bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Luke 22
Luke 22
Punjabi Bible 2016 - ਪਵਿੱਤਰ ਬਾਈਬਲ O.V.
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 23 →
1
ਪਤੀਰੀ ਰੋਟੀ ਤਾ ਤਿਉਹਾਰ ਜਿਹ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ
2
ਅਰ ਪਰਧਾਨ ਜਾਜਕ ਅਤੇ ਗ੍ਰੰਥੀ ਇਸ ਗੱਲ ਦੇ ਪਿੱਛੇ ਲੱਗੇ ਭਈ ਉਹ ਨੂੰ ਕਿੱਕੁਰ ਜਾਨੋਂ ਮਾਰੀਏॽ ਕਿਉਂ ਜੋ ਓਹ ਲੋਕਾਂ ਤੋਂ ਡਰਦੇ ਸਨ।।
3
ਤਦ ਸ਼ਤਾਨ ਯਹੂਦਾ ਵਿੱਚ ਸਮਾਇਆ ਜਿਹੜਾ ਇਸਕਰਿਯੋਤੀ ਕਰਕੇ ਆਖੀਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਦੀ ਗਿਣਤੀ ਵਿੱਚ ਸੀ
4
ਅਰ ਉਸ ਨੇ ਜਾ ਕੇ ਪਰਧਾਨ ਜਾਜਕਾਂ ਅਤੇ ਸਰਦਾਰਾ ਦੇ ਨਾਲ ਮਤਾ ਪਕਾਇਆ ਜੋ ਉਹ ਨੂੰ ਉਨ੍ਹਾਂ ਦੇ ਹੱਥ ਕਿਸ ਬਿੱਧ ਫੜਵਾ ਦੇਵੇ
5
ਓਹ ਬਹੁਤ ਖੁਸ਼ ਹੋਏ ਅਤੇ ਰੁਪਏ ਦੇਣ ਦਾ ਉਸ ਨਾਲ ਕਰਾਰ ਕੀਤਾ
6
ਉਸ ਨੇ ਮੰਨ ਲਿਆ ਅਰ ਦਾਉ ਲੱਭਦਾ ਸੀ ਭਈ ਉਹ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜਵਾਏ।।
7
ਪਤੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ
8
ਅਤੇ ਉਸ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਘੱਲਿਆ ਭਈ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਅਸੀਂ ਖਾਈਏ
9
ਉਨ੍ਹਾਂ ਉਸ ਨੂੰ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਤਿਆਰ ਕਰੀਏॽ
10
ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ ਜਾਂ ਤੁਸੀਂ ਸ਼ਹਿਰ ਵਿੱਚ ਵੜੋਗੇ ਤਾਂ ਇੱਕ ਮਨੁੱਖ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਹ ਜਿਸ ਘਰ ਵਿੱਚ ਜਾਵੇ ਉਹ ਦੇ ਮਗਰ ਜਾਇਓ
11
ਅਤੇ ਘਰ ਦੇ ਮਾਲਕ ਨੂੰ ਕਹਿਓ ਭਈ ਗੁਰੂ ਜੀ ਤੈਨੂੰ ਆਖਦਾ ਹੈ, ਉਹ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਸਣੇ ਪਸਾਹ ਖਾਵਾਂॽ
12
ਉਹ ਤੁਹਾਨੂੰ ਇੱਕ ਵੱਡਾ ਚੁਬਾਰਾ ਫ਼ਰਸ਼ ਵਿਛਿਆ ਹੋਇਆ ਵਿਖਾਵੇਗਾ। ਉੱਥੇ ਤਿਆਰ ਕਰੋ
13
ਸੋ ਉਨ੍ਹਾਂ ਜਾ ਕੇ ਜਿਹੋ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਤਿਹੋ ਜਿਹਾ ਡਿੱਠਾ ਅਤੇ ਪਸਾਹ ਤਿਆਰ ਕੀਤੀ ।।
14
ਜਾਂ ਘੜੀ ਆ ਪਹੁੰਚੀ ਤਾਂ ਉਹ ਖਾਣ ਬੈਠਾ ਅਤੇ ਰਸੂਲ ਉਹ ਦੇ ਨਾਲ ਬੈਠੇ
