bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Luke 19
Luke 19
Punjabi Bible 2016 - ਪਵਿੱਤਰ ਬਾਈਬਲ O.V.
← Chapter 18
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 20 →
1
ਉਹ ਯਰੀਹੋ ਦੇ ਅੰਦਰ ਜਾ ਕੇ ਵਿੱਚੋਂ ਦੀ ਲੰਘ ਰਿਹਾ ਸੀ
2
ਅਰ ਵੇਖੋ ਜ਼ੱਕੀ ਨਾਉਂ ਦਾ ਇੱਕ ਪੁਰਖ ਸੀ ਜਿਹੜਾ ਮਸੂਲੀਆਂ ਦਾ ਸਰਦਾਰ ਅਤੇ ਧਨਵਾਨ ਸੀ
3
ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਜਤਨ ਕੀਤਾ ਭਈ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸੱਕਿਆ ਕਿਉਂ ਜੋ ਉਹ ਕੱਦ ਦਾ ਮਧਰਾ ਹੈਸੀ
4
ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਬਿਰਛ ਉੱਤੇ ਚੜ੍ਹ ਗਿਆ ਭਈ ਉਸ ਨੂੰ ਦੇਖੇ ਕਿਉਂ ਜੋ ਉਸ ਨੇ ਉਸੇ ਰਸਤਿਓਂ ਲੰਘਣਾ ਸੀ
5
ਪਰ ਯਿਸੂ ਜਾਂ ਉਸ ਥਾਂ ਆਇਆ ਤਾਂ ਉਤਾਹਾਂ ਨਜ਼ਰ ਮਾਰ ਕੇ ਉਹ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਰਹਿਣਾ ਹੈ
6
ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਦਾ ਆਦਰ ਭਾਉ ਕੀਤਾ
7
ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਮਨੁੱਖ ਦੇ ਘਰ ਜਾ ਉੱਤਰਿਆ ਹੈ
8
ਪਰ ਜ਼ੱਕੀ ਨੇ ਖੜੋ ਕੇ ਪ੍ਰਭੁ ਨੂੰ ਕਿਹਾ, ਪ੍ਰਭੁ ਜੀ ਵੇਖ ਮੈਂ ਆਪਣਾ ਅੱਧਾ ਮਾਲ ਕੰਗਾਲਾਂ ਨੂੰ ਦਿੰਦਾ ਹਾਂ ਅਰ ਜੇ ਮੈਂ ਕਿਸੇ ਉੱਤੇ ਊਜ ਲਾਕੇ ਕੁਝ ਲੈ ਲਿਆ ਹੈ ਤਾਂ ਚੌਗੁਣਾ ਮੋੜ ਦਿੰਦਾ ਹਾਂ
9
ਯਿਸੂ ਨੇ ਉਹ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਇਸ ਲਈ ਜੋ ਇਹ ਵੀ ਅਬਰਾਹਾਮ ਦਾ ਪੁੱਤ੍ਰ ਹੈ
10
ਕਿਉਂ ਜੋ ਮਨੁੱਖ ਦਾ ਪੁੱਤ੍ਰ ਗੁਆਚੇ ਹੋਏ ਨੂੰ ਭਾਲਣ ਅਤੇ ਬਚਾਉਣ ਲਈ ਆਇਆ ਹੈ।।
11
ਜਦ ਓਹ ਇਹ ਗੱਲਾਂ ਸੁਣਦੇ ਸਨ ਉਸ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਓਹ ਸਮਝੇ ਭਈ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ
12
ਸੋ ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ
13
ਅਤੇ ਉਸ ਨੇ ਆਪਣੇ ਦਸਾਂ ਨੌਕਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੀਕੁਰ ਮੈਂ ਨਾ ਆਵਾਂ ਤੁਸੀਂ ਬਣਜ ਬੁਪਾਰ ਕਰੋ
14
ਪਰ ਉਹ ਦੇ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਹ ਦੇ ਪਿੱਛੇ ਕਾਸਦਾਂ ਦੀ ਜਬਾਨੀ ਕਹਾ ਭੇਜਿਆ ਭਈ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ
15
ਐਉਂ ਹੋਇਆ ਕਿ ਜਾਂ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਓਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਸੱਦਣ ਦਾ ਹੁਕਮ ਕੀਤਾ ਤਾਂ ਜੋ ਮਲੂਮ ਕਰੇ ਭਈ ਉਨ੍ਹਾਂ ਬੁਪਾਰ ਕਰ ਕੇ ਕੀ ਖੱਟਿਆ
16
ਤਦ ਪਹਿਲੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨੇ ਦਸ ਅਸ਼ਰਫ਼ੀਆਂ ਹੋਰ ਕਮਾਈਆਂ
