bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Mark 15
Mark 15
Punjabi Bible 2016 - ਪਵਿੱਤਰ ਬਾਈਬਲ O.V.
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 16 →
1
ਸਵੇਰ ਹੁੰਦਿਆਂ ਹੀ ਪਰਧਾਨ ਜਾਜਕਾਂ ਨੇ ਬਜ਼ੁਰਗਾਂ ਅਤੇ ਗ੍ਰੰਥੀਆਂ ਸਣੇ ਅਰ ਸਾਰੀ ਮਹਾ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ
2
ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸਤ ਆਖਿਆ ਹੈ
3
ਤਾਂ ਪਰਧਾਨ ਜਾਜਕਾਂ ਨੇ ਉਸ ਉੱਤੇ ਬਹੁਤ ਦੋਸ਼ ਲਾਏ
4
ਪਿਲਾਤੁਸ ਨੇ ਉਸ ਤੋਂ ਫੇਰ ਪੁੱਛਿਆ, ਤੂੰ ਕੁਝ ਜਵਾਬ ਨਹੀਂ ਦਿੰਦਾ? ਵੇਖ ਓਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ!
5
ਪਰ ਯਿਸੂ ਨੇ ਫੇਰ ਕੁਝ ਜਵਾਬ ਨਾ ਦਿੱਤਾ, ਐਥੋਂ ਤੀਕ ਜੋ ਪਿਲਾਤੁਸ ਹੈਰਾਨ ਹੋਇਆ।।
6
ਓਹ ਉਸ ਤਿਉਹਾਰ ਉੱਤੇ ਇੱਕ ਕੈਦੀ ਜਿਹ ਦੇ ਲਈ ਲੋਕ ਅਰਜ਼ ਕਰਦੇ ਸਨ ਉਨ੍ਹਾਂ ਦੀ ਖ਼ਾਤਰ ਛੱਡਦਾ ਹੁੰਦਾ ਸੀ
7
ਬਰੱਬਾਸ ਨਾਓਂ ਦਾ ਇੱਕ ਮਨੁੱਖ ਸੀ ਜਿਹੜਾ ਉਨ੍ਹਾਂ ਪਸਾਦੀਆਂ ਦੇ ਨਾਲ ਜਿਨ੍ਹਾਂ ਪਸਾਦ ਵਿੱਚ ਖੂਨ ਕੀਤਾ ਕੈਦ ਵਿੱਚ ਪਿਆ ਹੋਇਆ ਸੀ
8
ਅਤੇ ਲੋਕ ਨੇੜੇ ਜਾ ਕੇ ਅਰਜ਼ ਕਰਨ ਲੱਗੇ ਜੋ ਦਸਤੂਰ ਅਨੁਸਾਰ ਸਾਡੇ ਲਈ ਕਰੋ
9
ਪਿਲਾਤੁਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ, ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਪਾਤਸ਼ਾਹ ਨੂੰ ਛੱਡ ਦਿਆਂ?
10
ਕਿਉਂ ਜੋ ਉਹ ਨੇ ਮਲੂਮ ਕੀਤਾ ਸੀ ਭਈ ਪਰਧਾਨ ਜਾਜਕਾਂ ਨੇ ਖਾਰ ਦੇ ਮਾਰੇ ਉਹ ਨੂੰ ਹਵਾਲੇ ਕੀਤਾ ਹੈ
11
ਪਰ ਪਰਧਾਨ ਜਾਜਕਾਂ ਨੇ ਭੀੜ ਨੂੰ ਚੁੱਕਿਆ ਜੋ ਉਹ ਬਰੱਬਾਸ ਹੀ ਉਨ੍ਹਾਂ ਦੀ ਖਾਤਰ ਛੱਡ ਦੇਵੇ
12
ਪਿਲਾਤੁਸ ਨੇ ਅੱਗੋਂ ਉਨ੍ਹਾਂ ਨੂੰ ਫੇਰ ਆਖਿਆ, ਤਾਂ ਜਿਹ ਨੂੰ ਤੁਸੀਂ ਯਹੂਦੀਆਂ ਦਾ ਪਾਤਸ਼ਾਹ ਕਹਿੰਦੇ ਹੋ ਮੈਂ ਉਹ ਦੇ ਨਾਲ ਕੀ ਕਰਾਂ?