15
ਉਸ ਨੇ ਉਨ੍ਹਾਂ ਨੂੰ ਕਿਹਾ ਕਿ ਮੈਂ ਵੱਡੀ ਇੱਛਿਆ ਨਾਲ ਚਾਹਿਆ ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ
16
ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਮੈਂ ਇਹ ਨੂੰ ਨਾ ਖਾਵਾਂਗਾ ਜਦ ਤੀਕੁਰ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ
17
ਉਸ ਨੇ ਪਿਆਲਾ ਲਿਆ ਅਰ ਸ਼ੁਕਰ ਕਰ ਕੇ ਆਖਿਆ, ਇਹ ਨੂੰ ਲੈ ਕੇ ਆਪੋ ਵਿੱਚ ਵੰਡ ਲਓ
18
ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਏਦੋਂ ਅੱਗੇ ਮੈਂ ਦਾਖ ਰਸ ਕਦੇ ਨਾ ਪੀਆਂਗਾ ਜਦ ਤੀਕੁਰ ਪਰਮੇਸ਼ੁਰ ਦਾ ਰਾਜ ਨਾ ਆਵੇ
19
ਤਾਂ ਉਸ ਨੇ ਰੋਟੀ ਲਈ ਅਤੇ ਸ਼ੁਕਰ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸ਼ਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ
20
ਅਤੇ ਖਾਣ ਦੇ ਪਿੱਛੋਂ ਇਸੇ ਤਰਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ ਨਵਾਂ ਨੇਮ ਹੈ
21
ਪਰ ਵੇਖੋ ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ
22
ਕਿਉਂ ਜੋ ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਠਹਿਰਾਇਆ ਹੋਇਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੇ ਰਾਹੀਂ ਉਹ ਫੜਵਾਇਆ ਜਾਂਦਾ ਹੈ!
23
ਤਾਂ ਓਹ ਆਪੋ ਵਿੱਚ ਇਹ ਪੁੱਛਣ ਲੱਗੇ ਭਈ ਅਸਾਂ ਵਿੱਚੋਂ ਉਹ ਕਿਹੜਾ ਹੈ ਜੋ ਇਹ ਕੰਮ ਕਰੇਗਾ।।
24
ਉਨ੍ਹਾਂ ਵਿੱਚ ਇਹ ਤਕਰਾਰ ਵੀ ਹੋਇਆ ਭਈ ਸਾਡੇ ਵਿੱਚੋਂ ਕੌਣ ਵੱਡਾ ਕਰਕੇ ਮੰਨੀਦਾ ਹੈॽ
25
ਪਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ ਸੋ ਗਰੀਬਨਵਾਜ ਕਹਾਉਂਦੇ ਹਨ
26
ਪਰ ਤੁਸੀਂ ਏਹੋ ਜੇਹੇ ਨਾ ਹੋਵੋ ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਉਹ ਟਹਿਲੂ ਵਰਗਾ ਬਣੇ
27
ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਨੂੰ ਬੈਠਦਾ ਹੈ ਯਾ ਉਹ ਜਿਹੜਾ ਟਹਿਲ ਕਰਦਾ ਹੈॽ ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈॽ ਪਰ ਮੈਂ ਤੁਹਾਡੇ ਵਿੱਚ ਟਹਿਲੂਏ ਵਰਗਾ ਹਾਂ
28
ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ
29
ਜਿਵੇਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ ਤਿਵੇਂ ਮੈਂ ਤੁਹਾਡੇ ਲਈ ਇੱਕ ਰਾਜ ਠਹਿਰਾਉਂਦਾ ਹਾਂ
