bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Mark 9
Mark 9
Punjabi Bible 2016 - ਪਵਿੱਤਰ ਬਾਈਬਲ O.V.
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 10 →
1
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਨ੍ਹਾਂ ਵਿਚੋਂ ਜਿਹੜੇ ਐਥੇ ਖੜੇ ਹਨ ਕਈ ਹਨ ਕਿ ਜਦ ਤੀਕਰ ਪਰਮੇਸ਼ੁਰ ਦੇ ਰਾਜ ਨੂੰ ਕੁਦਰਤ ਨਾਲ ਆਇਆ ਹੋਇਆ ਨਾ ਵੇਖਣ ਕਦੀ ਮੌਤ ਦਾ ਸਵਾਦ ਨਾ ਚੱਖਣਗੇ।।
2
ਅਤੇ ਛਿਆਂ ਦਿਨਾਂ ਪਿੱਛੋਂ ਯਿਸ਼ੂ ਨੇ ਪਤਰਸ ਅਤੇ ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਨਿਰਾਲੇ ਵਿੱਚ ਅਲੱਗ ਲੈ ਗਿਆ ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ
3
ਅਰ ਉਹ ਦੇ ਕੱਪੜੇ ਚਮਕਣ ਲੱਗੇ ਅਰ ਅਜਿਹੇ ਡਾਢੇ ਚਿੱਟੇ ਹੋ ਗਏ ਕਿ ਜਗਤ ਵਿੱਚ ਕੋਈ ਛੀਂਬਾ ਓਹੋ ਜਿਹੇ ਚਿੱਟੇ ਨਹੀਂ ਕਰ ਸੱਕਦਾ
4
ਅਤੇ ਏਲੀਯਾਹ ਮੂਸਾ ਦੇ ਨਾਲ ਉਨ੍ਹਾਂ ਨੂੰ ਵਿਖਾਈ ਦਿੱਤਾ ਅਰ ਓਹ ਯਿਸੂ ਨਾਲ ਗੱਲਾਂ ਕਰਦੇ ਸਨ
5
ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਸੁਆਮੀ ਜੀ, ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ
6
ਕਿਉਂ ਜੋ ਉਹ ਨਹੀਂ ਜਾਣਦਾ ਸੀ ਭਈ ਕੀ ਉੱਤਰ ਦੇਵੇ ਇਸ ਲਈ ਜੋ ਓਹ ਬਹੁਤ ਡਰ ਗਏ ਸਨ
7
ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਉਂ ਕੀਤੀ ਅਰ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ, ਉਹ ਦੀ ਸੁਣੋ
8
ਅਤੇ ਉਨ੍ਹਾਂ ਨੇ ਅਚਾਨਕ ਚੁਫੇਰੇ ਨਜ਼ਰ ਕਰਕੇ ਫੇਰ ਹੋਰ ਕਿਸੇ ਨੂੰ ਨਹੀਂ ਪਰ ਯਿਸੂ ਨੂੰ ਇਕੱਲਾ ਆਪਣੇ ਨਾਲ ਡਿੱਠ ।।
9
ਜਾਂ ਓਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਭਈ ਜਦ ਤੀਕ ਮਨੁੱਖ ਦਾ ਪੁੱਤ੍ਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਤਦ ਤੀਕ ਤੁਸਾਂ ਜੋ ਕੁਝ ਡਿੱਠਾ ਕਿਸੇ ਨੂੰ ਨਾ ਦੱਸਣਾ
10
ਅਤੇ ਓਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਏ ਨਾਲ ਚਰਚਾ ਕਰਨ ਲੱਗੇ ਭਈ ਮੁਰਦਿਆਂ ਵਿੱਚੋਂ ਜੀ ਉੱਠਣਾ ਹੈ ਕੀ?
11
ਅਰ ਉਨ੍ਹਾਂ ਉਸ ਅੱਗੇ ਅਰਜ਼ ਕੀਤੀ ਕਿ ਇਹ ਗ੍ਰੰਥੀ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾ ਆਉਣਾ ਜਰੂਰ ਹੈ?
12
ਉਸ ਨੇ ਉਨ੍ਹਾਂ ਨੂੰ ਕਿਹਾ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸੱਭੋਂ ਕੁਝ ਮੁੜ ਸੁਆਰੇਗਾ ਪਰ ਮਨੁੱਖ ਦੇ ਪੁੱਤ੍ਰ੍ਰ ਦੇ ਹੱਕ ਵਿੱਚ ਕਿੱਕੁਰ ਲਿੱਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?