13
ਓਹ ਫੇਰ ਡੰਡ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!
14
ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਓਹ ਹੋਰ ਵੀ ਡੰਡ ਪਾ ਕੇ ਬੋਲੇ, ਓਹ ਨੂੰ ਸਲੀਬ ਦਿਓ!
15
ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾਸ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ।।
16
ਤਾਂ ਸਿਪਾਹੀ ਉਹ ਨੂੰ ਓਸ ਵੇਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਹੈ ਲੈ ਗਏ ਅਰ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ
17
ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤ੍ਰ ਪਹਿਨਾਇਆ ਅਤੇ ਕੰਡਿਆਂ ਵਾਲਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਰੱਖਿਆ
18
ਅਤੇ ਉਹ ਨੂੰ ਵਧਾਈਆਂ ਦੇਣ ਲੱਗੇ ਕਿ ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!
19
ਅਰ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਨਿਵਾ ਕੇ ਉਹ ਨੂੰ ਮੱਥਾ ਟੇਕਦੇ ਸਨ
20
ਜਾਂ ਉਸ ਨਾਲ ਠੱਠਾ ਕਰ ਹਟੇ ਤਾਂ ਉਹ ਦੇ ਉੱਤੋਂ ਬੈਂਗਣੀ ਬਸਤ੍ਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤ੍ਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜਾਉਣ ਲਈ ਬਾਹਰ ਲੈ ਗਏ।।
21
ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਓ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆ ਉੱਥੋਂ ਦੀ ਲੰਘਦਾ ਸੀ ਵਿਗਾਰੇ ਫੜਿਆ ਭਈ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ
22
ਅਤੇ ਓਹ ਉਸ ਨੂੰ ਗਲਗਥਾ ਵਿੱਚ ਜਿਹ ਦਾ ਅਰਥ \ਖੋਪਰੀ ਦਾ ਥਾਂ ਹੈ\ ਲਿਆਏ
23
ਅਰ ਮੈ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਓਨ ਨਾ ਲਈ
24
ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜਾ ਕੇ ਉਹ ਦੇ ਬਸਤ੍ਰ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ
25
ਪਹਿਰ ਦਿਨ ਚੜਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜਾਇਆ
26
ਅਰ ਉਹ ਦੀ ਇਹ ਦੋਸ਼ ਪੱਤ੍ਰੀ ਉੱਪਰ ਲਿਖੀ ਹੋਈ ਸੀ, ਕਿ \ਯਹੂਦੀਆਂ ਦਾ ਪਾਤਸ਼ਾਹ\
27
ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਆ ਉਹ ਦੇ ਖੱਬੇ ਸਲੀਬ ਉੱਤੇ ਚੜਾਇਆ
28
ਅਤੇ ਆਉਣ ਜਾਣ ਵਾਲੇ ਉਹ ਨੂੰ ਮਿਹਣਾ ਮਾਰਨ ਅਤੇ ਸਿਰ ਹਿਲਾ ਕੇ ਕਹਿਨ ਲੱਗੇ,
30
ਵਾਹ ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੈਂ! ਸਲੀਬੋਂ ਉੱਤਰ ਕੇ ਆਪਣੇ ਆਪ ਨੂੰ ਬਚਾ ਲੈ
31
ਇਸੇ ਤਰਾਂ ਪਰਧਾਨ ਜਾਜਕਾਂ ਨੇ ਵੀ ਆਪੋ ਵਿੱਚ ਗ੍ਰੰਥੀਆਂ ਨਾਲ ਮਿਲ ਕੇ ਠੱਠਾ ਮਾਰਿਆ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਬਚਾ ਨਹੀਂ ਸੱਕਦਾ!
