bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Mark 6
Mark 6
Punjabi Bible 2016 - ਪਵਿੱਤਰ ਬਾਈਬਲ O.V.
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 7 →
1
ਫੇਰ ਉਹ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਇਆ ਅਰ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ
2
ਜਾਂ ਸਬਤ ਦਾ ਦਿਨ ਹੋਇਆ ਤਾਂ ਉਹ ਸਮਾਜ ਵਿੱਚ ਉਪਦੇਸ਼ ਦੇਣ ਲੱਗਾ ਅਰ ਬਹੁਤੇ ਸੁਣ ਕੇ ਹੈਰਾਨ ਹੋ ਗਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਰ ਏਹੋ ਜਹੀਆਂ ਕਰਾਮਾਤਾਂ ਜੋ ਉਹ ਦੇ ਹੱਥੋਂ ਹੁੰਦੀਆਂ ਹਨ ਕੀ ਹਨ?
3
ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤ੍ਰ ਅਤੇ ਯਾਕੂਬ ਅਰ ਯੋਸੇਸ ਅਰ ਯਹੂਦਾਹ ਅਰ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਐਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਉਸ ਤੋਂ ਠੋਕਰ ਖਾਧੀ
4
ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਅੰਗ ਸਾਕ ਅਤੇ ਆਪਣੇ ਘਰ ਤੋਂ ਬਿਨਾ ਹੋਰ ਕਿਤੇ ਨਿਆਦਰ ਨਹੀਂ ਹੁੰਦਾ
5
ਅਰ ਉਹ ਉੱਥੇ ਕੋਈ ਕਰਾਮਾਤ ਨਾ ਵਿਖਾ ਸੱਕਿਆ ਪਰ ਥੋੜੇ ਜੇਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ
6
ਅਤੇ ਉਸਨੇ ਉਨ੍ਹਾਂ ਦੀ ਬੇਪਰਤੀਤੀ ਉੱਤੇ ਅਚਰਜ ਮੰਨਿਆ ਅਰ ਉਹ ਆਲੇ ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਫਿਰਿਆ ।।
7
ਫੇਰ ਉਹ ਉਨ੍ਹਾਂ ਬਾਰਾਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਦੋ ਦੋ ਕਰ ਕੇ ਭੇਜਣ ਲੱਗਾ ਅਰ ਉਸ ਨੇ ਉਨ੍ਹਾਂ ਨੂੰ ਭਰਿਸ਼ਟ ਆਤਮਿਆਂ ਉੱਤੇ ਇਖ਼ਤਿਆਰ ਦਿੱਤਾ
8
ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਭਈ ਰਾਹ ਦੇ ਲਈ ਲਾਠੀ ਬਿਨਾ ਹੋਰ ਕੁ਼ਝ ਨਾ ਲਓ,ਨਾ ਰੋਟੀ, ਨਾ ਝੋਲਾ, ਨਾ ਕੁਝ ਨਕਦੀ ਆਪਣੇ ਕਮਰ ਕੱਸੇ ਵਿੱਚ
9
ਪਰ ਜੁੱਤੀ ਪਾਓ ਅਤੇ ਦੋ ਕੁਰਤੇ ਨਾ ਪਹਿਨੋ
10
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿਨ੍ਹਾਂ ਚਿਰ ਉੱਥੋਂ ਨਾ ਤੁਰੋ ਉੱਥੇ ਹੀ ਟਿਕੋ
11
ਪਰ ਜਿੱਥੇ ਕਿਤੇ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਓਨ੍ਹਾਂ ਉੱਤੇ ਸਾਖੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ
12
ਤਾਂ ਓਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਕਿ ਲੋਕ ਤੋਬਾ ਕਰਨ
13
ਅਰ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।।
14
ਰਾਜਾ ਹੇਰੋਦੇਸ ਨੇ ਸੁਣਿਆ ਕਿਉਂ ਜੋ ਉਹ ਦਾ ਨਾਮ ਬਹੁਤ ਉਜਾਗਰ ਹੋ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਏਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
15
ਹੋਰਨਾਂ ਆਖਿਆ ਜੋ ਏਲੀਯਾਹ ਹੈ ਅਤੇ ਦੂਜਿਆਂ ਨੇ ਕਿਹਾ ਕਿ ਇਹ ਨਬੀ ਹੈ ਹੋਰਨਾਂ ਨਬੀਆਂ ਵਰਗਾ
16
ਪਰ ਹੇਰੋਦੇਸ ਨੇ ਸੁਣ ਕਿ ਕਿਹਾ, ਯੂਹੰਨਾ ਜਿਹ ਦਾ ਸਿਰ ਮੈਂ ਵਢਵਾਇਆ ਸੀ ਉਹ ਜੀ ਉੱਠਿਆ ਹੈ
17
ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫਿ਼ਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਕੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ
18
ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਜੋ ਆਖਿਆ ਸੀ ਕਿ ਆਪਣੇ ਭਾਈ ਦੀ ਤੀਵੀਂ ਦਾ ਰੱਖਣਾ ਤੈਨੂੰ ਜੋਗ ਨਹੀਂ
19
ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਅਤੇ ਉਹ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਵੱਸ ਨਹੀਂ ਸੀ ਚੱਲਦਾ
20
ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤ੍ਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਰ ਉਹ ਦੀ ਰੱਛਿਆ ਕਰਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧੇ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਹ ਦੀ ਸੁਣਦਾ ਸੀ
21
ਅਰ ਦਾਉ ਦਾ ਦਿਨ ਆ ਪਹੁੰਚਿਆ ਜਦ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਈਸਾਂ ਲਈ ਦਾਉਤ ਕੀਤੀ
22
ਅਰ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਅਰ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਰਿਝਾਇਆ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੈਥੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ
23
ਅਰ ਉਹ ਦੇ ਅੱਗੇ ਸੌਂਹ ਖਾਧੀ ਭਈ ਜੋ ਕੁਝ ਤੂੰ ਮੈਥੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੀਕਰ ਭੀ ਤੈਨੂੰ ਦਿਆਂਗਾ
24
ਤਦ ਉਸ ਨੇ ਬਾਹਰ ਜਾਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!
