bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Mark 5
Mark 5
Punjabi Bible 2016 - ਪਵਿੱਤਰ ਬਾਈਬਲ O.V.
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 6 →
1
ਓਹ ਝੀਲ ਦੇ ਪਾਰ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ
2
ਅਰ ਜਾਂ ਉਹ ਬੇੜੀ ਉੱਤੋਂ ਉੱਤਰਿਆ ਤਾਂ ਓਵੇਂ ਇੱਕ ਮਨੁੱਖ ਜਿਹ ਦੇ ਵਿੱਚ ਭਰਿਸ਼ਟ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ
3
ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਹੁਣ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸੱਕਦਾ
4
ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਰ ਬੇੜੀਆਂ ਦੇ ਟੋਟੇ ਟੋਟੇ ਕਰ ਦਿੱਤੇ ਸਨ ਅਤੇ ਕੋਈ ਉਹ ਨੂੰ ਕਾਬੂ ਨਹੀਂ ਕਰ ਸੱਕਦਾ ਸੀ
5
ਉਹ ਰਾਤ ਦਿਨ ਨਿੱਤ ਕਬਰਾਂ ਅਤੇ ਪਹਾੜ੍ਹਾਂ ਵਿੱਚ ਚੀਕਾਂ ਮਾਰਦਾ ਅਰ ਆਪਣੇ ਆਪ ਨੂੰ ਪੱਥਰਾਂ ਨਾਲ ਵੱਢਦਾ ਹੁੰਦਾ ਸੀ
6
ਜਾਂ ਉਸ ਨੇ ਯਿਸੂ ਨੂੰ ਦੂਰੋਂ ਡਿੱਠਾ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ
7
ਅਰ ਉੱਚੀ ਆਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਮਹਾਂ ਪਰਮੇਸ਼ੁਰ ਦੇ ਪੁੱਤ੍ਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ, ਮੈਨੂੰ ਦੁਖ ਨਾ ਦਿਹ!
8
ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਭ੍ਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾਹ!
9
ਫੇਰ ਉਸ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਉਂ ਹੈ ਉਹ ਨੇ ਉਸ ਨੂੰ ਕਿਹਾ, ਮੇਰਾ ਨਾਉਂ ਲਸ਼ਕਰ ਹੈ ਕਿਉਂ ਜੋ ਅਸੀਂ ਬਹੁਤੇ ਹਾਂਗੇ
10
ਅਤੇ ਉਹ ਨੇ ਉਸ ਦੀਆਂ ਬਹੁਤ ਮਿੰਨਤਾਂ ਕੀਤੀਆਂ ਭਈ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ!
11
ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ
12
ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਘੱਲ ਦਿਹ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ
13
ਅਤੇ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ । ਤਾਂ ਭ੍ਰਿਸ਼ਟ ਆਤਮੇ ਨਿਕੱਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਇੱਜੜ ਢਾਹੇ ਉੱਤੋਂ ਸਿਰਤੋਂੜ ਭੱਜ ਕੇ ਝੀਲ ਵਿੱਚ ਜਾ ਪਿਆ । ਓਹ ਗਿਣਤੀ ਵਿੱਚ ਦੋਕੁ ਹਜ਼ਾਰ ਸਨ ਅਤੇ ਓਹ ਝੀਲ ਵਿੱਚ ਡੁੱਬ ਮੋਏ
14
ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਨੱਠ ਕੇ ਨਗਰ ਅਤੇ ਪਿੰਡਾਂ ਵਿੱਚ ਖਬਰ ਪੁਚਾਈ ਅਰ ਲੋਕ ਇਹ ਵੇਖਣ ਨਿੱਕਲੇ ਜੋ ਕੀ ਹੋਇਆ ਹੈ
15
ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਿਆ
16
ਤਾਂ ਵੇਖਣ ਵਾਲਿਆਂ ਨੇ ਉਸ ਭੂਤ ਵਾਲੇ ਦੀ ਵਾਰਤਾ ਅਤੇ ਸੂਰਾਂ ਦਾ ਹਵਾਲਾ ਉਨ੍ਹਾਂ ਨੂੰ ਦੱਸਿਆ
17
ਤਦ ਓਹ ਉਸ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ
18
ਅਤੇ ਜਿਉਂ ਉਹ ਬੇੜੀ ਉੱਤੇ ਚੜਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਉਸ ਦੇ ਅੱਗੇ ਬੇਨਤੀ ਕੀਤੀ
19
ਉਸ ਨੇ ਉਹ ਨੂੰ ਰਹਿਣ ਨਾ ਦਿੱਤਾ ਪਰ ਓਹ ਨੂੰ ਆਖਿਆ, ਆਪਣੇ ਘਰ ਆਪਣੇ ਸਾਕਾਂ ਕੋਲ ਜਾਹ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੁ ਨੇ ਤੇਰੇ ਲਈ ਕੇਡੇ ਕੰਮ ਕੀਤੇ ਹਨ ਅਰ ਤੇਰੇ ਉੱਤੇ ਦਯਾ ਕੀਤੀ
20
ਤਾਂ ਉਹ ਚੱਲਿਆ ਗਿਆ ਅਰ ਦਿਕਾਪੁਲਿਸ ਵਿੱਚ ਪਰਚਾਰ ਕਰਨ ਲੱਗਾ ਜੋ ਯਿਸੂ ਨੇ ਮੇਰੇ ਲਈ ਕੇਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।।
21
ਜਾਂ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇੱਕਠੀ ਹੋਈ ਅਤੇ ਉਹ ਝੀਲ ਦੇ ਕੰਢੇ ਉੱਤੇ ਸੀ
22
