bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Joshua 23
Joshua 23
Punjabi Bible 2016 - ਪਵਿੱਤਰ ਬਾਈਬਲ O.V.
← Chapter 22
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 24 →
1
ਐਉਂ ਹੋਇਆ ਜਦ ਯਹੋਵਾਹ ਨੇ ਢੇਰ ਸਾਰੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਨ੍ਹਾਂ ਦੇ ਆਲੇ ਦੁਆਲੇ ਦੇ ਵੈਰੀਆਂ ਤੋਂ ਸੁਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ
2
ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ, ਸਰਦਾਰਾਂ ਨਿਆਉਂਕਾਰਾਂ ਅਤੇ ਹੁੱਦੇਦਾਰਾਂ ਨੂੰ ਸੱਦ ਕੇ ਆਖਿਆ, ਮੈਂ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ
3
ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਸਾਰੀਆਂ ਕੌਮਾਂ ਨਾਲ ਤੁਹਾਡੇ ਕਾਰਨ ਕੀਤਾ ਤੁਸਾਂ ਵੇਖ ਲਿਆ ਹੈ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਹੀ ਤੁਹਾਡੇ ਲਈ ਲੜਿਆ ਹੈ
4
ਵੇਖੋ, ਮੈਂ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੀਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਜਿਹੜੀਆਂ ਮੈਂ ਵੱਢ ਛੱਡੀਆਂ ਸਨ
5
ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਓਹਨਾਂ ਨੂੰ ਤੁਹਾਡੇ ਅੱਗੋਂ ਧੱਕ ਦੇਵੇਗਾ ਅਤੇ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਤਾਂ ਤੁਸੀਂ ਓਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਓਗੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਸੀ
6
ਸੋ ਬਹੁਤ ਤਕੜੇ ਹੋਵੋ ਅਤੇ ਮੂਸਾ ਦੀ ਬਿਵਸਥਾ ਦੀ ਪੋਥੀ ਦੀ ਸਾਰੀ ਲਿਖਤ ਨੂੰ ਪੂਰਾ ਕਰ ਕੇ ਪਾਲਨਾ ਕਰੋ ਤਾਂ ਜੋ ਤੁਸੀਂ ਉਸ ਤੋਂ ਸੱਜੇ ਖੱਬੇ ਨਾ ਮੁੜ ਸੱਕੋ
7
ਏਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਓਹਨਾਂ ਦੇ ਦੇਵਤਿਆਂ ਦਾ ਨਾਉਂ ਵੀ ਨਾ ਉਚਰੋ, ਨਾ ਉਹਨਾਂ ਦੀ ਸੌਂਹ ਖਵਾਓ, ਨਾ ਓਹਨਾਂ ਦੀ ਉਪਾਸਨਾ ਕਰੋ ਅਤੇ ਨਾ ਓਹਨਾਂ ਦੇ ਅੱਗੇ ਮੱਥਾ ਟੇਕੋ
8
ਸਗੋਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਚਿੰਬੜੇ ਰਹੋ ਜਿਵੇਂ ਅੱਜ ਦੇ ਦਿਨ ਤੀਕ ਤੁਸਾਂ ਕੀਤਾ
9
ਯਹੋਵਾਹ ਨੇ ਤੁਹਾਡੇ ਅੱਗੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢ ਛੱਡਿਆ ਹੈ ਪਰ ਤੁਹਾਡੇ ਵਿਖੇ ਏਹ ਹੈ ਕਿ ਅੱਜ ਦੇ ਦਿਨ ਤੀਕ ਤੁਹਾਡੇ ਅੱਗੇ ਕੋਈ ਮਨੁੱਖ ਨਹੀਂ ਖਲੋ ਸੱਕਿਆ
10
ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਨਠਾ ਦੇਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ
11
ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ। ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ।।
12
ਜੇ ਤੁਸੀਂ ਕਿਸੇ ਤਰਾਂ ਫਿਰ ਜਾਓ ਅਤੇ ਏਹਨਾਂ ਕੌਮਾਂ ਦੇ ਬਕੀਏ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਓਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਓਹਨਾਂ ਦੇ ਵਿੱਚ ਵੜੋ ਅਤੇ ਓਹ ਤੁਹਾਡੇ ਵਿੱਚ ਵੜਨ
13
ਤਾਂ ਤੁਸੀਂ ਜ਼ਰੂਰ ਜਾਣ ਰੱਖੋ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਏਹਨਾਂ ਕੌਮਾਂ ਨੂੰ ਤੁਹਾਡੇ ਅੱਗੋਂ ਫੇਰ ਨਹੀਂ ਕੱਢੇਗਾ ਸਗੋਂ ਓਹ ਤੁਹਾਡੇ ਲਈ ਫਾਹੀ ਅਤੇ ਜਾਲ ਅਤੇ ਤੁਹਾਡੀਆਂ ਵੱਖੀਆਂ ਵਿੱਚ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ ਹੋਣਗੇ ਜਦ ਤੀਕ ਏਸ ਚੰਗੀ ਜ਼ਮੀਨ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਤੁਸੀਂ ਨਾਸ ਨਾ ਹੋ ਜਾਓ।।
14
ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਭਈ ਏਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਓਹ ਸਾਰੇ ਤੁਹਾਡੇ ਲਈ ਪੂਰੇ ਹੋਏ। ਓਹਨਾਂ ਵਿੱਚੋਂ ਇੱਕ ਬਚਨ ਵੀ ਨਾ ਰਿਹਾ
15
ਤਾਂ ਐਉਂ ਹੋਵੇਗਾ ਕਿ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਵੇਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੀਕ ਕਿ ਉਹ ਏਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ
16
ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਓਹਨਾਂ ਦੇ ਅੱਗੇ ਮੱਥਾ ਟੇਕੇਗੋ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਏਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ।।
← Chapter 22
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 24 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24