17
ਤਾਂ ਓਨ ਉਸ ਨੂੰ ਆਖਿਆ, ਹੇ ਅੱਛੇ ਨੌਕਰ ਸ਼ਾਬਾਸ਼ੇ! ਇਸ ਲਈ ਜੋ ਤੂੰ ਬਹੁਤ ਥੋੜੇ ਵਿੱਚ ਮਾਤਬਰ ਨਿੱਕਲਿਆ ਤੂੰ ਦਸਾਂ ਨਗਰਾਂ ਉੱਤੇ ਇਖ਼ਤਿਆਰ ਰੱਖ
18
ਅਤੇ ਦੂਏ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨੇ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ
19
ਤਾਂ ਉਸ ਨੇ ਉਹ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਹੋ
20
ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਏਹ ਤੁਹਾਡੀ ਅਸ਼ਰਫ਼ੀ ਹੈ ਜਿਹ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ
21
ਇਸ ਲਈ ਜੋ ਮੈਂ ਤੁਹਾਥੋਂ ਡਰਿਆ ਕਿਉਂ ਜੋ ਤੁਸੀਂ ਕਰੜੇ ਆਦਮੀ ਹੋ। ਜੋ ਤੁਸਾਂ ਨਹੀਂ ਧਰਿਆ ਸੋ ਚੁੱਕਦੇ ਅਤੇ ਜੋ ਨਹੀਂ ਬੀਜਿਆ ਸੋ ਵੱਢਦੇ ਹੋ
22
ਓਨ ਉਸ ਨੂੰ ਆਖਿਆ, ਉਇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੈਂ ਮੈਨੂੰ ਜਾਣਿਆ ਜੋ ਮੈਂ ਕਰੜਾ ਆਦਮੀ ਹਾਂ ਅਤੇ ਜੋ ਮੈਂ ਨਹੀਂ ਧਰਿਆ ਸੋ ਚੁੱਕਦਾ ਹਾਂ ਅਰ ਜੋ ਨਹੀਂ ਬੀਜਿਆ ਸੋ ਵੱਢਦਾ ਹਾਂ
23
ਫੇਰ ਤੈਂ ਮੇਰੇ ਰੁਪਏ ਸ਼ਰਾਫ਼ ਦੀ ਹੱਟੀ ਕਿਉਂ ਨਾ ਰੱਖੇ ਜੋ ਮੈਂ ਆਣ ਕੇ ਉਨ੍ਹਾਂ ਨੂੰ ਬਿਆਜ ਸੁੱਧਾ ਲੈਂਦਾॽ
24
ਅਤੇ ਉਸ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਆਖਿਆ, ਅਸ਼ਰਫ਼ੀ ਉਸ ਕੋਲੋਂ ਲੈ ਲਓ ਅਤੇ ਜਿਸ ਕੋਲ ਦਸ ਅਸ਼ਰਫ਼ੀਆਂ ਹਨ ਉਹ ਨੂੰ ਦਿਓ
25
ਤਾਂ ਉਨ੍ਹਾਂ ਉਸ ਨੂੰ ਕਿਹਾ, ਸੁਆਮੀ ਜੀ ਉਹ ਦੇ ਕੋਲ ਦਸ ਅਸ਼ਰਫ਼ੀਆਂ ਹਨ
26
ਮੈਂ ਤੁਹਾਨੂੰ ਆਖਦਾ ਹਾਂ ਭਈ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਪਰ ਉਸ ਤੋਂ ਜਿਹ ਦੇ ਕੋਲ ਨਹੀਂ ਉਸ ਕੋਲੋਂ ਜੋ ਉਸ ਦਾ ਹੈ ਸੋ ਵੀ ਲੈ ਲਿਆ ਜਾਵੇਗਾ
27
ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਸੀ ਚਾਹੁੰਦੇ ਭਈ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਐੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!।।
28
ਏਹ ਗੱਲਾਂ ਕਰ ਕੇ ਉਹ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ ਅੱਗੇ ਤੁਰਿਆ ਜਾਂਦਾ ਸੀ
29
ਅਤੇ ਐਉਂ ਹੋਇਆ ਕਿ ਜਾਂ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਦਾ ਕਹਾਉਂਦਾ ਹੈ ਬੈਤਫ਼ਗਾ ਅਤੇ ਬੈਤਅਨਿਯਾ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋਹਾਂ ਨੂੰ ਇਹ ਕਹਿ ਕੇ ਘੱਲਿਆ
30
ਭਈ ਸਾਹਮਣੇ ਪਿੰਡ ਨੂੰ ਜਾਓ ਅਤੇ ਉਸ ਵਿੱਚ ਵੜ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਹ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਹ ਨੂੰ ਖੋਲ੍ਹ ਲਿਆਓ
31
ਅਰ ਜੇ ਕੋਈ ਤੁਹਾਨੂੰ ਪੁੱਛੇ ਭਈ ਤੁਸੀਂ ਕਾਹ ਨੂੰ ਖੋਲ੍ਹਦੇ ਹੋॽ ਤਾਂ ਇਉਂ ਕਹਿਣਾ ਜੋ ਪ੍ਰਭੁ ਨੂੰ ਇਹ ਦੀ ਲੋੜ ਹੈ