13
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਏਲੀਯਾਹ ਆ ਵੀ ਚੁੱਕਿਆ ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਉਨ੍ਹਾਂ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ।।
14
ਜਾਂ ਓਹ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫੇਰੇ ਵੱਡੀ ਭੀੜ ਅਰ ਉਨ੍ਹਾਂ ਨਾਲ ਗ੍ਰੰਥੀਆਂ ਨਾਲ ਝਗੜਾ ਕਰਦੇ ਡਿੱਠਾ
15
ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕਾਂ ਨੇ ਉਹ ਦੇ ਕੋਲ ਦੌੜ ਕੇ ਉਹ ਨੂੰ ਪਰਨਾਮ ਕੀਤਾ
16
ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਝਗੜਾ ਕਰਦੇ ਹੋ?
17
ਤਾਂ ਭੀੜ ਵਿੱਚੋਂ ਇਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ, ਮੈਂ ਆਪਣਾ ਪੁੱਤ੍ਰ ਜਿਹ ਨੂੰ ਗੂੰਗੀ ਰੂਹ ਚਿੰਬੜੀ ਹੋਈ ਹੈ ਤੇਰੇ ਕੋਲ ਲਿਆਇਆ
18
ਅਰ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਸੁੱਕਦਾ ਜਾਂਦਾ ਹੈ ਅਰ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਓਹ ਉਸ ਨੂੰ ਕੱਢ ਦੇਣ ਪਰ ਓਹ ਨਾ ਕੱਢ ਸੱਕੇ
19
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਬੇ ਪਰਤੀਤ ਪੀਹੜੀ, ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ? ਕਦ ਤੋੜੀ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!
20
ਓਹ ਉਹ ਨੂੰ ਉਸ ਦੇ ਕੋਲ ਲਿਆਏ ਅਰ ਜਾਂ ਉਸ ਨੇ ਉਹ ਨੂੰ ਵੇਖਿਆ ਤਾਂ ਰੂਹ ਨੇ ਉਸੇ ਵੇਲੇ ਉਹ ਨੂੰ ਵੱਡਾ ਮਰੋੜਿਆ ਅਤੇ ਉਹ ਭੁਞੇਂ ਡਿੱਗ ਪਿਆ ਅਰ ਝੱਗ ਛੱਡਦਾ ਹੋਇਆ ਲੇਟਣ ਲੱਗਾ
21
ਉਸ ਨੇ ਉਹ ਦੇ ਪਿਉ ਨੂੰ ਪੁੱਛਿਆ, ਕਿੰਨੇ ਕੁ ਚਿਰ ਤੋਂ ਇਹ ਉਸ ਨੂੰ ਹੋਇਆ? ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ
22
ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਰ ਪਾਣੀ ਵਿੱਚ ਭੀ ਸੁੱਟਿਆ ਹੈ ਭਈ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸੱਕਦੇ ਹੋ ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ
23
ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸੱਕਦੇ ਹੋ! ਪਰਤੀਤ ਕਰਨ ਵਾਲੇ ਦੇ ਲਈ ਸੱਭੋ ਕੁਝ ਹੋ ਸੱਕਦਾ ਹੈ
24
ਉਸੇ ਵੇਲੇ ਉਸ ਬਾਲਕ ਦਾ ਪਿਉ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਪਰਤੀਤ ਕਰਦਾ ਹਾਂ, ਤੁਸੀਂ ਮੇਰੀ ਬੇ ਪਰਤੀਤੀ ਦਾ ਉਪਾਉ ਕਰੋ!
25
ਜਦ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇੱਕਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਭਰਿਸ਼ਟ ਰੂਹ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੁੰਗੀ ਬੋਲੀ ਰੂਹ ਮੈਂ ਤੈਨੂੰ ਹੁਕਮ ਕਰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾਹ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!
26
ਤਾਂ ਉਹ ਚੀਕ ਮਾਰ ਕੇ ਅਰ ਉਸ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ ਐਥੋਂ ਤੋੜੀ ਜੋ ਬਹੁਤਿਆਂ ਨੇ ਆਖਿਆ, ਉਹ ਮਰ ਗਿਆ!
27
ਪਰ ਯਿਸੂ ਨੇ ਉਹ ਦਾ ਹੱਥ ਫੜ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜਾ ਹੋਇਆ
28
ਜਾਂ ਯਿਸੂ ਘਰ ਵਿੱਚ ਆਇਆ ਤਾਂ ਉਹ ਦੇ ਚੇਲਿਆਂ ਨੇ ਨਿਰਾਲੇ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸੱਕੇ?