30
ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਖਾਓ ਪੀਓ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਉਂ ਕਰੋਗੇ
31
ਹੇ ਸ਼ਮਊਨ, ਸ਼ਮਊਨ! ਵੇਖ ਸ਼ਤਾਨ ਨੇ ਤੁਹਾਨੂੰ ਮੰਗਿਆ ਹੈ ਭਈ ਕਣਕ ਦੀ ਤਰਾਂ ਤੁਹਾਨੂੰ ਫਟਕੇ
32
ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਨਿਹਚਾ ਜਾਂਦੀ ਨਾ ਰਹੇ ਅਰ ਜਾਂ ਤੂੰ ਮੁੜੇਂ ਤਾਂ ਆਪਣਿਆਂ ਭਾਈਆਂ ਨੂੰ ਤਕੜੇ ਕਰੀਂ
33
ਤਦ ਉਸ ਨੇ ਉਹ ਨੂੰ ਕਿਹਾ, ਪ੍ਰਭੁ ਜੀ ਮੈਂ ਤੇਰੇ ਨਾਲ ਕੈਦ ਵਿੱਚ ਅਤੇ ਮਰਨ ਲਈ ਵੀ ਜਾਣ ਨੂੰ ਤਿਆਰ ਹਾਂ
34
ਉਹ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕੜ ਬਾਂਗ ਨਾ ਦੇਵੇਗਾ ਜਦ ਤੀਕਰ ਤੂੰ ਤਿੰਨ ਵਾਰੀ ਮੁੱਕਰ ਕੇ ਨਾ ਕਹੇਂ ਭਈ ਮੈਂ ਉਹ ਨੂੰ ਨਹੀਂ ਜਾਣਦਾ।।
35
ਉਸ ਨੇ ਉਨ੍ਹਾਂ ਨੂੰ ਆਖਿਆ, ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨਾ ਘੱਲਿਆ ਤਦ ਤੁਹਾਨੂੰ ਕਾਸੇ ਦੀ ਥੁੜ ਤਾਂ ਨਹੀਂ ਸੀॽ ਓਹ ਬੋਲੇ, ਕਾਸੇ ਦੀ ਨਹੀਂ
36
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਹ ਦੇ ਕੋਲ ਬਟੂਆ ਹੋਵੇ ਸੋ ਲਵੇ ਅਰ ਇਸੇ ਤਰਾਂ ਝੋਲਾ ਵੀ ਅਤੇ ਜਿਹ ਦੇ ਕੋਲ ਤਲਵਾਰ ਨਾ ਹੋਵੇ ਸੋ ਆਪਣਾ ਲੀੜਾ ਵੇਚ ਕੇ ਮੁੱਲ ਲਵੇ
37
ਮੈਂ ਤੁਹਾਨੂੰ ਆਖਦਾ ਹਾਂ ਕਿ ਇਹ ਜੋ ਲਿਖਿਆ ਹੋਇਆ ਹੈ ਭਈ ਉਹ ਬੁਰਿਆਰਾਂ ਵਿੱਚ ਗਿਣਿਆ ਗਿਆ ਸੋ ਮੇਰੇ ਹੱਕ ਵਿੱਚ ਉਹ ਦਾ ਸੰਪੂਰਨ ਹੋਣਾ ਜਰੂਰ ਹੈ ਕਿਉਂਕਿ ਜੋ ਕੁਝ ਮੇਰੇ ਵਿਖੇ ਹੈ ਸੋ ਉਹ ਨੇ ਪੂਰਾ ਹੋਣਾ ਹੀ ਹੈ
38
ਓਹ ਬੋਲੇ, ਪ੍ਰਭੁ ਜੀ ਵੇਖ, ਐੱਥੇ ਦੋ ਤਲਵਾਰਾਂ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਬੱਸ ਹੈ!।।
39
ਉਹ ਬਾਹਰ ਨਿੱਕਲ ਕੇ ਦਸਤੂਰ ਮੂਜਬ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ
40
ਅਰ ਉਸ ਥਾਂ ਅੱਪੜ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ
41
ਤਾਂ ਉਸ ਨੇ ਉਨ੍ਹਾਂ ਤੋਂ ਕੋਈ ਢੀਮ ਦੀ ਮਾਰ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,
42
ਹੇ ਪਿਤਾ, ਜੇ ਤੈਨੂੰ ਭਾਵੇ ਤਾਂ ਇਹ ਪਿਆਲਾ ਮੈਥੋਂ ਹਟਾ ਦਿਹ ਤਾਂ ਵੀ ਮੇਰੀ ਮਰਜ਼ੀ ਨਹੀਂ ਪਰ ਤੇਰੀ ਹੋਵੇ
43