32
ਸੋ ਜਿਹੜੇ ਭੇਜੇ ਗਏ ਉਨ੍ਹਾਂ ਜਾ ਕੇ ਜਿਸ ਤਰਾਂ ਉਸ ਨੇ ਉਨ੍ਹਾਂ ਨੂੰ ਕਿਹਾ ਸੀ ਓਸੇ ਤਰਾਂ ਵੇਖਿਆ
33
ਅਤੇ ਜਾਂ ਬੱਚੇ ਨੂੰ ਖੋਲ੍ਹਦੇ ਸਨ ਤਾਂ ਉਹ ਦੇ ਮਾਲਕਾਂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਬੱਚੇ ਨੂੰ ਕਿਉਂ ਖੋਲ੍ਹਦੇ ਹੋॽ
34
ਫੇਰ ਉਨ੍ਹਾਂ ਆਖਿਆ ਜੋ ਪ੍ਰਭੁ ਨੂੰ ਇਹ ਦੀ ਲੋੜ ਹੈ
35
ਤਾਂ ਓਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਲੀੜੇ ਬੱਚੇ ਤੇ ਪਾ ਕੇ ਯਿਸੂ ਨੂੰ ਚੜ੍ਹਾ ਦਿੱਤਾ
36
ਜਿਉਂ ਉਹ ਅੱਗੇ ਵਧਿਆ ਜਾਂਦਾ ਸੀ ਤਿਉਂ ਲੋਕ ਆਪਣੇ ਲੀੜੇ ਰਾਹ ਵਿੱਚ ਵਿਛਾਉਂਦੇ ਸਨ
37
ਅਤੇ ਜਾਂ ਉਹ ਨੇੜੇ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਹੋ ਕੇ ਉਨ੍ਹਾਂ ਸਭਨਾਂ ਕਰਾਮਾਤਾਂ ਦੇ ਲਈ ਜੋ ਉਨ੍ਹਾਂ ਨੇ ਵੇਖੀਆਂ ਸਨ ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
38
ਭਈ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ! ਸੁਰਗ ਵਿੱਚ ਸ਼ਾਂਤੀ ਅਤੇ ਪਰਮਧਾਮ ਵਿੱਚ ਵਡਿਆਈ!
39
ਤਦ ਭੀੜ ਵਿੱਚੋਂ ਕਿੰਨਿਆਂ ਫ਼ਰੀਸੀਆਂ ਨੇ ਉਹ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਵਰਜ!
40
ਓਸ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਏਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ! ।।
41
ਜਾਂ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ,
42
ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਜਾਣਦਾ ਪਰ ਹੁਣ ਓਹ ਤੇਰੀਆਂ ਅੱਖੀਆਂ ਤੋਂ ਲੁਕੀਆਂ ਹੋਈਆਂ ਹਨ
43
ਕਿਉਂਕਿ ਓਹ ਦਿਨ ਤੇਰੇ ਉੱਤੇ ਆਉਣਗੇ ਜਾਂ ਤੇਰੇ ਵੈਰੀ ਤੇਰੇ ਗਿਰਦੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚੁਫੇਰਿਓਂ ਤੈਨੂੰ ਰੋਕਣਗੇ
44
ਅਰ ਤੇਰੇ ਬੱਚਿਆਂ ਸਣੇ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਰ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ ਇਸ ਲਈ ਜੋ ਤੈਂ ਆਪਣੀ ਭਲਿਆਈ ਦੇ ਮੌਕੇ ਨੂੰ ਨਾ ਜਾਣਿਆ।।
45
ਉਹ ਹੈਕਲ ਵਿੱਚ ਵੜ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਕੱਢਣ ਲੱਗਾ
46
ਅਰ ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਹੋਵੇਗਾ ਪਰ ਤੁਸਾਂ ਉਹ ਨੂੰ ਡਾਕੂਆਂ ਦੀ ਖੋਹ ਬਣਾ ਛੱਡਿਆ।।
47
ਉਹ ਹੈਕਲ ਵਿੱਚ ਰੋਜ਼ ਦਿਹਾੜੇ ਉਪਦੇਸ਼ ਕਰਦਾ ਸੀ ਪਰ ਪਰਧਾਨ ਜਾਜਕ ਅਤੇ ਗ੍ਰੰਥੀ ਅਤੇ ਲੋਕਾਂ ਦੇ ਸਰਦਾਰ ਉਹ ਦਾ ਨਾਸ ਕਰਨ ਦੇ ਖੋਜ ਵਿੱਚ ਸਨ
48
ਪਰ ਇਹ ਕਰਨ ਦੀ ਕੋਈ ਬਿਧ ਨਾ ਪਾਈਂ ਕਿਉਂ ਜੋ ਸਭ ਲੋਕ ਉਹ ਦੀ ਸੁਣਨ ਵਿੱਚ ਲੀਨ ਸਨ।।
← Chapter 18
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 20 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24