25
ਤਦ ਉਹ ਫੁਰਤੀ ਨਾਲ ਉਸੇ ਵੇਲੇ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦੇ ਦਿਓ!
26
ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸੌਂਹ ਅਤੇ ਨਾਲ ਬੈਠਣ ਵਾਲਿਆਂ ਦੀ ਖਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ
27
ਤਾਂ ਰਾਜਾ ਨੇ ਝੱਟ ਇਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਉਹ ਦਾ ਸਿਰ ਲਿਆਏ। ਤਦ ਉਹ ਨੇ ਜਾਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ
28
ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਰ ਕੁੜੀ ਨੂੰ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦਿੱਤਾ
29
ਅਤੇ ਉਹ ਦੇ ਚੇਲੇ ਸੁਣ ਕੇ ਆਏ ਅਰ ਉਹ ਦੀ ਲੋਥ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ ।।
30
ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨਾਂ ਕੀਤਾ ਅਰ ਜੋ ਕੁਝ ਉਪਦੇਸ਼ ਦਿੱਤਾ ਸੀ ਸਭ ਉਹ ਨੂੰ ਦੱਸਿਆ
31
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਉਜਾੜ ਥਾਂ ਅਲੱਗ ਚੱਲੇ ਚੱਲੋ ਅਤੇ ਰਤੀ ਕੁ ਸਸਤਾਓ ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਨੂੰ ਰੋਟੀ ਖਾਣ ਦਾ ਵੀ ਵਿਹਲ ਨਹੀਂ ਸੀ ਹੁੰਦਾ
32
ਸੋ ਓਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲੇ ਗਏ
33
ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਰ ਸਾਰਿਆਂ ਨਗਰਾਂ ਤੋਂ ਪੈਦਲ ਉਧੱਰ ਨੂੰ ਇੱਕ ਸੰਗ ਦੌੜੇ ਅਤੇ ਉਨ੍ਹਾਂ ਤੋਂ ਅੱਗੇ ਹੀ ਜਾ ਪਹੁੰਚੇ
34
ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਰ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਓਹ ਉਨ੍ਹਾਂ ਭੇਡਾਂ ਵਾਂਙੁ ਸਨ ਜਿਨ੍ਹਾਂ ਦਾ ਅਯਾਲੀ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ
35
ਅਰ ਜਾਂ ਦਿਨ ਬਹੁਤ ਢਲ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢਲ ਗਿਆ
36
ਇਨ੍ਹਾਂ ਨੂੰ ਵਿਦਿਆ ਕਰ ਤਾਂ ਓਹ ਆਲੇ ਦੁਆਲੇ ਦੇ ਗਰਾਵਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਮੁੱਲ ਲੈਣ
37
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਰੁਪਏ ਦੀਆਂ ਰੋਟੀਆਂ ਮੁੱਲ ਲੈਕੇ ਇਨ੍ਹਾਂ ਨੂੰ ਖੁਆਈਏ?
