bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Luke 15
Luke 15
Punjabi Bible 2016 - ਪਵਿੱਤਰ ਬਾਈਬਲ O.V.
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 16 →
1
ਸਭ ਮਸੂਲੀਏ ਅਰ ਪਾਪੀ ਉਹ ਦੀ ਸੁਣਨ ਲਈ ਉਹ ਦੇ ਨੇੜੇ ਆਉਂਦੇ ਸਨ
2
ਅਤੇ ਫ਼ਰੀਸੀ ਅਰ ਗ੍ਰੰਥੀ ਦੋਵੇਂ ਬੁੜਬੁੜਾ ਕੇ ਬੋਲੇ ਭਈ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਹੈ!
3
ਤਾਂ ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ,
4
ਤੁਸਾਂ ਵਿੱਚੋਂ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਸੌ ਭੇਡਾਂ ਹੋਣ ਅਰ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਉਨ੍ਹਾਂ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭਾਲ ਵਿੱਚ ਨਾ ਜਾਵੇ ਜਦ ਤਾਈਂ ਉਹ ਉਸ ਨੂੰ ਨਾ ਲੱਭੇ?
5
ਅਰ ਜਾਂ ਲੱਭ ਪਵੇ ਤਾਂ ਉਹ ਨੂੰ ਖੁਸ਼ੀ ਨਾਲ ਆਪਣਿਆਂ ਮੋਢਿਆਂ ਉਤੇ ਰੱਖ ਲੈਂਦਾ
6
ਅਤੇ ਘਰ ਜਾ ਕੇ ਆਪਣੇ ਮਿੱਤ੍ਰਾਂ ਅਤੇ ਗੁਆਢੀਆਂ ਨੂੰ ਇਕੱਠੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਭਈ ਮੇਰੇ ਨਾਲ ਅਨੰਦ ਕਰੋ ਕਿਉਂ ਜੋ ਮੈਂ ਆਪਣੀ ਗੁਆਚੀ ਹੋਈ ਭੇਡ ਲੱਭੀ ਹੈ
7
ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰਾਂ ਸੁਰਗ ਵਿੱਚ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਨੜਿੰਨਵਿਆਂ ਧਰਮੀਆਂ ਨਾਲੋਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਬਹੁਤ ਖੁਸ਼ੀ ਹੋਵੇਗੀ।।
8
ਕਿਹੜੀ ਤੀਵੀਂ ਹੈ ਜਿਹ ਦੇ ਕੋਲ ਦੱਸ ਅਠੰਨੀਆਂ ਹੋਣ ਜੇ ਇੱਕ ਅਠੰਨੀ ਗੁਆਚ ਜਾਵੇ ਤਾਂ ਉਹ ਦੀਵਾ ਬਾਲ ਕੇ ਅਤੇ ਘਰ ਨੂੰ ਹੂੰਝ ਹਾਂਝ ਕੇ ਉਹ ਨੂੰ ਜਤਨ ਨਾਲ ਨਾ ਢੂੰਡੇ ਜਦ ਤੀਕੁਰ ਉਹ ਨੂੰ ਨਾ ਲੱਭੇ?
9
ਅਰ ਜਾਂ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਢਣਾਂ ਨੂੰ ਇੱਕਠੀਆਂ ਬੁਲਾ ਤੇ ਆਖਦੀ ਹੈ,ਮੇਰੇ ਨਾਲ ਅਨੰਦ ਕਰੋ ਕਿਉਂ ਜੋ ਮੈਂ ਆਪਣੀ ਗੁਆਚੀ ਹੋਈ ਅਠੰਨੀ ਲੱਭੀ ਹੈ
10
