bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Mark 2
Mark 2
Punjabi Bible 2016 - ਪਵਿੱਤਰ ਬਾਈਬਲ O.V.
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 3 →
1
ਕਿੰਨਿਆ ਦਿਨਾਂ ਪਿੱਛੋਂ ਜਾਂ ਉਹ ਕ਼ਫਰਨਾਹੂਮ ਵਿੱਚ ਫੇਰ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ
2
ਤਾਂ ਐਨੇ ਲੋਕ ਇੱਕਠੇ ਹੋਏ ਜੋ ਬੂਹੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ
3
ਇੱਕ ਅਧਰੰਗੀ ਨੂੰ ਚੋਹੁੰ ਮਨੁੱਖਾਂ ਕੋਲੋਂ ਚੁਕਵਾ ਕੇ ਉਹ ਦੇ ਕੋਲ ਲਿਆਏ
4
ਅਰ ਜਾਂ ਓਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸੱਕੇ ਤਾਂ ਉਨ੍ਹਾਂ ਉਸ ਛੱਤ ਵਿੱਚ ਜਿੱਥੇ ਉਹ ਸੀ ਮੋਘ ਕੀਤਾ ਅਤੇ ਜਾਂ ਉਸ ਨੂੰ ਉਧੇੜਿਆ ਤਾਂ ਉਸ ਮੰਜੀ ਨੂੰ ਜਿਹ ਦੇ ਉੱਤੇ ਉਹ ਅਧਰੰਗੀ ਪਿਆ ਸੀ ਉਤਾਰ ਦਿੱਤਾ
5
ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤ੍ਰ ਤੇਰੇ ਪਾਪ ਮਾਫ ਹੋਏ
6
ਪਰ ਕਈ ਗ੍ਰੰਥੀ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ
7
ਭਈ ਇਹ ਕਿਉਂ ਇਸ ਤਰਾਂ ਬੋਲਦਾ ਹੈ? ਇਹ ਕੁਫ਼ਰ ਬਕਦਾ ਹੈ। ਇੱਕ ਪਰਮੇਸ਼ੁਰ ਦੇ ਬਿਨਾਂ ਹੋਰ ਕੌਣ ਪਾਪ ਮਾਫ਼ ਕਰ ਸੱਕਦਾ ਹੈ?
8
ਅਤੇ ਓਵੇਂ ਯਿਸੂ ਨੇ ਆਪਣੇ ਆਤਮਾ ਨਾਲ ਜਾਣ ਕੇ ਜੋ ਉਹ ਆਪਣੇ ਮੰਨਾਂ ਵਿੱਚ ਇਉਂ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹ ਨੂੰ ਆਪਣੇ ਮਨਾਂ ਵਿਚ ਅਜੇਹੇ ਵਿਚਾਰ ਕਰਦੇ ਹਨ?
9
ਕਿਹੜੀ ਗੱਲ ਸੁਖਾਲੀ ਹੈ, ਇਸ ਅਧਰੰਗੀ ਨੂੰ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ
10
ਪਰ ਇਸ ਲਈ ਜੋ ਤੁਸੀਂ ਜਾਣੋ ਭਈ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਹ ਨੇ ਅਧਰੰਗੀ ਨੂੰ ਆਖਿਆ,
11
ਮੈਂ ਤੈਨੂੰ ਆਖਦਾ ਹਾਂ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ
12
ਤਾਂ ਉਹ ਉੱਠਿਆ ਅਰ ਝੱਟ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਓਹ ਸੱਭੇ ਦੰਗ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸਾਂ ਇਸ ਤਰਾਂ ਦੀ ਗੱਲ ਕਦੇ ਨਹੀਂ ਵੇਖੀ!।।
13
ਉਹ ਫੇਰ ਬਾਹਰ ਝੀਲ ਦੇ ਕੰਢੇ ਉੱਤੇ ਗਿਆ ਅਰ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ
14
ਅਰ ਜਾਂਦੇ ਹੋਏ ਉਹ ਨੇ ਹਲਫਾ ਦੇ ਪੁੱਤ੍ਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਹੋ ਤੁਰਿਆ
15
ਤਾਂ ਐਉਂ ਹੋਇਆ ਕਿ ਉਹ ਉਸ ਦੇ ਘਰ ਵਿੱਚ ਰੋਟੀ ਖਾਣ ਬੈਠਾ ਅਤੇ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਯਿਸੂ ਅਰ ਉਹ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਓਹ ਬਹੁਤ ਸਾਰੇ ਸਨ ਅਤੇ ਉਹ ਦੇ ਮਗਰ ਤੁਰੇ ਆਉਂਦੇ ਸਨ
16
ਅਰ ਜਦ ਫਰੀਸਿਆਂ ਦੇ ਗ੍ਰ੍ਰੰਥਿਆਂ ਨੇ ਉਹ ਨੂੰ ਪਾਪੀਆਂ ਅਤੇ ਮਸੂਲੀਆਂ ਦੇ ਨਾਲ ਖਾਂਦਿਆਂ ਵੇਖਿਆ ਤਾਂ ਉਹ ਦੇ ਚੇਲਿਆਂ ਨੂੰ ਕਿਹਾ, ਉਹ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
17
ਯਿਸੂ ਨੇ ਸੁਣ ਕੇ ਉਨ੍ਹਾਂ ਨੂੰ ਆਖਿਆ, ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਆਇਆ ਹਾਂ।।
18
ਯੂਹੰਨਾ ਦੇ ਚੇਲੇ ਅਰ ਫ਼ਰੀਸੀ ਵਰਤ ਰੱਖਦੇ ਸਨ ਅਰ ਉਨ੍ਹਾਂ ਨੇ ਆਣ ਕੇ ਉਹ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?