38
ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਮਲੂਮ ਕਰ ਕੇ ਕਿਹਾ ਕਿ ਪੰਜ ਅਤੇ ਦੋ ਮੱਛੀਆਂ
39
ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕੇ ਸੱਭੇ ਹਰੇ ਘਾਹ ਉੱਤੇ ਪੰਗਤਾਂ ਹੋਕੇ ਬਹਿ ਜਾਣ
40
ਅਰ ਉਨ੍ਹਾਂ ਦੀ ਸੌ ਸੌ ਅਤੇ ਪੰਜਾਹਾਂ ਪੰਜਾਹਾਂ ਦੀ ਪਾਲ ਬੈਠ ਗਈ
41
ਤਾਂ ਉਸ ਨੇ ਓਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈਕੇ ਆਕਾਸ਼ ਦੀ ਵੱਲ ਵੇਖਿਆ ਅਰ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦਾ ਗਿਆ ਅਤੇ ਦੋਵੇਂ ਮੱਛੀਆਂ ਉਹ ਨੇ ਸਭਨਾਂ ਵਿੱਚ ਵੰਡੀਆਂ
42
ਤਾਂ ਓਹ ਸਾਰੇ ਖਾ ਕੇ ਰੱਜ ਗਏ
43
ਅਤੇ ਉਨ੍ਹਾਂ ਨੇ ਟੁਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉਠਾਇਆ
44
ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ ।।
45
ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਭਈ ਜਦ ਤੀਕਰ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੈਥੋਂ ਪਹਿਲਾਂ ਬੈਤਸੈਦਾ ਨੂੰ ਪਾਰ ਲੰਘੋ
46
ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ
47
ਅਰ ਜਾਂ ਸੰਝ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ ਅਤੇ ਉਹ ਇਕੱਲਾ ਹੀ ਕੰਢੇ ਉੱਤੇ ਸੀ
48
ਜਾਂ ਉਸ ਨੇ ਉਨ੍ਹਾਂ ਨੂੰ ਚੱਪੇ ਲਾਉਣ ਵਿੱਚ ਔਖਾ ਵੇਖਿਆ ਕਿਉਂ ਜੋ ਪੌਣ ਸਾਹਮਣੀ ਸੀ ਤਾਂ ਰਾਤ ਦੇ ਪਿਛਲੇ ਪਹਿਰ ਉਹ ਝੀਲ ਦੇ ਉੱਤੋਂ ਦੀ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣ ਨੂੰ ਕਰਦਾ ਸੀ
49
ਪਰ ਜਾਂ ਉਨ੍ਹਾਂ ਉਸ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤਨਾ ਜਾਣ ਕੇ ਡਡਿਆ ਉੱਠੇ
50
ਕਿਉਂਕਿ ਓਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਓਵੇਂ ਉਨ੍ਹਾਂ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
51
ਤਦ ਉਹ ਬੇੜੀ ਉੱਤੇ ਉਨ੍ਹਾਂ ਕੋਲ ਚੜ੍ਹ ਗਿਆ ਅਤੇ ਪੌਣ ਥੰਮ੍ਹ ਗਈ। ਤਦ ਓਹ ਆਪਣੇ ਮਨਾਂ ਵਿੱਚ ਡਾਢੇ ਅਚਰਜ ਹੋਏ।।
52
ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਦਿਲ ਸੁੰਨ ਹੋਏ ਹੋਏ ਸਨ।।
53
ਓਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ ਅਰ ਬੇੜੀ ਨੂੰ ਘਾਟ ਤੇ ਬੰਨ੍ਹਿਆਂ
54
ਜਾਂ ਓਹ ਬੇੜੀ ਉੱਤੋਂ ਉੱਤਰੇ ਤਾਂ ਲੋਕਾਂ ਨੇ ਉਸ ਨੂੰ ਝੱਟ ਸਿਆਣ ਲਿਆ
55
ਅਰ ਉਸ ਸਾਰੇ ਦੇਸ ਦੇ ਚੌਹੀਂ ਪਾਸੀਂ ਦੌੜੇ ਅਰ ਜਿੱਥੇ ਸੁਣਿਆ ਕਿ ਉਹ ਹੈ ਉੱਥੇ ਰੋਗੀਆਂ ਨੂੰ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ
56
ਅਰ ਉਹ ਜਿੱਥੇ ਕਿਤੇ ਪਿੰਡਾਂ ਯਾ ਨਗਰਾਂ ਯਾ ਗਰਾਵਾਂ ਵਿੱਚ ਵੜਦਾ ਸੀ ਉੱਥੇ ਹੀ ਮਾਂਦਿਆਂ ਨੂੰ ਬਾਜਾਰਾਂ ਵਿੱਚ ਲਿਆ ਰੱਖਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਦੇ ਕੱਪੜੇ ਦਾ ਪੱਲਾ ਹੀ ਛੋਹਣਾ ਪਾਉਣ ਅਰ ਜਿੰਨਿਆਂ ਨੇ ਉਸ ਨੂੰ ਛੋਹਿਆ ਸੋ ਚੰਗੇ ਹੋ ਗਏ।।
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 7 →
All chapters:
1
2
3
4
5
6
7
8
9
10
11
12
13
14
15
16