ਮੈਂ ਤੁਹਾਨੂੰ ਆਖਦਾ ਹਾਂ ਭਈ ਇਸੇ ਤਰਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਖੁਸ਼ੀ ਹੁੰਦੀ ਹੈ।।
11
ਫੇਰ ਉਸ ਨੇ ਕਿਹਾ ਕਿ ਇੱਕ ਮਨੁੱਖ ਦੇ ਦੋ ਪੁੱਤ੍ਰ ਸਨ
12
ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਉ ਨੂੰ ਆਖਿਆ, ਪਿਤਾ ਜੀ ਮਾਲ ਦਾ ਜਿਹੜਾ ਹਿੱਸਾ ਮੈਨੂੰ ਪਹੁੰਚਦਾ ਹੈ ਸੋ ਮੈਨੂੰ ਦੇ ਦਿਓ । ਤਾਂ ਉਸ ਨੇ ਉਨ੍ਹਾਂ ਨੂੰ ਪੂੰਜੀ ਵੰਡ ਦਿੱਤੀ
13
ਥੋੜੇ ਦਿਨਾਂ ਪਿੱਛੋਂ ਛੋਟਾ ਪੁੱਤ੍ਰ ਸੱਭੋ ਕੁਝ ਇੱਕਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਰ ਉੱਥੇ ਆਪਣਾ ਮਾਲ ਬਦ ਚਲਣੀ ਨਾਲ ਉਡਾ ਦਿੱਤਾ
14
ਜਾਂ ਉਹ ਸਭ ਖ਼ਰਚ ਕਰ ਚੁੱਕਿਆਂ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ
15
ਤਾਂ ਉਹ ਉਸ ਦੇਸ ਦੇ ਕਿਸੇ ਰਹਿਣ ਵਾਲੇ ਦੇ ਕੋਲ ਜਾ ਰਿਹਾ ਅਤੇ ਉਸ ਨੇ ਉਹ ਨੂੰ ਆਪਣਿਆਂ ਖੇਤਾਂ ਵਿੱਚ ਸੂਰਾਂ ਦੇ ਚਾਰਨ ਲਈ ਘੱਲਿਆ
16
ਅਰ ਉਹ ਉਨ੍ਹਾਂ ਛਿੱਲੜਾਂ ਨਾਲ ਜਿਹੜੇ ਸੂਰ ਖਾਂਦੇ ਸਨ ਆਪਣਾ ਢਿੱਡ ਭਰਨਾ ਚਾਹੁੰਦਾ ਸੀ ਪਰ ਕਿਨੇ ਉਹ ਨੂੰ ਕੁਝ ਨਾ ਦਿੱਤਾ
17
ਪਰ ਉਹ ਨੇ ਸੁਰਤ ਵਿੱਚ ਆਣ ਕੇ ਕਿਹਾ ਭਈ ਮੇਰੇ ਪਿਉ ਦੇ ਕਿੰਨੇ ਹੀ ਕਾਮਿਆਂ ਲਈ ਵਾਫ਼ਰ ਰੋਟੀਆਂ ਹਨ ਅਤੇ ਮੈਂ ਐੱਥੇ ਭੁੱਖਾ ਮਰਦਾ ਹਾਂ
18
ਮੈਂ ਉੱਠ ਕੇ ਆਪਣੇ ਪਿਉ ਕੋਲ ਜਾਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਅਸਮਾਨ ਦੇ ਵਿਰੁੱਧ ਤੇ ਤੁਹਾਡੇ ਅੱਗੇ ਗੁਨਾਹ ਕੀਤਾ ਹੈ
19
ਹੁਣ ਮੈਂ ਇਸ ਜੋਗ ਨਹੀਂ ਜੋ ਫੇਰ ਤੁਹਾਡਾ ਪੁੱਤ੍ਰ ਸਦਾਵਾਂ। ਮੈਨੂੰ ਆਪਣਿਆਂ ਕਾਮਿਆਂ ਵਿੱਚੋਂ ਇੱਕ ਜਿਹਾ ਰੱਖ ਲਓ
20
ਸੋ ਉਹ ਉੱਠ ਕੇ ਆਪਣੇ ਪਿਉ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਉ ਨੇ ਉਹ ਨੂੰ ਡਿੱਠਾ ਅਤੇ ਉਸ ਨੂੰ ਤਰਸ ਆਇਆ ਅਰ ਦੌੜ ਕੇ ਗਲੇ ਲਾ ਲਿਆ ਅਤੇ ਉਹ ਨੂੰ ਚੁੰਮਿਆਂ
21
ਅਰ ਪੁੱਤ੍ਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਅਸਮਾਨ ਦੇ ਵਿਰੁੱਧ ਅਰ ਤੁਹਾਡੇ ਅੱਗੇ ਗੁਨਾਹ ਕੀਤਾ ਹੈ। ਹੁਣ ਮੈਂ ਜੋਗ ਨਹੀਂ ਜੋ ਫੇਰ ਤੁਹਾਡਾ ਪੁੱਤ੍ਰ ਸਦਾਵਾਂ
22
ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਸਭ ਤੋਂ ਚੰਗੇ ਬਸਤ੍ਰ ਛੇਤੀ ਕੱਢ ਕੇ ਇਹ ਨੂੰ ਪਹਿਨਾਓ ਅਰ ਇਹ ਦੇ ਹੱਥ ਵਿੱਚ ਅੰਗੂਠੀ ਅਰ ਪੈਰੀਂ ਜੁੱਤੀ ਪਾਓ
23
ਅਤੇ ਪਲਿਆ ਹੋਇਆ ਵੱਛਾ ਲਿਆ ਕੇ ਕੱਟੋ ਭਈ ਖਾਈਏ ਅਤੇ ਖੁਸ਼ੀ ਕਰੀਏ
24
ਕਿਉਂ ਜੋ ਮੇਰਾ ਇਹ ਪੁੱਤ੍ਰ ਮੋਇਆ ਹੋਇਆ ਸੀ ਅਤੇ ਫੇਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫੇਰ ਲੱਭ ਪਿਆ ਹੈ। ਸੋ ਓਹ ਲੱਗੇ ਖੁਸ਼ੀ ਕਰਨ।।
25
ਪਰ ਉਹ ਦਾ ਵੱਡਾ ਪੁੱਤ੍ਰ ਖੇਤ ਵਿੱਚ ਸੀ ਅਰ ਜਾਂ ਉਹ ਆਣ ਕੇ ਘਰ ਦੇ ਨੇੜੇ ਅੱਪੜਿਆ ਤਾਂ ਗਾਉਣ ਬਜਾਉਣ ਤੇ ਨੱਚਣ ਦੀ ਅਵਾਜ਼ ਸੁਣੀ
26
ਤਦ ਨੌਕਰਾਂ ਵਿੱਚੋਂ ਇੱਕ ਨੂੰ ਆਪਣੇ ਕੋਲ ਸੱਦ ਕੇ ਪੁੱਛਿਆ ਭਈ ਇਹ ਕੀ ਹੈ?
27
ਉਸ ਨੇ ਉਹ ਨੂੰ ਆਖਿਆ, ਤੇਰਾ ਭਰਾ ਆਇਆ ਹੈ ਅਰ ਤੇਰੇ ਪਿਉ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ ਇਸ ਲਈ ਜੋ ਉਹ ਨੂੰ ਭਲਾ ਚੰਗਾ ਪਾਇਆ
28
ਪਰ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਹ ਦਾ ਜੀ ਨਾ ਕੀਤਾ। ਸੋ ਉਹ ਦਾ ਪਿਉ ਬਾਹਰ ਆਣ ਕੇ ਉਹ ਨੂੰ ਮਨਾਉਣ ਲੱਗਾ
29
ਪਰ ਓਨ ਆਪਣੇ ਪਿਉ ਨੂੰ ਉੱਤਰ ਦਿੱਤਾ, ਵੇਖ ਮੈਂ ਐੱਨੇ ਵਰਿਹਾਂ ਤੋਂ ਤੁਹਾਡੀ ਟਹਿਲ ਕਰਦਾ ਹਾਂ ਅਤੇ ਤੁਹਾਡਾ ਹੁਕਮ ਕਦੇ ਨਹੀਂ ਮੋੜਿਆ ਪਰ ਤੁਸਾਂ ਮੈਨੂੰ ਕਦੇ ਇੱਕ ਪਠੋਰਾ ਭੀ ਨਾ ਦਿੱਤਾ ਜੋ ਮੈਂ ਆਪਣਿਆਂ ਬੇਲੀਆਂ ਨਾਲ ਖੁਸ਼ੀ ਕਰਾਂ
30
ਪਰ ਜਦ ਤੁਹਾਡਾ ਇਹ ਪੁੱਤ੍ਰ ਆਇਆ ਜਿਹ ਨੇ ਕੰਜਰੀਆਂ ਦੇ ਮੂੰਹ ਤੇਰੀ ਪੂਜੀ ਉਡਾ ਦਿੱਤੀ ਤੁਸਾਂ ਉਹ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ
31
ਪਰ ਓਨ ਉਸ ਨੂੰ ਆਖਿਆ, ਬੱਚਾ ਤੂੰ ਸਦਾ ਮੇਰੇ ਨਾਲ ਹੈਂ ਅਤੇ ਮੇਰਾ ਸੱਭੋ ਕੁਝ ਤੇਰਾ ਹੈ
32
ਪਰ ਖੁਸ਼ੀ ਕਰਨੀ ਅਤੇ ਅਨੰਦ ਕਰਨਾ ਜੋਗ ਸੀ ਕਿਉਂਕਿ ਤੇਰਾ ਇਹ ਭਰਾ ਮੋਇਆ ਹੋਇਆ ਸੀ ਅਤੇ ਫੇਰ ਜੀ ਪਿਆ ਹੈ ਅਰ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।।
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 16 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24