19
ਤਾਂ ਯਿਸੂ ਨੇ ਉਨਾਂ ਨੂੰ ਆਖਿਆ, ਜਦ ਤੀਕਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਵਰਤ ਰੱਖ ਸੱਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਨਾਲ ਹੈ ਓਹ ਵਰਤ ਨਹੀਂ ਰੱਖ ਨਹੀ ਸੱਕਦੇ
20
ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ ਤਦ ਉਸ ਦਿਨ ਓਹ ਵਰਤ ਰੱਖਣਗੇ
21
ਪੁਰਾਣੇ ਕੱਪੜੇ ਨੂੰ ਕੋਰੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਜਿਹੜੀ ਲਾਈ ਹੈ ਉਸ ਤੋਂ ਕੁਝ ਖਿੱਚ ਲੈਂਦੀ ਅਰਥਾਤ ਨਵੀਂ ਪੁਰਾਣੀ ਤੋਂ ਅਤੇ ਉਹ ਲੰਗਾਰ ਵਧ ਜਾਂਦਾ ਹੈ
22
ਅਤੇ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈ ਮਸ਼ਕਾਂ ਨੂੰ ਪਾੜ ਦੇਵੇਗੀ ਅਰ ਮੈ ਅਤੇ ਮਸ਼ਕਾਂ ਦੋਹਾਂ ਦਾ ਨਾਸ ਹੋ ਜਾਂਦਾ ਹੈ ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।।
23
ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਪੈਲੀਆਂ ਵਿੱਚੋਂ ਦੀ ਲੰਘਦਾ ਸੀ ਅਰ ਉਹ ਦੇ ਚੇਲੇ ਰਾਹ ਚੱਲਦੇ ਸਿੱਟੇ ਤੋਂੜਨ ਲੱਗੇ
24
ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਏਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਜੋਗ ਨਹੀ ਹੈ?
25
ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸਾਂ ਕਦੇ ਇਹ ਨਹੀਂ ਪੜ੍ਹਿਆ ਭਈ ਦਾਊਦ ਨੇ ਕੀ ਕੀਤਾ ਜਦ ਉਹ ਨੂੰ ਲੋੜ ਸੀ ਅਤੇ ਉਹ ਤੇ ਉਹ ਦੇ ਸਾਥੀ ਭੁੱਖੇ ਸਨ?
26
ਜੋ ਉਹ ਕਿੱਕੁਰ ਸਰਦਾਰ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨਾ ਹੋਰ ਕਿਸੇ ਨੂੰ ਜੋਗ ਨਹੀਂ ਅਰ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ
27
ਉਸ ਨੂੰ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੀ ਖ਼ਾਤਰ ਬਣਿਆ ਹੈ, ਨਾ ਕਿ ਮਨੁੱਖ ਸਬਤ ਦੀ ਖ਼ਾਤਰ
28
ਇਸ ਲਈ ਮਨੁੱਖ ਦਾ ਪੁੱਤ੍ਰ ਸਬਤ ਦੇ ਦਿਨ ਦਾ ਵੀ ਮਾਲਕ ਹੈ। ।
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 3 →
All chapters:
1
2
3
4
5
6
7
8
9
10
11
12
13
14
15
16