ਅਤੇ ਸੁਰਗੋਂ ਇੱਕ ਦੂਤ ਉਹ ਨੂੰ ਵਿਖਾਈ ਦੇ ਕੇ ਉਹ ਨੂੰ ਸਹਾਰਾ ਦਿੰਦਾ ਸੀ
44
ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਮਨੋਂ ਤਨੋਂ ਪ੍ਰਾਰਥਨਾ ਕਰਨ ਲੱਗਾ ਅਰ ਉਹ ਦਾ ਮੁੜ੍ਹਕਾ ਲਹੂ ਦੀਆਂ ਬੂੰਦਾਂ ਵਾਂਙੁ ਭੁੰਞੇਂ ਡਿਗਦਾ ਸੀ
45
ਫੇਰ ਪ੍ਰਾਰਥਨਾ ਤੋਂ ਉੱਠ ਕੇ ਉਹ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆ ਡਿੱਠਾ
46
ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹ ਨੂੰ ਸੌਂਦੇ ਹੋॽ ਉੱਠ ਕੇ ਪ੍ਰਾਰਥਨਾ ਕਰੋ ਭਈ ਪਰਤਾਵੇ ਵਿੱਚ ਨਾ ਪਓ।।
47
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਣਾ ਜੋ ਯਹੂਦਾ ਕਰਕੇ ਸੱਦੀਦਾ ਹੈ ਉਨ੍ਹਾਂ ਦੇ ਅੱਗੇ ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਜੋ ਉਹ ਨੂੰ ਚੁੰਮੇ
48
ਤਦ ਯਿਸੂ ਨੇ ਉਹ ਨੂੰ ਆਖਿਆ, ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤ੍ਰ ਨੂੰ ਚੁੰਮੇ ਨਾਲ ਫੜਵਾਉਂਦਾ ਹੈॽ
49
ਜਾਂ ਉਹ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੁ ਜੀ ਅਸੀਂ ਤਲਵਾਰ ਚਲਾਈਏॽ
50
ਅਤੇ ਉਨ੍ਹਾਂ ਵਿੱਚੋਂ ਇੱਕ ਨੇ ਸਰਦਾਰ ਜਾਜਕ ਦੇ ਚਾਕਰ ਨੂੰ ਮਾਰ ਕੇ ਉਹ ਦਾ ਸੱਜਾ ਕੰਨ ਉਡਾ ਦਿੱਤਾ
51
ਪਰ ਯਿਸੂ ਨੇ ਅੱਗੋਂ ਆਖਿਆ, ਐਥੇਂ ਤੀਕੁਰ ਛੱਡ ਦਿਓ ਅਤੇ ਉਹ ਦਾ ਕੰਨ ਛੋਹ ਕੇ ਉਸ ਨੂੰ ਚੰਗਾ ਕੀਤਾ
52
ਤਾਂ ਯਿਸੂ ਨੇ ਉਨ੍ਹਾਂ ਪਰਧਾਨ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਭਲਾ, ਜਿਵੇਂ ਡਾਕੂ ਉੱਤੇ ਤੁਸੀਂ ਤਲਵਾਰਾਂ ਅਤੇ ਡਾਂਗਾਂ ਫੜੀ ਨਿੱਕਲੇ ਹੋॽ
53
ਜਾਂ ਮੈਂ ਰੋਜ ਤੁਹਾਡੇ ਕੋਲ ਹੈਕਲ ਵਿੱਚ ਹੁੰਦਾ ਸਾਂ ਤਾਂ ਤੁਸਾਂ ਮੇਰੇ ਉੱਤੇ ਹੱਥ ਨਾ ਪਾਏ ਪਰ ਇਹ ਤੁਹਾਡੀ ਘੜੀ ਅਤੇ ਅਨ੍ਹੇਰੇ ਦਾ ਇਖ਼ਤਿਆਰ ਹੈ।।
54
ਤਾਂ ਓਹ ਉਸ ਨੂੰ ਫੜ ਕੇ ਲੈ ਚੱਲੇ ਅਤੇ ਸਰਦਾਰ ਜਾਜਕ ਦੇ ਘਰ ਵਿੱਚ ਲਿਆਏ ਅਰ ਪਤਰਸ ਕੁਝ ਵਿੱਥ ਤੇ ਪਿੱਛੇ ਪਿੱਛੇ ਤੁਰਿ ਆਇਆ
55
ਅਤੇ ਜਾਂ ਓਹ ਵੇਹੜੇ ਦੇ ਅੰਦਰ ਅੱਗ ਬਾਲ ਕੇ ਇਕੱਠੇ ਬੈਠੇ ਸਨ ਤਾਂ ਪਤਰਸ ਉਨ੍ਹਾਂ ਦੇ ਵਿੱਚ ਜਾ ਬੈਠਾ
56
ਇੱਕ ਗੋੱਲੀ ਨੇ ਉਹ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਉਹ ਨੂੰ ਧਿਆਨ ਨਾਲ ਵੇਖ ਕੇ ਬੋਲੀ, ਇਹ ਭੀ ਉਹ ਦੇ ਨਾਲ ਸੀ
57
ਪਰ ਉਹ ਮੁੱਕਰ ਗਿਆ ਅਤੇ ਕਿਹਾ, ਹੇ ਤ੍ਰੀਮਤ, ਮੈਂ ਉਹ ਨੂੰ ਜਾਣਦਾ ਹੀ ਨਹੀਂ!