32
ਇਸਰਾਏਲ ਦਾ ਪਾਤਸ਼ਾਹ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਪਰਤੀਤ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜਾਏ ਗਏ ਓਹ ਉਸ ਨੂੰ ਬੋਲੀਆਂ ਮਾਰਦੇ ਸਨ।।
33
ਜਾਂ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਅਨ੍ਹੇਰਾ ਛਾ ਗਿਆ ਅਰ ਤੀਏ ਪਹਿਰ ਤੀਕ ਰਿਹਾ
34
ਅਤੇ ਤੀਏ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ \ ਏਲੋਈ ਏਲੋਈ ਲਮਾ ਸਬਕਤਾਨੀ \ ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ?
35
ਤਾਂ ਕਿੰਨੇਕੁ ਉਨ੍ਹਾਂ ਵਿੱਚੋਂ ਜਿਹੜੇ ਓੱਥੇ ਖੜੇ ਸਨ ਇਹ ਸੁਣ ਕੇ ਬੋਲੇ, ਵੇਖੋ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ!
36
ਕਿਸੇ ਨੇ ਦੌੜ ਕੇ ਸਪੰਜ ਨੂੰ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, ਰਹਿਣ ਦਿਓ, ਅਸੀਂ ਵੇਖੀਏ, ਭਲਾ ਏਲੀਯਾਹ ਉਹ ਨੂੰ ਉਤਾਰਨ ਨੂੰ ਆਉਂਦਾ ਹੈ?
37
ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ
38
ਅਤੇ ਹੈਕਲ ਦਾ ਪੜਦਾ ਉੱਪਰੋਂ ਲੈਕੇ ਹੇਠਾਂ ਤੀਕਰ ਪਾਟ ਕੇ ਦੋ ਹੋ ਗਿਆ
39
ਜਾਂ ਉਸ ਸੂਬੇਦਾਰ ਨੇ ਜਿਹੜਾ ਉਹਦੇ ਸਾਹਮਣੇ ਖੜਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਠੀਕ ਪਰਮੇਸ਼ੁਰ ਦਾ ਪੁੱਤ੍ਰ ਸੀ! ।।
40
ਕਈ ਤੀਵੀਆਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਰ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ
41
ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਨਾਲ ਰਹਿੰਦੀਆਂ ਅਤੇ ਉਹ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਥੇਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।।
42
ਜਾਂ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ
43
ਅਰਿਮਥੈਆ ਦਾ ਯੂਸੁਫ਼ ਇੱਕ ਪਤਵੰਤਾ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ
44
ਪਰ ਪਿਲਾਤੁਸ ਨੇ ਅਚਰਜ ਮੰਨਿਆ ਜੋ ਐਡੀ ਛੇਤੀ ਉਹ ਕਿੱਥੋਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਸੱਦ ਕੇ ਉਸ ਤੋਂ ਪੁੱਛਿਆ ਭਈ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ?
45
ਅਤੇ ਸੂਬੇਦਾਰ ਤੋਂ ਮਲੂਮ ਕਰ ਕੇ ਲੋਥ ਯੂਸੁਫ਼ ਨੂੰ ਦੁਆ ਦਿੱਤੀ
46
ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਰ ਲੋਥ ਨੂੰ ਉਤਾਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ
47
ਅਤੇ ਮਰਿਯਮ ਮਗਦਲੀਨੀ ਅਰ ਯੋਸੇਸ ਦੀ ਮਾਤਾ ਮਰਿਯਮ ਉਸ ਥਾਂ ਨੂੰ ਜਿੱਥੇ ਉਹ ਰੱਖਿਆ ਗਿਆ ਸੀ ਵੇਖ ਰਹੀਆਂ ਸਨ।।
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 16 →
All chapters:
1
2
3
4
5
6
7
8
9
10
11
12
13
14
15
16