹ ਸਾਡਾ ਪੁੱਤ੍ਰ ਹੈ ਅਤੇ ਇਹ ਭੀ ਕਿ ਉਹ ਅੰਨ੍ਹਾ ਜੰਮਿਆ ਸੀ
21
ਪਰ ਸਾਨੂੰ ਪਤਾ ਨਹੀਂ ਜੋ ਉਹ ਹੁਣ ਕਿੱਕੂੰ ਵੇਖਦਾ ਹੈ ਅਤੇ ਇਹ ਭੀ ਨਹੀਂ ਸਾਨੂੰ ਪਤਾ ਹੈ ਭਈ ਕਿਹ ਨੇ ਉਹ ਦੀਆਂ ਅੱਖਾਂ ਖੋਲ੍ਹੀਆਂ । ਉਸੇ ਕੋਲੋਂ ਪੁੱਛ ਲਓ, ਉਹ ਸਿਆਣਾ ਹੈ, ਉਹ ਆਪਣੀ ਗੱਲ ਆਪੇ ਦੱਸੂ
22
ਉਹ ਦੇ ਮਾਪਿਆਂ ਨੇ ਯਹੂਦੀਆਂ ਤੋਂ ਡਰ ਦੇ ਮਾਰੇ ਏਹ ਗੱਲਾਂ ਕਹੀਆਂ ਕਿਉਂ ਜੋ ਯਹੂਦੀਆਂ ਨੇ ਏਕਾ ਕਰ ਲਿਆ ਸੀ ਭਈ ਜੇ ਕੋਈ ਉਹ ਨੂੰ ਮਸੀਹ ਕਰਕੇ ਮੰਨ ਲਵੇ ਤਾਂ ਉਹ ਸਮਾਜ ਵਿੱਚੋਂ ਛੇਕਿਆ ਜਾਵੇ
23
ਇਸ ਕਾਰਨ ਉਹ ਦੇ ਮਾਪਿਆਂ ਨੇ ਕਿਹਾ ਕਿ ਉਹ ਸਿਆਣਾ ਹੈ, ਉਸੇ ਨੂੰ ਪੁੱਛ ਲਓ
24
ਉਪਰੰਤ ਉਨ੍ਹਾਂ ਨੇ ਉਸ ਮਨੁੱਖ ਨੂੰ ਜਿਹੜਾ ਅੰਨ੍ਹਾ ਸੀ ਦੂਈ ਵਾਰ ਸੱਦਿਆ ਅਤੇ ਉਹ ਨੂੰ ਆਖਿਆ ਕਿ ਪਰਮੇਸ਼ੁਰ ਦੀ ਵਡਿਆਈ ਕਰ । ਅਸੀਂ ਜਾਣਦੇ ਹਾਂ ਜੋ ਇਹ ਮਨੁੱਖ ਪਾਪੀ ਹੈ
25
ਤਾਂ ਉਸ ਉੱਤਰ ਦਿੱਤਾ ਭਈ ਉਹ ਪਾਪੀ ਹੈ ਕਿ ਨਹੀਂ ਸੋ ਮੈਂ ਨਹੀਂ ਜਾਣਦਾ। ਇੱਕ ਗੱਲ ਮੈਂ ਜਾਣਦਾ ਹਾਂ ਕਿ ਮੈਂ ਜੋ ਅੰਨ੍ਹਾ ਸੀ ਹੁਣ ਵੇਖਦਾ ਹਾਂ
26
ਇਸ ਲਈ ਉਨ੍ਹਾਂ ਉਸ ਨੂੰ ਕਿਹਾ ਜੋ ਉਨ ਤੇਰੇ ਨਾਲ ਕੀ ਕੀਤਾॽ ਕਿਸ ਤਰਾਂ ਤੇਰੀਆਂ ਅੱਖਾਂ ਖੋਲ੍ਹੀਆਂॽ
27
ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਹੁਣੇ ਤੁਹਾਨੂੰ ਦੱਸਿਆ ਸੀ ਅਤੇ ਤੁਸਾਂ ਸੁਣਿਆ ਹੀ ਨਾ। ਕਿਉਂ ਫੇਰ ਸੁਣਨਾ ਚਾਹੁੰਦੇ ਹੋॽ ਭਲਾ, ਤੁਸੀਂ ਭੀ ਉਹ ਦੇ ਚੇਲੇ ਹੋਣਾ ਚਾਹੁੰਦੇ ਹੋॽ
28
ਤਾਂ ਉਨ੍ਹਾਂ ਨੇ ਉਸ ਨੂੰ ਗਾਲਾਂ ਕੱਢ ਕੇ ਆਖਿਆ, ਉਹ ਦਾ ਚੇਲਾ ਤੂੰਏਂ ਹੈਂ ਪਰ ਅਸੀਂ ਮੂਸਾ ਤੇ ਚੇਲੇ ਹਾਂਗੇ
29
ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਨੇ ਮੂਸਾ ਦੇ ਨਾਲ ਗੱਲਾਂ ਕੀਤੀਆਂ ਹਨ ਪਰ ਇਹ ਨੂੰ ਨਹੀਂ ਜਾਣਦੇ ਭਈ ਕਿੱਥੋਂ ਹੈ
30
ਉਸ ਮਨੁੱਖ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਇਹੋ ਤਾਂ ਅਚਰਜ ਦੀ ਗੱਲ ਹੈ ਜੋ ਤੁਸੀਂ ਨਹੀਂ ਜਾਣਦੇ ਭਈ ਉਹ ਕਿੱਥੋਂ ਹੈ ਅਤੇ ਉਸ ਨੇ ਮੇਰੀਆਂ ਅੱਖੀਆਂ ਖੋਲ੍ਹ ਦਿੱਤੀਆਂ!