29
ਉਸ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਪਰਕਾਰ ਦੀ ਪ੍ਰਾਰਥਨਾ ਬਿਨਾ ਕਿਸੇ ਹੋਰ ਤਰਾਂ ਨਹੀਂ ਨਿੱਕਲ ਸੱਕਦੀ।।
30
ਫੇਰ ਓਹ ਉੱਥੋਂ ਤੁਰ ਪਏ ਅਰ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖਬਰ ਹੋਵੇ
31
ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਲਦਾ ਅਰ ਉਨ੍ਹਾਂ ਨੂੰ ਆਖਦਾ ਸੀ ਭਈ ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਂਦਾ ਹੈ ਅਤੇ ਓਹ ਉਸ ਨੂੰ ਮਾਰ ਸੁੱਟਣਗੇ ਅਰ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫੇਰ ਜੀ ਉੱਠੇਗਾ
32
ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ।।
33
ਫੇਰ ਓਹ ਕਫ਼ਰਨਾਹੂਮ ਵਿੱਚ ਆਏ ਅਤੇ ਜਾਂ ਉਹ ਘਰ ਵਿੱਚ ਸੀ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਾਂ ਬਾਤਾਂ ਕਰਦੇ ਸਾਓ?
34
ਪਰ ਓਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਏ ਨਾਲ ਇਹ ਬਹਿਸ ਕੀਤੀ ਸੀ ਜੋ ਵੱਡਾ ਕਿਹੜਾ ਹੈ?
35
ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਜੇ ਕੋਈ ਪਹਿਲਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਪਿੱਛਲਾ ਅਤੇ ਸਭਨਾਂ ਦਾ ਟਹਿਲੂਆ ਹੋਵੇ
36
ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਾਲੇ ਖੜਾ ਕੀਤਾ। ਫੇਰ ਉਸ ਨੂੰ ਕੁੱਛੜ ਚੁੱਕ ਕੇ ਉਨ੍ਹਾਂ ਨੂੰ ਕਿਹਾ
37
ਜੋ ਕੋਈ ਮੇਰੇ ਨਾਮ ਕਰਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।।
38
ਯੂਹੰਨਾ ਨੇ ਉਹ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਵਰਜਿਆ ਇਸ ਲਈ ਜੋ ਉਹ ਸਾਡੇ ਪਿੱਛੇ ਨਹੀਂ ਸੀ ਚੱਲਦਾ
39
ਪਰ ਯਿਸੂ ਨੇ ਕਿਹਾ, ਉਹ ਨੂੰ ਨਾ ਵਰਜੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈਕੇ ਕਰਾਮਾਤ ਕਰੇ ਅਰ ਓਵੇਂ ਮੈਨੂੰ ਬੁਰਾ ਕਹਿ ਸੱਕੇ
40
ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ
41
ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਕਟੋਰਾ ਪਾਣੀ ਦਾ ਪੀਣ ਨੂੰ ਦੇਵੇ ਇਸ ਕਰਕੇ ਜੋ ਤੁਸੀਂ ਮਸੀਹ ਦੇ ਹੋ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਉਹ ਆਪਣਾ ਫਲ ਪਾਏ ਬਿਨਾਂ ਕਦੇ ਨਾ ਰਹੇਗਾ
42
ਅਤੇ ਜੋ ਕੋਈ ਏਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਨਿਹਚਾ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੇ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ! ਅਰ ਜੇ ਤੇਰਾ ਹੱਥ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਸੁੱਟ
44
ਟੁੰਡਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ ਜਿਹੜੀ ਬੁਝਣ ਵਾਲੀ ਨਹੀਂ
45
ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਸੁੱਟ। ਲੰਙਾਂ ਹੋਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ
47
ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਸੁੱਟ। ਕਾਣਾ ਹੋਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ
48
ਜਿੱਥੇ ਉਨ੍ਹਾਂ ਦਾ ਕੀੜਾ ਨਹੀਂ ਮਰਦਾ ਅਤੇ ਅੱਗ ਨਹੀਂ ਬੁਝਦੀ
49
ਕਿਉਂਕਿ ਹਰ ਕੋਈ ਅੱਗ ਨਾਲ ਸਲੂਣਾ ਕੀਤਾ ਜਾਵੇਗਾ
50
ਲੂਣ ਅੱਛਾ ਹੈ ਪਰ ਜੇ ਲੂਣ ਬੇ ਸੁਆਦ ਹੋ ਜਾਏ ਤਾਂ ਤੁਸੀਂ ਉਹ ਨੂੰ ਕਾਸ ਨਾਲ ਸੁਆਦੀ ਕਰੋਗੇ? ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਏ ਨਾਲ ਮਿਲੇ ਰਹੋ ।।
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 10 →
All chapters:
1
2
3
4
5
6
7
8
9
10
11
12
13
14
15
16