ਅਰ ਸਮਾਜ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮੇਂ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ
23
ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਕਾਕੀ ਮਰਨਾਊ ਹੈ, ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜੀਉਂਦੀ ਰਹੇ
24
ਤਦ ਉਹ ਉਸ ਦੇ ਨਾਲ ਗਿਆ ਅਰ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ ।।
25
ਤਦ ਇੱਕ ਜਨਾਨੀ ਜਿਹ ਨੂੰ ਬਾਰਾਂ ਵਰਿਹਾਂ ਤੋਂ ਲਹੂ ਆਉਂਦਾ ਸੀ
26
ਅਰ ਜਿਨ੍ਹ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁਖ ਪਾਇਆ ਅਤੇ ਆਪਣਾ ਸਭ ਕੁਝ ਖਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,
27
ਉਹ ਯਿਸੂ ਦੀ ਖਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋਕੇ ਆਈ ਅਤੇ ਉਹ ਦਾ ਕੱਪੜਾ ਛੋਹ ਲਿਆ
28
ਕਿਉਂ ਜੋ ਉਸ ਆਖਿਆ, ਜੇ ਮੈਂ ਨਿਰਾ ਉਹ ਦੇ ਕੱਪੜੇ ਨੂੰ ਹੀ ਛੋਹਾਂ ਤਾਂ ਚੰਗੀ ਹੋ ਜਾਵਾਂਗੀ
29
ਅਤੇ ਓਵੇਂ ਉਸ ਦੇ ਲਹੂ ਦਾ ਬਹਾਉ ਸੁੱਕ ਗਿਆ ਅਰ ਉਨ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਲਾ ਤੋਂ ਛੁੱਟੀ
30
ਅਤੇ ਯਿਸੂ ਨੇ ਉਸ ਵੇਲੇ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸ਼ਕਤੀ ਨਿਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਹ ਨੇ ਛੋਹਿਆ?
31
ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੂੰ ਵੇਖਦਾ ਹੈਂ, ਜੋ ਲੋਕ ਤੈਨੂੰ ਦਬਾਂਉਦੇ ਹਨ,ਫੇਰ ਤੂੰ ਕਹਿੰਦਾ ਹੈਂ, ਮੈਨੂੰ ਕਿਹ ਨੇ ਛੋਹਿਆ?
32
ਅਤੇ ਉਹ ਨੇ ਇੱਧਰ ਉੱਧਰ ਨਜ਼ਰ ਮਾਰੀ ਭਈ ਇਸ ਕੰਮ ਦੇ ਕਰਨ ਵਾਲੀ ਨੂੰ ਵੇਖੇ
33
ਤਦ ਉਹ ਜਨਾਨੀ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਡਰਦੀ ਅਤੇ ਕੰਬਦੀ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਹਕੀਕਤ ਉਹ ਨੂੰ ਦੱਸ ਦਿੱਤੀ
34
ਤਾਂ ਉਹ ਨੇ ਉਸ ਨੂੰ ਆਖਿਆ, ਹੇ ਬੇਟੀ ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ, ਸਲਾਮਤ ਚਲੀ ਜਾਹ ਅਤੇ ਆਪਣੀ ਬਲਾ ਤੋਂ ਬਚੀ ਰਹੋ।।
35
ਉਹ ਅਜੇ ਬੋਲਦਾ ਹੀ ਸੀ ਕਿ ਸਮਾਜ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਨੂੰ ਕਿਉਂ ਹੋਰ ਖੇਚਲ ਪਾਉਂਦਾ ਹੈਂ?
36
ਪਰ ਯਿਸੂ ਨੇ ਉਸ ਗੱਲ ਦੀ ਜੋ ਓਹ ਆਖਦੇ ਸਨ ਪਰਵਾਹ ਨਾ ਕਰਕੇ ਸਮਾਜ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਨਿਹਚਾ ਕਰ
37
ਤਾਂ ਉਸ ਨੇ ਪਤਰਸ ਅਰ ਯਾਕੂਬ ਅਰ ਯਾਕੂਬ ਦੇ ਭਰਾ ਯੂਹੰਨਾ ਦੇ ਬਿਨਾ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ
38
ਅਤੇ ਜਦ ਓਹ ਸਮਾਜ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਵੇਖਿਆ
39
ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ,ਤੁਸੀਂ ਕਾਹ ਨੂੰ ਰੌਲਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਹੋਈ ਹੈ
40
ਤਾਂ ਓਹ ਉਸ ਉੱਤੇ ਹੱਸੇ । ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ
41
ਅਰ ਉਸ ਨੇ ਕੁੜੀ ਦਾ ਹੱਥ ਫੜ ਕੇ ਉਹ ਨੂੰ ਕਿਹਾ “ ਤਲੀਥਾ ਕੂਮੀ ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!
42
ਉਹ ਕੁੜੀ ਝੱਟ ਉੱਠ ਖੜੀ ਹੋਈ ਅਰ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਵਰਿਹਾਂ ਦੀ ਸੀ ਅਤੇ ਓਵੇਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ
43
ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਹੁਕਮ ਕੀਤਾ ਭਈ ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।।
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 6 →
All chapters:
1
2
3
4
5
6
7
8
9
10
11
12
13
14
15
16