31
ਅਸੀਂ ਤਾਂ ਜਾਣਦੇ ਹਾਂਗੇ ਜੋ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ ਪਰ ਜੇ ਕੋਈ ਪਰਮੇਸ਼ੁਰ ਦਾ ਭਗਤ ਹੋਵੇ ਅਤੇ ਉਹ ਦੀ ਮਰਜ਼ੀ ਉੱਤੇ ਚੱਲੇ ਤਾਂ ਉਹ ਦੀ ਸੁਣਦਾ ਹੈ
32
ਜਗਤ ਦੇ ਮੁੱਢੋਂ ਇਹ ਕਦੇ ਨਹੀਂ ਸੁਣਿਆ ਗਿਆ ਜੋ ਕਿਨ੍ਹੇ ਜਮਾਂਦਰੂ ਅੰਨ੍ਹੇ ਦੀਆਂ ਅੱਖਾਂ ਖੋਲ੍ਹੀਆਂ ਹੋਣ!
33
ਜੇ ਇਹ ਪਰਮੇਸ਼ੁਰ ਦੀ ਵੱਲੋਂ ਨਾ ਹੁੰਦਾ ਤਾਂ ਕੁਝ ਨਾ ਕਰ ਸੱਕਦਾ
34
ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਤਾਂ ਨਿਰਾ ਪੁਰਾ ਪਾਪਾਂ ਵਿੱਚ ਜੰਮਿਆ ਹੈਂ, ਫੇਰ ਸਾਨੂੰ ਸਿਖਲਾਉਂਦਾ ਹੈਂॽ ਅਤੇ ਉਨ੍ਹਾਂ ਉਸ ਨੂੰ ਛੇਕ ਦਿੱਤਾ।।
35
ਯਿਸੂ ਨੇ ਸੁਣਿਆ ਜੋ ਉਨ੍ਹਾਂ ਉਹ ਨੂੰ ਛੇਕ ਦਿੱਤਾ ਅਤੇ ਉਹ ਨੂੰ ਲੱਭ ਕੇ ਆਖਿਆ, ਕੀ ਤੂੰ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਕਰਦਾ ਹੈਂॽ
36
ਉਹ ਨੇ ਉੱਤਰ ਦਿੱਤਾ, ਪ੍ਰਭੁ ਜੀ, ਉਹ ਕੌਣ ਹੈ ਜੋ ਮੈਂ ਉਸ ਉੱਤੇ ਨਿਹਚਾ ਕਰਾਂॽ
37
ਯਿਸੂ ਨੇ ਉਹ ਨੂੰ ਆਖਿਆ, ਤੈਂ ਉਸ ਨੂੰ ਵੇਖਿਆ ਭੀ ਹੈ ਅਤੇ ਨਾਲੇ ਉਹ ਜੋ ਤੇਰੇ ਸੰਗ ਗੱਲਾਂ ਕਰਦਾ ਹੈ ਸੋਈ ਹੈ
38
ਤਾਂ ਉਹ ਬੋਲਿਆ, ਪ੍ਰਭੁ ਜੀ ਮੈਂ ਨਿਹਚਾ ਕਰਦਾ ਹਾਂ! ਅਤੇ ਉਸ ਨੂੰ ਮੱਥਾ ਟੇਕਿਆ
39
ਯਿਸੂ ਨੇ ਆਖਿਆ, ਮੈਂ ਨਿਆਉਂ ਲਈ ਇਸ ਜਗਤ ਵਿੱਚ ਆਇਆ ਭਈ ਜਿਹੜੇ ਨਹੀਂ ਵੇਖਦੇ ਹਨ ਓਹ ਵੇਖਣ ਅਤੇ ਜਿਹੜੇ ਵੇਖਦੇ ਹਨ ਓਹ ਅੰਨ੍ਹੇ ਹੋ ਜਾਣ
40
ਫ਼ਰੀਸੀਆਂ ਵਿੱਚੋਂ ਉਨ੍ਹਾਂ ਨੇ ਜੋ ਉਹ ਦੇ ਨਾਲ ਸਨ ਏਹ ਗੱਲਾਂ ਸੁਣੀਆਂ ਅਤੇ ਉਸ ਨੂੰ ਆਖਿਆ, ਭਲਾ, ਅਸੀਂ ਭੀ ਅੰਨ੍ਹੇਂ ਹਾਂॽ
41
ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਅੰਨ੍ਹੇ ਹੁੰਦੇ ਤਾਂ ਤੁਹਾਡਾ ਪਾਪ ਨਾ ਹੁੰਦਾ ਪਰ ਹੁਣ ਜੋ ਤੁਸੀਂ ਆਖਦੇ ਹੋ ਭਈ ਅਸੀਂ ਵੇਖਦੇ ਹਾਂ ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।।
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 10 →
All chapters:
1
2
3
4
5
6
7
8
9
10
11
12
13
14
15
16
17
18
19
20
21