58
ਜ਼ਰਾਕੁ ਪਿੱਛੋਂ ਕਿਸੇ ਹੋਰ ਨੇ ਉਹ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਸ਼ਖ਼ਸ਼ਾ ਮੈਂ ਨਹੀਂ ਹਾਂ!
59
ਇੱਕ ਘੜੀਕੁ ਮਗਰੋਂ ਕਿਸੇ ਹੋਰ ਨੇ ਪੱਕ ਕਰ ਕੇ ਕਿਹਾ ਕਿ ਸੱਚੀ ਮੁੱਚੀ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਗਲੀਲੀ ਹੈ
60
ਪਰ ਪਤਰਸ ਨੇ ਆਖਿਆ, ਸ਼ਖ਼ਸ਼ਾ ਮੈਨੂੰ ਪਤਾ ਨਹੀਂ ਭਈ ਤੂੰ ਕੀ ਆਖਦਾ ਹੈਂ! ਅਤੇ ਅਜੇ ਉਹ ਬੋਲਦਾ ਹੀ ਸੀ ਕਿ ਝੱਟ ਕੁੱਕੜ ਨੇ ਬਾਂਗ ਦਿੱਤੀ
61
ਤਾਂ ਪ੍ਰਭੁ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੁ ਦੀ ਗੱਲ ਚੇਤੇ ਆਈ ਜੋ ਉਸ ਨੇ ਉਹ ਨੂੰ ਕਹੀ ਸੀ ਭਈ ਅੱਜ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ
62
ਅਰ ਉਹ ਬਾਹਰ ਗਿਆ ਅਤੇ ਭੁੱਭਾਂ ਮਾਰ ਕੇ ਰੋਇਆ।।
63
ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜਿਆ ਹੋਇਆ ਸੀ ਸੋ ਉਹ ਨੂੰ ਠੱਠਾ ਕਰਨ ਅਤੇ ਮਾਰਨ ਲੱਗੇ
64
ਅਤੇ ਉਨ੍ਹਾਂ ਉਸ ਦੀਆਂ ਅੱਖੀਆਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਅਗੰਮ ਗਿਆਨ ਨਾਲ ਦੱਸ ਭਈ ਤੈਨੂੰ ਕਿਹ ਨੇ ਮਾਰਿਆॽ
65
ਅਰ ਉਨ੍ਹਾਂ ਨੇ ਕੁਫ਼ਰ ਬਕਦਿਆਂ ਹੋਰ ਬਹੁਤ ਸਾਰੀਆਂ ਗੱਲਾਂ ਉਸ ਦੇ ਵਿਰੁੱਧ ਆਖੀਆਂ।।
66
ਜਾਂ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਪਰਧਾਨ ਜਾਜਕ ਅਰ ਗ੍ਰੰਥੀ ਇਕੱਠੇ ਹੋ ਕੇ ਉਹ ਨੂੰ ਆਪਣੀ ਮਹਾਸਭਾ ਵਿੱਚ ਲੈ ਗਏ ਅਤੇ ਬੋਲੇ,
67
ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤੁਸੀਂ ਪਰਤੀਤ ਕਦੇ ਨਾ ਕਰੋਗੇ
68
ਅਰ ਜੇ ਮੈਂ ਕੁਝ ਪੁੱਛਾਂ ਤਾਂ ਤੁਸੀਂ ਉੱਤਰ ਕਦੇ ਨਾ ਦੇਓਗੇ
69
ਪਰ ਏਦੋਂ ਅੱਗੇ ਮਨੁੱਖ ਦਾ ਪੁੱਤ੍ਰ ਪਰਮੇਸ਼ੁਰ ਦੀ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ
70
ਤਦ ਉਨ੍ਹਾਂ ਸਭਨਾਂ ਆਖਿਆ, ਭਲਾ, ਫੇਰ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂॽ ਉਸ ਨੇ ਉਨ੍ਹਾਂ ਨੂੰ ਆਖਿਆ, ਸਤ ਬਚਨ, ਮੈਂ ਉਹੋ ਹਾਂ
71
ਤਦ ਉਨ੍ਹਾਂ ਨੇ ਕਿਹਾ, ਹੁਣ ਸਾਨੂੰ ਉਗਾਹੀ ਦੀ ਹੋਰ ਕੀ ਲੋੜ ਹੈॽ ਕਿਉਂ ਜੋ ਅਸਾਂ ਆਪ ਉਹ ਦੇ ਮੂੰਹੋਂ ਸੁਣਿਆ ਹੈ।।
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 23 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24