bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Joshua 14
Joshua 14
Punjabi Bible 2016 - ਪਵਿੱਤਰ ਬਾਈਬਲ O.V.
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 15 →
1
ਏਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ ਵਿੱਚ ਵੰਡੀਆਂ
2
ਅਤੇ ਗੁਣਿਆਂ ਨਾਲ ਉਨ੍ਹਾਂ ਨੂੰ ਮਿਲਖ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਸਾਢਿਆਂ ਨੌਵਾਂ ਗੋਤਾਂ ਨੂੰ ਹੁਕਮ ਦਿੱਤਾ ਸੀ
3
ਕਿਉਂ ਜੋ ਮੂਸਾ ਨੇ ਯਰਦਨ ਦੇ ਪਾਰ ਢਾਈਆਂ ਗੋਤਾਂ ਨੂੰ ਮਿਲਖ ਦਿੱਤੀ ਪਰ ਉਸ ਨੇ ਲੇਵੀਆਂ ਨੂੰ ਉਨ੍ਹਾਂ ਦੇ ਵਿੱਚ ਮਿਲਖ ਨਾ ਦਿੱਤੀ
4
ਯੂਸੁਫ਼ ਦੀ ਅੰਸ ਦੇ ਦੋ ਗੋਤ ਸਨ ਅਰਥਾਤ ਮਨੱਸ਼ਹ ਅਤੇ ਅਫ਼ਰਾਈਮ ਅਤੇ ਉਨ੍ਹਾਂ ਨੇ ਲੇਵੀਆਂ ਨੂੰ ਦੇਸ ਵਿੱਚ ਕੋਈ ਹਿੱਸਾ ਨਹੀਂ ਦਿੱਤਾ ਕੇਵਲ ਵੱਸਣ ਦੇ ਸ਼ਹਿਰ ਅਤੇ ਉਨ੍ਹਾਂ ਦੇ ਪਸ਼ੂਆਂ ਅਤੇ ਮਾਲ ਲਈ ਸ਼ਾਮਲਾਤ ਦਿੱਤੀ
5
ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਓਵੇਂ ਇਸਰਾਏਲੀਆਂ ਨੇ ਕੀਤਾ ਅਤੇ ਦੇਸ ਨੂੰ ਵੰਡ ਲਿਆ।।
6
ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਾਹ ਕਨਿੱਜ਼ੀ ਦੇ ਪੁੱਤ੍ਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼ ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਕੀਤੀ ਸੀ
7
ਮੈਂ ਚਾਲੀਆਂ ਵਰਿਹਾਂ ਦਾ ਸਾਂ ਜਦ ਯਹੋਵਾਹ ਦੇ ਦਾਸ ਮੂਸਾ ਨੇ ਮੈਨੂੰ ਕਾਦੇਸ਼ ਬਰਨੇਆ ਤੋਂ ਉਸ ਦੇਸ ਦਾ ਖੋਜ ਕੱਢਣ ਲਈ ਘੱਲਿਆ ਅਤੇ ਜਿਵੇਂ ਮੇਰੇ ਮਨ ਵਿੱਚ ਆਇਆ ਮੈਂ ਉਹ ਖਬਰ ਉਹ ਨੂੰ ਦਿੱਤੀ
8
ਤਦ ਵੀ ਮੇਰੇ ਭਰਾਵਾਂ ਨੇ ਜਿਹੜੇ ਮੇਰੇ ਨਾਲ ਉਤਾਹਾਂ ਗਏ ਲੋਕਾਂ ਦੇ ਦਿਲਾਂ ਨੂੰ ਪਾਣੀਓਂ ਪਾਣੀ ਕਰ ਦਿੱਤਾ ਪਰ ਮੈਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਪਿੱਛੇ ਲੱਗਾ ਰਿਹਾ
9
ਤਾਂ ਮੂਸਾ ਨੇ ਉੱਸੇ ਦਿਨ ਏਹ ਸੌਂਹ ਖਾਧੀ ਭਈ ਜ਼ਰੂਰ ਏਹ ਧਰਤੀ ਜਿੱਥੋਂ ਦੀ ਤੇਰੇ ਪੈਰ ਲੰਘ ਗਏ ਹਨ ਤੇਰੇ ਲਈ ਤੇਰੇ ਪੁੱਤ੍ਰਾਂ ਲਈ ਏਸ ਕਾਰਨ ਸਦਾ ਦੀ ਮਿਲਖ ਹੋਵੇਗੀ ਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਦੇ ਪਿੱਛੇ ਲੱਗਾ ਰਿਹਾ ਹੈਂ
10
ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਵਰਹੇ ਜੀਉਂਦਾ ਰੱਖਿਆ ਹੈ ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਏਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਵਰਿਹਾਂ ਦਾ ਹਾਂ
11
ਮੈਂ ਅੱਜੇ ਤੀਕ ਇੰਨਾ ਬਲਵੰਤ ਹਾਂ ਜਿੰਨਾ ਉਸ ਦਿਨ ਸਾਂ ਜਦ ਮੂਸਾ ਨੇ ਮੈਨੂੰ ਘੱਲਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਓਵੇਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ
12
ਹੁਣ ਮੈਨੂੰ ਏਹ ਪਹਾੜੀ ਦੇਸ ਦੇਹ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੈਂ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ। ਸ਼ਾਇਤ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਓਹਨਾਂ ਨੂੰ ਕੱਢ ਸੱਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ
13
ਤਾਂ ਯਹੋਸ਼ੁਆ ਨੇ ਉਸ ਨੂੰ ਬਰਕਤ ਦਿੱਤੀ ਅਤੇ ਯਫ਼ੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਹਬਰੋਨ ਮਿਲਖ ਵਿੱਚ ਦਿੱਤਾ
14
ਏਸ ਕਾਰਨ ਅੱਜ ਦੇ ਦਿਨ ਹਬਰੋਨ ਯਫ਼ੁੰਨਾਹ ਕਨਿੱਜ਼ੀ ਦੇ ਪੁੱਤ੍ਰ ਕਾਲੇਬ ਦੀ ਮਿਲਖ ਹੈ ਕਿਉਂ ਜੋ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਮਗਰ ਮਗਰ ਤੁਰਦਾ ਰਿਹਾ
15
ਅਤੇ ਹਬਰੋਨ ਦਾ ਨਾਉਂ ਏਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫੇਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।।
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 15 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24