bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Malachi 4
Malachi 4
Punjabi Bible 2016 - ਪਵਿੱਤਰ ਬਾਈਬਲ O.V.
← Chapter 3
Jump to:
Chapter 1
Chapter 2
Chapter 3
Chapter 4
1
ਤਾਂ ਵੇਖੋ, ਉਹ ਦਿਨ ਆਉਂਦਾ ਹੈ, ਤੰਦੂਰ ਵਾਂਙੁ ਸਾੜਨ ਵਾਲਾ। ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਭੁਠਾ ਹੋਣਗੇ। ਉਹ ਦਿਨ ਓਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਓਹਨਾਂ ਲਈ ਟੁੰਡ ਮੁੰਡ ਨਾ ਛੱਡੇਗਾ
2
ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਸ਼ਿਫਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਙੁ ਬਾਹਰ ਨਿੱਕਲੋਗੇ ਅਤੇ ਕੁੱਦੋਗੇ
3
ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਓਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ
4
ਤੁਸੀਂ ਮੇਰੇ ਦਾਸ ਮੂਸਾ ਦੀ ਬਿਵਸਥਾ ਨੂੰ ਚੇਤੇ ਰੱਖੋ ਅਤੇ ਬਿਧੀਆਂ ਅਤੇ ਨਿਆਵਾਂ ਨੂੰ ਜਿਨ੍ਹਾਂ ਦਾ ਮੈਂ ਸਾਰੇ ਇਸਰਾਏਲ ਲਈ ਹੋਰੇਬ ਵਿੱਚ ਹੁਕਮ ਦਿੱਤਾ
5
ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਘੱਲਾਂਗਾ ਏਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭੈ ਦਾਇਕ ਦਿਨ ਆਵੇ
6
ਉਹ ਪੇਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪੇਵਾਂ ਵੱਲ ਮੋੜੇਗਾ, ਮਤੇ ਮੈਂ ਆਵਾਂ ਅਤੇ ਧਰਤੀ ਦਾ ਸੱਤਿਆ ਨਾਸ ਕਰਾਂ!।।
← Chapter 3
Jump to:
Chapter 1
Chapter 2
Chapter 3
Chapter 4
All chapters:
1
2
3
4